ਪੰਜਾਬ ਦੀਆਂ ਸਥਾਨਕ ਸਰਕਾਰਾਂ ਨੂੰ 1100 ਕਰੋੜ ਰੁ. ਜਾਰੀ : ਕਾਲੀਆ
ਮੁਕੇਰੀਆਂ, 6 ਦਸੰਬਰ : ਅਕਾਲੀ ਭਾਜਪਾ ਸਰਕਾਰ ਵਲੋਂ ਪੰਜਾਬ ਭਰ ਦੀਆਂ ਮਿਊਂਸਪਲਟੀਆਂ ਨੂੰ ਵਿਕਾਸ ਕਾਰਜਾਂ ਲਈ 1100 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਮੁਕੇਰੀਆਂ ਸ਼ਹਿਰ ਲਈ ਹੁਣ ਤੱਕ 20 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਅਤੇ 5 ਕਰੋੜ ਰੁਪਏ ਜਲਦੀ ਹੀ ਹੋਰ ਦਿੱਤੇ ਜਾ ਰਹੇ ਹਨ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਥਾਨਿਕ ਸਰਕਾਰਾ ਮੰਤਰੀ ਸ੍ਰੀ ਮਨੋਰੰਜਨ ਕਾਲੀਆ ਨੇ ਅੱਜ ਇੱਥੇ ਕਮਿਊਨਿਟੀ ਹਾਲ ਵਿਖੇ ਨਗਰ ਕੌਂਸਲ ਦੀ ਦਫਤਰ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਰੱਖਣ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨਾਂ ਕਿਹਾ ਕਿ ਮੁਕੇਰੀਆਂ ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਣਾ ਦਿੱਤਾ ਜਾਵੇਗਾ ਅਤੇ 1 ਕਰੋੜ 6 ਲੱਖ ਦੀ ਲਾਗਤ ਨਾਲ ਬਨਣ ਵਾਲੀ ਨਗਰ ਕੌਂਸਲ ਦਫਤਰ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਇੱਕ ਸਾਲ ਦੇ ਅੰਦਰ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਉਨਾਂ ਕਿਹਾ ਕਿ ਸ਼ਹਿਰ ਅੰਦਰ ਸਫਾਈ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਸੀਵਰੇਜ਼ ’ਤੇ 17 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ 5 ਸਾਲਾਂ ਵਿੱਚ ਮੁਕੇਰੀਆਂ ’ਚ ਕੇਵਲ 3 ਕਰੋੜ 6 ਲੱਖ ਹੀ ਰਖਚ ਕੀਤੇ ਗਏ ਜਦੋਂ ਕਿ ਮੌਜੂਦਾ ਅਕਾਲੀ ਭਾਜਪਾ ਸਰਕਾਰ ਦੌਰਾਨ ਕਰੀਬ 4 ਦੇ ਸਮੇਂ ਅੰਦਰ 20 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ। ਜਿਸ ਦਾ ਸਿਹਰਾ ਮੌਜੂਦਾ ਭਾਜਪਾ ਵਿਧਾਇਕ ਸ੍ਰੀ ਅਰੁਨੇਸ਼ ਸ਼ਾਕਰ ਨੂੰ ਜਾਂਦਾ ਹੈ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਕੇਵਲ ਹੁਣ ਘਪਲਿਆਂ ਦੀ ਸਰਕਾਰ ਬਣ ਕੇ ਰਹਿ ਚੁੱਕੀ ਹੈ ਅਤੇ ਨਿੱਤ ਦਿਨ ਨਵੇਂ ਘੁਟਾਲੇ ਸਾਹਮਣੇ ਆ ਰਹੇ ਹਨ। ਉਨਾਂ ਕਾਂਗਰਸ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਨੇ 1.76 ਕਰੋੜ ਦੇ ਜੀ ਸਪੈਕਟਰਮ ਘੁਟਾਲੇ ਦੀ ਜਾਂਚ 1 ਸਾਲ ਬਾਦ ਇਸ ਲਈ ਸ਼ੁਰੂ ਕੀਤੀ ਤਾਂ ਕਿ ਇਸ ਵਿੱਚ ਸ਼ਾਮਲ ਵਿਆਕਤੀਆਂ ਨੂੰ ਬਚਾਇਆ ਜਾ ਸਕੇ। ਉਨਾਂ• ਕਿਹਾ ਕਿ ਕਾਂਗਰਸ ਨੇ ਕੇਵਲ ਵਿਕਾਸ ਦੇ ਨਾਂ ’ਤੇ ਦੇਸ਼ ਦੀ ਜਨਤਾ ਨੂੰ ਗੁਮਰਾਹ ਕੀਤਾ ਹੈ। ਇਸ ਮੌਕੇ ਉਨਾਂ• ਹਲਕਾ ਵਿਧਾਇਕ ਵਲੋਂ ਉਠਾਈਆਂ ਨਗਰ ਕੌਂਸਲ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਪੱਕਾ ਕਰਨ, ਨਗਰ ਕੌਂਸਲ ਦੀ ਸਫਾਈ ਵਿਵਸਥਾ ਲਈ ਡੰਪ ਬਣਾਉਣ, ਨਗਰ ਕੌਂਸਲ ਅਧੀਨ ਪੱਕੇ ਡਰਾਈਵਰ ਦੀ ਭਰਤੀ ਸਮੇਤ ਸਫਾਈ ਕਰਮਚਾਰੀਆਂ ਦੀ ਭਰਤੀ ਕਰਨ ਸਮੇਤ ਸਾਰੀਆਂ ਮੰਗਾ ਨੂੰ ਮੌਕੇ ’ਤੇ ਹੀ ਪ੍ਰਵਾਨ ਕਰਕੇ ਵਾਟਰ ਸਪਲਾਈ ਲਈ 15 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਸ੍ਰੀ ਮਨੋਰੰਜਨ ਕਾਲੀਆ ਦਾ ਧੰਨਵਾਦ ਕਰਦੇ ਹੋਏ ਵਿਧਾਇਕ ਅਰੁਨੇਸ਼ ਸ਼ਾਕਰ ਨੇ ਕਿਹਾ ਕਿ ਹਲਕ ਅੰਦਰ ਵੱਖ ਵੱਖ ਵਿਕਾਸ ਕਾਰਜਾਂ ’ਤੇ 100 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਜਲਦੀ ਹੀ ਮੁਕੇਰੀਆ-ਗੁਰਦਾਸਪੁਰ ਰਾਜ ਮਾਰਗ ’ਤੇ ਬਨਣ ਵਾਲੇ ਰੇਲਵੇ ਫਲਾਈ ਓਵਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਜਲਦੀ ਹੀ ਤਹਿਸੀਲ ਕੰਪਲੈਕਸ ਦੇ ਨਜ਼ਦੀਕ ਜ਼ੁਡੀਸ਼ੀਅਲ ਕੰਪਲੈਕਸ ਉਸਾਰ ਕੇ ਇੱਥੇ ਜੱਜਾਂ ਦੀ ਗਿਣਤੀ ਵਧਾਉਣ ਲਈ ਸਰਕਾਰ ਨੂੰ ਲਿਖਿਆ ਜਾਵੇਗਾ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਨਿਆਂ ਮਿਲਣ ਲਈ ਹੋਣ ਵਾਲੀ ਦੇਰੀ ਤੋਂ ਬਚਿਆ ਜਾ ਸਕੇ। ਇਸ ਮੌਕੇ ਭਾਜਪਾ ਦੀ ਜਿਲਾ ਪ੍ਰਧਾਨ ਬੀਬੀ ਉਮੇਸ਼ ਸ਼ਾਕਰ, ਨਗਰ ਕੌਂਸਲ ਪ੍ਰਧਾਨ ਸ੍ਰੀ ਕੰਵਲ ਕੁਮਾਰ ਜੈਨ, ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਚਰਨਜੀਤ ਸਿੰਘ ਕੌਲਪੁਰ, ਵਰਕਿੰਗ ਕਮੇਟੀ ਮੈਂਬਰ ਜਥੇਦਾਰ ਹਰਬੰਸ ਸਿੰਘ ਮੰਝਪੁਰ, ਮਾਰਕੀਟ ਕਮੇਟੀ ਦੇ ਚੇਅਰਮੈਨ ਠਾਕੁਰ ਜਨਕ ਸਿੰਘ ਬਗੜੋਈ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਐਸ.ਡੀ. ਐਮ ਮੁਕੇਰੀਆਂ ਸ੍ਰੀ ਸੁਭਾਸ਼ ਚੰਦਰ, ਕਾਰਜ ਸਾਧਕ ਅਫਸਰ ਆਦਰਸ਼ ਕੁਮਾਰ, ਡੀਐਸਪੀ ਧਰਮਵੀਰ ਸਿੰਘ, ਨਗਰ ਕੌਸਲ ਦਸੂਹਾ ਦੇ ਪ੍ਰਧਾਨ ਰਵਿੰਦਰ ਰਵੀ, ਭਾਜਪਾ ਆਗੂ ਜਵਾਹਰ ਖੁਰਾਣਾ, ਮੰਡਲ ਪ੍ਰਧਾਨ ਬੱਬੀ ਖੁੱਲਰ, ਸੁਮਨ ਮੰਗਲ, ਅਕਾਲੀ ਆਗੂ ਰਣਯੋਧ ਸਿੰਘ ਕੱਕੂ, ਉਪ ਪ੍ਰਧਾਨ ਜੇ.ਐਸ. ਮੁੰਦਰ, ਸੰਦੀਪ ਮਿਨਹਾਸ ਅਤੇ ਮਨਮੋਹਨ ਸਿੰਘ ਸਮੇਤ ਸਾਰੇ ਹੀ ਕੌਂਸਲਰ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ।
ਫੈਂਸੀ ਨੰਬਰਾਂ ਨਾਲ ਹੋਈ ਕਰੀਬ 13 ਲੱਖ ਦੀ ਆਮਦਨ
ਹੁਸ਼ਿਆਰਪੁਰ, 16 ਦਸੰਬਰ: ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਹੁਸ਼ਿਆਰਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲ ਹੁਸ਼ਿਆਰਪੁਰ ਵਿਖੇ ਕੀਤੀ ਗਈ ਫੈਂਸੀ ਨੰਬਰਾਂ ਦੀ ਬੋਲੀ ਵਿੱਚ ਸਰਕਾਰ ਨੂੰ 13 ਲੱਖ 6 ਹਜ਼ਾਰ ਰੁਪਏ ਦੀ ਆਮਦਨ ਹੋਈ ਹੈ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀ ਬੀ. ਐਸ. ਧਾਲੀਵਾਲ ਨੇ ਦਿੰਦਿਆਂ ਦੱਸਿਆ ਕਿ ਅੱਜ ਦੀ ਨਿਲਾਮੀ ਵਿੱਚ ਫੈਂਸੀ ਨੰਬਰ ਖਰੀਦਣ ਵਾਲੇ ਵਿਅਕਤੀਆਂ ਨੂੰ ਰੁਪਏ ਇੱਕ ਹਫ਼ਤੇ ਦੇ ਅੰਦਰ-ਅੰਦਰ ਜਮ੍ਹਾਂ ਕਰਵਾ ਕੇ ਰਜਿਸਟਰੇਸ਼ਨ ਪ੍ਰਾਪਤ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।
ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਹੋਰ ਦੱਸਿਆ ਕਿ ਅੱਜ ਦੇ ਫੈਂਸੀ ਨੰਬਰਾਂ ਦੀ ਬੋਲੀ ਵਿੱਚ ਪੀ ਬੀ -07 ਏ ਏ 0001 ਨੰਬਰ ਸ੍ਰ: ਕਰਮਜੀਤ ਸਿੰਘ ਨੇ 3,05,000 ਰੁਪਏ ਵਿੱਚ ਖਰੀਦ ਕੀਤਾ। ਇਸੇ ਤਰਾਂ 0002 ਨੰਬਰ 50,000 ਰੁਪਏ ਵਿੱਚ, 0005 ਨੰਬਰ 40,000 ਰੁਪਏ ਵਿੱਚ, 0007 ਨੰਬਰ 1, 30,000 ਰੁਪਏ ਵਿੱਚ, 0009 ਨੰਬਰ 45 ਹਜ਼ਾਰ ਰੁਪਏ, 0033 ਨੰਬਰ 53,000 ਰੁਪਏ ਅਤੇ 7777 ਨੰਬਰ 1,00,000 ਰੁਪਏ ਵਿੱਚ ਵੱਖ-ਵੱਖ ਵਿਅਕਤੀਆਂ ਵੱਲੋਂ ਬੋਲੀ ਦੇ ਕੇ ਖਰੀਦੇ ਗਏ।
ਅੱਜ ਦੀ ਬੋਲੀ ਦੇ ਮੌਕੇ ਤੇ ਸਕੱਤਰ ਰਿਜੀਨਲ ਟਰਾਂਸਪੋਰਟ ਅਥਾਰਟੀ ਜਲੰਧਰ ਰਵਿੰਦਰ ਸ਼ਰਮਾ ਬਤੌਰ ਆਬਜ਼ਰਵਰ ਹਾਜ਼ਰ ਸਨ। ਇਹਨਾਂ ਤੋਂ ਇਲਾਵਾ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਮਨਜੀਤ ਸਿੰਘ, ਮੋਟਰ ਵਹੀਕਲ ਇੰਸਪੈਕਟਰ ਰਘਬੀਰ ਸਿੰਘ ਕਲਸੀ, ਤਹਿਸੀਲਦਾਰ ਵਿਜੇ ਕੁਮਾਰ ਸ਼ਰਮਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਜਨਗਣਨਾ ਦੇ ਦੂਜੇ ਤੇ ਆਖਰੀ ਗੇੜ ਲਈ ਸਿਖਲਾਈ ਕੈਂਪ ਲੱਗਾ
ਹੁਸ਼ਿਆਰਪੁਰ, 16 ਦਸੰਬਰ: ਜਨ ਗਣਨਾ 2011 ਦੇ ਦੂਸਰੇ ਅਤੇ ਅੰਤਿਮ ਗੇੜ, ਆਬਾਦੀ ਦੀ ਗਿਣਤੀ (ਪਪੂਲੇਸ਼ਨ ਇਨੁਮੀਰੇਸ਼ਨ ) ਦੇ ਕੰਮ ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਸਬਡਵੀਜ਼ਨ ਗੜ੍ਹਸ਼ੰਕਰ ਅਤੇ ਹੁਸ਼ਿਆਰਪੁਰ ਦੇ ਮਾਸਟਰ ਟਰੇਨਰਜ਼ ਨੂੰ 16, 17 ਅਤੇ 18 ਦਸੰਬਰ 2010 ਨੂੰ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਟਰੇਨਿੰਗ ਦੇਣ ਲਈ ਟਰੇਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜ਼ਿਲ੍ਹਾ ਸੈਸਿਜ਼ ਅਫ਼ਸਰ ਨੇ ਕੀਤੀ।
ਸ੍ਰੀ ਹਰਮਿੰਦਰ ਸਿੰਘ ਨੇ ਮਾਸਟਰ ਟਰੇਨਰਜ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਨਗਣਨਾ-2011 ਦੇ ਦੂਸਰੇ ਅਤੇ ਅੰਤਿਮ ਗੇੜ ਦਾ ਕੰਮ 9 ਫਰਵਰੀ 2011 ਤੋਂ 28 ਫਰਵਰੀ 2011 ਤੱਕ ਮੁਕੰਮਲ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਮਾਸਟਰ ਟਰੇਨਰਜ਼ ਟਰੇਨਿੰਗ ਪ੍ਰਾਪਤ ਕਰਨ ਉਪਰੰਤ ਅੱਗੇ ਆਪਣੇ-ਆਪਣੇ ਏਰੀਏ ਦੇ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਵਿਸਥਾਰਪੂਰਵਕ ਟ੍ਰੇਨਿੰਗ ਦੇਣਗੇ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਕੰਮ ਨੂੰ ਇਮਾਨਦਾਰੀ, ਲਗਨ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਕਰਨ ਕਿਉਂਕਿ ਇਸ ਜਨਗਣਨਾ ਦੇ ਅੰਕੜੇ ਆਉਣ ਵਾਲੇ 10 ਸਾਲਾਂ ਲਈ ਦੇਸ਼ ਦੇ ਵਿਕਾਸ ਕਾਰਜਾਂ ਲਈ ਬਹੁਤ ਹੀ ਲਾਭਦਾਇਕ ਸਿੱਧ ਹੋਣਗੇ। ਉਨ੍ਹਾਂ ਨੇ ਜ਼ਿਲ੍ਹੇ ਦੀ ਆਮ ਜਨਤਾ ਨੂੰ ਅਪੀਲ ਕੀਤੀ ਕਿ ਜਦੋਂ ਵੀ ਗਿਣਤੀਕਾਰ ਉਨ੍ਹਾਂ ਪਾਸ ਜਨਗਣਨਾ ਦੇ ਕੰਮ ਲਈ ਆਉਂਦਾ ਹੈ ਤਾਂ ਉਸ ਨੂੰ ਸਹੀ ਅਤੇ ਦਰੁਸਤ ਸੂਚਨਾ ਦਿੱਤੀ ਜਾਵੇ ਅਤੇ ਪੂਰਾ-ਪੂਰਾ ਸਹਿਯੋਗ ਪ੍ਰਦਾਨ ਕੀਤਾ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਸੈਸਿਜ਼ ਓਪਰੇਸ਼ਨ ਪੰਜਾਬ ਦੇ ਦਫ਼ਤਰ ਵੱਲੋਂ ਸਰਵਸ੍ਰੀ ਮਹਿੰਦਰ ਪਾਲ, ਜ਼ਿਲ੍ਹਾ ਸੈਂਸਿਜ਼ ਦਫ਼ਤਰ ਵੱਲੋਂ ਗਿਆਨ ਚੰਦ, ਨਰਿੰਦਰ ਸਿੰਘ ਸੈਣੀ, ਕੇ ਕੇ ਕੋਹਲੀ ਅਤੇ ਸਮੂਹ ਚਾਰਜ ਅਫ਼ਸਰ ਸੈਂਸਿਜ਼ ਵੀ ਹਾਜ਼ਰ ਸਨ।

ਟਾਂਡਾ ਵਿਚ ਸੁਵਿਧਾ ਕੈਂਪ 18 ਨੂੰ
ਹੁਸ਼ਿਆਰਪੁਰ, 16 ਦਸੰਬਰ: ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਅਤੇ ਸ੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ ਨੇ ਸਾਂਝੇ ਤੌਰ ਤੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਬ ਡਵੀਜ਼ਨ ਦਸੂਹਾ ਦੇ ਲੋਕਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਨੂੰ ਸੁਣ ਕੇ ਮੌਕੇ ਤੇ ਹੀ ਨਿਪਟਾਰਾ ਕਰਨ ਲਈ 18 ਦਸੰਬਰ 2010 ਨੂੰ ਸਵੇਰੇ 10-00 ਵਜੇ ਤੋਂ ਬਾਅਦ ਦੁਪਹਿਰ 3-00 ਵਜੇ ਤੱਕ ਦਾਣਾ ਮੰਡੀ, ਟਾਂਡਾ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਮੌਕੇ ਤੇ ਹੀ ਦਿੱਤੀਆਂ ਜਾਣਗੀਆਂ ਅਤੇ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਹੁਸ਼ਿਆਰਪੁਰ ਵੱਲੋਂ ਮੌਕੇ ਤੇ ਹੀ ਲਰਨਿੰਗ ਡਰਾਈਵਿੰਗ ਲਾਇਸੰਸ ਬਣਾਏ ਜਾਣਗੇ। ਉਨ੍ਹਾਂ ਨੇ ਲਰਨਿੰਗ ਡਰਾਈਵਿੰਗ ਲਾਇਸੰਸ ਬਣਾਉਣ ਵਾਲਿਆਂ ਨੂੰ ਕਿਹਾ ਕਿ ਉਹ ਚਾਰ ਪਾਸਪੋਰਸਟ ਸਾਈਜ਼ ਫੋਟੋ, ਜਨਮ ਦਾ ਸਰਟੀਫਿਕੇਟ ਅਤੇ ਰਿਹਾਇਸ਼ ਦਾ ਸਰਟੀਫਿਕੇਟ ਨਾਲ ਲੈ ਕੇ ਆਉਣ। ਇਸ ਕੈਂਪ ਦੌਰਾਨ ਵਿਧਵਾ ਪੈਨਸ਼ਨ, ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਦੇ ਕੇਸ ਵਿਚਾਰੇ ਜਾਣਗੇ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਮਾਲ ਮਹਿਕਮੇ ਵੱਲੋਂ ਗਰਦਾਵਰੀਆਂ ਅਤੇ ਇੰਤਕਾਲਾਂ ਦੇ ਕੇਸ ਵੀ ਵਿਚਾਰੇ ਜਾਣਗੇ ਅਤੇ ਵੱਖ-ਵੱਖ ਮਹਿਕਮਿਆਂ ਨਾਲ ਸਬੰਧਤ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦੇ ਮੌਕੇ ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਦੇ ਦਫ਼ਤਰ ਵੱਲੋਂ ਜਨਮ ਅਤੇ ਮੌਤੇ ਦੇ ਸਰਟੀਫਿਕੇਟ ਬਣਾਉਣ ਸਬੰਧੀ ਮੌਕੇ ਤੇ ਹੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਦੇ ਦਫ਼ਤਰ ਵੱਲੋਂ ਮੌਕੇ ਤੇ ਹੀ ਰਾਸ਼ਨ ਕਾਰਡ ਬਣਾਉਣ ਲਈ ਜ਼ਰੂਰੀ ਕਾਰਵਾਈ ਕੀਤੀ ਜਾਵੇਗੀ ਅਤੇ ਘਰੇਲੂ ਗੈਸ ਸਬੰਧੀ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਵੀ ਹੱਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪੁਲਿਸ ਮਹਿਕਮੇ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਵਿੱਚ, ਪੁਲਿਸ ਮਹਿਕਮੇ ਨੂੰ ਪਹਿਲਾਂ ਦਿੱਤੀਆਂ ਦਰਖਾਸਤਾਂ ਅਤੇ ਮੌਕੇ ਤੇ ਹੀ ਦਿੱਤੀਆਂ ਦਰਖਾਸਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਸਲਾ ਲਾਇਸੰਸ ਬਣਾਉਣ ਲਈ ਲੋੜੀਂਦੀ ਕਾਰਵਾਈ ਕਰਕੇ ਲਾਇਸੰਸ ਜਾਰੀ ਕੀਤੇ ਜਾਣਗੇ ਅਤੇ ਪਾਸਪੋਰਟ ਵੈਰੀਫਿਕੇਸ਼ਨ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਕਲੀਅਰੈਂਸ ਸਰਟੀਫਿਕੇਟ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਪੁਲਿਸ ਕਲੀਅਰੈਂਸ ਸਰਟੀਫਿਕੇਟ ਸਬੰਧੀ ਮੌਕੇ ਤੇ ਹੀ ਲੋੜੀਂਦੀ ਕਾਰਵਾਈ ਕਰਕੇ ਸਰਟੀਫਿਕੇਟ ਜਾਰੀ ਕੀਤੇ ਜਾਣਗੇ ਅਤੇ ਆਰ.ਟੀ.ਆਈ ਅਧੀਨ ਲੰਬਿਤ ਪਈਆਂ ਦਰਖਾਸਤਾਂ ਦਾ ਨਿਪਟਾਰਾ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਵਿਧਾ ਕੈਂਪ ਵਿੱਚ ਹਾਜ਼ਰ ਹੋ ਕੇ ਮੌਕੇ ਤੇ ਹੀ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਲਾਭ ਉਠਾਉਣ।

ਮੁਫਤ ਉਰਦੂ ਕਲਾਸਾਂ ਜਨਵਰੀ ਤੋਂ
ਹੁਸ਼ਿਆਰਪੁਰ, 16 ਦਸੰਬਰ: ਸ੍ਰੀਮਤੀ ਅਮਰਜੀਤ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਨੇ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵੱਲੋਂ ਮੁਫ਼ਤ ਉਰਦੂ ਦੀ ਸਿਖਲਾਈ ਲਈ ਚੱਲ ਰਹੀ ਕਲਾਸ ਦਾ ਨਵਾਂ ਸੈਸ਼ਨ ਜਨਵਰੀ, 2011 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਵਿੱਚ ਕੋਈ ਵੀ ਅਧਿਕਾਰੀ / ਕਰਮਚਾਰੀ ਅਤੇ ਹੋਰ ਕੋਈ ਵੀ ਚਾਹਵਾਨ ਵਿਅਕਤੀ ਸਿਖਲਾਈ ਲਈ ਦਾਖਲਾ ਲੈ ਸਕਦਾ ਹੈ। ਇਸ ਕਲਾਸ ਦਾ ਸਮਾਂ ਸ਼ਾਮ 5.15 ਤੋਂ 6.15 ਵਜੇ ਤੱਕ ਹੋਵੇਗਾ। ਇਹ ਸਿਖਲਾਈ ਛੇ ਮਹੀਨੇ (ਜਨਵਰੀ, 2011 ਤੋਂ ਜੂਨ 2011 ਤੱਕ) ਦੀ ਹੋਵੇਗੀ। । ਉਰਦੂ ਸਿਖਲਾਈ ਲੈਣ ਦੇ ਚਾਹਵਾਨ ਜ਼ਿਲ੍ਹਾ ਭਾਸ਼ਾ ਅਫ਼ਸਰ, ਹੁਸ਼ਿਆਰਪੁਰ ਦੇ ਨਾਮ ਤੇ ਸਧਾਰਨ ਕਾਗਜ਼ ਉਪਰ ਬੇਨਤੀ ਪੱਤਰ ਕਮਰਾ ਨੰ: 307-309, ਤੀਸਰੀ ਮੰਜ਼ਿਲ, ਮਿੰਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਦੇ ਸਕਦੇ ਹਨ।
ਪੰਜਾਬ ਦੇ ਨਹਿਰੀ ਨੈੱਟਵਰਕ ਨੂੰ ਨਵਾਂ ਰੂਪ ਦਿੱਤਾ ਜਾਵੇਗਾ : ਜਨਮੇਜਾ ਸਿੰਘ ਸੇਖੋਂ
ਸ੍ਰ: ਸੇਖੋਂ ਨੇ ਇਸ ਮੌਕੇ ਤੇ ਬੋਲਦਿਆਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਕੰਢੀ ਕੈਨਾਲ ਦੀ ਮੁਰੰਮਤ ਅਤੇ ਨਵ-ਨਿਰਮਾਣ ਤੇ 14. 36 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਵਿੱਚੋਂ 11. 36 ਕਰੋੜ ਰੁਪਏ ਕੰਢੀ ਕੈਨਾਲ ਦੀ ਨਵ-ਉਸਾਰੀ ਤੇ ਮੁਰੰਮਤ ਅਤੇ 3 ਕਰੋੜ ਰੁਪਏ ਖਾਲਿਆਂ ਦੀ ਮੁਰੰਮਤ ਤੇ ਖਰਚ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਕੰਢੀ ਕੈਨਾਲ ਦੀ ਬਾਕੀ ਰਹਿੰਦੀ ਮੁਰੰਮਤ ਤੇ ਨਵ-ਉਸਾਰੀ ਅਗਲੇ ਮਾਲੀ ਸਾਲ ਦੌਰਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ ਅਨੁਸਾਰ ਸਿੰਚਾਈ ਦੇ ਪਾਣੀ ਲਈ ਕੰਢੀ ਕੈਨਾਲ ਉਪਰ ਲਿਫਟ ਸਿੰਚਾਈ ਸਕੀਮਾਂ ਬਣਾਈਆਂ ਜਾਣਗੀਆਂ ਜਿਨ੍ਹਾਂ ਵਾਸਤੇ 540 ਕਰੋੜ ਰੁਪਏ ਸਰਕਾਰ ਵੱਲੋਂ ਰਾਂਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਪੂਰੀ ਮਾਤਰਾ ਵਿੱਚ ਦੇਣ ਲਈ 14 ਹਜ਼ਾਰ ਕਿਲੋਮੀਟਰ ਖਾਲਿਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੰਢੀ ਖੇਤਰ ਦੇ ਕਿਸਾਨਾਂ ਨੂੰ ਸਿੰਚਾਈ ਸਹੂਲਤਾਂ ਦੇਣ ਲਈ 280 ਡੂੰਘੇ ਟਿਊਬਵੈਲ ਲਗਾਏ ਜਾ ਰਹੇ ਹਨ ਜਿਸ ਵਿੱਚ 65 ਟਿਊਬਵੈਲਾਂ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਅਤੇ ਬਾਕੀ ਟਿਊਬਵੈਲਾਂ ਦਾ ਕੰਮ ਜਲਦੀ ਸ਼ੁਰੂ ਕਰਕੇ ਨਵੰਬਰ 2011 ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੰਚਾਈ ਵਿਭਾਗ ਦੇ ਵਿਕਾਸ ਦੇ ਕੰਮਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ ਈ ਟੈਂਡਰਿੰਗ ਸਿਸਟਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੰਢੀ ਕੈਨਾਲ ਦੇ ਰੈਨੋਵੇਸ਼ਨ ਦੇ ਕੰਮ ਨੂੰ ਸੁਚਾਰੂ ਢੰਗ ਕਰਾਉਣ ਲਈ ਆਪਣਾ ਵੱਡਮੁਲਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਕੰਢੀ ਕੈਨਾਲ ਦੇ ਮੁਰੰਮਤ ਅਤੇ ਨਵ-ਨਿਰਮਾਣ ਦੇ ਮਿਆਰੀ ਕੰਮ ਨੂੰ ਯਕੀਨੀ ਬਣਾਉਣ ਲਈ ਚੀਫ਼ ਇੰਜੀਨੀਅਰ ਦੀ ਨਿਗਰਾਨੀ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ।
ਸ੍ਰ: ਸੇਖੋਂ ਨੇ ਕਿਹਾ ਕਿ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਜਿੰਨੇ ਵਿਕਾਸ ਦੇ ਕੰਮ ਕਰਵਾਏ ਹਨ , ਓਨੇ ਕੰਮ ਕਾਂਗਰਸ ਸਰਕਾਰ ਨੇ ਆਪਣੇ 15 ਸਾਲ ਦੇ ਕਾਰਜਕਾਲ ਦੌਰਾਨ ਵੀ ਨਹੀਂ ਕਰਵਾਏ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਤਿੰਨ ਸਾਲ ਦੌਰਾਨ ਕੀਤੀਆਂ ਗਈਆਂ ਪ੍ਰਾਪਤੀਆਂ ਸਬੰਧੀ ਕਿਤਾਬਚਾ ਛਪਾਇਆ ਜਾ ਰਿਹਾ ਹੈ ਜੋ ਸੂਬੇ ਦੇ ਸਾਰੇ ਵਾਸੀਆਂ ਨੂੰ ਉਨ੍ਹਾਂ ਦੇ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਅਤੇ ਆਉਂਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅਕਾਲੀ-ਭਾਜਪਾ ਵਿਕਾਸ ਦੇ ਮੁੱਦੇ ਤੇ ਲੜੇਗੀ ਅਤੇ ਜਿੱਤ ਹਾਸਲ ਕਰਕੇ ਅਗਲੀ ਸਰਕਾਰ ਵੀ ਅਕਾਲੀ-ਭਾਜਪਾ ਦੀ ਹੀ ਬਣੇਗੀ। ਉਨ੍ਹਾਂ ਕਿਹਾ ਕਿ ਬਠਿੰਡਾ ਵਿਖੇ 20 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਤੇਲ ਸੋਧਕ ਕਾਰਖਾਨਾ ਜੁਲਾਈ 2011 ਵਿੱਚ ਮੁਕੰਮਲ ਹੋ ਜਾਵੇਗਾ ਜਿਸ ਨਾਲ ਪੰਜਾਬ ਸਰਕਾਰ ਨੂੰ 1000 ਕਰੋੜ ਰੁਪਏ ਦਾ ਸਲਾਨਾ ਸੇਲ ਟੈਕਸ ਵਜੋਂ ਆਮਦਨ ਹੋਵੇਗੀ ਅਤੇ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ ਅਤੇ ਇਸ ਨਾਲ ਸਬੰਧਤ 5000 ਕਰੋੜ ਰੁਪਏ ਦੇ ਛੋਟੇ ਉਦਯੋਗ ਵੀ ਲੱਗਣਗੇ। ਉਨ੍ਹਾਂ ਨੇ ਇਸ ਮੌਕੇ ਤੇ ਡਾ. ਹਰੀ ਰਾਮ ਸੀਨੀਅਰ ਸੈਕੰਡਰੀ ਸਕੂਲ ਅਤੇ ਪਿੰਡ ਦੀ ਯੂਥ ਕਲੱਬ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਇਸ ਮੌਕੇ ਵਿਕਾਸ ਕਾਰਜਾਂ ਲਈ ਵੱਖ-ਵੱਖ ਪਿੰਡਾਂ ਨੂੰ ਗਰਾਂਟਾਂ ਦੇ ਚੈਕ ਵੀ ਵੰਡੇ।
ਸ੍ਰ: ਅਮਰਜੀਤ ਸਿੰਘ ਸਾਹੀ ਵਿਧਾਇਕ ਹਲਕਾ ਦਸੂਹਾ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਇਸ ਮੌਕੇ ਕਿਹਾ ਕਿ ਇਹ ਕੰਢੀ ਕੈਨਾਲ ਇਸ ਇਲਾਕੇ ਦੇ ਛੋਟੇ ਕਿਸਾਨਾਂ ਦੀ ਰੀੜ ਦੀ ਹੱਡੀ ਹੈ ਅਤੇ ਇਸ ਇਲਾਕੇ ਦੀ ਕਿਸਾਨੀ ਇਸ ਕੰਢੀ ਨਹਿਰ ਤੇ ਹੀ ਨਿਰਭਰ ਹੈ। ਉਨ੍ਹਾਂ ਕਿਹਾ ਕਿ ਕੰਢੀ ਨਹਿਰ ਦੇ ਨਵ-ਨਿਰਮਾਣ ਨਾਲ ਕੰਢੀ ਦੇ ਏਰੀਏ ਨੂੰ ਸਿੰਚਾਈ ਦੀਆਂ ਵਧੀਆ ਸਹੂਲਤਾਂ ਮਿਲਣਗੀਆਂ ਜਿਸ ਨਾਲ ਉਹ ਆਪਣੀ ਫ਼ਸਲ ਚੰਗੀ ਪੈਦਾ ਕਰ ਸਕਣਗੀਆਂ। ਉਨ੍ਹਾਂ ਕਿਹਾ ਕਿ ਤਲਵਾੜਾ ਵਿਖੇ 18 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਕਾਲਜ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 5 ਕਰੋੜ ਰੁਪਏ ਦੀ ਲਾਗਤ ਨਾਲ ਘਗਿਆਲ ਤੋਂ ਮਸੀਸਤਵਾਲਾ ਤੱਕ ਸੜਕ ਕੰਢੀ ਨਹਿਰ ਦੇ ਕਿਨਾਰੇ ਤੇ ਪੱਕੀ ਬਣਾਈ ਗਈ ਹੈ ਅਤੇ ਦਾਤਾਰਪੁਰ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਆਰਯੂਵੈਦਿਕ ਕਾਲਜ ਦੀ ਉਸਾਰੀ ਅਤੇ 18 ਲੱਖ ਰੁਪਏ ਦੀ ਲਾਗਤ ਨਾਲ ਪ੍ਰਾਇਮਰੀ ਹੈਲਥ ਸੈਂਟਰ ਦੀ ਉਸਾਰੀ ਦਾ ਕੰਮ ਚਲ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਦਸੂਹਾ ਦੇ ਸਰਵਪੱਖੀ ਵਿਕਾਸ ਤੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਕਰੋੜ ਰੁਪਏ ਖਰਚ ਕੀਤੇ ਗਏ ਹਨ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੋਮ ਪ੍ਰਕਾਸ਼, ਜਥੇਦਾਰ ਮਨਜੀਤ ਸਿੰਘ, ਜਥੇਦਾਰ ਕ੍ਰਿਪਾਲ ਸਿੰਘ ਗੇਰਾ, ਸਤਪਾਲ ਸ਼ਾਸਤਰੀ, ਅਸ਼ੋਕ ਸਭਰਵਾਲ ਅਤੇ ਅਨਿਲ ਵਸ਼ਿਸ਼ਟ ਨੇ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਹਰਵਿੰਦਰ ਸਿੰਘ ਚੀਫ ਇੰਜੀਨੀਅਰ ਸਿੰਚਾਈ ਵਿਭਾਗ ਪੰਜਾਬ, ਰਛਪਾਲ ਸਿੰਘ ਐਕਸੀਅਨ ਕੰਢੀ ਕੈਨਾਲ, ਐਡਵੋਕੇਟ ਰਾਜ ਗੁਲਜਿੰਦਰ ਸਿੰਘ, ਜੋਨੀ ਘੁੰਮਣ, ਦਲਜੀਤ ਸਿੰਘ ਜੀਤੂ ਅਤੇ ਇਲਾਕੇ ਦੇ ਅਕਾਲੀ-ਭਾਜਪਾ ਦੇ ਉਘੇ ਨੇਤਾ ਭਾਰੀ ਗਿਣਤੀ ਵਿੱਚ ਹਾਜ਼ਰ ਸਨ।
ਇਸ ਉਪਰੰਤ ਸ੍ਰ: ਜਨਮੇਜਾ ਸਿੰਘ ਸੇਖੋਂ ਸਿੰਚਾਈ ਮੰਤਰੀ ਪੰਜਾਬ ਨੇ ਨਹਿਰੀ ਵਿਭਾਗ ਦੇ ਰੈਸਟ ਤਲਵਾੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀ.ਬੀ.ਐਮ. ਬੀ. ਕਲੋਨੀ ਤਲਵਾੜਾ ਵਿਖੇ ਖਾਲੀ ਪਏ ਕੁਆਟਰਾਂ ਨੂੰ ਵਰਤੋਂ ਵਿੱਚ ਲਿਆਉਣ ਲਈ ਜਲਦੀ ਹੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਤੇ ਸ੍ਰੀ ਅਰੁਨੇਸ਼ ਸ਼ਾਕਰ ਮੁੱਖ ਪਾਰਲੀਮਾਨੀ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਅਤੇ ਸ੍ਰੀ ਅਮਰਜੀਤ ਸਿੰਘ ਸਾਹੀ ਵਿਧਾਇਕ ਦਸੂਹਾ ਵੀ ਉਨ੍ਹਾਂ ਦੇ ਨਾਲ ਸਨ।
ਬਿਆਸ ਕਲੱਬ ਵੱਲੋਂ ਹਲਕਾ ਵਿਧਾਇਕ ਸ. ਸਾਹੀ ਦਾ ਸਨਮਾਨ
ਤਲਵਾੜਾ, 15 ਦਸੰਬਰ :: ਬਿਆਸ ਸਪੋਰਟਸ ਤੇ ਸੱਭਿਆਚਾਰਕ ਕਲੱਬ ਤਲਵਾੜਾ ਵੱਲੋਂ ਅੱਜ ਹਲਕਾ ਵਿਧਾਇਕ ਸ. ਅਮਰਜੀਤ ਸਿੰਘ ਸਾਹੀ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਦੇ ਸਨਮਾਨ ਵਿਚ ਆਫੀਸਰ ਕਲੱਬ ਵਿਖੇ ਵਿਸ਼ੇਸ਼ ਪ੍ਰੀਤੀ ਭੋਜ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਹਾਜਰ ਇਕੱਠ ਨੂੰ ਸੰਬੋਧਨ ਕਰਦਿਆਂ ਸ. ਸਾਹੀ ਨੇ ਕਿਹਾ ਕਿ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਤੰਦਰੁਸਤ ਤਨ ਮਨ ਦਾ ਹੋਣਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਅਖੌਤੀ ਆਧੁਨਿਕਤਾ ਦੀ ਦੌੜ ਵਿਚ ਪੰਜਾਬੀਆਂ ਨੇ ਆਪਣਾ ਕੁਦਰਤੀ ਰਹਿਣ ਸਹਿਣ ਤੇ ਜੀਵਨ ਜਾਚ ਤਿਆਗ ਕੇ ਅੰਨ੍ਹੇਵਾਹ ਪੱਛਮ ਦੀ ਰੀਸ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਨਾਲ ਕਿਸੇ ਜ਼ਮਾਨੇ ਵਿਚ ਆਪਣੇ ਦਮ ਖ਼ਮ ਦਾ ਲੋਹਾ ਪੂਰੀ ਦੁਨੀਆਂ ਵਿਚ ਮਨਾਉਣ ਵਾਲੇ ਪੰਜਾਬੀਆਂ ਦੀ ਮੌਜੂਦਾ ਪੀੜ੍ਹੀ ਸਾਹਸੱਤਹੀਣ ਬਣੀ ਜਾਪਦੀ ਹੈ ਅਤੇ ਇਸ ਨਿਘਾਰ ਤੋਂ ਬਚਾਓ ਲਈ ਦੇਸੀ ਖੁਰਾਕਾਂ ਅਤੇ ਚੰਗੀਆਂ ਆਦਤਾਂ ਦਾ ਧਾਰਨਾ ਬਣਨਾ ਸਮੇਂ ਦੀ ਲੋੜ ਹੈ। ਸ. ਸਾਹੀ ਨੇ ਕਿਹਾ ਕਿ ਬਿਆਸ ਕਲੱਬ ਵੱਲੋਂ ਇਸ ਦਿਸ਼ਾ ਵਿਚ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਲੱਬ ਨੂੰ ਇੱਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਬਿਆਸ ਕਲੱਬ ਦੇ ਪ੍ਰਬੰਧਕਾਂ ਵੱਲੋਂ ਸ. ਅਮਰਜੀਤ ਸਿੰਘ ਸਾਹੀ ਅਤੇ ਉਨ੍ਹਾਂ ਦੀ ਧਰਮਪਤਨੀ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਮੰਚ ਤੇ ਐ¤ਸ. ਡੀ. ਸਰਵਹਿੱਤਕਾਰੀ ਵਿੱਦਿਆ ਮੰਦਰ ਦੀਆਂ ਵਿਦਿਆਰਥਣਾਂ ਵੱਲੋਂ ‘ਧੀਆਂ’ ਤੇ ਅਧਾਰਿਤ ਸ਼ਾਨਦਾਰ ਕੁਰੀਓਗ੍ਰਾਫੀ ਪੇਸ਼ ਕਰਕੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਹੋਰਨਾਂ ਤੋਂ ਇਲਾਵਾ ਇਸ ਸਨਮਾਨ ਸਮਾਗਮ ਵਿਚ ਜੇ. ਬੀ. ਵਰਮਾ, ਜੇ. ਐ¤ਸ. ਰਾਣਾ, ਜੇ. ਐ¤ਸ. ਗਿੱਲ, ਰਵਿੰਦਰ ਰਵੀ, ਧਰਮਿੰਦਰ ਸਿੰਘ, ਕੇਵਲ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ, ਅਸ਼ੋਕ ਸੱਭਰਵਾਲ, ਅਸ਼ੋਕ ਕੁਮਾਰ, ਦਵਿੰਦਰ ਸਿੰਘ ਸੇਠੀ, ਨਰੇਸ਼ ਠਾਕੁਰ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।
Subscribe to:
Posts (Atom)
Labels
10+2 Reuslt
(1)
2012
(41)
2014
(35)
2017
(36)
Act 144
(47)
Akali Dal
(33)
Amarjit Singh Sahi MLA
(15)
Anandpur Sahib
(1)
Anti Tobacoo day
(1)
Army
(3)
Army Institute of Management & Technology
(1)
Army tranning
(1)
Arun Dogra
(4)
Avinash Rai Khanna
(1)
awareness
(7)
B. Ed. Front
(6)
baba lal dyal ji
(1)
badal
(7)
Barrage
(1)
BBMB
(30)
BJP
(26)
BLO
(1)
blood donation
(1)
Book
(1)
BSF
(2)
BSP
(1)
Bus
(1)
cabel tv
(1)
Camp
(1)
Canal
(1)
Cancer
(1)
Capt. Amrinder Singh
(5)
CBSE Board
(1)
Chandigarh
(1)
Checking
(2)
cheema
(1)
chief minister
(1)
child labour
(1)
civil hospital
(1)
CM
(1)
complaints
(1)
Congress
(18)
control room
(1)
Court
(2)
cow safety planning
(1)
Crime
(1)
crops
(1)
D.I.G Jaskaran Singh
(1)
Dairy Development Board
(3)
Daljit Singh Cheema
(2)
Dasuya
(35)
datarpur
(3)
datesheet
(1)
dc
(4)
dc vipul ujval
(24)
DC Vipul Ujwal
(32)
Dengue & chikungunya
(1)
deputy commissioner vipul ujwal
(1)
development deptt.
(1)
dhugga
(2)
Digital
(1)
Dist. Admn.
(173)
District Language Officer Raman Kumar
(1)
doaba radio
(1)
Dogra
(5)
donation
(1)
drugs
(3)
DTO
(6)
education
(30)
education seminar
(7)
Elections
(158)
employement
(5)
employment
(15)
environment
(10)
ETT Union
(4)
EVMs
(3)
Exams
(1)
exams 2010
(2)
Exhibition
(1)
Farmer
(1)
festival
(2)
flood control
(3)
Food Safety Act
(1)
forest
(3)
G.S.T
(1)
GADVASU
(1)
garhdiwala
(3)
garshankar
(5)
GCT
(17)
Govt Model High School Talwara
(33)
GPC
(2)
green india
(2)
gst
(2)
GTU
(9)
Gurpurab
(1)
Guru
(2)
health
(11)
Help desk
(1)
Himachal
(1)
Hola
(1)
hoshiarpur
(132)
iDay
(1)
IIT
(1)
Independence Day
(1)
India
(1)
india election results
(3)
india elections
(4)
ips
(1)
ITI
(5)
juvenile home
(1)
kabbadi
(2)
kandhi
(2)
kavi darbar
(5)
Lagal Aid Clinic
(1)
Learn Urdu
(1)
legal
(11)
Legal Aid Clinic
(2)
liquor
(1)
Loan
(2)
lok adalat
(3)
Mahant Ram Parkash Das
(1)
mahilpur
(3)
Mahinder Kaur Josh
(1)
malaria
(1)
Mandir
(1)
mc
(4)
MCU Punjab
(2)
Mela
(1)
merit
(1)
Micky
(2)
mining
(3)
MLA
(2)
MLA Sundar Sham arora
(2)
Mohalla
(1)
Mukerian
(4)
Multi skill development
(1)
nagar panchayat
(15)
Nandan
(1)
NCC
(1)
News Updates
(52)
nss
(1)
panchayat
(1)
Panchayat Elections
(1)
panchayat samiti
(1)
parade
(1)
Passing out
(1)
Police
(10)
polio drops
(3)
Politics
(7)
Pong Dam
(3)
Pooja sharma
(1)
Post service
(1)
PPP
(3)
press
(3)
PSEB
(8)
PSSF
(3)
PSTET
(1)
Pt. Kishori Lal
(1)
Punjab
(31)
punjab lok sabha winners
(1)
punjab radio live
(1)
Punjab School Education Board
(6)
punjabi sahit
(23)
PWD
(2)
Rajnish Babbi
(3)
Rajwal School Result
(1)
ramesh dogra
(4)
Ramgharia
(1)
Ravidas
(2)
Recruitment
(3)
Red Cross
(12)
red cross society
(2)
Republic Day
(3)
Result
(2)
Results
(3)
Retirement
(1)
Road Safety
(1)
Rock Garden
(1)
Roopnagar
(11)
Ropar
(2)
Rozgar
(1)
Rural Mission
(1)
s.c.commision
(1)
Sacha Sauda
(2)
Sadhu Singh Dharmsot
(1)
Sahi
(12)
sanjha chullah
(6)
Sant Balbir Singh
(1)
save girls
(1)
save trees
(1)
save water
(1)
sbi
(2)
Sc Commission
(2)
School
(8)
SDM Jatinder Jorwal
(1)
self employment
(1)
seminar
(1)
Senate
(1)
services
(3)
Sewa Singh Sekhwan
(1)
sgpc
(2)
Shah Nehar
(5)
Shakir
(2)
shamchurasi
(1)
shivsena
(1)
sidhu
(19)
skill development centre
(1)
smarpan
(2)
Sohan Singh Thandal
(4)
sports
(8)
staff club
(2)
Stenographer training
(1)
Sukhjit Kaur Sahi
(6)
Summer camp
(2)
Sunder Sham Arora
(4)
svm
(5)
swachh
(5)
Swachh Bharat
(2)
swimming
(2)
Swine Flu
(1)
talwara
(210)
Talwara Police
(1)
Talwara Schools
(74)
tax
(2)
TET
(1)
thandal
(4)
Tikshan Sood
(6)
Toy Bank
(1)
traffic rules
(4)
Training
(2)
Training camp
(2)
Traning Camp
(1)
Transport
(2)
travel agency
(1)
unions
(2)
University
(1)
Vet University
(5)
Vigilance
(1)
Vijay Sampla
(8)
Vipul Ujwal
(1)
voter
(5)
waiver
(1)
water
(1)
Water is Life
(1)
world kabbadi cup
(2)
yoga
(3)
yoga day
(3)
youth
(2)
zila parishad
(2)
ਸਰਬੱਤ ਦਾ ਭਲਾ
(1)
ਸ਼ਾਕਰ
(2)
ਸੇਖਵਾਂ
(1)
ਕਵੀ ਦਰਬਾਰ
(5)
ਚੋਣਾਂ
(15)
ਟਰੈਫਿਕ ਨਿਯਮ
(1)
ਡੀ.ਸੀ ਵਿਪੁਲ ਉਜਵਲ
(2)
ਤਲਵਾੜਾ
(26)
ਤੀਕਸ਼ਨ ਸੂਦ
(8)
ਪੰਚਾਇਤ
(13)
ਪੰਜਾਬ
(9)
ਬਾਦਲ
(29)
ਮਹਿੰਦਰ ਕੌਰ ਜੋਸ਼
(4)
ਮਜੀਠੀਆ
(1)