ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਜਾਰੀ : ਸੂਦ

ਹੁਸ਼ਿਆਰਪੁਰ, 15 ਜਨਵਰੀ: ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਵੱਲੋਂ ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਬਲਾਕ ਪੱਧਰ ਤੇ ਖੇਡ ਸਟੇਡੀਅਮ ਅਤੇ ਪਿੰਡ ਪੱਧਰ ਤੇ ਮਿੰਨੀ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਰੌਸ਼ਨ ਗਰਾਉਂਡ ਹੁਸ਼ਿਆਰਪੁਰ ਵਿਖੇ 9. 75 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜ਼ੋਗਿੰਗ ਟਰੈਕ ਅਤੇ ਐਥਲੈਟਿਕ ਟਰੈਕ ਬਣਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।  ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਕਮਲਜੀਤ ਸੇਤੀਆ, ਕਾਰਜਸਾਧਕ ਅਫ਼ਸਰ ਨਗਰ ਕੌਂਸਲ ਰਮੇਸ਼ ਕੁਮਾਰ, ਮੀਤ ਪ੍ਰਧਾਨ ਨਗਰ ਕੌਂਸਲ ਬੀਬੀ ਮਨਜੀਤ ਕੌਰ, ਮਿਉਂਸਪਲ ਇੰਜੀਨੀਅਰ ਪਵਨ ਸ਼ਰਮਾ, ਸਹਾਇਕ ਮਿਉਂਸਪਲ ਇੰਜੀ: ਹਰਪ੍ਰੀਤ ਸਿੰਘ, ਰਮੇਸ਼ ਜ਼ਾਲਮ, ਅਸ਼ਵਨੀ ਓਹਰੀ, ਵਿਨੋਦ ਪ੍ਰਮਾਰ ਅਤੇ ਜ਼ਿਲ੍ਹਾ ਪ੍ਰਧਾਨ ਯੂਥ ਭਾਜਪਾ ਸਤਵੀਰ ਕੁਮਾਰ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
        ਇਸ ਮੌਕੇ ਤੇ ਬੋਲਦਿਆਂ ਸ੍ਰੀ ਸੂਦ ਨੇ ਕਿਹਾ ਕਿ ਮਾਡਲ ਟਾਊਨ ਅਤੇ ਇਸ ਦੇ ਆਲੇ-ਦੁਆਲੇ ਦੇ ਮੁਹੱਲਿਆਂ ਦੀ ਕਾਫ਼ੀ ਆਬਾਦੀ ਹਰ ਰੋਜ਼ ਇਸ ਗਰਾਉਂਡ ਵਿੱਚ ਸੈਰ ਕਰਨ ਲਈ ਆਉਂਦੀ ਹੈ। ਉਨ੍ਹਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਇਸ ਗਰਾਉਂਡ ਦੇ ਚਾਰੇ ਪਾਸੇ ਪੱਕਾ ਜ਼ੋਗਿੰਗ ਟਰੈਕ ਬਣਾਇਆ ਜਾ ਰਿਹਾ ਹੈ ਅਤੇ ਇਸ ਦੇ ਨਾਲ-ਨਾਲ ਐਥਲੈਟਿਕ ਟਰੈਕ ਵੀ ਬਣਾਇਆ ਜਾਵੇਗਾ। ਇਸ ਦੇ ਬਣਨ ਨਾਲ ਸੈਰ ਕਰਨ ਵਾਲੇ ਲੋਕਾਂ ਨੂੰ ਅਤੇ ਨੌਜਵਾਨਾਂ ਨੂੰ ਐਥਲੈਟਿਕ ਟਰੈਕ ਤੇ ਦੌੜ ਕੇ ਆਪਣੀ ਸਿਹਤ ਸੰਭਾਲ ਕਰਨ ਦੀ ਸਹੂਲਤ ਮਿਲੇਗੀ।  ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਪਾਰਕਾਂ ਵਿੱਚ ਵੀ ਲੋਕਾਂ ਦੇ ਬੈਠਣ ਬੈਂਚ ਲਗਾਏ ਗਏ ਹਨ ਅਤੇ ਸੈਰ ਕਰਨ ਲਈ ਪੱਕੇ ਰਸਤੇ ਬਣਾਏ ਗਏ ਹਨ। ਬੱਚਿਆਂ ਲਈ ਵੀ ਪਾਰਕਾਂ ਵਿੱਚ ਝੂਲੇ ਲਗਾਏ ਗਏ ਹਨ । ਸ੍ਰੀ ਸੂਦ ਨੇ ਕਿਹਾ ਕਿ ਨਗਰ ਕੌਂਸਲ ਹੁਸ਼ਿਆਰਪੁਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਤੇ 9 ਕਰੋੜ ਰੁਪਏ ਹੋਰ ਖਰਚ ਕੀਤੇ ਜਾ ਰਹੇ ਹਨ। 
        ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਨਗਰ ਕੌਂਸਲ ਹੁਸ਼ਿਆਰਪੁਰ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਗਭਗ ਸਾਰੇ ਸ਼ਹਿਰ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾ ਦਿੱਤਾ ਗਿਆ ਹੈ ਅਤੇ ਜਲਦੀ ਹੀ 102 ਕਰੋੜ ਰੁਪਏ ਖਰਚ ਕਰਕੇ ਸਾਰੇ ਸ਼ਹਿਰ ਵਿੱਚ ਸੀਵਰੇਜ਼ ਸਿਸਟਮ ਪਾਇਆ ਜਾ ਰਿਹਾ ਹੈ।
        ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਸਰਵਸ੍ਰੀ ਭੁਪਿੰਦਰ ਸਿੰਘ ਪਾਹਵਾ, ਰਜਿੰਦਰ ਸਿੰਘ ਸਚਦੇਵਾ, ਮਿਉਂਸਪਲ ਕੌਂਸਲਰ ਸਵੰਤਤਰ ਕੈਂਥ, ਐਮ ਸੀ ਨਰਿੰਦਰ ਸਿੰਘ ਅਤੇ ਯਸ਼ਪਾਲ ਸ਼ਰਮਾ, ਸਾਬਕਾ ਮਿਉਂਸਪਲ ਕੌਂਸਲਰ ਮਲਕੀਤ ਸਿੰਘ, ਧਰਮਪਾਲ ਸੋਨੀ, ਚਮਨ ਲਾਲ, ਦੇਵ ਰਾਜ ਚੌਹਾਨ, ਉਮ ਪ੍ਰਕਾਸ਼, ਚਰਨਜੀਤ ਸੇਠੀ, ਲੇਖ ਰਾਜ, ਕਮਲਜੀਤ, ਸੁਰਿੰਦਰ ਸਿੰਘ, ਰਾਕੇਸ਼ ਕਹਿਰ, ਹਰਬੰਸ ਸਿੰਘ, ਨੇਤਰ ਚੰਦ ਬੱਬੀ, ਹਰਵਿੰਦਰ ਪਾਲ ਸਿੰਘ, ਪਰਵਿੰਦਰ ਕੁਮਾਰ, ਸੁਰਿੰਦਰਪਾਲ ਸਿੰਘ ਪਾਹਵਾ, ਗੋਲਡੀ, ਕ੍ਰਿਸ਼ਨ ਲਾਲ ਖੁੱਲਰ, ਹਰਮੇਸ਼ ਕਟਾਰੀਆ, ਇੰਦਰਜੀਤ, ਅਮਰਜੀਤ, ਨਰਿੰਦਰ ਸ਼ਰਮਾ, ਸਤੀਸ਼ ਸ਼ਰਮਾ, ਅਤੁਲ ਸੂਦ ਪਿੰਕੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਲੋਕ ਅਦਾਲਤਾਂ ਰਾਹੀਂ ਚੁਤਾਲੀ ਹਜਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ

ਹੁਸ਼ਿਆਰਪੁਰ, 15 ਜਨਵਰੀ: ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਤੇ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਜੇ ਐਸ ਖੁਸ਼ਦਿਲ ਦੀ ਦੇਖ ਰੇਖ ਹੇਠਾਂ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਫੈਮਲੀ ਕੋਰਟ ਕੇਸਾਂ ਲਈ ਸਪੈਸ਼ਲ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ । ਇਹ ਲੋਕ ਅਦਾਲਤ ਹੁਸ਼ਿਆਰਪੁਰ, ਦਸੂਹਾ ਅਤੇ ਮੁਕੇਰੀਆਂ ਵਿਖੇ ਵੀ ਲਗਾਈ ਗਈ ਅਤੇ ਗੜ੍ਹਸ਼ੰਕਰ ਦੇ ਕੇਸਾਂ ਦੀ ਸੁਣਵਾਈ ਹੁਸ਼ਿਆਰਪੁਰ ਵਿਖੇ ਕੀਤੀ ਗਈ।
        ਇਸ ਸਪੈਸ਼ਲ ਲੋਕ ਅਦਾਲਤ ਲਈ ਹੁਸ਼ਿਆਰਪੁਰ ਵਿਖੇ 9 ਬੈਂਚ,  ਦਸੂਹਾ ਵਿਖੇ 3 ਅਤੇ ਮੁਕੇਰੀਆਂ ਵਿਖੇ ਇੱਕ ਬੈਂਚ ਬਣਾਇਆ ਗਿਆ।  ਇਨ੍ਹਾਂ ਬੈਂਚਾਂ ਵਿੱਚ ਸੋਸ਼ਲ ਵਰਕਰਾਂ ਅਤੇ ਵਕੀਲਾਂ ਨੂੰ ਖਾਸ ਤੌਰ ਤੇ ਸ਼ਾਮਲ ਕੀਤਾ ਗਿਆ ਤਾਂ ਜੋ ਕੇਸਾਂ ਦਾ ਨਿਪਟਾਰਾ ਵਿਚੋਲਗੀ ਅਤੇ ਰਜ਼ਾਮੰਦੀ ਰਾਹੀਂ ਕੀਤਾ ਜਾ ਸਕੇ। ਸ੍ਰੀ ਕੁਲਦੀਪ ਸਿੰਘ ਪ੍ਰਧਾਨ ਬਾਰ ਐਸੋਸੀਏਸ਼ਨ ਨੇ ਬਾਰ ਮੈਂਬਰਾਂ ਰਾਹੀਂ ਇਸ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਵਿੱਚ ਪੂਰਾ ਸਹਿਯੋਗ ਦਿੱਤਾ।
        ਇਸ ਸਪੈਸ਼ਲ ਲੋਕ ਅਦਾਲਤ ਵਿੱਚ ਪਤੀ-ਪਤਨੀ ਦੇ ਝਗੜਿਆਂ ਅਤੇ ਫੈਮਲੀ ਕੋਰਟ ਕੇਸਾਂ ਨੂੰ ਆਪਸੀ ਰਜ਼ਾਮੰਦੀ ਰਾਹੀਂ ਹੱਲ ਕਰਨ ਲਈ ਸੁਣਿਆ ਗਿਆ। ਇਸ ਲੋਕ ਅਦਾਲਤ ਵਿੱਚ ਕੁਲ 252 ਕੇਸਾਂ ਨੂੰ ਹੱਲ ਕਰਨ ਲਈ ਸੁਣਿਆ ਗਿਆ। ਜਿਨ੍ਹਾਂ ਵਿੱਚੋਂ 71 ਕੇਸਾਂ ਦਾ ਨਿਪਟਾਰਾ ਰਜ਼ਾਮੰਦੀ ਰਾਹੀਂ ਕੀਤਾ ਗਿਆ ਅਤੇ ਇਨ੍ਹਾਂ ਕੇਸਾਂ ਰਾਹੀਂ ਧਿਰਾਂ ਨੂੰ 12,91,820/- ਰੁਪਏ ਬਤੌਰ ਕਲੇਮ / ਅਵਾਰਡ ਦੁਆਏ ਗਏ।
        ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਜੇ ਐਸ ਖੁਸ਼ਦਿਲ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 152ਵੀਂ ਲੋਕ ਅਦਾਲਤ ਲਗਾਈ ਗਈ ਹੈ ਅਤੇ ਹੁਣ ਤੱਕ ਕੁਲ 44 ਹਜ਼ਾਰ 116 ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕੀਤਾ ਜਾ ਚੁੱਕਾ ਹੈ ਜਿਸ ਰਾਹੀਂ ਕੁਲ ਰਕਮ 103 ਕਰੋੜ 90 ਲੱਖ 7 ਹਜ਼ਾਰ 73  ਰੁਪਏ ਬਤੌਰ ਕਲੇਮ / ਅਵਾਰਡ ਧਿਰਾਂ ਨੂੰ ਦੁਆਏ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕਰੀਬ 2999 ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾ ਚੁੱਕੀ ਹੈ ਅਤੇ ਕਰੀਬ 228 ਕਾਨੂੰਨੀ ਸਾਖਰਤਾ ਕੈਂਪਾਂ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਜਾ ਚੁੱਕਾ ਹੈ। 
        ਸ੍ਰੀਮਤੀ ਪ੍ਰੀਤੀ ਸਾਹਨੀ ਸਿਵਲ ਜੱਜ (ਸੀਨੀਅਰ ਡਵੀਜ਼ਨ)-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅਪੀਲ ਕੀਤੀ ਕਿ ਲੋਕ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਾਉਣ ਕਿਉਂਕਿ ਇਸ ਨਾਲ ਪੈਸੇ ਅਤੇ ਸਮੇਂ ਦੀ ਬੱਚਤ ਹੁੰਦੀ ਹੈ। ਇਸ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੁੰਦੀ ਅਤੇ ਇਸ ਦੇ ਫੈਸਲੇ ਨੂੰ ਦੀਵਾਨੀ ਆਦਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ। ਇਸ ਵਿੱਚ ਕੀਤੇ ਗਏ ਫੈਸਲੇ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਹੁੰਦੇ ਹਨ ਅਤੇ ਇਸ ਨਾਲ ਆਪਸੀ ਪਿਆਰ ਵੱਧਦਾ ਹੈ।  ਉਨ੍ਹਾਂ ਇਹ ਵੀ ਕਿਹਾ ਕਿ ਲੋਕ ਆਪਣੇ ਕੇਸਾਂ ਨੂੰ ਲੋਕ ਅਦਾਲਤ ਵਿੱਚ ਲਗਾਉਣ ਲਈ ਉਨ੍ਹਾਂ ਪਾਸ ਜਾਂ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ)-ਸਹਿਤ-ਚੇਅਰਮੈਨ ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀ ਜਾਂ ਸਹਾਇਕ ਜ਼ਿਲ੍ਹਾ ਅਟਾਰਨੀ (ਕਾਨੂੰਨੀ ਸੇਵਾਵਾਂ) ਨਾਲ ਸੰਪਰਕ ਕਰ ਸਕਦੇ ਹਨ। ਸਹਾਇਕ ਜ਼ਿਲ੍ਹਾ ਅਟਾਰਨੀ ਸ੍ਰੀ ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਤੇ ਲੋਕ ਅਦਾਲਤਾਂ ਵਿੱਚ ਬੈਨਰ ਲਗਾਏ ਗਏ ਅਤੇ ਪ੍ਰਚਾਰ ਸਮੱਗਰੀ ਵੰਡ ਕੇ ਪ੍ਰਚਾਰ ਕੀਤਾ ਗਿਆ।

ਲੋਹੜੀ ਪਿਆਰ ਤੇ ਸਦਭਾਵਨਾ ਦਾ ਤਿਓਹਾਰ : ਡੀ. ਸੀ.

ਹੁਸ਼ਿਆਰਪੁਰ, 14 ਜਨਵਰੀ:  ਲੋਹੜੀ ਦਾ ਤਿਉਹਾਰ ਆਪਸੀ ਪ੍ਰੇਮ ਅਤੇ ਸਦਭਾਵਨਾ ਦਾ ਪ੍ਰਤੀਕ ਹੈ। ਗਰੀਬ ਅਤੇ ਅਨਾਥ ਬੱਚਿਆਂ ਵਿੱਚ ਜਾ ਕੇ ਲੋਹੜੀ ਦਾ ਤਿਉਹਾਰ ਮਨਾਉਣ ਨਾਲ ਉਨ੍ਹਾਂ ਬੱਚਿਆਂ ਦਾ ਮਨੋਬਲ ਵਧਦਾ ਹੈ ਅਤੇ ਉਨ੍ਹਾਂ ਵਿੱਚ ਵੀ ਇਸ ਤਿਉਹਾਰ ਪ੍ਰਤੀ ਜਾਗ੍ਰਿਤੀ ਪੈਦਾ ਹੁੰਦੀ ਹੈ।  ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਰਾਮ ਕਲੌਨੀ ਕੈਂਪ ਵਿਖੇ ਰੋਟਰੀ ਕਲੱਬ ਮਿਡ ਟਾਊਨ ਹੁਸ਼ਿਆਰਪੁਰ ਵੱਲੋਂ ਲੋਹੜੀ ਦੇ ਤਿਉਹਾਰ ਤੇ ਅਨਾਥ ਅਤੇ ਗਰੀਬ ਬੱਚਿਆਂ ਤੇ ਬਜੁਰਗਾਂ ਨੂੰ ਲੋਹੜੀ ਦੇ ਤੋਹਫੇ ਵੰਡਣ ਮੌਕੇ ਕੀਤਾ।  ਸ੍ਰੀਮਤੀ ਵਿਜੇ ਲਕਛਮੀ ਧਰਮਪਤਨੀ ਡਿਪਟੀ ਕਮਿਸ਼ਨਰ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।

        ਡਿਪਟੀ ਕਮਿਸ਼ਨਰ ਸ੍ਰੀ ਤਰਨਾਚ ਨੇ ਇਸ ਮੌਕੇ ਤੇ ਅਨਾਥ ਅਤੇ ਗਰੀਬ ਬੱਚਿਆਂ ਨਾਲ ਮਿਲ ਕੇ ਲੋਹੜੀ ਦਾ ਤਿਉਹਾਰ ਮਨਾਇਆ ਅਤੇ ਇਨ੍ਹਾਂ ਬੱਚਿਆਂ ਨੂੰ ਲੋਹੜੀ ਦੇ ਤੋਹਫੇ ਵਜੋਂ ਖਾਣ-ਪੀਣ ਦੀਆਂ ਚੀਜ਼ਾਂ ਵੰਡੀਆਂ। ਇਸ ਮੌਕੇ ਤੇ ਉਨ੍ਹਾਂ ਨੇ ਬਜ਼ੁਰਗਾਂ ਦੇ ਆਸ਼ਰਮ ਵਿੱਚ ਜਾ ਕੇ ਵੀ ਉਨ੍ਹਾਂ ਨੂੰ ਲੋਹੜੀ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਲੋਹੜੀ ਦੇ ਤੋਹਫ਼ੇ ਅਤੇ ਫ਼ਲ ਵੰਡੇ।  ਸ੍ਰੀ ਤਰਨਾਚ ਨੇ ਕਿਹਾ ਕਿ ਰੋਟਰੀ ਕਲੱਬ ਵੱਲੋਂ ਆਪਣੇ ਸਾਰੇ ਮੈਂਬਰਾਂ ਨਾਲ ਲੋਹੜੀ ਦਾ ਤਿਉਹਾਰ ਗਰੀਬ ਅਤੇ ਅਨਾਥ ਬੱਚਿਆਂ ਵਿੱਚ ਮਨਾਉਣ ਦਾ ਜੋ ਉਪਰਾਲਾ ਕੀਤਾ ਹੈ, ਇਹ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਵੈਸੇਵੀ ਸੰਸਥਾਵਾਂ ਅਤੇ ਕਲੱਬਾਂ ਨੂੰ ਵੀ ਇਸ ਕੰਮ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਸਾਰੇ ਤਿਉਹਾਰ ਇਨ੍ਹਾਂ ਗਰੀਬ ਤੇ ਅਨਾਥ ਬੱਚਿਆਂ ਵਿੱਚ ਰਲ ਕੇ ਮਨਾਉਣੇ ਚਾਹੀਦੇ ਹਨ। ਇਸ ਮੌਕੇ ਤੇ ਬੱਚਿਆਂ ਨੇ ਲੋਹੜੀ ਦੀ ਖੁਸ਼ੀ ਮਨਾਉਂਦੇ ਹੋਏ ਭੰਗੜਾ ਪਾਇਆ ਜਿਸ ਵਿੱਚ ਡਿਪਟੀ ਕਮਿਸ਼ਨਰ, ਉਨ੍ਹਾਂ ਦੀ ਧਰਮਪਤਨੀ ਅਤੇ ਰੋਟਰੀ ਕਲੱਬ ਦੇ ਮੈਂਬਰਾਂ ਨੇ ਵੀ ਭੰਗੜਾ ਪਾ ਕੇ ਉਨ੍ਹਾਂ ਦੀ ਖੁਸ਼ੀ ਵਿੱਚ ਵਾਧਾ ਕੀਤਾ।
        ਰੋਟਰੀ ਕਲੱਬ ਮਿਡ ਟਾਉਨ ਹੁਸ਼ਿਆਰਪੁਰ ਦੇ ਪ੍ਰੋਜੈਕਟ ਚੇਅਰਮੈਨ ਬੀ ਕੇ ਮਹਿਤਾ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਵੱਲੋਂ ਇਸ ਲੋਹੜੀ ਦੇ ਤਿਉਹਾਰ ਤੇ ਇਨ੍ਹਾਂ ਬੱਚਿਆਂ ਵਿੱਚ ਸ਼ਾਮਲ ਹੋਣ ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਉਪ ਚੇਅਰਮੈਨ ਰੋਟਰੀ ਕਲੱਬ ਕਲਦੀਪ ਭਾਰਦਵਾਜ, ਮੈਂਬਰ ਲੋਕ ਨਾਥ ਵਰਮਾ, ਜੇ ਬੀ ਬਹਿਲ, ਵਿਜੇ ਵਾਲੀਆ, ਇੰਦਰਜੀਤ ਸਚਦੇਵਾ, ਮਨੋਜ ਓਹਰੀ, ਤਰੁਨ ਬਾਂਸਲ, ਸੰਜੀਵ ਓਹਰੀ, ਰਕੇਸ਼ ਕਪੂਰ, ਰਕੇਸ਼ ਗੁਪਤਾ, ਰਾਮ ਕਲੋਨੀ ਕੈਂਪ ਦੇ ਸਹਾਇਕ ਸੁਪਰਡੰਟ ਬਲਵਿੰਦਰ ਸਿੰਘ ਵੀ ਹਾਜ਼ਰ ਸਨ।

ਮਹੀਨਾਵਾਰ ਮੀਟਿੰਗਾਂ ਵਿਚ ਲਿਆ ਵਿਕਾਸ ਕਾਰਜਾਂ ਦਾ ਜਾਇਜ਼ਾ

ਹੁਸ਼ਿਆਰਪੁਰ, 14 ਜਨਵਰੀ: ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਵੱਖ-ਵੱਖ ਵਿਭਾਗਾਂ ਦੀਆਂ ਮਾਸਿਕ ਮੀਟਿੰਗਾਂ ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈਆਂ। ਜਿਨ੍ਹਾਂ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਡੀ ਆਰ ਭਗਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਜਸਪਾਲ ਸਿੰਘ ਐਸ ਡੀ ਐਮ ਗੜ੍ਹਸ਼ੰਕਰ, ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਸੁਭਾਸ਼ ਚੰਦਰ ਐਸ ਡੀ ਐਮ ਮੁਕੇਰੀਆਂ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਭੁਪਿੰਦਰਜੀਤ ਸਿੰਘ ਜ਼ਿਲ੍ਹਾ ਮਾਲ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਰਾ ਅਧਿਕਾਰੀ ਵੀ ਹਾਜ਼ਰ ਸਨ।
        ਸ੍ਰੀ ਤਰਨਾਚ ਨੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਅਤੇ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਵਿਕਾਸ ਕਾਰਜਾਂ ਲਈ ਗਰਾਂਟਾਂ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਖਰਚ ਕਰਕੇ ਮਿਆਰੀ ਕੰਮ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਸਰਕਾਰੀ ਜਾਇਦਾਦਾਂ ਤੇ ਜਮੀਨਾਂ ਉਪਰ ਕੀਤੇ ਗਏ ਨਜਾਇਜ਼ ਕਬਜਿਆਂ ਨੂੰ ਹਟਾਉਣ ਲਈ ਲੋੜੀਂਦੀ ਕਾਰਵਾਈ ਕਰਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਲੋਕ ਸੁਵਿਧਾ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਨੂੰ ਦਿੱਤੀਆਂ ਗਈਆਂ ਸ਼ਿਕਾਇਤਾਂ ਦੀਆਂ ਅਰਜ਼ੀਆਂ ਨੂੰ ਤੁਰੰਤ ਹੱਲ ਕੀਤਾ ਜਾਵੇ।  ਸ੍ਰੀ ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਇਸ ਮੌਕੇ ਤੇ ਦੱਸਿਆ ਕਿ ਪ੍ਰਵਾਸੀ ਭਾਰਤੀਆਂ ਦੀਆਂ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਸਬੰਧਤ 18 ਸ਼ਿਕਾਇਤਾਂ ਵਿੱਚੋਂ 8 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਿਭਾਗ ਨਾਲ ਸਬੰਧਤ 110 ਸ਼ਿਕਾਇਤਾਂ ਵਿੱਚੋਂ 73 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਜਲਦੀ ਕਰ ਦਿੱਤਾ ਜਾਵੇਗਾ।
        ਮੀਟਿੰਗਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਵਿਸ਼ਵਾਸ਼ ਦੁਆਇਆ ਕਿ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ ਅਤੇ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਅਯੁਰਵੈਦਿਕ ਯੂਨੀਵਰਸਿਟੀ ਨਵਾਂ ਮੀਲ ਪੱਥਰ ਸਾਬਿਤ ਹੋਵੇਗੀ : ਸੂਦ

ਹੁਸ਼ਿਆਰਪੁਰ, 14 ਜਨਵਰੀ: ਪੰਜਾਬ ਸਰਕਾਰ ਵੱਲੋਂ ਆਯੂਰਵੈਦਿਕ ਪ੍ਰਣਾਲੀ ਨੂੰ ਪ੍ਰਫੂਲਤ ਕਰਨ ਲਈ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾ ਰਹੀ ਹੈ ਜੋ ਇਸ ਸੈਸ਼ਨ ਤੋਂ ਬਕਾਇਦਾ ਆਪਣਾ ਕੰਮ ਕਰਨਾ ਸ਼ੁਰੂ ਕਰ ਦੇਵੇਗੀ। ਇਹ ਪ੍ਰਗਟਾਵਾ ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਅੱਜ ਸਥਾਨਕ ਸ੍ਰੀਮਤੀ ਉਰਮਿਲਾ ਦੇਵੀ ਗਰੁੱਪ ਆਫ਼ ਮੈਡੀਕਲ ਇੰਸਟੀਚਿਊਟ ਦੇ 10ਵੇਂ ਸਲਾਨਾ ਸਮਾਗਮ ਦਾ ਉਦਘਾਟਨ ਸ਼ਮ੍ਹਾਂ ਰੌਸ਼ਨ ਕਰਨ ਉਪਰੰਤ ਵਿਦਿਆਰਥੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
        ਸ੍ਰੀ ਸੂਦ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਸ੍ਰੀ ਮੋਹਕਮ ਸਿੰਘ ਵਾਲੀਆ ਜੋ ਇਸ ਸੰਸਥਾ ਦੇ ਨਿਰਮਾਤਾ ਸਨ, ਨੇ ਅੱਜ ਤੋਂ 10 ਸਾਲ ਪਹਿਲਾਂ ਇਸ ਸੰਸਥਾ ਨੂੰ ਸ਼ੁਰੂ ਕੀਤਾ ਸੀ ਜਿਸ ਨਾਲ ਇਸ ਕੰਢੀ ਇਲਾਕੇ ਦੇ ਵਿਦਿਆਰਥੀਆਂ ਨੂੰ ਆਯੂਰਵੈਦ ਅਤੇ ਇਸ ਨਾਲ ਸਬੰਧਤ ਕੋਰਸਾਂ ਨੂੰ ਕਰਨ ਲਈ ਕਾਫ਼ੀ ਸਹੂਲਤ ਮਿਲੀ ਹੈ।  ਅੱਜ ਪੰਜਾਬ ਭਰ ਤੋਂ ਇਸ ਸੰਸਥਾ ਵਿੱਚ ਵਿਦਿਆਰਥੀ ਪ੍ਰੋਫੈਸ਼ਨਲ ਸਿੱਖਿਆ ਪ੍ਰਾਪਤ ਕਰਕੇ ਦੇਸ਼ ਅਤੇ ਵਿਦੇਸ਼ ਵਿੱਚ ਨੌਕਰੀਆਂ ਪ੍ਰਾਪਤ ਕਰਕੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸ੍ਰੀਮਤੀ ਉਰਮਿਲਾ ਦੇਵੀ ਗਰੁੱਪ ਆਫ਼ ਮੈਡੀਕਲ ਇੰਸਟੀਚਿਊਟ ਦਾ ਨਾਂ ਰੌਸ਼ਨ ਕਰ ਰਹੇ ਹਨ।
        ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਬਣਨ ਨਾਲ ਇਸ ਕਾਲਜ ਨੂੰ ਵੀ ਕਾਫ਼ੀ ਲਾਭ ਪਹੁੰਚੇਗਾ।  ਸ੍ਰੀ ਸੂਦ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਤੇ ਗੈਰ ਸਰਕਾਰੀ 250 ਨਰਸਿੰਗ ਇੰਸਟੀਚਿਊਟ ਚਲ ਰਹੇ ਹਨ।  ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਣਾ ਦਿੱਤੀ ਕਿ ਉਹ ਮਿਹਨਤ ਅਤੇ ਲਗਨ ਨਾਲ ਆਪਣੀ ਪੜਾਈ ਕਰਨ । ਉਨ੍ਹਾਂ ਨੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਸਥਾ ਦੇ ਸਟਾਫ਼ ਵੱਲੋਂ ਬੱਚਿਆਂ ਨੂੰ ਪੜਾਈ ਦੇ ਨਾਲ-ਨਾਲ ਉਨ੍ਹਾਂ ਦਾ ਸਰਵਪੱਖੀ ਵਿਕਾਸ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਮੌਕੇ ਤੇ ਹੋਣਹਾਰ ਬੱਚਿਆਂ ਨੂੰ ਅਤੇ ਮਿਹਨਤੀ ਸਟਾਫ਼ ਨੂੰ ਸਨਮਾਨਿਤ ਵੀ ਕੀਤਾ।
        ਸ੍ਰੀ ਅਮਰਜੀਤ ਸਿੰਘ ਵਾਲੀਆ ਸੰਸਥਾ ਦੇ ਚੇਅਰਮੈਨ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ  ਅਤੇ ਸੰਸਥਾ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕਮਲਜੀਤ ਸੇਤੀਆ ਜ਼ਿਲ੍ਹਾ ਜਨਰਲ ਸਕੱਤਰ ਭਾਜਪਾ, ਵਿਜੇ ਪਠਾਨੀਆ ਦਿਹਾਤੀ ਮੰਡਲ ਪ੍ਰਧਾਨ, ਰਮੇਸ਼ ਜ਼ਾਲਮ,  ਜਸਦੇਵ ਸਿੰਘ ਵਾਲੀਆ ਵਾਈਸ ਚੇਅਰਮੈਨ, ਸੰਸਥਾ ਦਾ ਸਟਾਫ਼ ਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਰਿਆਤ ਬਾਹਰਾ ਗਰੁੱਪ ਵਿਚ ਲੋਹੜੀ ਜ਼ੋਸ਼ੋ ਖਰੋਸ਼ ਨਾਲ ਮਨਾਈ

 ਹੁਸ਼ਿਆਰਪੁਰ, 13 ਜਨਵਰੀ: ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟ ਹੁਸ਼ਿਆਰਪੁਰ ਵੱਲੋਂ ਅੱਜ ਇੰਸਟੀਚਿਊਟ ਦੇ ਕੈਂਪਸ ਵਿਖੇ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਮੈਂਬਰ ਪਾਰਲੀਮੈਂਟ ਸ੍ਰੀ ਅਵਿਨਾਸ ਰਾਏ ਖੰਨਾ, ਆਈ ਜੀ ਪੁਲਿਸ ਸ੍ਰੀ ਆਰ ਪੀ ਮਿੱਤਲ,  ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ, ਧਰਮਪਤਨੀ ਡਿਪਟੀ ਕਮਸ਼ਿਨਰ ਸ੍ਰੀਮਤੀ ਵਿਜੇ ਲਕਛਮੀ, ਐਸ ਐਸ ਪੀ ਸ੍ਰੀ ਰਾਕੇਸ਼ ਅਗਰਵਾਲ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਐਸ ਡੀ ਐਮ ਗੜ੍ਹਸ਼ੰਕਰ ਸ੍ਰੀ ਜਸਪਾਲ ਸਿੰਘ, ਕੈਂਪਸ ਡਾਇਰੈਕਟਰ ਡਾ ਸਤੀਸ਼ ਕੁਮਾਰ ਬਾਂਸਲ, ਕੈਂਪਸ ਜਾਇੰਟ ਡਾਇਰੈਕਟਰ ਡਾ ਡੀ ਐਸ ਬਾਵਾ, ਅਰੁਣ ਕੁਮਾਰ, ਕਾਰਜਕਾਰੀ ਡਾਇਰੈਕਟਰ ਡਾ ਪ੍ਰੇਮ ਕੁਮਾਰ, ਡਾ ਚੰਦਰ ਮੋਹਨ, ਜੀ ਐਸ ਬੇਦੀ, ਕੁਲਦੀਪ ਸਿੰਘ, ਪਰਮਜੀਤ ਸਿੰਘ ਸਚਦੇਵਾ, ਪੀ ਆਰ ਓ ਰਜਿੰਦਰ ਮੈਡੀ, ਪ੍ਰੇਮ ਸੈਣੀ ਅਤੇ ਸੰਜੀਵ ਤਲਵਾੜ ਨੇ ਇਸ ਮੌਕੇ ਤੇ ਲੋਹੜੀ ਦੀ ਰਸਮ ਅਦਾ ਕਰਦੇ ਹੋਏ ਲੋਹੜੀ ਜਲਾਈ। ਇਸ ਮੌਕੇ ਤੇ ਰਿਆਤ ਬਾਹਰ ਇੰਸਟੀਚਿਊਟ  ਦੇ ਸਾਰੇ ਵਿਦਿਆਰਥੀਆਂ, ਵਿਦਿਆਰਥਣਾਂ, ਸਟਾਫ਼ ਮੈਂਬਰ ਅਤੇ ਆਸ਼ਾ ਕਿਰਨ ਸਪੈਸ਼ਲ ਸਕੂਲ ਦੇ ਬੱਚੇ ਵੀ ਹਾਜ਼ਰ ਸਨ।
        ਮੈਂਬਰ ਪਾਰਲੀਮੈਂਟ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਇਸ ਮੌਕੇ ਤੇ ਸਾਰਿਆਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅੱਜ ਅਸੀਂ ਨੌਜਵਾਨਾਂ ਨਾਲ ਰਲ ਕੇ ਲੋਹੜੀ ਮਨਾ ਰਹੇ ਹਾਂ। ਇਸ ਲਈ ਨਾਲ ਸਾਨੂੰ ਬਹੁਤ ਖ਼ੁਸ਼ੀ ਮਹਿਸੂਸ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਇਹ ਤਿਉਹਾਰ ਰਲ ਮਿਲ ਕੇ ਮਨਾਉਣਾ ਚਾਹੀਦਾ ਹੈ ਜਿਸ ਨਾਲ ਆਪਸੀ ਭਾਈਚਾਰਾ ਵੱਧਦਾ ਹੈ।  ਉਨ੍ਹਾਂ ਕਿਹਾ ਕਿ ਅੱਜ ਦੇ ਲੋਹੜੀ ਦੇ ਸਮਾਗਮ ਤੇ ਰਿਆਤ ਬਾਹਰਾ ਗਰੁੱਪ ਵੱਲੋਂ ਨੌਜਵਾਨਾਂ ਲੜਕੇ ਅਤੇ ਲੜਕੀਆਂ ਦੇ  ਪਤੰਗ ਉਡਾਉਣ ਦੇ ਜੋ ਮੁਕਾਬਲੇ  ਕਰਵਾਏ ਗਏ ਹਨ,  ਉਹ ਬਹੁਤ ਸ਼ਲਾਘਾਯੋਗ ਹੈ।
        ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰੀ ਤਰਨਾਚ  ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਹੜੀ ਦਾ ਤਿਉਹਾਰ ਆਪਸੀ ਪ੍ਰੇਮ ਅਤੇ ਸਦਭਾਵਨਾ ਦਾ ਪ੍ਰਤੀਕ ਹੈ। ਇਸ ਅਵਸਰ ਤੇ ਅਸੀਂ ਸਾਰੇ ਰਲ ਮਿਲ ਕੇ ਲੋਹੜੀ ਮਨਾਉਂਦੇ ਹਾਂ।  ਉਨ੍ਹਾਂ  ਲੋਹੜੀ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਅਜਿਹੇ ਤਿਉਹਾਰ ਮਨਾਉਣ ਨਾਲ ਜਿਥੇ ਨਵੀਂ ਪੀੜੀ ਨੂੰ ਸਾਡੇ ਪੁਰਾਣੇ ਅਤੇ ਅਮੀਰ ਵਿਰਸੇ ਸਬੰਧੀ ਜਾਣਕਾਰੀ ਮਿਲਦੀ ਹੈ, ਉਥੇ ਆਪਸੀ ਪ੍ਰੇਮ ਅਤੇ ਸਦਭਾਵਨਾ ਦਾ ਵਿਕਾਸ ਹੁੰਦਾ ਹੈ।  ਉਨ੍ਹਾਂ ਕਿਹਾ ਕਿ ਰਿਆਤ ਬਾਹਰਾ ਗਰੁੱਪ ਵੱਲੋਂ ਅੱਜ ਕੈਂਪਸ ਦੇ ਸਾਰੇ ਵਿਦਿਆਰਥੀਆਂ ਅਤੇ ਆਸ਼ਾ ਕਿਰਨ ਸਪੈਸ਼ਲ ਸਕੂਲ ਦੇ ਮੰਦਬੁਧੀ ਬੱਚਿਆਂ ਨਾਲ ਮਿਲ ਕੇ ਲੋਹੜੀ ਮਨਾਉਣ ਦਾ ਜੋ ਉਪਰਾਲਾ ਕੀਤਾ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ।
        ਇਸ ਮੌਕੇ ਤੇ ਇੰਸਟੀਚਿਊਟ ਦੇ ਵਿਦਿਆਰਥੀਆਂ/ ਵਿਦਿਆਰਥਣਾਂ ਵੱਲੋਂ ਅਤੇ ਆਸ਼ਾ ਕਿਰਨ ਸਪੈਸ਼ਲ ਸਕੂਲ ਦੇ ਮੰਦਬੁਧੀ ਬੱਚਿਆਂ ਵੱਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।  ਕੈਂਪਸ ਵਿੱਚ ਪਤੰਗਾਂ ਦੇ ਕਰਵਾਏ ਗਏ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਜੇਤੂਆਂ ਨੂੰ ਆਏ ਹੋਏ ਮਹਿਮਾਨਾਂ ਵੱਲੋਂ ਇਨਾਮ ਵੀ ਤਕਸੀਮ ਕੀਤੇ ਗਏ। ਰਿਆਤ ਬਾਹਰਾ ਗਰੁੱਪ ਵੱਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ।
        ਅੱਜ ਦੇ ਪਤੰਗ ਉਡਾਉਣ ਦੇ ਮੁਕਾਬਲਿਆਂ ਵਿੱਚ ਮਕੈਨੀਕਲ ਵਿੰਗ ਦੇ ਵਿਦਿਆਰਥੀ ਪ੍ਰਭਜੀਤ, ਬ੍ਰਹਮਦੇਵ, ਬਿਕਰਮ ਜੀਤ, ਸਾਗਰ ਸੀਕਰੀ, ਜਸਦੀਪ ਦੀ ਟੀਮ ਨੇ 21 ਪਤੰਗਾਂ ਕੱਟ ਕੇ ਪਹਿਲਾ ਸਥਾਨ ਹਾਸਲ ਕੀਤਾ।  ਬੀ ਐਡ ਕਾਲਜ ਦੇ ਵਿਦਿਆਰਥੀ ਵਿਸ਼ਾਲ ਸ਼ਰਮਾ, ਪ੍ਰਦੀਪ ਕੌਰ, ਅਰਵਿੰਦਰ ਕੌਰ, ਹਰਪ੍ਰੀਤ ਕੌਰ, ਹਰਪ੍ਰੀਤ ਸਿੰਘ ਨੇ 18 ਪਤੰਗਾਂ ਕੱਟ ਕੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰਾਂ ਨਾਨ ਮੈਡੀਕਲ ਸਕੂਲ ਦੇ ਵਿਦਿਆਰਥੀ ਮੋਹਿਤ ਕੁਮਾਰ, ਸਾਹਿਲ ਰਾਣਾ, ਗੁਰਪ੍ਰੀਤ, ਕੁਲਜਿੰਦਰ ਅਤੇ ਜਸਵਿੰਦਰ ਸਿੰਘ ਨੇ 17 ਪਤੰਗਾਂ ਕੱਟ ਕੇ ਤੀਸਰਾ ਸਥਾਨ ਹਾਸਲ ਕੀਤਾ।

ਲੜਕੀਆਂ ਦੀ ਲੋਹੜੀ ਮਨਾਉਣਾ ਸ਼ਲਾਘਾਯੋਗ : ਸੂਦ

ਹੁਸ਼ਿਆਰਪੁਰ, 13 ਜਨਵਰੀ: ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਹੁਸ਼ਿਆਰਪੁਰ ਵੱਲੋਂ ਨਲੋਈਆਂ ਵਿਖੇ 3 ਨਵੀਆਂ ਜੰਮੀਆਂ ਲੜਕੀਆਂ ਦੀ ਲੋਹੜੀ ਮਨਾਉਣ ਸਬੰਧੀ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਕੈਬਨਿਟ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਦੀ ਧਰਮਪਤਨੀ ਸ੍ਰੀਮਤੀ ਰਾਕੇਸ਼ ਸੂਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਜ਼ਿਲ੍ਹਾ ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਸੀ ਡੀ ਪੀ ਓ ਰਾਜ ਰਾਣੀ, ਅਸ਼ਵਨੀ ਓਹਰੀ, ਜਨਰਲ ਸਕੱਤਰ ਸ਼ਹਿਰੀ ਪ੍ਰਵੀਨ ਕੁਮਾਰ, ਸ਼ਹਿਰੀ ਮੰਡਲ ਪ੍ਰਧਾਨ ਵਿਨੋਦ ਪਰਮਾਰ, ਪਟਵਾਰੀ ਕੁਲਦੀਪ ਸਿੰਘ, ਮਿਉਂਸਪਲ ਕੌਂਸਲਰ ਸੁਰੇਖਾ ਬੜਜਾਤਿਆ ਇਸ ਮੌਕੇ ਤੇ ਉਨ੍ਹਾ ਦੇ ਨਾਲ ਸਨ।
        ਸ੍ਰੀਮਤੀ ਰਾਕੇਸ਼ ਸੂਦ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਲੜਕੀਆਂ ਅਤੇ ਲੜਕਿਆਂ ਵਿਚਕਾਰ ਕੋਈ ਫਰਕ ਨਹੀਂ ਹੈ ਸਗੋਂ ਲੜਕੀਆਂ ਲੜਕਿਆਂ ਨਾਲੋ ਜ਼ਿਆਦਾ ਪੜ੍ਹ ਲਿਖ ਕੇ ਉਚ ਅਹੁੱਦਿਆਂ ਤੇ ਪਹੁੰਚ ਰਹੀਆਂ ਹਨ। ਸਾਨੂੰ ਲੜਕੀਆਂ ਦੇ ਜਨਮ ਲੈਣ ਤੇ ਓਨੀ ਹੀ ਖੁਸ਼ੀ ਮਨਾਉਣੀ ਚਾਹੀਦੀ ਹੈ ਕਿ ਜਿੰਨੀ ਅਸੀਂ ਲੜਕੇ ਦੇ ਜਨਮ ਲੈਣ ਤੇ ਖੁਸ਼ੀ ਮਨਾਉਂਦੇ ਹਾਂ। ਲੜਕੀਆਂ ਦੀ ਲੋਹੜੀ ਹੀ ਨਹੀਂ ਸਗੋਂ ਉਨ੍ਹਾਂ ਦੇ ਹੋਰ ਤਿਉਹਾਰ ਵੀ ਸਾਨੂੰ ਖੁਸ਼ੀ ਨਾਲ ਮਨਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵੱਲੋਂ ਲੜਕੀਆਂ ਦੀ ਲੋਹੜੀ ਮਨਾਉਣ ਸਬੰਧੀ ਜੋ ਇਹ ਉਪਰਾਲਾ ਕੀਤਾ ਗਿਆ ਹੈ, ਇਹ ਬਹੁਤ ਹੀ ਸ਼ਲਾਘਾਯੋਗ ਹੈ।  ਇਸ ਮੌਕੇ ਤੇ ਸ੍ਰੀਮਤੀ ਰਾਕੇਸ਼ ਸੂਦ ਨੇ ਮੁਹੱਲਾ ਨਲੋਈਆ ਵਿੱਚ ਨਵ-ਜੰਮੀਆਂ ਤਿੰਨ ਲੜਕੀਆਂ ਨੂੰ ਲੋਹੜੀ ਦੇ ਤੋਹਫ਼ੇ ਦਿੱਤੇ ਅਤੇ ਇਸ ਮੌਕੇ ਤੇ ਵੱਖ-ਵੱਖ ਆਂਗਣਵਾੜੀਆਂ, ਜਿਹਨਾਂ ਵਿੱਚ ਬਸੀਜਾਨਾ, ਬਲਬੀਰ ਕਲੋਨੀ, ਅਸਲਾਮਾਬਾਦ, ਭਗਤ ਨਗਰ, ਨਲੋਈਆ ਅਤੇ ਨੀਲਕੰਠ ਦੇ 120 ਬੱਚਿਆਂ ਨੂੰ ਗਰਮ ਜਰਸੀਆਂ ਵੀ ਵੰਡੀਆਂ।
        ਇਸ ਤੋਂ ਉਪਰੰਤ ਸ੍ਰੀਮਤੀ ਰਾਕੇਸ਼ ਸੂਦ ਨੇ ਮੁਹੱਲਾ ਸੁੰਦਰ ਨਗਰ ਵਿਖੇ ਵੀ ਲੜਕੀਆਂ ਦੀ ਲੋਹੜੀ ਸਬੰਧੀ ਕੀਤੇ ਗਏ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਇਸ ਮੌਕੇ ਤੇ ਵੀ ਉਨ੍ਹਾਂ ਨੇ 6 ਆਂਗਣਵਾੜੀ ਸੈਂਟਰਾਂ ਦੇ 130 ਬੱਚਿਆਂ ਨੂੰ ਗਰਮ ਜਰਸੀਆਂ ਵੰਡੀਆਂ। ਇਸ ਮੌਕੇ ਤੇ ਉਨ੍ਹਾਂ ਨੇ ਬੱਚਿਆਂ ਨਾਲ ਰਲ ਕੇ ਲੋਹੜੀ  ਵੀ ਮਨਾਈ।
        ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਸਰਕਲ ਸੁਪਰਵਾਈਜ਼ਰ ਹਰਦੋਖਾਨਪੁਰ ਸ੍ਰੀਮਤੀ ਬਲਜਿੰਦਰ ਕੌਰ,  ਸ੍ਰੀਮਤੀ ਰਣਜੀਤ ਕੌਰ, ਕਸ਼ਮੀਰ ਕੌਰ, ਰਵਿੰਦਰ ਕੌਰ, ਬਲਵਿੰਦਰ ਕੌਰ, ਸ੍ਰੀਮਤੀ ਕ੍ਰਿਸ਼ਨਾ ਕੁਮਾਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)