ਅਧਿਆਪਕ ਦਲ ਪੰਜਾਬ ਦੀ ਬਲਾਕ ਪੱਧਰੀ ਚੋਣ ਹੋਈ

ਤਲਵਾੜਾ, 30 ਮਈ : ਅਧਿਆਪਕ ਦਲ ਪੰਜਾਬ ਦੀ ਤਲਵਾੜਾ ਬਲਾਕ ਪੱਧਰੀ ਚੋਣ ਸ. ਈਸ਼ਰ ਸਿੰਘ ਮੰਝਪੁਰ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਸੈਕਟਰ-1 ਵਿਖੇ ਅਧਿਆਪਕਾਂ ਦੇ ਸਮੂਹ ਇਕੱਠ ਵਿੱਚ ਹੋਈ। ਜਿਸ ਵਿੱਚ ਸਰਵਸੰਮਤੀ ਨਾਲ ਸ਼੍ਰੀ ਸੁਭਾਸ਼ ਚੰਦ ਨੂੰ ਬਲਾਕ ਪ੍ਰਧਾਨ ਅਤੇ ਸ਼੍ਰੀ ਸਰਵਨ ਸਿੰਘ ਨੂੰ ਬਲਾਕ ਸਕੱਤਰ ਚੁਣਿਆ ਗਿਆ। ਅਧਿਆਪਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਦਲ ਦੇ ਜਨਰਲ ਸਕੱਤਰ ਸ. ਈਸ਼ਰ ਸਿੰਘ ਮੰਝਪੁਰ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਅਕਾਲੀ ਭਾਜਪਾ ਸਰਕਾਰ ਦੇ ਮੁਲਾਜਮ ਹਿਤ ਫੈਸਲਿਆਂ ਤੋਂ ਜਾਣੂ ਕਰਵਾਇਆ ਜਿਸ ਵਿਚ ਨਵੀਂ ਭਰਤੀ ਦੀ ਪ੍ਰਕਿਰਿਆ ਵਿੱਚ ਸਰਕਾਰ ਵੱਲੋਂ ਤੇਜੀ, ਤਰੱਕੀਆਂ ਤੇ ਪ੍ਰੋਮਸ਼ਨਾਂ, ਮ੍ਰਿਤਕਾਂ ਦੇ ਆਸ਼ਿਰਤਾਂ ਨੂੰ ਪਹਿਲ ਦੇ ਅਧਾਰ ਤੇ ਨੌਕਰੀਆਂ ਦੇਣਾਂ, ਸਿਖਿਆ ਸਰਵਿਸ ਪ੍ਰੋਵਾਈਡਰਾਂ ਤੇ ਟੀਚਿੰਗ ਫੈਲੋ ਦੀਆਂ ਬਦਲੀਆਂ ਕਰਨਾ, ਕੰਪਿਊਟਰ ਟੀਚਰਾਂ ਦੀ 1/3 ਛੁੱਟੀ ਮਨਜੂਰ ਕਰਨੀ ਅਤੇ ਬੇਸਿਕ ਪੇ ਵਿੱਓ ਵਾਧਾ ਕਰਨ ਦੀਆਂ ਪ੍ਰਾਪਤੀਆਂ ਬਾਰੇ ਜਿਕਰ ਕੀਤਾ। ਇਸ ਮੌਕੇ ਸੂਬਾ ਕਮੇਟੀ ਮੈਂਬਰ ਸ਼੍ਰੀ ਭਗਵਾਨ ਦਾਸ, ਮੁੱਖ ਅਧਿਆਪਕ ਸ਼੍ਰੀ ਰਾਮ ਪ੍ਰਕਾਸ਼, ਮੁੱਖ ਅਧਿਆਪਕ ਸ਼੍ਰੀ ਖਜਾਨ ਸਿੰਘ, ਸ਼੍ਰੀ ਹਮਿੰਦਰ ਸਿੰਘ ਬਾੜੀ, ਬਲਵੰਤ ਸਿੰਘ ਬੇੜਿੰਗ, ਪ੍ਰਵੀਨ ਕੁਮਾਰ ਅਮਰੋਹ, ਲੈਕਚਰਾਰ ਗੁਰਦੀਪ ਸਿੰਘ, ਪ੍ਰਵੀਨ ਕੁਮਾਰ ਫਤਿਹਪੁਰ ਅਤੇ ਵੱਡੀ ਗਿਣਤੀ ਵਿੱਚ ਅਧਿਆਪਕ ਹਾਜਰ ਸਨ।

ਸਾਢੇ ਅਠਾਰਾਂ ਲੱਖ ਨੀਲੇ ਕਾਰਡ ਬਣਾਏ: ਤੀਕਸ਼ਨ ਸੂਦ

ਹੁਸ਼ਿਆਰਪੁਰ, 30 ਮਈ: ਪੰਜਾਬ ਸਰਕਾਰ ਵੱਲੋਂ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪ੍ਰੀਵਾਰਾਂ ਨੂੰ ਸਸਤਾ ਆਟਾ - ਦਾਲ ਦੇਣ ਲਈ ਸਾਢੇ 18 ਲੱਖ ਨੀਲੇ ਕਾਰਡ ਬਣਾਏ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ਼੍ਰੀ ਤੀਕਸ਼ਨ ਸੂਦ ਨੇ ਅੱਜ ਡੇਰਾ ਬਾਬਾ ਚਰਨ ਸ਼ਾਹ ਬਹਾਦਰਪੁਰ ਵਿਖੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਨੀਲੇ ਕਾਰਡਾਂ ਦੀ ਵੰਡ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਕੀਤਾ।

ਇਸ ਮੌਕੇ ਤੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੀ ਤੀਕਸ਼ਨ ਸੂਦ ਨੇ ਕਿਹਾ ਕਿ ਅਕਾਲੀ - ਭਾਜਪਾ ਸਰਕਾਰ ਵੱਲੋਂ ਰਾਜ ਨਹੀਂ ਸੇਵਾ ਦੇ ਵਾਆਦੇ ਅਨੁਸਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਗਰੀਬ ਪ੍ਰੀਵਾਰਾਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ । ਸ਼ਗਨ ਸਕੀਮ ਤਹਿਤ ਗਰੀਬ ਪ੍ਰੀਵਾਰਾਂ ਦੀਆਂ ਲੜਕੀਆਂ ਨੂੰ 15000/- ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਬੁਢਾਪਾ ਪੈਨਸ਼ਨ ਅਧੀਨ ਵਿਸ਼ੇਸ਼ ਕੈਂਪ ਲਗਾ ਕੇ ਲਗਭਗ 11000 ਲਾਭਪਾਤਰੀਆਂ ਨੂੰ ਪੈਨਸ਼ਨਾਂ ਲਗਾਈਆਂ ਗਈਆਂ ਹਨ ਅਤੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਬਿਨਾਂ ਕਿਸੇ ਭੇਦ-ਭਾਵ ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪ੍ਰੀਵਾਰਾਂ ਦਾ ਦੁਬਾਰਾ ਸਰਵੇ ਕੀਤਾ ਗਿਆ ਹੈ ਅਤੇ ਅੱਜ 914 ਪ੍ਰੀਵਾਰਾਂ ਨੂੰ ਨਵੇਂ ਨੀਲੇ ਕਾਰਡ ਬਣਾ ਕੇ ਵੰਡੇ ਗਏ ਹਨ।

ਸ਼੍ਰੀ ਤੀਕਸ਼ਨ ਸੂਦ ਨੇ ਦੱਸਿਆ ਕਿ ਨਗਰ ਕੌਂਸਲ ਹੁਸ਼ਿਆਰਪੁਰ ਵਿੱਚ ਪਹਿਲਾਂ 32 ਟਿਊਬਵੈਲ ਹੀ ਪੀਣ ਵਾਲੇ ਪਾਣੀ ਦੀ ਸਪਲਾਈ ਕਰ ਰਹੇ ਸਨ, ਹੁਣ ਅਕਾਲੀ-ਭਾਜਪਾ ਸਰਕਾਰ ਨੇ ਹੁਸ਼ਿਆਰਪੁਰ ਸ਼ਹਿਰ ਵਿੱਚ 70 ਟਿਊਬਵੈਲ ਲਗਾਏ ਹਨ। ਸ਼ਹਿਰ ਦੀਆਂ ਸੜਕਾਂ ਦੀ ਜੰਗੀ ਪੱਧਰ ਤੇ ਮੁਰੰਮਤ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਭੰਗੀ ਚੋਅ ਦੇ ਦੂਸਰੇ ਕਿਨਾਰੇ ਤੇ ਬਣੇ ਬੰਨ ਉਪਰ ਨਵੀਂ ਪੱਕੀ ਸੜਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸੇ ਤਰਾਂ ਹੀ ਹੁਸ਼ਿਆਰਪੁਰ ਦੇ ਕੰਢੀ ਇਲਾਕੇ ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੇ 43 ਨਵੇਂ ਟਿਊਬਵੈਲ ਲਗਾਏ ਗਏ ਹਨ।

ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾ ਰਹੀ ਹੈ। ਸ਼ਹਿਰ ਵਿੱਚ ਲੋਕਾਂ ਦੀ ਸਹੂਲਤ ਲਈ ਅਤਿ ਆਧੁਨਿਕ ਬਸ ਅੱਡਾ ਬਣਾਇਆ ਗਿਆ ਹੈ ਅਤੇ ਭੰਗੀ ਚੋਅ ਉਪਰ ਨਵਾਂ ਪੁੱਲ ਬਣਾਇਆ ਗਿਆ ਹੈ। ਇਸੇ ਤਰ੍ਹਾਂ ਹੀ ਹੁਸ਼ਿਆਰਪੁਰ ਦੇ ਪਿੰਡ ਨਾਰਾ ਵਿਖੇ ਇੱਕ ਪੁਲਿਸ ਕਮਾਂਡੋ ਟਰੇਨਿੰਗ ਸੈਂਟਰ ਖੋਲ੍ਹਿਆ ਜਾ ਰਿਹਾ ਹੈ। ਹੁਸ਼ਿਆਰਪੁਰ-ਊਨਾ ਰੋਡ ਤੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਨਾਂ ਤੇ ਆਯੂਰਵੈਦਿਕ ਯੂਨੀਵਰਸਿਟੀ ਬਣਾਈ ਜਾ ਰਹੀ ਹੈ। ਜਿਸ ਦੇ ਬਣਨ ਨਾਲ ਹੁਸ਼ਿਆਰਪੁਰ ਦਾ ਨਾਂ ਪੂਰੀ ਦੁਨੀਆ ਵਿੱਚ ਰੌਸ਼ਨ ਹੋਵੇਗਾ। ਪ੍ਰਧਾਨ ਨਗਰ ਕੌਂਸਲ ਸ਼੍ਰੀ ਸਿਵ ਸੂਦ ਅਤੇ ਮੀਡੀਆ ਇੰਚਾਰਜ ਜ਼ਿਲ੍ਹਾ ਭਾਜਪਾ ਕਮਲਜੀਤ ਸੇਤੀਆ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਸ਼ਹਿਰੀ ਮੰਡਲ ਪ੍ਰਧਾਨ ਅਸ਼ਵਨੀ ਓਹਰੀ, ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ, ਜੀਵਨ ਜੋਤੀ ਕਾਲੀਆ, ਵਿਨੋਦ ਪਰਮਾਰ, ਐਮ ਸੀ ਸੁਸ਼ਮਾ ਸੇਤੀਆ, ਸੰਜੀਵ ਦੂਆ, ਲਾਲਾ ਅਮਰ ਨਾਥ, ਸਵਤੰਤਰ ਕੈਂਥ, ਪ੍ਰੇਮ ਸਿੰਘ, ਬਲਵਿੰਦਰ ਬਿੰਦੀ, ਨਰਿੰਦਰ ਸਿੰਘ, ਅਸੋਕ ਕੁਮਾਰ ਅਸ਼ੋਕੀ, ਭਾਰਤੀ ਕੈਨੇਡੀ , ਪ੍ਰੇਮ ਸਿੰਘ, ਬਿਕਰਮਜੀਤ ਸਿੰਘ ਕਲਸੀ, ਜਸਬੀਰ ਸਿੰਘ ਸਲੇਰਨ ਅਤੇ ਹੋਰ ਅਕਾਲੀ-ਭਾਜਪਾ ਆਗੂ ਹਾਜ਼ਰ ਸਨ।

2012 ਤੱਕ ਸਾਰੀਆਂ ਪੇਂਡੂ ਅਬਾਦੀਆਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ: ਜੋਸ਼

ਹੁਸ਼ਿਆਰਪੁਰ, 29 ਮਈ: ਪੰਜਾਬ ਸਰਕਾਰ 264 ਕਰੋੜ ਰੁਪਏ ਦੀ ਲਾਗਤ ਨਾਲ ਸਾਲ 2012 ਤੱਕ ਸਾਰੀਆਂ ਪੇਂਡੂ ਆਬਾਦੀਆਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਨ ਲਈ ਦ੍ਰਿੜ ਸੰਕਲਪ ਹੈ। ਇਹ ਪ੍ਰਗਟਾਵਾ ਬੀਬੀ ਮਹਿੰਦਰ ਕੌਰ ਜੋਸ਼ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਨੇ ਪਿੰਡ ਤਾਜੋਵਾਲ ਵਿਖੇ 67 ਲੱਖ ਰੁਪਏ ਦੀ ਲਾਗਤ ਨਾਲ ਬਣੀ ਪੇਂਡੂ ਜਲ ਸਪਲਾਈ ਸਕੀਮ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਦੇ ਇੱਕ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਬੀਬੀ ਜੋਸ਼ ਨੇ ਦੱਸਿਆ ਕਿ ਹੁਣ ਤੱਕ ਰਾਜ ਦੀਆਂ 12189 ਪੇਂਡੂ ਆਬਾਦੀਆਂ ਨੂੰ ਦਿਹਾਤੀ ਜਲ ਸਪਲਾਈ ਸਕੀਮ ਤਹਿਤ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ 188 ਪਿੰਡਾਂ ਵਿੱਚੋਂ 185 ਪਿੰਡਾਂ ਨੂੰ ਪੀਣ ਵਾਲਾ ਸਾਫ-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਰਹਿੰਦੇ ਪਿੰਡਾਂ ਨੂੰ ਵੀ ਪੀਣ ਵਾਲਾ ਸਾਫ-ਸੁਥਰਾ ਪਾਣੀ ਮੁਹੱਈਆ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਤਾਜੋਵਾਲ ਵਿਖੇ ਬਣਾਈ ਗਈ ਪੇਂਡੂ ਜਲ ਸਪਲਾਈ ਸਕੀਮ ਤੋਂ ਚਾਰ ਪਿੰਡਾਂ ਤਾਜੋਵਾਲ, ਰਾਜਵਾਂ, ਭਟਰਾਣਾ ਅਤੇ ਹਰਮੋਏ ਦੇ 3595 ਲੋਕਾਂ ਨੂੰ ਪਾਣੀ ਸਪਲਾਈ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਅਨੁਸਾਰ ਹਰ ਵਿਅਕਤੀ ਨੂੰ 70 ਲੀਟਰ ਪੀਣ ਵਾਲਾ ਪਾਣੀ ਪ੍ਰਤੀ ਦਿਨ ਦੇ ਹਿਸਾਬ ਨਾਲ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੀਨਤਮ ਤਕਨੀਕ (ਸਿਲਵਰ ਆਈਓਨਾਈਜੇਸ਼ਨ) ਨਾਲ ਸਾਫ਼ ਕਰਕੇ 100 ਫੀਸਦੀ ਸਾਫ-ਸੁਥਰਾ ਕੀਟਾਣੂ ਰਹਿਤ ਪਾਣੀ ਲੋਕਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ। ਜਿਸ ਨਾਲ ਲੋਕਾਂ ਦੀ ਸਿਹਤ ਤੇ ਅੱਛਾ ਪ੍ਰਭਾਵ ਪਵੇਗਾ।

ਬੀਬੀ ਜੋਸ਼ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਉਚੇਰੀ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਰਾਜ ਅੰਦਰ 13 ਸਰਕਾਰੀ ਕਾਲਜ ਖੋਲ੍ਹੇ ਜਾ ਰਹੇ ਹਨ ਤੇ ਹਰੇਕ ਕਾਲਜ ਤੇ 10 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਰ ਬਲਾਕ ਵਿੱਚ ਇੱਕ-ਇੱਕ ਮਾਡਲ ਸਕੂਲ ਵੀ ਖੋਲਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਅਧਿਆਪਕਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਅੱਛੇ ਪੜੇ ਲਿਖੇ ਅਤੇ ਟਰੇਂਡ ਅਧਿਆਪਕ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗਰੀਬ ਪ੍ਰੀਵਾਰਾਂ ਦੇ ਬੱਚਿਆਂ ਨੂੰ ਸਮੇਂ ਸਿਰ ਮੁਫ਼ਤ ਕਿਤਾਬਾਂ ਤੇ ਕਾਪੀਆਂ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਅਕਾਲੀ-ਭਾਜਪਾ ਸਰਕਾਰ ਹੋਂਦ ਵਿੱਚ ਆਉਂਦੀ ਹੈ, ਓਦੋਂ ਹੀ ਵਿਕਾਸ ਦੇ ਕੰਮ ਜੰਗੀ ਪੱਧਰ ਤੇ ਹੁੰਦੇ ਹਨ ਅਤੇ ਆਮ ਲੋਕਾਂ ਦੀ ਭਲਾਈ ਲਈ ਅਹਿਮ ਸਕੀਮਾਂ ਬਣਾ ਕੇ ਉਨ੍ਹਾਂ ਨੂੰ ਲਾਗੂ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਇਸ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਵਿਕਾਸ ਦਾ ਕੋਈ ਕੰਮ ਨਹੀਂ ਕੀਤਾ। ਇਥੋਂ ਤੱਕ ਕਿ ਕਾਂਗਰਸ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਬਿਜਲੀ ਦਾ ਇੱਕ ਯੂਨਿਟ ਵੀ ਪੈਦਾ ਨਹੀਂ ਕੀਤਾ । ਜਦੋਂ ਕਿ ਸਾਡੀ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਬਿਜਲੀ ਦੇ ਉਤਪਾਦਨ ਲਈ ਤਿੰਨ ਵੱਡੇ ਥਰਮਲ ਪਲਾਂਟ ਲਗਾਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਥਰਮਲ ਪਲਾਂਟਾਂ ਦੇ ਮੁਕੰਮਲ ਹੋਣ ਨਾਲ ਆਉਂਦੇ ਦੋ ਸਾਲਾਂ ਦੌਰਾਨ ਜਿਥੇ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਦੀ ਸਹੂਲਤ ਮਿਲ ਜਾਵੇਗੀ, ਉਥੇ ਪੰਜਾਬ , ਦੂਸਰੇ ਸੂਬਿਆਂ ਨੂੰ ਵੀ ਵਾਧੂ ਬਿਜਲੀ ਦੇਣ ਦੇ ਯੋਗ ਹੋ ਜਾਵੇਗਾ।

ਇਸ ਤੋਂ ਪਹਿਲਾ ਬੀਬੀ ਜੋਸ਼ ਨੇ ਪਿੰਡ ਮੋਨਾਂਕਲਾਂ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਬਣੀ ਪੇਂਡੂ ਜਲ ਸਪਲਾਈ ਸਕੀਮ ਦਾ ਅਤੇ ਪਿੰਡ ਮੇਘੋਵਾਲ ਵਿਖੇ 9. 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਾਜਵੇ ਦਾ ਵੀ ਉਦਘਾਟਨ ਕੀਤਾ। ਇਸ ਜਲ ਸਪਲਾਈ ਸਕੀਮ ਤੋਂ ਦੋ ਪਿੰਡਾਂ ਮੋਨਾਂਕਲਾਂ ਅਤੇ ਮੋਨਾਂਖੁਰਦ ਦੀ 2700 ਆਬਾਦੀ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਹੋਵੇਗਾ। ਇਸ ਮੌਕੇ ਤੇ ਇਲਾਕੇ ਦੇ ਲੋਕਾਂ ਨੇ ਬੀਬੀ ਜੋਸ਼ ਨੂੰ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ। ਹੋਰਨਾਂ ਤੋਂ ਇਲਾਵਾ ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸ਼ਨ ਅਮਰਜੀਤ ਸਿੰਘ ਗਿੱਲ, ਐਸ ਡੀ ਓ ਜਸਵਿੰਦਰ ਸਿੰਘ, ਜੇ. ਈ. ਵਿਕਾਸ ਸੈਣੀ, ਐਸ ਐਚ ਓ ਮੇਹਟਿਆਣਾ ਦਲਜੀਤ ਸਿੰਘ ਖੱਖ, ਠੇਕੇਦਾਰ ਪਰਸ ਰਾਮ ਭਾਟੀਆ, ਸਰਪੰਚ ਤਾਜੋਵਲ ਦਰਸ਼ਨ ਕੌਰ, ਸਰਪੰਚ ਭਟਰਾਨਾ ਹਰਜਿੰਦਰ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ, ਇਲਾਕੇ ਦੇ ਅਕਾਲੀ-ਭਾਜਪਾ ਨੇਤਾ ਅਤੇ ਸਰਪੰਚ-ਪੰਚ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

ਨਵੇਂ ਬਿਜਲੀ ਪ੍ਰਾਜੈਕਟ 2012 ਤੱਕ ਮੁਕੰਮਲ ਹੋ ਜਾਣਗੇ : ਸੇਵਾ ਸਿੰਘ ਸੇਖਵਾਂ

ਤਲਵਾੜਾ, 29 ਮਈ: ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਨ ਲਈ 8 ਹਜ਼ਾਰ ਮੈਗਾਵਾਟ ਬਿਜਲੀ ਉਤਪਾਦਨ ਕਰਨ ਲਈ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਜੋ 2012 ਤੱਕ ਮੁਕੰਮਲ ਹੋ ਜਾਣਗੇ। ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਪੰਜਾਬ ਬਿਜਲੀ ਦੇ ਖੇਤਰ ਵਿੱਚ ਵਾਧੂ ਬਿਜਲੀ ਪੈਦਾ ਕਰਨ ਵਾਲਾ ਸੂਬਾ ਬਣ ਜਾਵੇਗਾ। ਇਹ ਪ੍ਰਗਟਾਵਾ ਸ੍ਰ: ਸੇਵਾ ਸਿੰਘ ਸੇਖਵਾਂ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਨੇ ਬੀਤੀ ਸ਼ਾਮ ਮੁਕੇਰੀਆਂ ਨੇੜੇ ਪਿੰਡ ਭੰਗਾਲਾ ਵਿਖੇ ਸ੍ਰ: ਹਰਬੰਸ ਸਿੰਘ ਮੰਝਪੁਰ ਅਤੇ ਇਲਾਕੇ ਦੇ ਲੋਕਾਂ ਵੱਲੋਂ ਸ੍ਰ: ਸੇਖਵਾਂ ਦੇ ਸਨਮਾਨ ਲਈ ਆਯੋਜਿਤ ਸਮਾਗਮ ਮੌਕੇ ਇੱਕ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਸ੍ਰ: ਸੇਖਵਾਂ ਨੇ ਕਿਹਾ ਕਿ ਕਿ ਧਨੋਆ ਪੱਤਣ ਉਪਰ ਪੱਕੇ ਪੁਲ, ਜਿਸ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਨੇ ਰੱਖਿਆ ਸੀ, ਦੀ ਉਸਾਰੀ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੂਹਿਕ ਵਿਕਾਸ ਲਈ ਅਕਾਲੀ-ਭਾਜਪਾ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਵਿੱਚ 20-20 ਕਿਲੋਮੀਟਰ ਲੰਮੀਆਂ ਸੜਕਾਂ ਦੀ ਨਵ-ਉਸਾਰੀ ਕੀਤੀ ਗਈ ਹੈ ਅਤੇ 20-20 ਕਿਲੋਮੀਟਰ ਹੋਰ ਨਵੀਆਂ ਸੜਕਾਂ ਦੀ ਉਸਾਰੀ ਹਰੇਕ ਵਿਧਾਨ ਸਭਾ ਹਲਕੇ ਵਿੱਚ ਕੀਤੀ ਜਾਵੇਗੀ।

ਸ੍ਰ: ਸੇਖਵਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਸਿੱਖਾਂ ਵਿੱਚ ਪਾੜਾ ਪਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਾਬਜ ਹੋਣਾ ਚਾਹੁੰਦੀ ਹੈ । ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਸਾਰੀਆਂ ਸੀਟਾਂ ਤੇ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦੀ ਸਾਂਝ 43 ਸਾਲ ਪੁਰਾਣੀ ਹੈ ਅਤੇ ਇਹ ਸਾਂਝ ਮੌਕਾ ਪ੍ਰਸਤ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰ: ਪ੍ਰਕਾਸ਼ ਸਿਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਹਿਮ ਯੋਜਨਾਵਾਂ ਬਣਾ ਕੇ ਉਨ੍ਹਾਂ ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰ: ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਵਿਕਾਸ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਹਿਮ ਪ੍ਰਾਪਤੀਆਂ ਕਰੇਗਾ। ਇਸ ਮੌਕੇ ਤੇ ਸ਼੍ਰੀ ਅਰੁਨੇਸ਼ ਸ਼ਾਕਰ ਮੁੱਖ ਪਾਰਲੀਮਾਨੀ ਸਕੱਤਰ, ਕਸ਼ਮੀਰ ਸਿੰਘ ਬਰਿਆਰ ਮੈਂਬਰ ਐਸ ਜੀ ਪੀ ਸੀ, ਵਰਿੰਦਰ ਸਿੰਘ ਜੀਆ ਨੱਥਾ, ਜਤਿੰਦਰ ਸਿੰਘ ਲਾਲੀ ਬਾਜਵਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਹੁਸ਼ਿਆਰਪੁਰ, ਬੀਬੀ ਸੁਖਦੇਵ ਕੌਰ ਸੱਲਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ, ਅਮਰਜੀਤ ਸਿੰਘ ਚੌਹਾਨ ਚੇਅਰਮੈਨ ਮਾਰਕੀਟ ਕਮੇਟੀ ਹੁਸ਼ਿਆਰਪੁਰ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਤੋਂ ਪਹਿਲਾਂ ਸ੍ਰ: ਸੇਵਾ ਸਿੰਘ ਸੇਖਵਾਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਭਾਗ ਵਿੱਚ ਖਾਲੀ ਪਈਆਂ ਲੋਕ ਸੰਪਰਕ ਅਫ਼ਸਰਾਂ ਅਤੇ ਸਹਾਇਕ ਲੋਕ ਸੰਪਰਕ ਅਫ਼ਸਰਾਂ ਦੀਆਂ ਆਸਾਮੀਆਂ ਜਲਦੀ ਹੀ ਭਰ ਦਿੱਤੀਆਂ ਜਾਣਗੀਆਂ ਅਤੇ ਵਿਭਾਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ 12 ਜ਼ਿਲ੍ਹਿਆਂ ਵਿੱਚ ਨਵੀਆਂ ਏ. ਸੀ. ਗੱਡੀਆਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ ਅਤੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਜਲੰਧਰ ਨੂੰ ਵੀ ਬਹੁਤ ਜਲਦੀ ਨਵੀਆਂ ਗੱਡੀਆਂ ਮੁਹੱਈਆ ਕਰ ਦਿੱਤੀਆਂ ਜਾਣਗੀਆਂ ਅਤੇ ਬਾਕੀ ਜ਼ਿਲ੍ਹਿਆਂ ਨੂੰ ਵੀ ਇਸੇ ਸਾਲ ਦੇ ਅੰਦਰ-ਅੰਦਰ ਗੱਡੀਆਂ ਦੇ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਲੋਕ ਸੰਪਰਕ ਵਿਭਾਗ ਦੇ ਜ਼ਿਲ੍ਹਾ ਪੱਧਰ ਦੇ ਦਫ਼ਤਰਾਂ ਨੂੰ ਸਾਜੋ-ਸਮਾਨ ਲਈ 50 ਲੱਖ ਰੁਪਏ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਨ ਲਈ ਹਰ ਜ਼ਿਲ੍ਹੇ ਵਿੱਚ ਵੱਖਰੇ ਥਾਣੇ ਬਣਾਏ ਹਨ ਅਤੇ ਮਾਲ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਰੈਵਨਿਊ ਕੋਰਟਾਂ ਸਥਾਪਿਤ ਕੀਤੀਆਂ ਗਈਆਂ ਹਨ ਅਤੇ ਹਰੇਕ ਜ਼ਿਲ੍ਹੇ ਵਿੱਚ ਜ਼ਿਲ੍ਹਾ ਮਾਲ ਅਫ਼ਸਰ ਇਸ ਦਾ ਇਨਚਾਰਜ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਦੇ ਨਜਾਇਜ਼ ਕਬਜੇ ਹਟਾਉਣ ਲਈ ਐਨ.ਆਰ.ਆਈਜ਼ ਲਈ ਸਿਵਲ ਕੋਰਟਾਂ ਬਣਾ ਰਹੇ ਹਾਂ ਅਤੇ ਟਰਾਇਲ ਵਜੋਂ ਜਲੰਧਰ ਵਿਖੇ ਸਿਵਲ ਕੋਰਟ ਸ਼ੁਰੂ ਕਰ ਦਿੱਤੀ ਗਈ ਹੈ ਜੇਕਰ ਉਸ ਦੇ ਨਤੀਜ਼ੇ ਵਧੀਆ ਆਏ ਤਾਂ ਹਰ ਜ਼ਿਲ੍ਹੇ ਵਿੱਚ ਸਿਵਲ ਕੋਰਟ ਖੋਲ੍ਹ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਉਹ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀ ਸਹੂਲਤ ਲਈ ਨਵੀਂ ਐਕਰੀਡੀਏਸ਼ਨ ਕਮੇਟੀ ਅਤੇ ਮੀਡੀਆ ਪਾਲਸੀ ਦਾ ਐਲਾਨ ਜਲਦੀ ਹੀ ਕਰ ਦਿੱਤਾ ਜਾਵੇਗਾ ਅਤੇ ਪੱਤਰਕਾਰਾਂ ਦੇ ਸ਼ਨਾਖਤੀ ਕਾਰਡ ਬਨਾਉਣ ਦੇ ਅਧਿਕਾਰਾਂ ਦਾ ਵਿਕੇਂਦਰੀਕਰਨ ਕੀਤਾ ਗਿਆ ਹੈ ਅਤੇ ਹੁਣ ਇਹ ਕਾਰਡ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਵੱਲੋਂ ਬਣਾਏ ਜਾਣਗੇ।

ਇਸ ਮੌਕੇ ਤੇ ਸ਼੍ਰੀ ਅਰੁਨੇਸ਼ ਸ਼ਾਕਰ ਮੁੱਖ ਪਾਰਲੀਮਾਨੀ ਸਕੱਤਰ ਪੰਜਾਬ ਸਰਕਾਰ, ਅਮਰਜੀਤ ਸਿੰਘ ਚੌਹਾਨ, ਜਤਿੰਦਰ ਸਿੰਘ ਲਾਲੀ ਬਾਜਵਾ, ਸੁਖਦੇਵ ਕੌਰ ਸੱਲ੍ਹਾਂ, ਕਸ਼ਮੀਰ ਸਿੰਘ ਬਰਿਆਰ, ਵਰਿੰਦਰ ਸਿੰਘ ਜੀਆ ਨੱਥਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸ਼੍ਰੀ ਹਰਬੰਸ ਸਿੰਘ ਮੰਝਪੁਰ ਨੇ ਆਏ ਮੁੱਖ ਮਹਿਮਾਨ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਸਟੇਜ ਦੀ ਕਾਰਵਾਈ ਸਤਨਾਮ ਸਿੰਘ ਧਨੋਆ ਨੇ ਬਾਖੂਬੀ ਨਿਭਾਈ। ਸ਼੍ਰੀ ਸਰਬਜੀਤ ਸਿੰਘ ਸਾਹਬੀ, ਪਵਨ ਕੁਮਾਰ, ਠੇਕੇਦਾਰ ਜਸਵਿੰਦਰ ਸਿੰਘ ਬਿੱਟੂ, ਕਮਲਜੀਤ ਸਿੰਘ ਲਾਲੀ ਚੇਅਰਮੈਨ ਬਲਾਕ ਸੰਮਤੀ ਕਾਹਨੂੰਵਾਨ, ਠੇਕੇਦਾਰ ਗੁਰਨਾਮ ਸਿੰਘ ਕਾਹਨੂੰਵਾਨ, ਸਤਨਾਮ ਸਿੰਘ ਲਵਲੀ, ਜਨਕ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਮੁਕੇਰੀਆਂ ਅਤੇ ਅਕਾਲੀ-ਭਾਜਪਾ ਨੇਤਾ ਵੀ ਹਾਜ਼ਰ ਸਨ।

ਲੋਕ ਅਦਾਲਤਾਂ ਵਿਚ 323 ਕੇਸਾਂ ਦਾ ਨਿਪਟਾਰਾ ਕੀਤਾ

ਹੁਸ਼ਿਆਰਪੁਰ 29 ਮਈ: ਮਾਨਯੋਗ ਮਿ ਜਸਟਿਸ ਮਹਿਤਾਬ ਸਿੰਘ ਗਿੱਲ, ਕਾਰਜਕਾਰੀ ਚੇਅਰਮੈਨ , ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸਾਂ ਅਤੇ ਜਿਲ੍ਹਾ ਅਤੇ ਸੈਸ਼ਨ ਜੱਜ, ਹੁਸ਼ਿਆਰਪੁਰ ਸ੍ਰੀ ਜਸਪਾਲ ਸਿੰਘ ਭਾਟੀਆ ਦੀ ਦੇਖ ਰੇਖ ਹੇਠ ਅੱਜ ਤਿਮਾਹੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ ਹੈ। ਇਹ ਲੋਕ ਅਦਾਲਤ ਹੁਸ਼ਿਆਰਪੁਰ , ਦਸੂਹਾ, ਮੁਕੇਰੀਆਂ ਅਤੇ ਗੜਸ਼ੰਕਰ ਵਿਖੇ ਲਗਾਈ ਗਈ ।

ਇਸ ਲੋਕ ਅਦਾਲਤ ਲਈ ਹੁਸ਼ਿਆਰਪੁਰ ਵਿਖੇ 8 ਬੈਂਚ ,ਦਸੂਹਾ ਵਿਖੇ 3 ਅਤੇ ਗੜਸ਼ੰਕਰ ਅਤੇ ਮੁਕੇਰੀਆਂ ਵਿਖੇ ਇਕ- ਇਕ ਬੈਚ ਬਣਾਇਆ ਗਿਆ। ਇਹਨਾਂ ਬੈਂਚਾਂ ਵਿਚ ਸ਼ੋਸ਼ਲ ਵਰਕਰਾਂ ਅਤੇ ਵਕੀਲਾਂ ਨੂੰ ਖਾਸ ਤੌਰ ਤੇ ਸ਼ਾਮਲ ਕੀਤਾ ਗਿਆ ਤਾਂ ਜੋ ਕੇਸਾਂ ਦਾ ਨਿਪਟਾਰਾ ਵਿਚੋਲਗੀ ਅਤੇ ਰਜ਼ਾਮੰਦੀ ਰਾਹੀਂ ਕੀਤਾ ਜਾ ਸਕੇ। ਇਸ ਲੋਕ ਅਦਾਲਤ ਵਿਚ ਸ੍ਰੀ ਕੁਲਦੀਪ ਸਿੰਘ ਪ੍ਰਧਾਨ ਬਾਰ ਐਸੋਸੀਏਸ਼ਨ , ਹੁਸ਼ਿਆਰਪੁਰ ਨੇ ਬਾਰ ਮੈਬਰਾਂ ਰਾਹੀਂ ਇਸ ਲੋਕ ਅਦਾਲਤ ਨੂੰ ਕਾਮਯਾਬ ਬਨਾਉਣ ਵਿਚ ਪੂਰਾ ਸਹਿਯੋਗ ਦਿੱਤਾ।

ਇਸ ਲੋਕ ਅਦਾਲਤ ਵਿਚ ਵੱਖ-ਵੱਖ ਤਰਾਂ ਦੇ ਕੇਸ ਜਿਵੇ ਕਿ ਮੋਟਰ ਐਕਸੀਡੈਟ ਕਲੇਮ ਕੇਸ, ਹਿੰਦੂ ਮੈਰਿਜ ਐਕਟ ਦੇ ਕੇਸ, ਦਿਵਾਨੀ ਦਾਵੇ, ਦਿਵਾਨੀ ਅਪੀਲਾਂ ਸਮਝੋਤਯੋਗ ਫੌਜਦਾਰੀ ਕੇਸ, 125 ਸੀ ਆਰ ਪੀ ਸੀ ਧਾਰਾ ਤਹਿਤ ਖਰਚੇ ਦੇ ਕੇਸ, ਰੈ.ਟ ਦੇ ਦਾਵੇ, ਇਜਰਾਵਾਂ , ਚੈਕਾਂ ਦੇ ਕੇਸ ਧਾਰਾ 138 ਐਨ ਆਈ ਐਕਟ ਅਧੀਨ ,ਇਸਤਗਾਸੇ ਆਦਿ ਕੇਸਾਂ ਨੂੰ ਆਪਸੀ ਰਜ਼ਾਮੰਦੀ ਰਾਹੀ. ਹੱਲ ਕਰਨ ਲਈ ਸੁਣਿਆ ਗਿਆ। ਇਸ ਲੋਕ ਅਦਾਲਤ ਵਿਚ ਕੁਲ 640 ਕੇਸਾਂ ਨੂੰ ਹੱਲ ਕਰਨ ਲਈ ਸੁਣਿਆ ਗਿਆ ਜਿਸ ਵਿਚੋ 323 ਕੇਸਾਂ ਦਾ ਨਿਪਟਾਰਾ ਰਜ਼ਾਮੰਦੀ ਰਾਹੀ. ਕੀਤਾ ਗਿਆ। ਇਹਨਾਂ ਕੇਸਾਂ ਰਾਹੀ ਧਿਰਾਂ ਨੂੰ 1,15,13119/- ਰੁਪਏ ਬਤੌਰ ਕਲੇਮ / ਅਵਾਰਡ ਦਿਵਾਏ ਗਏ ।

ਜਿਲ੍ਹਾ ਅਤੇ ਸ਼ੈਸ਼ਨ ਜੱਜ ਸ੍ਰੀ ਜਸਪਾਲ ਸਿੰਘ ਭਾਟੀਆ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਇਹ 149 ਵੀਂ ਲੋਕ ਅਦਾਲਤ ਸੀ ਅਤੇ ਹੁਣ ਤੱਕ ਕੁਲ 43498 ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕੀਤਾ ਜਾ ਚੁੱਕਾ ਹੈ ਜਿਸ ਰਾਹੀਂ ਕੁਲ ਰਕਮ 1008257000/- ਰੁਪਏ ਬਤੌਰ ਕਲੇਮ /ਅਵਾਰਡ ਧਿਰਾਂ ਨੂੰ ਦੁਆਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਲਗਭਗ 2608 ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾ ਚੁੱਕੀ ਹੈ ਅਤੇ ਲਗਭਗ 200 ਕਾਨੂੰਨੀ ਸਾਖਰਤਾ ਕੈਂਪਾਂ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਹੋਰ ਦੱਸਿਆ ਕਿ ਅਗਲੀ ਲੋਕ ਅਦਾਲਤ 21 ਅਗਸਤ 2010 ਨੂੰ ਲਗਾਈ ਜਾਵੇਗੀ।

ਸ਼੍ਰੀ ਜਸਪਾਲ ਸਿੰਘ ਭਾਟੀਆ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਅਪੀਲ ਕੀਤੀ ਕਿ ਲੋਕ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣ ਕਿਉਂਕਿ ਇਸ ਨਾਲ ਪੈਸੇ ਅਤੇ ਸਮੇਂ ਦੋਹਾਂ ਦੀ ਬਚਤ ਹੁੰਦੀ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੁੰਦੀ ਅਤੇ ਇਸ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ। ਇਸ ਵਿੱਚ ਫੈਸਲੇ ਦੋਹਾਂ ਦੀ ਧਿਰਾਂ ਦੀ ਸਹਿਮਤੀ ਨਾਲ ਹੁੰਦੇ ਹਨ ਅਤੇ ਇਸ ਨਾਲ ਆਪਸੀ ਪਿਆਰ ਵੱਧਦਾ ਹੈ ਅਤੇ ਦੁਸ਼ਮਣੀ ਘੱਟਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਆਪਣੇ ਕੇਸਾਂ ਨੂੰ ਲੋਕ ਅਦਾਲਤ ਵਿੱਚ ਲਗਾਉਣ ਲਈ ਉਨ੍ਹਾਂ ਪਾਸ ਜਾਂ ਸਿਵਲ ਜੱਜ (ਸੀਨੀਅਰ ਡਵੀਜ਼ਨ)-ਸਹਿਤ-ਸਕੱਤਰ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ)-ਸਹਿਤ -ਚੇਅਰਮੈਨ ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀ ਜਾਂ ਸਹਾਇਕ ਜ਼ਿਲ੍ਹਾ ਅਟਾਰਨੀ (ਕਾਨੂੰਨੀ ਸੇਵਾਵਾਂ) ਹੁਸ਼ਿਆਰਪੁਰ ਨੂੰ ਸੰਪਰਕ ਕਰ ਸਕਦੇ ਹਨ। ਇਸ ਮੌਕੇ ਤੇ ਬੈਨਰ ਲਗਾ ਕੇ ਅਤੇ ਪ੍ਰਚਾਰ ਸਮੱਗਰੀ ਵੰਡ ਕੇ ਪ੍ਰਚਾਰ ਕੀਤਾ ਗਿਆ।

ਜਨਗਣਨਾ ਦਾ ਪਹਿਲਾ ਪੜਾਅ 15 ਜੂਨ ਤੱਕ ਪੂਰਾ ਹੋਵੇਗਾ: ਏ . ਡੀ . ਸੀ .

ਤਲਵਾੜਾ, 29 ਮਈ: ਜ਼ਿਲ੍ਹੇ ਵਿੱਚ ਜਨ ਗਣਨਾ 2011 ਦੇ ਪਹਿਲੇ ਪੜਾਅ, ਮਕਾਨਸੂਚੀਕਰਨ ਦਾ ਕੰਮ 1 ਮਈ ਤੋਂ ਅਰੰਭ ਹੋ ਚੁੱਕਾ ਹੈ ਅਤੇ 15 ਜੂਨ 2010 ਤੱਕ ਮੁਕੰਮਲ ਕੀਤਾ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਹਰਮਿੰਦਰ ਸਿੰਘ ਨੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਜਨ ਗਣਨਾ 2011 ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਸਬੰਧੀ ਆਯੋਜਿਤ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਕਾਨ ਸੂਚੀਕਰਨ ਲਈ ਨਿਯੁਕਤ ਕੀਤੇ ਗਏ ਗਿਣਤੀਕਾਰ ਘਰ-ਘਰ ਜਾ ਕੇ ਜਨ ਗਣਨਾ ਦਾ ਕੰਮ ਕਰ ਰਹੇ ਹਨ। ਜਨ ਗਣਨਾ ਦੇ ਕੰਮ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਸਰਪੰਚਾਂ ਅਤੇ ਸ਼ਹਿਰੀ ਖੇਤਰ ਦੇ ਨਗਰ ਕੌਂਸਲਾਂ ਦੇ ਕੌਂਸਲਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਗਿਣਤੀਕਾਰ ਉਨ੍ਹਾਂ ਦੇ ਖੇਤਰ ਵਿਚ ਆਵੇ ਤਾਂ ਉਨ੍ਹਾਂ ਨੂੰ ਮਕਾਨ ਸੂਚੀਕਰਨ ਦੇ ਕੰਮ ਨੂੰ ਠੀਕ ਢੰਗ ਨਾਲ ਮੁਕੰਮਲ ਕਰਨ ਲਈ ਪੂਰਾ ਸਹਿਯੋਗ ਦਿੱਤਾ ਜਾਵੇ ਕਿਉਂਕਿ ਜਨਗਣਨਾ 2011 ਦੌਰਾਨ ਇਕੱਤਰ ਕੀਤੀ ਗਈ ਸੂਚਨਾ ਹੀ ਦੇਸ਼ ਦੀਆਂ ਭਵਿੱਖ ਦੀਆਂ ਯੋਜਨਾਵਾਂ ਉਲੀਕਣ ਦੇ ਕੰਮ ਆਵੇਗੀ। ਉਨ੍ਹਾਂ ਹੋਰ ਦੱਸਿਆ ਕਿ ਜੇਕਰ ਕੋਈ ਵੀ ਇਲਾਕਾ ਮਕਾਨਸੂਚੀਕਰਨ ਲਈ ਕਵਰ ਨਾ ਕੀਤਾ ਗਿਆ ਹੋਵੇ ਤਾਂ ਉਸ ਸਬੰਧੀ ਆਪਣੇ ਹਲਕੇ ਦੇ ਤਹਿਸੀਲਦਾਰ / ਕਾਰਜਸਾਧਕ ਅਫ਼ਸਰ ਨਗਰ ਕੌਂਸਲ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਜਨਗਣਨਾ ਦਾ ਕੰਮ ਠੀਕ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਜੇਕਰ ਆਮ ਜਨਤਾ ਜਾਂ ਕਿਸੇ ਗਿਣਤੀਕਾਰ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਪਵੇ ਤਾਂ ਉਹ ਸਬਡਵੀਜ਼ਨ ਪੱਧਰ ਤੇ ਸਥਾਪਿਤ ਕੀਤੇ ਗਏ ਜਨ ਗਣਨਾ ਸਹਾਇਤਾ ਕੇਂਦਰਾਂ ਨਾਲ ਸੰਪਰਕ ਕਰ ਸਕਦੇ ਹਨ। ਜਨ ਗਣਨਾ ਸਹਾਇਤਾ ਕੇਂਦਰ ਤਹਿਸੀਲ ਹੁਸਿਆਰਪੁਰ ਦਾ ਟੈਲੀਫੋਨ ਨੰ: 01882-220796, ਮੁਕੇਰੀਆਂ ਦਾ 01883-244813, ਦਸੂਹਾ ਦਾ 01883-285024 ਅਤੇ ਗੜ•ਸ਼ੰਕਰ ਦਾ ਟੈਲੀਫੋਨ ਨੰਬਰ 01884-282026 ਹੈ।

ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟੰਗ ਹੋਈ

ਤਲਵਾੜਾ / ਹੁਸ਼ਿਆਰਪੁਰ, 28 ਮਈ: ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅੱਜ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀ ਮੇਘ ਰਾਜ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ  ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ ਵਿਭਾਗ ਪੰਜਾਬ ਦੇਸ ਰਾਜ ਸਿੰਘ ਧੁੱਗਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡੀ ਆਰ ਭਗਤ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਬੀ. ਐਸ. ਧਾਲੀਵਾਲ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿਘ, ਐਸ ਡੀ ਐਮ ਦਸੂਹਾ ਮੁਹੰਮਦ ਤਾਇਅਬ, ਐਸ ਡੀ ਐਮ ਮੁਕੇਰੀਆਂ ਸੁਭਾਸ਼ ਚੰਦਰ, ਐਸ ਡੀ ਐਮ  ਗੜ੍ਹਸ਼ੰਕਰ ਜਸਪਾਲ ਸਿੰਘ,  ਜ਼ਿਲ੍ਹਾ ਮਾਲ ਅਫ਼ਸਰ ਭੁਪਿੰਦਰਜੀਤ ਸਿੰਘ,  ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ, ਮਹਿੰਦਰਪਾਲ ਮਾਨ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਹਾਜ਼ਰ ਸਨ।
        ਇਸ ਮੀਟਿੰਗ ਵਿੱਚ ਵੱਖ-ਵੱਖ਼ ਵਿਭਾਗਾਂ ਨਾਲ ਸਬੰਧਤ 20 ਸ਼ਿਕਾਇਤਾਂ ਆਈਆਂ। ਜਿਨ੍ਹਾਂ ਵਿੱਚੋਂ 8 ਸ਼ਿਕਾਇਤਾਂ ਦਾ ਨਿਪਟਾਰਾ ਮੌਕੇ ਤੇ ਹੀ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਸ਼ਿਕਾਇਤਾਂ ਸਬੰਧਤ ਵਿਭਾਗਾਂ ਨੂੰ ਭੇਜ ਕੇ ਹਦਾਇਤ ਕੀਤੀ ਗਈ ਕਿ ਉਹ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਤੁਰੰਤ ਕਰਨ ।  ਡਿਪਟੀ ਕਮਿਸ਼ਨਰ ਨੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਰਾਬ ਦੇ ਠੇਕਿਆਂ ਤੇ ਲੱਗੇ ਹੋਰਡਿੰਗਜ਼ ਚੈਕ ਕਰਨ ਕਿ  ਉਨ੍ਹਾਂ ਦੇ ਸਾਈਜ਼ ਨਿਰਧਾਰਤ ਕੀਤੇ ਸਾਈਜ਼ਾਂ ਤੋਂ ਵੱਧ ਨਾ ਹੋਣ।  ਉਨ੍ਹਾਂ ਨੇ ਪਿੰਡ ਖਨੌੜਾ ਵਿੱਚ ਪੀਣ ਵਾਲੇ ਪਾਣੀ ਦੇ ਟਿਊਬਵੈਲ ਲਾਉਣ ਸਬੰਧੀ ਮਨਜ਼ੂਰ ਹੋਏ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਢੁਕਵੀਂ ਥਾਂ ਦੇਖਣ ਲਈ ਸਬੰਧਤ ਐਕਸੀਅਨ  ਨੂੰ ਹਦਾਇਤ ਕੀਤੀ ਕਿ ਉਹ ਖੁਦ ਜਾ ਕੇ ਤਕਨੀਕੀ ਤੌਰ ਤੇ ਸਹੀ ਜਗ੍ਹਾ ਦਾ ਪਤਾ ਲਗਾਉਣ ਅਤੇ ਪ੍ਰੋਜੈਕਟ ਦੀ ਉਸਾਰੀ ਦਾ ਕੰਮ ਸ਼ੁਰੂ ਕਰਾਉਣ।  ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਕਿ ਉਹ  ਪਿੰਡ ਜੌਹਲਾਂ, ਧੁੱਗਾਕਲਾਂ, ਅੰਬਾਲਾ ਜੱਟਾਂ, ਅਲੱੜ ਪਿੰਡ, ਦੇਹਰੀਵਾਲ ਅਤੇ ਸ਼ੇਖੂਪੁਰ ਵਿੱਚ ਗੈਸ ਸਪਲਾਈ ਵਿੱਚ ਆ ਰਹੀ ਮੁਸ਼ਕਲ ਨੂੰ ਦੂਰ ਕਰਨ ਲਈ ਨਿਜੀ ਤੌਰ ਤੇ ਇਨ੍ਹਾਂ ਪਿੰਡਾਂ ਦਾ ਦੌਰਾ ਕਰਨ ਅਤੇ ਇਸ ਮੁਸ਼ਕਲ ਦਾ ਹੱਲ ਕਰਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)