ਹੁਸ਼ਿਆਰਪੁਰ ਜ਼ਿਲ੍ਹੇ 'ਚ ਹੁਣ ਸਮਰਪਣ-2 ਦਾ ਆਗਾਜ਼


  •  148 ਪੋਰਟੇਬਲ ਸਮਾਰਟ ਕਲਾਸ ਰੂਮ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਨਾਲ ਜੋੜਨਗੇ
  • ਸਰਕਾਰੀ ਸਕੂਲਾਂ ਨੂੰ ਬਲੈਕ ਬੋਰਡ ਮੁਕਤ ਕਰਕੇ ਲਗਾਏ ਜਾਣਗੇ ਗਰੀਨ ਬੋਰਡ
ਹੁਸ਼ਿਆਰਪੁਰ, 2 ਜੂਨ: ਜ਼ਿਲ੍ਹਾ ਹੁਸ਼ਿਆਰਪੁਰ ਵਿਚ ਜਿੱਥੇ ਦੇਸ਼ ਦੇ ਇਕ ਨਿਵੇਕਲੇ ਉਪਰਾਲੇ 'ਸਮਰਪਣ' ਦੀ ਸ਼ੁਰੂਆਤ ਕੀਤੀ ਗਈ ਹੈ, ਉਥੇ ਪ੍ਰਸ਼ਾਸ਼ਨ ਵਲੋਂ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਦੀ ਅਗਵਾਈ ਵਿਚ ਹੁਣ ਸਮਰਪਣ-2 ਦਾ ਆਗਾਜ਼ ਵੀ ਕਰ ਦਿੱਤਾ ਗਿਆ ਹੈ।
ਸਮਰਪਣ-2 ਤਹਿਤ 148 ਸਕੂਲ ਸੈਂਟਰਾਂ ਵਿਚ ਪੋਰਟੇਬਲ ਸਮਾਰਟ ਕਲਾਸ ਰੂਮ ਬਣਾਏ ਜਾਣਗੇ ਅਤੇ ਇਸ ਪੋਰਟੇਬਲ ਸਮਾਰਟ ਕਲਾਸ ਰਾਹੀਂ ਸੈਂਟਰ ਅਧੀਨ ਪੈਂਦੇ ਸਾਰੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ ਵਿਚ ਜੋੜਿਆ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਸਮੇਂ ਦੇ ਹਾਣ ਦਾ ਬਣਾਇਆ ਜਾ ਸਕੇ।


         ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ 19 ਐਜੂਕੇਸ਼ਨ ਬਲਾਕ ਹਨ ਤੇ ਇਕ ਬਲਾਕ ਵਿਚ ਕਰੀਬ 8 ਸੈਂਟਰ ਪੈਂਦੇ ਹਨ ਅਤੇ ਇਕ ਸੈਂਟਰ ਅਧੀਨ ਕਰੀਬ 12 ਸਕੂਲ ਆਉਂਦੇ ਹਨ, ਜਿਨ੍ਹਾਂ ਵਿਚ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 1252 ਪ੍ਰਾਇਮਰੀ ਸਕੂਲ, 292 ਮਿਡਲ, 136 ਹਾਈ ਸਕੂਲ, ਜਦਕਿ 130 ਸੀਨੀਅਰ ਸੈਕੰਡਰੀ ਸਕੂਲ ਹਨ। ਉਨ੍ਹਾਂ ਦੱਸਿਆ ਕਿ ਸਮਰਪਣ-2 ਤਹਿਤ 148 ਸੈਂਟਰਾਂ ਵਿਚ ਪੋਰਟੇਬਲ ਸਮਾਰਟ ਕਲਾਸ ਰੂਮ ਬਣਾਏ ਜਾ ਰਹੇ ਹਨ, ਜਿਨ੍ਹਾਂ ਜ਼ਰੀਏ ਜ਼ਿਲ੍ਹੇ ਦੇ ਕਰੀਬ ਸਾਢੇ 1700 ਸਕੂਲ ਕਵਰ ਕੀਤੇ ਜਾਣਗੇ। ਸਮਰਪਣ-2 ਤਹਿਤ ਅੱਪਰ ਪ੍ਰਾਇਮਰੀ ਸਕੂਲਾਂ ਨੂੰ ਬਲੈਕ ਬੋਰਡ ਮੁਕਤ ਕਰਕੇ ਗਰੀਨ ਬੋਰਡ ਵੀ ਲਗਾਏ ਜਾਣਗੇ। ਇਸ ਤੋਂ ਇਲਾਵਾ ਸਮਰਪਣ-2 ਤਹਿਤ ਮਿਡ-ਡੇਅ-ਮੀਲ ਵਰਕਰਾਂ ਲਈ ਐਪਰਨ, ਦਸਤਾਨੇ, ਕੈਪ ਪਾਉਣੇ ਯਕੀਨੀ ਬਣਾਏ ਜਾਣਗੇ, ਤਾਂ ਜੋ ਵਿਦਿਆਰਥੀਆਂ ਨੂੰ ਪੌਸ਼ਟਿਕ ਖਾਣਾ ਹੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੋਰਟੇਬਲ ਸਮਾਰਟ ਕਲਾਸ ਰੂਮ ਕਿੱਟ ਵਿਚ ਲੈਪਟਾਪ, ਪ੍ਰੋਜੈਕਟਰ ਅਤੇ ਸਪੀਕਰ ਆਦਿ ਸ਼ਾਮਿਲ ਕੀਤੇ ਗਏ ਹਨ, ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਧੁਨਿਕ ਤਰੀਕੇ ਨਾਲ ਹੀ ਪੜ੍ਹਾਇਆ ਜਾ ਸਕੇ।

       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਰਪਣ-1 ਤਹਿਤ ਸਰਕਾਰੀ ਸਕੂਲਾਂ ਨੂੰ ਜਲਦੀ ਹੀ ਬੁਨਿਆਦੀ ਸਹੂਲਤਾਂ ਨਾਲ ਲੈਸ ਕਰ ਦਿੱਤਾ ਜਾਵੇਗਾ, ਜਿਸ ਲਈ ਵਿਸ਼ੇਸ਼ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗਠਿਤ ਕੀਤੀ ਗਈ 5 ਮੈਂਬਰੀ ਕਮੇਟੀ ਵਲੋਂ ਕਰੀਬ ਦੋ ਮਹੀਨਿਆਂ ਵਿਚ ਜ਼ਰੂਰੀ ਸਮਾਨ ਮੁਹੱਈਆ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਰੀਬ 17 ਹਜ਼ਾਰ ਵਿਅਕਤੀ ਸਮਰਪਣ ਦੇ ਮੈਂਬਰ ਚੁੱਕੇ ਹਨ, ਜਿਨ੍ਹਾਂ ਵਿਚ ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ, ਸ਼੍ਰੀ ਨਵਜੋਤ ਸਿੰਘ ਸਿੱਧੂ, ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸ਼੍ਰੀਮਤੀ ਅਰੁਣਾ ਚੌਧਰੀ ਤੋਂ ਇਲਾਵਾ ਐਮ.ਐਲ.ਏਜ਼ ਸਮੇਤ ਵੱਖ-ਵੱਖ ਪ੍ਰਮੁੱਖ ਸ਼ਖਸ਼ੀਅਤਾਂ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਆਪਣੇ ਪਰਿਵਾਰ ਸਮੇਤ 'ਸਮਰਪਣ' ਦੀ ਮੈਂਬਰਸ਼ਿਪ ਹਾਸਲ ਕਰਦਿਆਂ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਵਲੋਂ ਵੀ 'ਸਮਰਪਣ' ਵਿਚ ਯੋਗਦਾਨ ਪਾਇਆ ਜਾਵੇਗਾ, ਤਾਂ ਜੋ ਇਸ ਪਹਿਲਕਦਮੀ ਨੂੰ ਸੂਬੇ ਵਿਚ ਇਕ ਰੋਲ ਮਾਡਲ ਵਜੋਂ ਉਭਾਰਿਆ ਜਾ ਸਕੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਜ਼ਿਲ੍ਹਾ ਵਾਸੀਆਂ ਨੂੰ ਸਮਰਪਣ ਦਾ ਮੈਂਬਰ ਬਣਨਾ ਚਾਹੀਦਾ ਹੈ, ਤਾਂ ਜੋ ਸਰਕਾਰੀ ਸਕੂਲਾਂ ਨੂੰ ਹੋਰ ਉਚ ਮੁਕਾਮ 'ਤੇ ਪਹੁੰਚਾਇਆ ਜਾ ਸਕੇ।   

      ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਸਮਰਪਣ ਤਹਿਤ ਸਰਕਾਰੀ ਸਕੂਲਾਂ ਵਿਚ ਈ.ਐਮ.ਐਫ ਰਾਹੀਂ ਕਰੀਬ 56 ਲੱਖ ਰੁਪਏ ਦੀ ਲਾਗਤ ਨਾਲ ਕਰੀਬ 3 ਹਜ਼ਾਰ ਬੈਂਚ ਮੁਹੱਈਆ ਕਰਵਾਏ ਜਾਣਗੇ, ਜਦਕਿ 1200 ਪੱਖੇ, 1700 ਟਿਊਬ ਲਾਈਟਾਂ, 154 ਗਰੀਨ ਬੋਰਡ, 17 ਮੇਨ ਗੇਟ, 1252 ਸਕੂਲਾਂ ਵਿਚ ਫਸਟ ਏਡ ਕਿੱਟ ਤੋਂ ਇਲਾਵਾ ਹੋਰ ਬੁਨਿਆਦੀ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜੋ ਕਰੀਬ 2 ਮਹੀਨਿਆਂ ਵਿਚ ਸਾਰੇ ਸਕੂਲਾਂ ਵਿਚ ਪ੍ਰਦਾਨ ਕਰਵਾ ਦਿੱਤਾ ਜਾਵੇਗਾ। ਉਧਰ ਜ਼ਿਲ੍ਹੇ ਦੇ ਅਧਿਆਪਕ ਵਰਗ ਦਾ ਕਹਿਣਾ ਹੈ ਕਿ ਸਮਰਪਣ ਪ੍ਰੋਜੈਕਟ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਕ ਵਧੀਆ ਉਸਾਰੂ ਮਾਹੌਲ ਮਿਲੇਗਾ, ਜਿਸ ਨਾਲ ਪੜ੍ਹਾਈ ਦੇ ਖੇਤਰ ਵਿਚ ਉਹ ਹੋਰ ਰੁਚੀ ਨਾਲ ਅੱਗੇ ਵੱਧ ਸਕਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰੀ ਸਕੂਲਾਂ ਨੂੰ ਸਮੇਂ ਦਾ ਹਾਣ ਦਾ ਬਣਾਉਣ ਦਾ ਇਹ ਯਤਨ ਸ਼ਲਾਘਾਯੋਗ ਹੈ ਅਤੇ ਸਿੱਖਿਆ ਦੇ ਖੇਤਰ ਵਿਚ ਇਹ ਉਪਰਾਲਾ ਇਕ ਨਵੀਂ ਮਿਸਾਲ ਕਾਇਮ ਕਰੇਗਾ।   

ਪ੍ਰੀ ਰਿਕਰੂਟਮੈਟ ਕੇਡਰ 4 ਤੋਂ

ਹੁਸ਼ਆਿਰਪੁਰ, 31 ਮਈ:  ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਰਿਟਾ:) ਕਰਨਲ ਦਲਵਿੰਦਰ ਸਿੰਘ ਨੇ ਦੱਸਆਿ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਤਿ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲਾ ਰੱਖਆਿ ਸੇਵਾਵਾਂ ਭਲਾਈ ਦਫ਼ਤਰ ਹੁਸ਼ਆਿਰਪੁਰ ਵਖੇ ਇਕ ਪ੍ਰੀ-ਰਕਿਰੂਟਮੈਂਟ ਟ੍ਰੇਨੰਿਗ ਕੇਡਰ 4 ਜੂਨ ਤੋਂ ਸ਼ੁਰੂ ਹੋ ਰਹਾ ਹੈ, ਜਸਿ ਵਿੱਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ, ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ. ਅਤੇ ਪੰਜਾਬ ਪੁਲਸਿ ਵਿਚ ਭਰਤੀ ਦੀ ਟ੍ਰੇਨਿੰਗ ਦਿੱਤੀ ਜਾਵੇਗੀ।
           ਉਨ੍ਹਾਂ ਦੱਸਆਿ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਦਿਅਿਕ ਯੋਗਤਾ ਸਰਟੀਫਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਕੇਟ, ਰਿਹਾਇਸ਼ੀ ਸਰਟੀਫਕੇਟ ਅਤੇ ਸਾਬਕਾ ਸੈਨਕਿ ਦੇ ਆਸ਼ਰਤਿ ਹੋਣ ਦੀ ਸੂਰਤ ਵਿੱਚ ਡਸਿਚਾਰਜ ਬੁੱਕ ਜਾਂ ਰਲੇਸ਼ਨਸ਼ਿਪ ਸਰਟੀਫਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਮ ਰਜਿਸਟਰ ਕਰਵਾਉਣ।

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਜ਼ਿਲ੍ਹੇ ਦੇ 117 ਸਕੂਲਾਂ 'ਚ ਸਮਰ ਕੈਂਪਾਂ ਦੀ ਸ਼ੁਰੂਆਤ


  • ਡਿਪਟੀ ਕਮਿਸ਼ਨਰ ਨੇ 'ਸਮਰਪਣ' ਤਹਿਤ ਵਿਦਿਆਰਥੀਆਂ ਦੀ ਸਹੂਲਤ ਅਤੇ ਮੰਨੋਰੰਜਨ ਲਈ ਸੌਂਪੀਆਂ 225 ਵਿਸ਼ੇਸ਼ ਕਿੱਟਾਂ

ਹੁਸ਼ਿਆਰਪੁਰ, 1 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਸਿੱਖਿਆ ਸਕੱਤਰ ਪੰਜਾਬ ਸ਼੍ਰੀ ਕ੍ਰਿਸ਼ਨ ਕਮਾਰ ਦੇ ਨਿਰਦੇਸ਼ਾਂ 'ਤੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਸਮਰ ਕੈਂਪਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ 117 ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ 10 ਜੂਨ ਤੱਕ ਸਮਰ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮਰ ਕੈਂਪਾਂ ਦੌਰਾਨ ਬੱਚਿਆਂ ਦੀਆਂ ਕੋਮਲ ਕਲਾਵਾਂ ਨੂੰ ਵਿਕਸਤ ਕਰਨ ਲਈ ਵੱਖ-ਵੱਖ ਕਿਰਿਆਵਾਂ ਕਰਵਾਈਆਂ ਜਾਣਗੀਆਂ।  

            ਰੇਲਵੇ ਮੰਡੀ ਸਕੂਲ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਕੈਂਪ ਵਿਚ ਭਾਗ ਲੈਣ ਵਾਲੇ ਬੱਚਿਆਂ ਲਈ 'ਸਮਰਪਣ' ਤਹਿਤ 117 ਸਕੂਲਾਂ ਨੂੰ ਵਿਸ਼ੇਸ਼ ਕਿੱਟਾਂ ਵੀ ਮੁਹੱਈਆ ਕਰਵਾਈ ਗਈ ਹੈ, ਜਿਸ ਵਿਚ ਬੱਚਿਆਂ ਦੇ ਖੇਡਣ, ਖਾਣ-ਪੀਣ ਅਤੇ ਚਿੱਤਰਕਾਰੀ ਦੇ ਸਮਾਨ ਤੋਂ ਇਲਾਵਾ ਕਲੇਅ ਵਰਕ, ਆਰਟ ਐਂਡ ਕਰਾਫਟ ਨਾਲ ਸਬੰਧਤ ਸਮਾਨ ਹੈ। ਉਨ੍ਹਾਂ ਕਿਹਾ ਕਿ ਕਰੀਬ 4 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ਨੂੰ 225 ਕਿੱਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਦਿੱਤੀਆਂ ਇਨ੍ਹਾਂ ਕਿੱਟਾਂ ਵਿਚ ਸੈਂਚਰੀ ਪਲਾਈਵੁੱਡ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਪ੍ਰੇਮ ਵਲੋਂ ਵਿਸ਼ੇਸ਼ ਤੌਰ 'ਤੇ ਯੋਗਦਾਨ ਪਾਇਆ ਗਿਆ ਹੈ, ਜਦਕਿ ਏ.ਡੀ.ਸੀ. ਸ਼੍ਰੀ ਹਰਬੀਰ ਸਿੰਘ ਨੇ ਹਰੇਕ ਕਿੱਟ ਵਿਚ ਇਕ ਫੁੱਟਬਾਲ ਮੁਹੱਈਆ ਕਰਵਾਕੇ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਵਿਚ 4300 ਵਿਦਿਆਰਥੀ, 256 ਅਧਿਆਪਕ, 95 ਕਲੱਸਟਰ ਮਾਸਟਰ ਟ੍ਰੇਨਰ ਅਤੇ 19 ਬਲਾਕ ਮਾਸਟਰ ਟ੍ਰੇਨਰ ਭਾਗ ਲੈ ਰਹੇ ਹਨ।

                 ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ਼੍ਰੀ ਸੰਜੀਵ ਗੌਤਮ, ਜ਼ਿਲ੍ਹਾ ਕੋਆਰਡੀਨੇਟਰ ਪ੍ਰੋਜੈਕਟ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਸ਼੍ਰੀ ਹਰਮਿੰਦਰਪਾਲ ਸਿੰਘ, ਸੈਂਚਰੀ ਪਲਾਈਵੁੱਡ ਤੋਂ ਪਲਾਂਟ ਹੈੱਡ ਸ਼੍ਰੀ ਬੀ.ਐਸ. ਸੱਭਰਵਾਲ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਲਲਿਤਾ ਰਾਣੀ ਸ਼ਾਮਿਲ ਸਨ। ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਪਹਿਲੇ ਦਿਨ ਕਰੀਬ ਸਾਰੇ ਸਕੂਲਾਂ ਵਿਚ ਲਗਾਏ ਗਏ ਸਮਰ ਕੈਂਪਾਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਕੈਂਪਾਂ ਦਾ ਆਨੰਦ ਮਾਣਿਆ ਹੈ।

ਪਸ਼ੂ ਧਨ ਦੀ ਸੁਚਾਰੂ ਢੰਗ ਨਾਲ ਸੰਭਾਲ ਲਈ ਸਮਾਜਿਕ ਇਕਜੁੱਟਤਾ ਦੀ ਲੋੜ


  • ਪਸ਼ੂ ਧਨ ਦੇ ਰਖ-ਰਖਾਅ ਲਈ ਹਲਕਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

ਹੁਸ਼ਿਆਰਪੁਰ, 1 ਜੂਨ : ਹਲਕਾ ਵਿਧਾਇਕ ਡਾ. ਰਾਜ ਕੁਮਾਰ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਅੱਜ ਜ਼ਿਲ੍ਹਾ ਪਸ਼ੂ ਭਲਾਈ ਕਮੇਟੀ ਦੀ ਮੀਟਿੰਗ ਦੌਰਾਨ ਕਿਹਾ ਕਿ ਪਸ਼ੂ ਧਨ ਦੇ ਸੁਚਾਰੂ ਢੰਗ ਨਾਲ ਰਖ ਰਖਾਅ ਲਈ ਦਾਨੀ ਸੱਜਣਾਂ, ਗੈਰ-ਸਰਕਾਰੀ ਸੰਸਥਾਵਾਂ ਸਮੇਤ ਸਮਾਜਿਕ ਇਕਜੁੱਟਤਾ ਦੀ ਲੋੜ ਹੈ।


         ਹਲਕਾ ਵਿਧਾਇਕ ਡਾ. ਰਾਜ ਕੁਮਾਰ ਨੇ ਕਿਹਾ ਕਿ ਕੈਟਲ ਪੌਂਡ ਫਲਾਹੀ ਵਿਖੇ 400 ਤੋਂ ਜ਼ਿਆਦਾ ਪਸ਼ੂ ਧਨ ਰੱਖਿਆ ਗਿਆ ਹੈ, ਜਿਸ ਉਤੇ ਸਾਲ ਦਾ ਲੱਖਾਂ ਰੁਪਏ ਖਰਚ ਆ ਰਿਹਾ ਹੈ। ਇਸ ਲਈ ਐਨ.ਜੀ.ਓਜ਼ ਨੂੰ ਵੀ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਪਸ਼ੂ ਧਨ ਲਈ ਉਚਿਤ ਯੋਗ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਨੂੰ ਪਸ਼ੂਆਂ ਨੂੰ ਅਵਾਰਾ ਨਹੀਂ ਛੱਡਣਾ ਚਾਹੀਦਾ, ਕਿਉਂਕਿ ਇਹ ਅਵਾਰਾ ਪਸ਼ੂ ਦੁਰਘਟਨਾਵਾਂ ਦਾ ਕਾਰਨ ਬਣਦੇ ਹਨ।

         ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਕੈਟਲ ਪੌਂਡ ਦੇ ਸੁਧਾਰ ਲਈ ਨਿਯਮਿਤ ਤੌਰ 'ਤੇ ਫੰਡ ਪੈਦਾ ਕਰਨ ਦੀ ਲੋੜ ਹੈ, ਇਸ ਲਈ ਇਕ ਕਮੇਟੀ ਬਣਾਕੇ ਬੈਂਕ ਅਕਾਊਂਟ ਖੁੱਲ੍ਹਵਾਇਆ ਜਾਵੇ, ਤਾਂ ਜੋ ਦਾਨੀ-ਸੱਜਣ ਆਸਾਨੀ ਨਾਲ ਦਾਨ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਬੈਂਕ ਅਕਾਊਂਟ ਨੂੰ ਕੈਟਲ ਪੌਂਡ ਵਿਚ ਬਕਾਇਦਾ ਤੌਰ 'ਤੇ ਡਿਸਪਲੇਅ ਵੀ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਦਾਨੀ-ਸੱਜਣਾਂ ਦੀ ਪਛਾਣ ਕੀਤੀ ਜਾਵੇ, ਜੋ ਹਰ ਰੋਜ਼ 10 ਰੁਪਏ ਪਸ਼ੂ ਧਨ ਲਈ ਦਾਨ ਕਰ ਸਕਣ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਦਾਨੀ ਸੱਜਣ ਇਸ ਕਾਰਜ ਲਈ ਅੱਗੇ ਆਉਣ, ਕਿਉਂਕਿ ਸਮਾਜਿਕ ਇਕਜੁੱਟਤਾ ਨਾਲ ਹੀ ਪਸ਼ੂ ਧਨ ਦੀ ਸੰਭਾਲ ਕੀਤੀ ਜਾ ਸਕਦੀ ਹੈ।

         ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਜਿਤੇਂਦਰ ਜ਼ੋਰਵਾਲ, ਐਸ.ਡੀ.ਐਮ. ਦਸੂਹਾ ਸ਼੍ਰੀ ਹਿੰਮਾਸ਼ੂ ਅਗਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ਼੍ਰੀ ਹਰਦੀਪ ਸਿੰਘ ਧਾਲੀਵਾਲ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਬੀ.ਐਸ.ਟੰਡਨ, ਵੈਟਰਨਰੀ ਅਫ਼ਸਰ-ਕਮ-ਨੋਡਲ ਅਫ਼ਸਰ ਕੈਟਲ ਪੌਂਡ ਫਲਾਹੀ ਡਾ. ਮਨਮੋਹਨ ਸਿੰਘ ਦਰਦੀ, ਡਾ. ਚਰਨਜੀਤ ਸਿੰਘ ਤੋਂ ਇਲਾਵਾ ਸ਼੍ਰੀ ਅਸ਼ਵਨੀ ਗੈਂਦ ਅਤੇ ਸ਼੍ਰੀ ਅਸ਼ੋਕ ਕੁਮਾਰ ਹਾਜ਼ਰ ਸਨ।

ਵਾਤਾਵਰਣ ਹਿਤੈਸ਼ੀ ਬਨਸਪਤੀ ਥੈਲਿਆਂ ਦਾ ਪ੍ਰਯੋਗ ਸਮੇਂ ਦੀ ਮੁੱਖ ਲੋੜ : ਡਿਪਟੀ ਕਮਿਸ਼ਨਰ


  • -ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੀਆਂ 20 ਪੰਚਾਇਤਾਂ ਅਤੇ 100 ਕਿਸਾਨਾਂ ਨੂੰ ਕੀਤਾ ਸਨਮਾਨਿਤ
  • -ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕਰਵਾਇਆ ਗਿਆ ਵਿਸ਼ੇਸ਼ ਸਮਾਗਮ

ਹੁਸ਼ਿਆਰਪੁਰ, 1 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਵਾਤਾਵਰਣ ਹਿਤੈਸ਼ੀ ਬਨਸਪਤੀ ਥੈਲਿਆਂ ਦਾ ਪ੍ਰਯੋਗ ਸਮੇਂ ਦੀ ਮੁੱਖ ਲੋੜ ਹੈ। ਉਹ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਕੇ ਬਨਸਪਤੀ ਲਿਫਾਫਿਆਂ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਈ ਅਜਿਹੇ ਪਲਾਸਟਿਕ ਦੇ ਲਿਫਾਫੇ ਹੁੰਦੇ ਹਨ, ਜਿਨ੍ਹਾਂ ਦੀ ਉਮਰ 5 ਹਜ਼ਾਰ ਸਾਲ ਤੋਂ ਵੀ ਵੱਧ ਹੁੰਦੀ ਹੈ ਅਤੇ ਅਜਿਹੇ ਥੈਲੇ ਕਈ ਸਾਲਾਂ ਵਿਚ ਮਿੱਟੀ ਅੰਦਰ ਦੱਬੇ ਰਹਿੰਦੇ ਹਨ ਤੇ ਨਾ ਗਲਣ ਕਰਕੇ ਗੰਭੀਰ ਬਿਮਾਰੀਆਂ ਨੂੰ ਜਨਮ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਵਲੋਂ ਪਲਾਸਟਿਕ ਦੇ ਥੈਲਿਆਂ ਦੀ ਵਿਕਰੀ 'ਤੇ ਪਾਬੰਦੀ ਲਗਾਈ ਗਈ ਹੈ।


        ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਉਕਤ ਥੈਲਿਆਂ ਦੇ ਉਲਟ ਬਨਸਪਤੀ ਥੈਲੇ ਵਾਤਾਵਰਣ ਦੇ ਅਨੁਕੂਲ ਹਨ ਅਤੇ ਮਨੁੱਖੀ ਸਿਹਤ ਨੂੰ ਕੋਈ ਨੁਕਸਾਨ ਵੀ ਨਹੀਂ ਪਹੁੰਚਾਉਂਦੇ। ਉਨ੍ਹਾਂ ਕਿਹਾ ਕਿ ਇਹ ਇਕੋਫਰੈਂਡਲੀ ਬਨਸਪਤੀ ਬੈਗ ਮੌਜੂਦਾ ਸਮੇਂ ਵਿੱਚ ਦੇਸ਼ ਵਿੱਚ ਸਿਰਫ਼ 5 ਕੰਪਨੀਆਂ ਤਿਆਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਥੈਲਾ ਮੱਕਾ, ਆਲੂ ਅਤੇ ਗੰਨੇ ਦੇ ਬਚੇ ਹੋਏ ਛਿਲਕਿਆਂ ਤੋਂ ਤਿਆਰ ਹੁੰਦਾ ਹੈ ਅਤੇ ਇਸ ਦਾ ਮਨੁੱਖੀ ਸਿਹਤ 'ਤੇ ਕੋਈ ਨੁਕਸਾਨ ਨਹੀਂ ਪੈਂਦਾ। ਉਨ੍ਹਾ ਕਿਹਾ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਸ਼ੁਰੂ ਕੀਤਾ ਗਿਆ ਇਹ ਯਤਨ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬੰਦ ਕਰਕੇ ਬਨਸਪਤੀ ਥੈਲਿਆਂ ਦੀ ਵਰਤੋਂ ਕਰਨੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਟਾਰਚ ਤੋਂ ਬਣੇ ਲਿਫਾਫ਼ੇ ਲਗਭਗ 6 ਮਹੀਨੇ ਦੇ ਅੰਦਰ ਹੀ ਮਿੱਟੀ ਅਤੇ ਹਵਾ ਦੇ ਸੰਪਰਕ ਵਿੱਚ ਆਉਣ ਨਾਲ ਗਲ ਜਾਂਦੇ ਹਨ ਅਤੇ ਇਸ ਦਾ ਵਾਤਾਵਰਣ 'ਤੇ ਕੋਈ ਅਸਰ ਨਹੀਂ ਪੈਂਦਾ।

        ਸਮਾਗਮ ਦੌਰਾਨ ਕਿਸਾਨ ਪਿੰਸੀਪਲ ਤਰਸੇਮ ਸਿੰਘ ਅਤੇ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਮਨੀਸ਼ ਕਪੂਰ ਸਮੇਤ ਹੋਰ ਮਾਹਿਰਾਂ ਵਲੋਂ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਸਮਾਗਮ ਦੌਰਾਨ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੀਆਂ 20 ਪੰਚਾਇਤਾਂ ਅਤੇ 100 ਕਿਸਾਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਾਤਾਵਰਣ ਇੰਜੀਨੀਅਰ ਸ਼੍ਰੀ ਅਸ਼ੋਕ ਗਰਗ, ਇੰਜ. ਸੁਖਵੰਤ ਸਿੰਘ, ਪੂਜਾ ਸ਼ਰਮਾ, ਸ਼੍ਰੀ ਕਰਮਵੀਰ ਸਿੰਘ, ਡੀ.ਐਫ.ਓ. ਸ਼੍ਰੀ ਸੁਰਜੀਤ ਸਿੰਘ ਸਹੋਤਾ, ਸ਼੍ਰੀ ਅਵਤਾਰ ਸਿੰਘ, ਡਾ. ਨਵਦੀਪ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਸ਼ਨੀਵਾਰ ਵੀ ਖੁੱਲ੍ਹਣਗੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਦਫ਼ਤਰ

ਹੁਸ਼ਿਆਰਪੁਰ, 1 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਮਾਲ, ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ, ਪੰਜਾਬ ਸਰਕਾਰ ਦੇ ਹੁਕਮਾਂ 'ਤੇ ਹੁਣ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਦੇ ਦਫ਼ਤਰ 2 ਜੂਨ ਸ਼ਨੀਵਾਰ ਨੂੰ ਆਮ ਵਾਂਗ ਖੁੱਲ੍ਹਣਗੇ, ਤਾਂ ਜੋ ਪੈਡਿੰਗ ਪਏ ਰਜਿਸਟ੍ਰੇਸ਼ਨ ਦੇ ਕੰਮ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਪੰਜਾਬ ਰਾਜ ਦੇ ਸਮੂਹ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫ਼ਤਰਾਂ ਵਿਚ ਹੜਤਾਲ ਦੌਰਾਨ ਰਜਿਸਟਰੀਆਂ ਦਾ ਕੰਮ ਕਾਫੀ ਪ੍ਰਭਾਵਿਤ ਹੋਇਆ ਹੈ ਅਤੇ ਇਸ ਕੰਮ ਨੂੰ ਪੂਰਾ ਕਰਨ ਲਈ ਰਜਿਸਟ੍ਰੇਸ਼ਨ ਸਟਾਫ ਆਮ ਦਿਨਾਂ ਵਾਂਗ ਹਾਜ਼ਰ ਹੋ ਕੇ ਕੰਮ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਆਮ ਵਰਕਿੰਗ ਦਿਨਾਂ ਵਿਚ ਵੀ ਰਜਿਸਟਰੀਆਂ ਨਾਲ ਸਬੰਧਤ ਕੰਮ ਪੂਰਾ ਕਰਨ ਲਈ ਸ਼ਾਮ 5 ਵਜੇ ਤੋਂ ਬਾਅਦ ਵੀ ਦਫ਼ਤਰਾਂ ਵਿਚ ਕੰਮ ਕੀਤਾ ਜਾਵੇਗਾ, ਤਾਂ ਜੋ ਲੰਬਿਤ ਕੰਮ ਨੂੰ ਜਲਦੀ ਮੁਕੰਮਲ ਕੀਤਾ ਜਾ ਸਕੇ।

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 1 ਜੂਨ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ 'ਤੇ ਪਾਬੰਦੀ ਲਗਾਉਣ ਦੇ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮਾਂ ਵਿਚ ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਹੁੱਕਾ ਬਾਰ ਵਿਚ ਤੰਬਾਕੂ, ਸਿਗਰਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।

        ਇਸ ਤੋਂ ਇਲਾਵਾ ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ/ਰਸਤਿਆਂ ਵਿਚ ਨਜਾਇਜ਼ ਬੋਰ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮ ਵਿਚ ਉਨ੍ਹਾਂ ਕਿਹਾ ਕਿ ਪ੍ਰਾਈਵੇਟ ਵਿਅਕਤੀ ਆਪਣੀ ਹੀ ਮਲਕੀਅਤ ਵਾਲੀ ਭੂਮੀ ਵਿਚ ਬੋਰ ਕਰਵਾ ਸਕਦੇ ਹਨ। ਉਕਤ ਦੋਨੋਂ ਹੁਕਮ 1 ਅਗਸਤ 2018 ਤੱਕ ਸਖਤੀ ਨਾਲ ਲਾਗੂ ਰਹਿਣਗੇ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)