ਛੋਟੇ ਕਿਸਾਨਾਂ ਲਈ ਮਸ਼ੀਨਰੀ ਸੇਵਾ ਕੇਂਦਰ ਸਥਾਪਿਤ : ਠੰਡਲ

ਮਾਹਿਲਪੁਰ, 14 ਮਾਰਚ: ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਛੋਟੇ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਸੇਵਾ ਮੁਹੱਈਆ ਕਰਾਉਣ ਲਈ 650 ਖੇਤੀਬਾੜੀ ਮਸ਼ੀਨਰੀ ਸੇਵਾ ਕੇਂਦਰ ਖੋਲ੍ਹੇ ਗਏ ਹਨ ਜਿਨ੍ਹਾਂ ਰਾਹੀਂ ਛੋਟੇ ਕਿਸਾਨ ਖੇਤੀਬਾੜੀ ਸੰਦ ਕਿਰਾਏ ਤੇ ਲੈ ਕੇ ਆਪਣੀ ਖੇਤੀ ਕਰ ਰਹੇ ਹਨ।  ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਪਿੰਡ ਪੱਟੀ ਵਿਖੇ ਇੱਕ ਚੈਕ ਵੰਡ ਸਮਾਗਮ ਦੌਰਾਨ ਕੀਤਾ।  ਚੇਅਰਮੈਨ ਮਿਲਕ ਪਲਾਂਟ ਹੁਸ਼ਿਆਰਪੁਰ ਕਰਮਜੀਤ ਸਿੰਘ ਬੱਬਲੂ, ਚੇਅਰਮੈਨ ਬਲਾਕ ਸੰਮਤੀ ਮਾਹਿਲਪੁਰ ਪਰਮਜੀਤ ਸਿੰਘ ਪੰਜੌੜ, ਮੰਡਲ ਭੂਮੀ ਰੱਖਿਆ ਅਫ਼ਸਰ ਨਰੇਸ਼ ਗੁਪਤਾ, ਐਸ ਐਚ ਓ ਚੱਬੇਵਾਲ ਲਖਬੀਰ ਸਿੰਘ, ਮੈਂਬਰ ਜਨਰਲ ਕੌਂਸਲ ਇਕਬਾਲ ਸਿੰਘ ਖੇੜਾ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
        ਸ੍ਰ: ਠੰਡਲ ਨੇ ਇਸ ਮੌਕੇ ਤੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਬਿਨਾਂ ਭੇਦ-ਭਾਵ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਤਹਿਤ ਪਿੰਡਾਂ ਵਿੱਚ ਨਵੀਆਂ ਸੜਕਾਂ ਦਾ ਨਿਮਰਾਣ ਕੀਤਾ ਜਾ ਰਿਹਾ ਹੈ। ਗਲੀਆਂ-ਨਾਲੀਆਂ ਪੱਕੀਆਂ ਬਣਾਈਆਂ ਜਾ ਰਹੀਆਂ ਅਤੇ ਸੀਵਰੇਜ਼ ਸਿਸਟਮ ਵੀ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੀਬ ਪ੍ਰੀਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪੈਖਾਨੇ ਬਣਾ ਕੇ ਦਿੱਤੇ ਜਾ ਰਹੇ ਹਨ ਅਤੇ ਨੀਲੇ ਕਾਰਡਾਂ ਰਾਹੀਂ ਗਰੀਬ ਪ੍ਰੀਵਾਰਾਂ ਨੂੰ ਸਸਤਾ ਆਟਾ-ਦਾਲ ਦਿੱਤਾ ਜਾ ਰਿਹਾ ਹੈ। ਸ੍ਰ: ਠੰਡਲ ਨੇ ਕਿਹਾ ਕਿ ਜਲ ਸੰਭਾਲ ਤੇ ਭੂਮੀ ਰੱਖਿਆ ਵਿਭਾਗ ਵੱਲੋਂ ਵਿਧਾਨ ਸਭਾ ਹਲਕਾ ਮਾਹਿਲਪੁਰ ਦੇ ਕੰਢੀ ਖੇਤਰ ਵਿੱਚ ਪੈਂਦੇ ਚੋਆਂ ਅਤੇ ਖਾਲਿਆਂ ਤੇ ਛੋਟੇ ਬੰਨ ਬਣਾਉਣ ਲਈ 10 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਦੇ ਬਣਨ ਨਾਲ ਕੰਢੀ ਖੇਤਰ ਦੇ ਨਿਵਾਸੀਆਂ ਨੂੰ ਬਰਸਾਤੀ ਚੋਆਂ ਤੋਂ ਹੋਣ ਵਾਲੇ ਨੁਕਸਾਨ ਤੋਂ ਰਾਹਤ ਮਿਲੇਗੀ।
         ਉਨ੍ਹਾਂ ਕਿਹਾ ਕਿ ਪਿੰਡ ਪੱਟੀ ਨੂੰ ਪਹਿਲਾਂ ਵੀ ਵਿਕਾਸ ਕਾਰਜਾਂ ਲਈ ਫੰਡ ਮੁਹੱਈਆ ਕਰਵਾਏ ਗਏ ਸਨ ਅਤੇ ਇਸ ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਜਲਦੀ ਹੀ ਕਰਵਾਇਆ ਜਾਵੇਗਾ। ਇਸ ਮੌਕੇ ਤੇ ਸ੍ਰ: ਠੰਡਲ ਨੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 15 ਲੱਖ ਰੁਪਏ ਦੇ ਚੈਕ ਵੰਡੇ ਜਿਨ੍ਹਾਂ ਵਿੱਚ ਪਿੰਡ ਪੱਟੀ ਦੀ ਪੰਚਾਇਤ, ਪਿੰਡ ਬੋਹਣ ਅਤੇ ਪਿੰਡ ਫਲਾਹੀ ਦੀ ਪੰਚਾਇਤ  ਨੂੰ 4-4 ਲੱਖ ਰੁਪਏ ਦੇ ਚੈਕ ਦਿੱਤੇ, ਲਹਿਲੀ ਕਲਾਂ ਦੀ ਪੰਚਾਇਤ ਨੂੰ 2 ਲੱਖ ਰੁਪਏ ਦਾ ਚੈਕ, ਪਿੰਡ ਸੀਣਾ ਅਤੇ ਬਸੀ ਦੌਲਤ ਖਾਂ ਦੀਆਂ ਕਲੱਬਾਂ ਨੂੰ 50-50 ਹਜ਼ਾਰ ਰੁਪਏ ਦੇ ਚੈਕ ਸ਼ਾਮਲ ਹਨ। ਇਸ ਮੌਕੇ ਤੇ ਪਿੰਡ ਦੀ ਪੰਚਾਇਤ ਵੱਲੋਂ ਮੁੱਖ ਮਹਿਮਾਨ ਅਤੇ ਆਏ ਹੋਏ ਪਤਵੰਤਿਆਂ ਦਾ ਸਨਮਾਨ ਵੀ ਕੀਤਾ ਗਿਆ।
        ਪਿੰਡ ਦੇ ਸਰਪੰਚ ਭੁਪਿੰਦਰ ਸਿੰਘ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਪਿੰਡ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾੲਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਾਜਾ ਸਿੰਘ ਪੱਟੀ, ਦੀਦਾਰ ਸਿੰਘ, ਬਲਕਾਰ ਸਿੰਘ ਸੰਘਾ, ਮੰਗਲ ਸਿੰਘ, ਤਰਲੋਚਨ ਸਿੰਘ ਚੀਮਾ, ਰਵਿੰਦਰ ਸਿੰਘ, ਨਿਰਮਲ ਸਿੰਘ ਭੀਲੋਵਾਲ, ਮਾਸਟਰ ਰਛਪਾਲ ਸਿੰਘ, ਸਤਪਾਲ ਸਿੰਘ, ਮੈਂਬਰ ਬਲਾਕ ਸੰਮਤੀ ਭਗਤ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਜਿਲ੍ਹਾ ਪ੍ਰਸ਼ਾਸਨ ਵੱਲੋਂ ਵਿਕਾਸ ਤੇ ਭਲਾਈ ਸਕੀਮਾਂ ਦਾ ਜਾਇਜ਼ਾ

ਹੁਸ਼ਿਆਰਪੁਰ, 14 ਮਾਰਚ:  ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਮਾਲ ਵਿਭਾਗ, ਜ਼ਿਲ੍ਹਾ ਨਗਰ ਯੋਜਨਾਕਾਰ, ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਨਜਾਇਜ਼ ਕਬਜਿਆਂ ਨੂੰ ਹਟਾਉਣ ਅਤੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਸਬੰਧੀ ਮੀਟਿੰਗਾਂ ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਹੋਈਆਂ।  ਜਿਨ੍ਹਾਂ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਜਸਪਾਲ ਸਿੰਘ ਐਸ ਡੀ ਐਮ ਗੜ੍ਹਸ਼ੰਕਰ, ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਸੁਭਾਸ਼ ਚੰਦਰ ਐਸ ਡੀ ਐਮ ਮੁਕੇਰੀਆਂ, ਭੁਪਿੰਦਰਜੀਤ ਸਿੰਘ ਜ਼ਿਲ੍ਹਾ ਮਾਲ ਅਫ਼ਸਰ, ਮੰਗਲ ਦਾਸ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਯਾਦਵਿੰਦਰ ਸਿੰਘ ਖੇਤੀਬਾੜੀ ਅਫਸਰ, ਸੁਖਵਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰ:)  ਅਤੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
        ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਅਤੇ ਸਰਕਾਰ ਵੱਲੋਂ ਬਣਾਈਆਂ ਗਈਆਂ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ।  ਉਨ੍ਹਾਂ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਬੈਂਕਾਂ ਦੀ ਰਿਕਵਰੀ ਦੇ ਮਿਥੇ ਟੀਚਿਆ ਨੂੰ ਸਮੇਂ ਸਿਰ ਪੂਰਾ ਕਰਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਸੜਕਾਂ, ਸਰਕਾਰੀ ਜਮੀਨਾਂ ਅਤੇ ਜਾਇਦਾਦਾਂ ਤੇ ਨਜਾਇਜ਼ ਕਬਜਿਆਂ ਨੂੰ ਹਟਾਉਣ ਅਤੇ ਹੋਰ ਨਜਾਇਜ਼ ਕਬਜੇ ਨਾ ਹੋਣ ਦੇਣ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੁੰ ਕਿਹਾ ਕਿ ਉਹ ਸਕੂਲਾਂ ਵਿੱਚ ਦਿੱਤੇ ਜਾ ਰਹੇ ਮਿਡ ਡੇ ਮੀਲ ਦੇ ਮਿਆਰ, ਰਾਸ਼ਨ ਦੀ ਸਮੇਂ ਸਿਰ ਪਹੁੰਚ, ਸਕੂਲਾਂ ਵਿੱਚ ਬਣੇ ਕਿਚਨ ਸ਼ੈਡਾਂ ਵਿੱਚ ਸਾਫ਼-ਸਫ਼ਾਈ ਅਤੇ ਸਕੂਲਾਂ ਵਿੱਚ ਬਣ ਰਹੀਆਂ ਇਮਾਰਤਾਂ ਦੀ ਉਸਾਰੀ ਦੇ ਮਿਆਰ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜੇ ਕਿਸੇ ਸਕੂਲ ਵਿੱਚ ਰਾਸ਼ਨ ਸਮੇਂ ਸਿਰ  ਨਹੀਂ ਪਹੁੰਚਦਾ ਜਾਂ ਰਾਸ਼ਨ ਖਰਾਬ ਆਉਂਦਾ ਹੈ ਤਾਂ ਇਸ ਸਬੰਧੀ ਤੁਰੰਤ ਸਬੰਧਤ ਐਸ ਡੀ ਐਮ ਦੇ ਨੋਟਿਸ ਵਿੱਚ ਲਿਆਉਣ।  ਉਨ੍ਹਾਂ ਨੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਹੁਸ਼ਿਆਰਪੁਰ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਸ਼ੋਰ ਪ੍ਰਦੂਸ਼ਨ ਨੂੰ ਕੰਟਰੋਲ ਕਰਨ ਬਾਰੇ ਮਾਨਯੋਗ ਅਦਾਲਤਾਂ ਨੂੰ ਦਿੱਤੇ ਗਏ ਨਿਰਦੇਸ਼ਾਂ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਦੀ ਪੰਜਾਬ ਪਲਾਸਟਿਕ ਕੈਰੀਬੈਗਜ ਕੰਟਰੋਲ ਐਕਟ-2005 ਨੂੰ ਅਸਰਦਾਰ ਢੰਗ ਨਾਲ ਅਮਲ ਵਿੱਚ ਲਿਆਉਣ।
        ਵਧੀਕ ਡਿਪਟੀ ਕਮਿਸ਼ਨਰ ਨੇ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਦੱ੍ਯਸਿਆ ਕਿ ਜ਼ਿਲ੍ਹੇ ਅੰਦਰ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ 50 ਰੋਟਾਵੇਟਰ 50 ਪ੍ਰਤੀਸ਼ਤ ਸਬਸਿਡੀ ਤੇ ਦਿੱਤੇ ਗਏ ਹਨ ਅਤੇ 50 ਰੋਟਾਵੇਟਰ ਹੋਰ ਸਬਸਿਡੀ ਤੇ ਦਿੱਤੇ ਜਾ ਰਹੇ ਹਨ।  ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ੀਰੋ ਟਿਲ ਡਰਿੱਲ, ਸੀਡ ਡਰਿੱਲ ਅਤੇ ਮਲਟੀ ਕਰਾਪ ਪਲਾਂਟਰ ਵੀ 50 ਪ੍ਰਤੀਸ਼ਤ ਸਬਸਿਡੀ ਤੇ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ 15 ਲੇਜ਼ਰ ਲੈਂਡ ਲੈਵਲਰ 50 ਪ੍ਰਤੀਸ਼ਤ ਸਬਸਿਡੀ  ( ਵੱਧ ਤੋਂ ਵੱਧ 1. 50 ਲੱਖ ਰੁਪਏ ਸਬਸਿਡੀ) ਤੇ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਤੋਂ ਵੱਧ ਅਤੇ ਮਿਆਰੀ ਝਾੜ ਪ੍ਰਾਪਤ ਕਰਨ ਲਈ ਤਕਨੀਕੀ ਜਾਣਕਾਰੀ ਪ੍ਰਦਾਨ ਕਰਨ ਲਈ 2 ਜ਼ਿਲ੍ਹਾ ਪੱਧਰ, 16 ਬਲਾਕ ਪੱਧਰ ਅਤੇ 89 ਪਿੰਡ ਪੱਧਰ ਦੇ ਕਿਸਾਨ ਸਿਖਲਾਈ ਕੈਂਪ 2010-11 ਦੌਰਾਨ ਲਗਾਏ ਗਏ ਹਨ ਅਤੇ ਕਿਸਾਨਾਂ ਨੂੰ ਜ਼ਿਲ੍ਹੇ ਵਿੱਚ, ਰਾਜ ਵਿੱਚ ਅਤੇ ਰਾਜ ਤੋਂ ਬਾਹਰ ਫ਼ਸਲਾਂ ਦੀ ਨਵੀਂ ਤਕਨੀਕੀ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਟੂਰ ਵੀ ਕਰਵਾਏ ਗਏ ਹਨ।

ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਤੇ ਕਰੋੜਾਂ ਰੁਪਏ ਖਰਚ : ਜੋਸ਼

ਸ਼ਾਮਚੁਰਾਸੀ, 14 ਮਾਰਚ:  ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਵਿਕਾਸ ਕਾਰਜਾਂ ਤੇ 63. 38 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਪਿੰਡ ਹੈਦਰੋਵਾਲ ਵਿਖੇ ਨਵੀਆਂ ਲਗਾਈਆਂ ਗਈਆਂ ਸਟਰੀਟ ਲਾਈਟਾਂ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਪਾਵਰ ਕਾਰਪੋਰੇਸ਼ਨ ਦੇ ਕਾਰਜਕਾਰੀ ਇੰਜੀਨੀਅਰ ਐਚ ਐਸ ਸੈਣੀ, ਐਸ ਡੀ ਓ ਸਤਨਾਮ ਸਿੰਘ ਹੀਰਾ, ਜੇ ਈ ਰਾਮ ਲੁਭਾਇਆ, ਜੇ ਈ ਲਖਵਿੰਦਰ ਸਿੰਘ ਮੱਲੀ, ਜੇ ਈ ਓਮ ਮਨਿੰਦਰ ਸਿੰਘ, ਜੇ ਈ ਦੇਵ ਰਾਜ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਹੇਸ਼ ਕੁਮਾਰ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
        ਇਸ ਮੌਕੇ ਤੇ ਬੀਬੀ ਜੋਸ਼ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਵਿਕਾਸ ਕਾਰਜਾਂ ਤੇ ਜੋ 63. 38 ਕਰੋੜ ਰੁਪਏ ਖਰਚ ਕੀਤੇ ਗਏ ਹਨ, ਉਨ੍ਹਾਂ ਵਿੱਚ ਸੜਕਾਂ ਦੇ ਨਿਰਮਾਣ ਤੇ 23. 92 ਕਰੋੜ, ਪੀਣ ਵਾਲੇ ਸਾਫ਼-ਸੁਥਰੇ ਪਾਣੀ ਤੇ 11.30 ਕਰੋੜ ਅਤੇ ਵੱਖ-ਵੱਖ ਵਿਕਾਸ ਕਾਰਜਾਂ ਤੇ 17. 10 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ 50 ਪਿੰਡਾਂ ਵਿੱਚ ਨਵੇਂ ਜਿੰਮ ਖੋਲ੍ਹੇ ਗਏ ਹਨ ਅਤੇ 50 ਮਹਿਲਾ ਮੰਡਲਾਂ ਨੂੰ ਜ਼ਰੂਰਤ ਦਾ ਸਮਾਨ ਖਰੀਦ ਕੇ ਦਿੱਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਇਸ ਪਿੰਡ ਵਿੱਚ ਰਹਿੰਦੇ ਲੋਕਾਂ ਨੂੰ ਰਾਤ ਸਮੇਂ ਗਲੀਆਂ ਵਿੱਚ ਆਉਣ ਜਾਣ ਲਈ ਕਾਫ਼ੀ ਦਿੱਕਤ ਪੇਸ਼ ਆ ਰਹੀ ਸੀ। ਇਸ ਲਈ ਇਨ੍ਹਾਂ ਦੀ ਮੰਗ ਨੂੰ ਦੇਖਦੇ ਹੋਏ ਸਾਰੇ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ।  ਉਨਾਂ ਹੋਰ ਕਿਹਾ ਕਿ ਇਸ ਵਿਧਾਨ ਸਭਾ ਹਲਕੇ ਦੇ 50 ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਤੇ 35 ਲੱਖ ਰੁਪਏ ਖਰਚ ਕੀਤੇ ਗਏ ਹਨ ਅਤੇ ਬਾਕੀ ਰਹਿੰਦੇ ਪਿੰਡਾਂ ਵਿੱਚ ਵੀ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਜਲਦੀ ਹੀ ਕੀਤਾ ਜਾਵੇਗਾ।
        ਬੀਬੀ ਜੋਸ਼ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਦੇ ਨਾਲ-ਨਾਲ ਸੀਵਰੇਜ਼, ਪੀਣ ਵਾਲਾ ਸਾਫ਼-ਸੁਥਰਾ ਪਾਣੀ, ਨਵੀਆਂ ਲਿੰਕ ਸੜਕਾਂ ਦਾ ਨਿਰਮਾਣ ਕਰਵਾ ਰਹੀ ਹੈ ਅਤੇ ਪਿੰਡਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਮਾਡਲ ਸਕੂਲ ਬਣਾਏ ਜਾ ਰਹੇ ਹਨ,  ਸਕੂਲਾਂ ਨੂੰ ਅਪਗਰੇਡ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਤੇ ਉਨ੍ਹਾਂ ਨੇ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਸਟਰੀਟ ਲਾਈਟਾਂ ਲਗਾਉਣ ਲਈ 3.60 ਲੱਖ ਰੁਪਏ ਦਾ ਚੈਕ ਦਿੱਤਾ ਅਤੇ ਪਿੰਡ ਦੀ ਮਹਿਲਾ ਮੰਡਲ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ।
        ਪਿੰਡ ਦੀ ਸਰਪੰਚ ਬਲਵਿੰਦਰ ਕੌਰ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਪਿੰਡ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਪਿੰਡ ਦੇ ਪੰਚ ਮਦਨ ਗੁਪਾਲ, ਗਿਆਨ ਕੌਰ, ਨੰਬਰਦਾਰ ਹਰਭਜਨ ਸਿੰਘ, ਪੰਚ ਅਜੀਤ ਸਿੰਘ, ਵੱਖ-ਵੱਖ ਪਿੰਡਾਂ ਦੇ ਸਰਪੰਚ-ਪੰਚ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
        ਇਸ ਤੋਂ ਉਪਰੰਤ ਬੀਬੀ ਮਹਿੰਦਰ ਕੌਰ ਜੋਸ਼ ਨੇ ਪਿੰਡ ਦਿਓਵਾਲ, ਪਿੰਡ ਪੱਜੋਦਿੱਤਾ, ਪਿੰਡ ਸਹੋਤਾ ਅਤੇ ਪਿੰਡ ਸੂਸਾਂ ਵਿਖੇ ਵੀ ਪਿੰਡ ਦੀਆਂ ਗਲੀਆਂ ਵਿੱਚ ਲਗਾਈਆਂ ਗਈਆਂ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਉਨ੍ਹਾਂ ਨੂੰ ਵੀ ਰਾਤ ਸਮੇਂ ਪਿੰਡਾਂ ਵਿੱਚ ਆਉਣ-ਜਾਣ ਲਈ ਕੋਈ ਮੁਸ਼ਕਲ ਨਹੀਂ ਆਵੇਗੀ ਅਤੇ ਰਾਤ ਸਮੇਂ ਹਰ ਗਲੀ ਵਿੱਚ ਰੌਸ਼ਨੀ ਹੋਵੇਗੀ।

ਖੇਡ ਮੇਲਿਆਂ ਦਾ ਰੁਝਾਨ ਸ਼ਲਾਘਾਯੋਗ : ਠੰਡਲ

ਮਾਹਿਲਪੁਰ, 13 ਮਾਰਚ: ਅਕਾਲੀ-ਭਾਜਪਾ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇਸ ਸਾਲ 100 ਕਰੋੜ ਰੁਪਏ ਰੱਖੇ ਗਏ ਹਨ।  ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਪਿੰਡ ਪੱਟੀ ਵਿਖੇ ਯੂਥ ਕਲੱਬ ਪੱਟੀ, ਸ਼ਾਹ ਮਸਤ ਕਲੱਬ, ਸ਼ਹੀਦ ਭਗਤ ਸਿੰਘ ਕਲੱਬ ਅਤੇ ਗਰਾਮ ਪੰਚਾਇਤ ਵੱਲੋਂ ਸਾਂਝੇ ਤੌਰ ਤੇ ਕਰਵਾਏ ਗਏ 29ਵੇਂ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੀਤਾ। ਚੇਅਰਮੈਨ ਮਿਲਕ ਪਲਾਂਟ ਹੁਸ਼ਿਆਰਪੁਰ ਸ੍ਰ: ਕਰਮਜੀਤ ਸਿੰਘ ਬੱਬਲੂ, ਚੇਅਰਮੈਨ ਬਲਾਕ ਸੰਮਤੀ ਪਰਮਜੀਤ ਸਿੰਘ ਪੰਜੌੜ, ਮੰਡਲ ਭੂਮੀ ਰੱਖਿਆ ਅਫ਼ਸਰ ਨਰੇਸ਼ ਗੁਪਤਾ, ਐਸ ਐਚ ਓ ਲਖਬੀਰ ਸਿੰਘ, ਮੈਂਬਰ ਜਨਰਲ ਕੌਂਸਲ ਇਕਬਾਲ ਸਿੰਘ ਖੇੜਾ ਅਤੇ ਬੈਂਕ ਆਫ ਇੰਡੀਆ ਦੇ ਮੈਨੇਜਰ ਕੇ ਵੀ ਟਕਿਆਰ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
        ਸ੍ਰ: ਠੰਡਲ ਨੇ ਇਸ ਮੌਕੇ ਤੇ ਖੇਡ ਪ੍ਰੇਮੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਕਲੱਬਾਂ ਵੱਲੋਂ ਪਿੰਡਾਂ ਵਿੱਚ ਖੇਡ ਮੇਲੇ ਕਰਵਾ ਕੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦਾ ਇੱਕ ਬਹੁਤ ਹੀ ਵਧੀਆ ਉਪਰਾਲਾ ਹੈ ਜੋ ਕਿ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਟੂਰਨਾਮੈਂਟ ਵਿੱਚ ਖਿਡਾਰੀਆਂ ਨੇ ਆਪਣੀਆਂ ਖੇਡਾਂ ਦਾ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਹੈ। ਕਲੱਬਾਂ ਵੱਲੋਂ ਇਸ ਮੌਕੇ ਤੇ ਜੋ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਹੈ, ਇਸ ਵਿੱਚ ਪੰਜਾਬੀ ਸਭਿਆਚਾਰ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵੱਲੋਂ ਆਪਣੀਆਂ ਕਲੱਬਾਂ ਦੇ ਨਾਂ ਸ਼ਹੀਦਾਂ ਦੇ ਨਾਂ ਤੇ ਰੱਖ ਕੇ ਜੋ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਇਸ ਨਾਲ ਦੇਸ਼ ਦੇ ਸ਼ਹੀਦਾਂ ਦਾ ਨਾਂ ਉਚਾ ਹੁੰਦਾ ਹੈ ਅਤੇ ਖਿਡਾਰੀਆਂ ਅਤੇ ਆਮ ਲੋਕਾਂ ਨੂੰ ਵੀ ਸ਼ਹੀਦਾਂ ਤੋਂ ਪ੍ਰੇਰਨਾ ਮਿਲਦੀ ਹੈ।        
          ਸ੍ਰ: ਠੰਡਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਪਿਛਲੇ ਦਿਨੀਂ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਐਥਲੈਟਿਕ ਖੇਡਾਂ ਪੂਰੇ ਪੰਜਾਬ ਵਿੱਚ ਕਰਵਾਈਆਂ ਗਈਆਂ ਹਨ। ਜਿਸ ਵਿੱਚ ਲੱਖਾਂ ਰੁਪਏ ਦੇ ਇਨਾਮ ਦੇ ਕੇ ਖਿਡਾਰੀਆਂ ਦਾ ਹੌਂਸਲਾ ਵਧਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੀ ਮਾਂ ਖੇਡ ਕਬੱਡੀ  ਨੂੰ ਅੰਤਰ ਰਾਸ਼ਟਰੀ ਪੱਧਰ ਤੱਕ ਲਿਜਾਉਣ ਲਈ ਪਿਛਲੇ ਸਾਲ ਵਰਲਡ ਕਬੱਡੀ ਕੱਪ ਕਰਵਾਇਆ ਗਿਆ ਸੀ ਅਤੇ ਦੂਸਰਾ ਵਰਲਡ ਕਬੱਡੀ ਕੱਪ ਜਲਦੀ ਹੀ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਕਰੋੜਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ।  ਇਸ ਮੌਕੇ ਤੇ ਸ੍ਰ: ਠੰਡਲ ਨੇ ਇਸ ਟੂਰਨਾਮੈਂਟ ਵਿੱਚ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਅਤੇ ਟੂਰਨਾਮੈਂਟ ਦੀ ਪ੍ਰਬੰਧਕ ਕਮੇਟੀ ਨੂੰ 1,00,000/- ਰੁਪਏ ਅਤੇ ਪਿੰਡ ਦੀ ਪੰਚਾਇਤ ਨੂੰ 5 ਲੱਖ ਰੁਪਏ ਵੱਖ-ਵੱਖ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਿੰਡ ਬਜਰਾਵਰ ਤੋਂ ਪੱਟੀ ਤੱਕ ਪੱਕੀ ਸੜਕ ਬਣਾਉਣ ਦਾ ਵੀ ਐਲਾਨ ਕੀਤਾ।
        ਚੇਅਰਮੈਨ ਮਿਲਕ ਪਲਾਂਟ ਸ੍ਰ: ਕਰਮਜੀਤ ਸਿੰਘ ਬੱਬਲੂ ਨੇ ਇਸ ਮੌਕੇ ਤੇ ਟੂਰਨਾਮੈਂਟ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਜੋ ਇਹ ਫੁੱਟਬਾਲ ਅਤੇ ਕਬੱਡੀ ਦੇ ਟੂਰਨਾਮੈਂਟ ਕਰਵਾਏ ਗਏ ਹਨ ਇਸ ਨਾਲ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਹੋਰ ਉਤਸ਼ਾਹ ਵਧੇਗਾ ਅਤੇ ਉਹ ਆਪਣੀ ਸਿਹਤ ਵੀ ਤੰਦਰੁਸਤ ਰੱਖ ਸਕਣਗੇ। ਇਸ ਮੌਕੇ ਤੇ ਉਨ੍ਹਾਂ ਨੇ 51,000 ਰੁਪਏ ਟੂਰਨਾਮੈਂਟ ਕਮੇਟੀ ਨੂੰ ਦੇਣ ਦਾ ਐਲਾਨ ਕੀਤਾ।
        ਟੂਰਨਾਮੈਂਟ ਕਮੇਟੀ ਦੇ ਚੇਅਰਮੈਨ ਰਾਜਾ ਸਿੰਘ ਪੱਟੀ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ 6 ਰੋਜ਼ਾ ਇਸ ਟੂਰਨਾਮੈਂਟ ਵਿੱਚ ਜ਼ਿਲ੍ਹੇ ਭਰ ਤੋਂ 32 ਟੀਮਾਂ ਨੇ ਭਾਗ ਲਿਆ ਅਤੇ ਇਹ ਟੂਰਨਾਮੈਂਟ ਯੂਥ ਕਲੱਬ ਪੱਟੀ, ਸ਼ਾਹ ਮਸਤ ਕਲੱਬ, ਸ਼ਹੀਦ ਭਗਤ ਸਿੰਘ ਕਲੱਬ ਅਤੇ ਗਰਾਮ ਪੰਚਾਇਤ ਵੱਲੋਂ ਸਾਂਝੇ ਤੌਰ ਤੇ ਕਰਵਾਇਆ ਗਿਆ ਹੈ। ਪਿੰਡ ਦੇ ਸਰਪੰਚ ਭੁਪਿੰਦਰ ਸਿੰਘ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ ਅਤੇ  ਪਰਮਿੰਦਰ ਸਿੰਘ ਚੀਮਾ ਨੇ ਇਸ ਮੌਕੇ ਤੇ ਪਿੰਡ ਦੀਆਂ ਮੁਸ਼ਕਲਾਂ ਬਾਰੇ ਮੁੱਖ ਮਹਿਮਾਨ ਨੂੰ ਜਾਣੂ ਕਰਵਾਇਆ।
          ਇਸ ਟੂਰਨਾਮੈਂਟ ਵਿੱਚ ਫੁੱਟਬਾਲ ਦੇ ਫਾਇਨਲ ਮੁਕਾਬਲਿਆਂ ਵਿੱਚ ਚੱਕਮੱਲਾਂ ਦੀ ਟੀਮ ਨੇ ਪੱਟੀ ਦੀ ਟੀਮ ਨੂੰ 2-0 ਦੇ ਫਰਕ ਨਾਲ ਹਰਾ ਕੇ ਪਹਿਲੇ ਸਥਾਨ ਤੇ ਰਹੀ । ਇਸੇ ਤਰਾਂ ਕਬੱਡੀ ਦੇ ਮੁਕਾਬਲਿਆਂ ਵਿੱਚ ਪਿੰਡ ਕਾਲਾ ਸੰਘੀਆ ਦੀ ਟੀਮ ਪਹਿਲੇ ਸਥਾਨ ਤੇ ਅਤੇ ਪੱਟੀ ਦੀ ਟੀਮ ਦੂਜੇ ਸਥਾਨ ਤੇ ਰਹੀ। ਫੁੱਟਬਾਲ ਦੀ ਜੇਤੂ ਟੀਮ ਨੂੰ 10,000/- ਰੁਪਏ ਨਕਦ ਅਤੇ ਟਰਾਫ਼ੀ ਦਿੱਤੀ ਗਈ। ਦੂਜੇ ਸਥਾਨ ਤੇ ਫੁੱਟਬਾਲ ਦੀ ਰਹਿਣ ਵਾਲੀ ਟੀਮ ਨੂੰ 7000/- ਰੁਪਏ ਨਕਦ ਅਤੇ ਟਰਾਫ਼ੀ ਦਿੱਤੀ ਗਈ। ਇਸ ਟੂਰਨਾਮੈਂਟ ਵਿੱਚ ਕੁਤਿਆਂ ਦੇ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਗੁਰਮੀਤ ਗਿੱਲ ਪੱਟੀ ਦਾ ਕੁੱਤਾ ਪਹਿਲੇ ਨੰਬਰ ਤੇ ਅਤੇ ਧੰਨੋਵਾਲੀ ਪਿੰਡ ਤੋਂ ਗੁਰਮੀਤ ਸਿੰਘ ਦਾ ਕੁੱਤਾ ਦੂਜੇ ਸਥਾਨ ਤੇ ਰਹੇ। ਇਸ ਮੌਕੇ ਤੇ ਉਘੇ ਕਲਾਕਾਰ ਰਾਏ ਝੁਜਾਰ ਸਿੰਘ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਖੇਡ ਪ੍ਰੇਮੀਆਂ ਦਾ ਭਰਪੂਰ ਮਨੋਰੰਜਨ ਕੀਤਾ।
        ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਦੀਦਾਰ ਸਿੰਘ, ਬਲਕਾਰ ਸਿੰਘ ਸੰਘਾ, ਮੰਗਲ ਸਿੰਘ, ਤਰਲੋਚਨ ਸਿੰਘ, ਬਲਵਿੰਦਰ ਚੀਮਾ, ਹਰਵਿੰਦਰ ਸਿੰਘ, ਇੰਸਪੈਕਟਰ ਗੋਵਿੰਦਰ ਕੁਮਾਰ, ਨਿਰਮਲ ਸਿੰਘ ਭੀਲੋਵਾਲ, ਸਤਪਾਲ ਸਿੰਘ, ਮਾਸਟਰ ਰਛਪਾਲ ਸਿੰਘ, ਜੇ ਈ ਮਹਿੰਦਰ ਸਿੰਘ, ਗੁਰਨਾਮ ਸਿੰਘ, ਮੈਂਬਰ ਬਲਾਕ ਸੰਮਤੀ ਭਗਤ ਸਿੰਘ ਅਤੇ ਹੋਰ ਪਤਵੰਤੇ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਪਿੰਡਾਂ ਵਿਚ ਨਵੀਆਂ ਸੜਕਾਂ ਨਿਰਮਾਣ ਜਾਰੀ : ਜੋਸ਼

ਸ਼ਾਮਚੁਰਾਸੀ, 13 ਮਾਰਚ:  ਅਕਾਲੀ-ਭਾਜਪਾ ਸਰਕਾਰ ਵੱਲੋਂ ਪਿੰਡਾਂ ਵਿੱਚ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਅਧੀਨ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ 24 ਕਰੋੜ ਰੁਪਏ ਖਰਚ ਕਰਕੇ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਪਿੰਡ ਸੱਜਣ ਵਿਖੇ ਨਵੀਆਂ ਲਗਾਈਆਂ ਸਟਰੀਟ ਲਾਈਟਾਂ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।  ਪਾਵਰ ਕਾਰਪੋਰੇਸ਼ਨ ਦੇ ਕਾਰਜਕਾਰੀ ਇੰਜੀਨੀਅਰ ਐਚ ਐਸ ਸੈਣੀ, ਐਸ ਡੀ ਓ ਸਤਨਾਮ ਸਿੰਘ ਹੀਰਾ, ਜੇ ਈ ਰਾਮ ਲੁਭਾਇਆ, ਜੇ ਈ ਲਖਵਿੰਦਰ ਸਿੰਘ ਮੱਲੀ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
        ਬੀਬੀ ਜੋਸ਼ ਨੇ ਇਸ ਮੌਕੇ ਤੇ ਬੋਲਦਿਆਂ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉਚਾ ਚੁਕਣ ਲਈ ਨਵੇਂ ਅਧਿਆਪਕ ਭਰਤੀ ਕੀਤੇ ਗਏ ਹਨ ਜਿਸ ਕਾਰਨ ਸਕੂਲਾਂ ਵਿੱਚ ਪੜਾਈ ਦਾ ਮਿਆਰ ਉਚਾ ਹੋਇਆ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੇ ਬੱਚਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ। ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਸਕੂਲਾਂ ਦੇ ਵਿਕਾਸ ਲਈ ਹੁਣ ਤੱਕ 10 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਹਰ ਬਲਾਕ ਵਿੱਚ ਇੱਕ-ਇੱਕ ਮਾਡਲ ਸਕੂਲ ਖੋਲ੍ਹਿਆ ਜਾ ਰਿਹਾ ਹੈ ਜਿਸ ਤੇ 50-50 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦੁਪਹਿਰ ਦਾ ਖਾਣਾ ਵੀ ਮੁਫ਼ਤ ਦਿੱਤਾ ਜਾ ਰਿਹਾ ਹੈ।  ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਲਦੀ ਹੀ ਜਿੰਮ ਖੋਲ੍ਹਿਆ ਜਾਵੇਗਾ ਅਤੇ ਪਿੰਡ ਦੀ ਮਹਿਲਾ ਮੰਡਲ ਨੂੰ ਵੀ ਜ਼ਰੂਰਤ ਦਾ ਸਾਮਾਨ ਖਰੀਦ ਕੇ ਦਿੱਤਾ ਜਾਵੇਗਾ। 
        ਇਸ ਮੌਕੇ ਤੇ ਪਿੰਡ ਦੇ ਸਰਪੰਚ ਜੋਗਿੰਦਰ ਸਿੰਘ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ ਅਤੇ ਪਿੰਡ ਦੀਆਂ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਪਰਮਿੰਦਰਜੀਤ ਕੌਰ, ਪਾਵਰ ਕਾਰਪੋਰੇਸ਼ਨ ਦੇ ਜੀ ਈ ਲਖਵਿੰਦਰ ਸਿੰਘ ਮੱਲੀ, ਗੁਲਾਮ ਨਬੀ ਨੇ ਵੀ ਇਸ ਮੌਕੇ ਤੇ ਆਪਣੇ ਵੱਡਮੁਲੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਪਿੰਡ ਦੇ ਪੰਚ ਸ਼ਿੰਗਾਰਾ ਸਿੰਘ, ਜੋਗਿੰਦਰ ਸਿੰਘ, ਪਰਮਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ, ਓਂਕਾਰ ਸਿੰਘ, ਮੱਖਣ ਦੀਨ, ਭਗਤ ਰਾਮ, ਅਸਲਪੁਰ ਦੇ ਸਰਪੰਚ ਕੀਰਤਨ ਸਿੰਘ, ਨਵੀਂ ਦੇ ਸਰਪੰਚ ਰਜਿੰਦਰ ਕੁਮਾਰ, ਵੱਖ-ਵੱਖ ਪਿੰਡਾਂ ਦੇ ਸਰਪੰਚ-ਪੰਚ ਅਤੇ ਪਤਵੰਤੇ ਵੀ ਹਾਜ਼ਰ ਸਨ।

ਮਨਰੇਗਾ ਸਕੀਮ ਦੇ ਸਟਾਫ ਦੀ ਇਕ ਦਿਨਾ ਵਰਕਸ਼ਾਪ ਲਗਾਈ

ਹੁਸ਼ਿਆਰਪੁਰ, 12 ਮਾਰਚ: ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾਨ, ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵੱਲੋਂ ਲਾਈਨ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਮਨਰੇਗਾ ਸਕੀਮ ਅਧੀਨ ਕੰਮ ਕਰ ਰਹੇ ਸਟਾਫ਼ ਦੀ ਇੱਕ ਦਿਨ ਦੀ ਵਰਕਸ਼ਾਪ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਦੀ ਪ੍ਰਧਾਨਗੀ ਹੇਠ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਤੇ ਸ੍ਰੀ ਤਰਨਾਚ ਨੇ ਵਰਕਸ਼ਾਪ ਦਾ ਉਦਘਾਟਨ ਕਰਨ ਉਪਰੰਤ ਬੋਲਦਿਆਂ ਕਿਹਾ ਕਿ ਮਗਸੀਪਾ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵੱਲੋਂ ਇਹੋ ਜਿਹੀਆਂ ਵਰਕਸ਼ਾਪਾਂ ਲਗਾ ਕੇ ਮਨਰੇਗਾ ਸਬੰਧੀ ਜਿਹੜੀ ਜਾਣਕਾਰੀ ਦਿੱਤੀ ਜਾ ਰਹੀ ਹੈ, ਉਹ ਬਹੁਤ ਹੀ ਸ਼ਲਾਘਾਯੋਗ ਅਤੇ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਵਾਲੀ ਹੈ। ਉਨ੍ਹਾਂ ਅੱਜ ਦੀ ਵਰਕਸ਼ਾਪ ਵਿੱਚ ਹਾਜਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਕੰਮਾਂ ਵਿੱਚ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲਾਈਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੁੰ ਪ੍ਰੇਰਨਾ ਦਿੱਤੀ ਕਿ ਉਹ ਇਸ ਸਕੀਮ ਵੱਲ ਪੂਰੀ ਪਾਰਦਰਸ਼ਤਾ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਮੈਂ ਦਿਲੋਂ ਚਾਹੁੰਦਾ ਹੈ ਕਿ ਹਰ ਪਿੰਡ ਵਿੱਚ ਮਨਰੇਗਾ ਸਕੀਮ ਕਾਮਯਾਬੀ ਨਾਲ ਚੱਲਣੀ ਚਾਹੀਦੀ ਹੈ। ਇਸ ਸਬੰਧੀ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਯੋਗ ਉਪਰਾਲੇ ਕਰਨੇ ਚਾਹੀਦੇ ਹਨ। ਸ੍ਰੀ ਤਰਨਾਚ ਨੇ ਮਨਰੇਗਾ ਸਕੀਮ ਦੀ ਸਟੈਂਡਿੰਗ ਕਮੇਟੀ ਬਣਾਉਣ ਸਬੰਧੀ ਵੀ ਆਪਣਾ ਸੁਝਾਓ ਰੱਖਿਆ ਅਤੇ ਕਿਹਾ ਕਿ ਰਿਟਾਇਰ ਹੋ ਚੁੱਕੇ ਕਰਮਚਾਰੀਆਂ ਦਾ ਰੋਲ ਇਸ ਵਿੱਚ ਬਹੁਤ ਜ਼ਰੂਰੀ ਹੈ ਤਾਂ ਜੋ ਬਾਕੀ ਦੇ ਲੋਕਾਂ ਨੂੰ ਇਨ੍ਹਾਂ ਤੋਂ ਫੀਡ ਬੈਕ ਮਿਲ ਸਕੇ। ਉਨ੍ਹਾਂ ਹੋਰ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ 1362 ਪਿੰਡਾਂ ਵਿਚ ਮਨਰੇਗਾ ਸਕੀਮ ਅਧੀਨ ਗਰਾਂਟ ਪਹੁੰਚਣੀ ਚਾਹੀਦੀ ਹੈ ਅਤੇ ਇਸ ਸਕੀਮ ਵਿੱਚ ਰਾਜਨੀਤੀ ਤੋਂ ਉਪਰ ਉਠ ਕੇ ਕੰਮ ਕਰਨ ਦੀ ਲੋੜ ਹੈ। ਅੱਜ ਦੀ ਵਰਕਸ਼ਾਪ ਵਿੱਚ ਨਹਿਰੂ ਯੂਵਾ ਕਲੱਬ ਦੇ ਬੱਚਿਆਂ ਵੱਲੋਂ ਇਸ ਸਕੀਮ ਵਿੱਚ ਆਉਂਦੀਆਂ ਮੁਸ਼ਕਲਾਂ ਸਬੰਧੀ ਉਨ੍ਹਾਂ ਤੋਂ ਸਵਾਲ ਵੀ ਪੁੱਛੇ, ਜਿਨ੍ਹਾਂ ਦਾ ਜਵਾਬ ਉਨ੍ਹਾਂ ਨੇ ਬੜੇ ਰੌਚਕ ਢੰਗ ਨਾਲ ਦਿੱਤਾ। ਇਸ ਮੌਕੇ ਤੇ  ਡਿਪਟੀ ਕਮਿਸ਼ਨਰ ਸ੍ਰੀ ਤਰਨਾਚ ਨੇ ਜਪਾਨ ਵਿੱਚ ਆਏ ਭੂਚਾਲ ਅਤੇ ਸੁਨਾਮੀ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਸ ਮੌਕੇ ਤੇ ਸਾਰੇ ਹਾਊਸ ਵੱਲੋਂ 2 ਮਿੰਟ ਦਾ ਮੌਨ ਧਾਰ ਕੇ ਸ਼ੌਕ ਦਾ ਪ੍ਰਗਟਾਵਾ ਕੀਤਾ।
        ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਰਿਟਾ:) ਸ੍ਰੀ ਗੁਰਦੀਪ ਸਿੰਘ ਰਿਸੋਰਸ ਪਰਸਨ ਵੱਲੋਂ ਮਨਰੇਗਾ ਸਕੀਮ ਦਾ ਉਦੇਸ਼, ਰਜਿਸਟਰੇਸ਼ਨ, ਜਾਬ ਕਾਰਡ, ਕੰਮਾਂ ਦਾ ਵੇਰਵਾ ਅਤੇ ਗਰਾਮ ਸਭਾ ਦੇ ਪੰਚਾਇਤ ਪੱਧਰ ਤੇ ਸਲਾਨਾ ਯੋਜਨਾਵਾਂ, ਮਨਰੇਗਾ ਸਕੀਮ ਅਧੀਨ ਖਰਚ ਹੋਣ ਵਾਲੇ ਫੰਡਾਂ ਸਬੰਧੀ ਜਾਣਕਾਰੀ ਵਿਸਥਾਰਪੂਰਵਕ ਦਿੱਤੀ ਗਈ ਅਤੇ ਵਰਕਸ਼ਾਪ ਵਿੱਚ ਹਿੱਸਾ ਲੈਣ ਲਈ ਆਏ ਅਧਿਕਾਰੀਆਂ / ਕਰਮਚਾਰੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।  ਜਾਇੰਟ ਡਾਇਰੈਕਟਰ (ਰਿਟਾ:) ਪੰਚਾਇਤੀ ਰਾਜ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਲੰਮੇ ਰਿਸੋਰਸ ਪਰਸਨ ਵੱਲੋਂ ਮਨਰੇਗਾ ਸਕੀਮ ਸਬੰਧੀ ਵਿਸਤ੍ਰਿਤ ਜਾਣਕਾਰੀ, ਗਰਾਮ ਸਭਾਵਾਂ ਅਤੇ ਪੰਚਾਇਤੀ ਰਾਜ ਸਭਾਵਾਂ ਵੱਲੋਂ ਇੱਕ ਮੁੱਠ ਯੋਜਨਾਬੰਦੀ ਅਤੇ ਦਿਹਾਤੀ ਵਿਕਾਸ ਕੰਮਾਂ ਨੂੰ ਕਰਨ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਦੇ ਨਾਲ-ਨਾਲ ਲਾਈਨ ਵਿਭਾਗ ਦੇ ਮਨਰੇਗਾ ਸਕੀਮ ਅਧੀਨ ਭਾਗੀਦਾਰੀ ਸਬੰਧੀ ਵਿਸਥਾਰਪੂਵਰਕ ਜਾਣਕਾਰੀ ਦਿੱਤੀ ਗਈ। ਅੱਜ ਦੀ ਇਸ ਵਰਕਸ਼ਾਪ ਵਿੱਚ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ ਨੇ ਹਿੱਸਾ ਲਿਆ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਮਿੰਦਰ ਸਿੰਘ ਨੇ ਮਨਰੇਗਾ ਸਕੀਮ ਸਬੰਧੀ ਵਿਸਥਾਰਪੂਰਵਕ ਆਪਣੇ ਵਿਚਾਰ ਪੇਸ਼ ਕੀਤੇ। ਏ ਡੀ ਸੀ (ਡੀ) ਦਫ਼ਤਰ ਹੁਸ਼ਿਆਰਪੁਰ ਦੇ ਏ.ਪੀ.ਓ. ਸ੍ਰੀ ਬੀ ਕੇ ਸ਼ਰਮਾ, ਖੇਤੀਬਾੜੀ ਵਿਭਾਗ ਤੋਂ ਡਾ ਸੀ ਐਲ ਵਸ਼ਿਸ਼ਟ, ਐਕਸੀਅਨ ਪੰਚਾਇਤੀ ਰਾਜ ਆਰ ਕੇ ਵਰਮਾ ਨੇ ਇਸ ਵਰਕਸ਼ਾਪ ਵਿੱਚ ਭਾਗ ਲਿਆ ਅਤੇ ਆਪਣੇ-ਆਪਣੇ ਸੁਝਾਓ ਮਨਰੇਗਾ ਸਕੀਮ ਸਬੰਧੀ ਰੱਖੇ।
        ਵਰਕਸ਼ਾਪ ਦੇ ਅੰਤ ਵਿੱਚ ਜ਼ਿਲ੍ਹਾ ਪ੍ਰੋਗਰਾਮ ਕੋਆਡੀਨੇਟਰ ਮਗਸੀਪਾ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਸ੍ਰੀ ਸੁਰਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਦਾ ਵਰਕਸ਼ਾਪ ਵਿੱਚ ਸ਼ਿਰਕਤ ਕਰਨ ਤੇ ਧੰਨਵਾਦ ਕੀਤਾ ਅਤੇ ਵਰਕਸ਼ਾਪ ਵਿੱਚ ਹਾਜ਼ਰ ਹੋਏ ਅਧਿਕਾਰੀਆਂ / ਕਰਮਚਾਰੀਆਂ ਨੂੰ ਰਿਸੋਰਸ ਪਰਸਨ ਵੱਲੋਂ ਦਿੱਤੀ ਜਾਣਕਾਰੀ ਦਾ ਵੱਧ ਤੋਂ ਵੱਧ ਲਾਭ ਉਠਾਉਂਦੇ ਹੋਏ ਮਨਰੇਗਾ ਸਕੀਮ ਤਹਿਤ ਕੀਤੇ ਜਾਣ ਵਾਲੇ ਕੰਮਾਂ ਨੂੰ ਹੋਰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕਰਨ ਲਈ ਪ੍ਰੇਰਿਆ।

ਸਮਾਜਿਕ ਸੰਸਥਾਵਾਂ ਦਾ ਸਮਾਜ ਭਲਾਈ ਚ ਅਹਿਮ ਯੋਗਦਾਨ : ਸੂਦ

ਹੁਸ਼ਿਆਰਪੁਰ, 13 ਮਾਰਚ:  ਧਾਰਮਿਕ ਅਤੇ ਸਵੈ-ਸੇਵੀ ਸੰਸਥਾਵਾਂ ਚੰਗੇ ਸਮਾਜ ਦੀ ਸਿਰਜਣਾਂ ਵਿੱਚ ਅਹਿਮ ਯੋਗਦਾਨ ਪਾ ਰਹੀਆਂ ਹਨ। ਇਸ ਲਈ ਪੰਜਾਬ ਸਰਕਾਰ ਵੱਲੋਂ ਵੀ ਇਨ੍ਹਾਂ ਸੰਸਥਾਵਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਧਾਰਮਿਕ ਸੰਸਥਾ ਨੌਕਰ ਮਈਆ ਦੇ,  ਪ੍ਰਧਾਨ ਅਤੇ ਮੈਂਬਰਾਂ ਨੂੰ 31,000 ਰੁਪਏ ਦਾ ਚੈਕ ਦੇਣ ਮੌਕੇ ਕੀਤਾ।  ਸ੍ਰੀ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ, ਡੇਰਿਆ, ਸ਼ਮਸ਼ਾਨਘਾਟਾਂ ਨੂੰ ਜਾਣ ਵਾਲੀਆਂ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ ਅਤੇ ਹਰ ਵਿਧਾਨ ਸਭਾ ਹਲਕੇ ਵਿੱਚ ਇਸ ਸਾਲ 20 ਕਿਲੋਮੀਟਰ ਨਵੀਆਂ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਤੇ 2 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
        ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਮੰਡਲ ਪ੍ਰਧਾਨ ਅਸ਼ਵਨੀ ਓਹਰੀ, ਲਵਲੀ ਪਹਿਲਵਾਨ, ਅਨੰਦ ਸ਼ਰਮਾ, ਸਰਵਜੀਤ ਕੌਰ, ਵਿਜੇ ਠਾਕਰ, ਕ੍ਰਿਸ਼ਨ ਕਾਂਤ, ਰਾਹੁਲ ਕਸ਼ਅਪ, ਨਰੇਸ਼ ਕੁਮਾਰ, ਗਗਨਦੀਪ ਹੈਪੀ, ਸੰਨੀ, ਹਨੀ, ਅਮਰਜੀਤ ਰਮਨ ਵੀ ਹਾਜ਼ਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)