ਸਮਾਜਿਕ ਸਰੋਕਾਰਾਂ ਪ੍ਰਤੀ ਚੇਤਨਾ ਲਈ ਸੈਮੀਨਾਰ ਕਰਵਾਇਆ

ਹੁਸ਼ਿਆਰਪੁਰ, 17 ਸਤੰਬਰ : ਸਮਾਜਿਕ ਸਰੋਕਾਰਾਂ ਪ੍ਰਤੀ ਲੋਕ ਰਾਏ ਕਾਇਮ ਕਰਨ ਦੇ ਮੰਤਵ ਦੇ ਨਾਲ ਆਰ.ਟੀ.ਆਈ. ਅਵੇਅਰਨ੍ਯੈਸ ਫ਼ੋਰਮ ਪੰਜਾਬ ਵੱਲੋਂ ਸ਼ੁਰੂ ਕੀਤੀ ‘ਜਨ ਚੇਤਨਾਂ ਵਿਚਾਰ ਲੜੀ’ ਤਹਿਤ ਸਿੱਖਿਆ, ਅਧਿਆਪਕ ਅਤੇ ਸਮਾਜ ਵਿਸ਼ੇ ਤੇ ਇੱਕ ਜ਼ਿਲ੍ਹਾ ਪੱਧਰੀ ਸੈਮੀਨਾਰ ਵਿੱਚ ਬੁਲਾਰਿਆਂ ਵਜੋਂ ਵੱਖ-ਵੱਖ ਕਾਰਜ ਖੇਤਰਾਂ ਨਾਲ ਸਬੰਧਿਤ ਉੱਘੇ ਸਮਾਜ ਸੇਵੀਆਂ, ਬੁ¤ਧੀਜੀਵੀਆਂ, ਅਧਿਆਪਕਾਂ, ਚਿੰਤਕਾਂ ਅਤੇ ਵਿਚਾਰਕਾਂ ਨੇ ਭਾਗ ਲਿਆ।
    ਫ਼ੋਰਮ ਦੇ ਚੇਅਰਮੈਨ ਰਾਜੀਵ ਵਸ਼ਿਸ਼ਟ ਨੇ ਸੈਮੀਨਾਰ ਵਿੱਚ ਸ਼ਾਮਿਲ ਹਾਜ਼ਰੀਨ ਦਾ ਸਵਾਗਤ ਕਰਦਿਆਂ ਕਿਹਾ ਕਿ ਸਿੱਖਿਆ, ਅਧਿਆਪਕ ਅਤੇ ਸਮਾਜ ਇਕ ਦੂਜੇ ਦੇ ਪੂਰਕ ਹਨ। ਅਧਿਆਪਕ, ਸਿੱਖਿਆ ਅਤੇ ਸਮਾਜ ਵਿਚਾਲੀ ਉਹ ਸੱਭ ਤੋਂ ਮਹੱਤਵ-ਪੂਰਣ ਅਤੇ ਮਜ਼ਬੂਤ ਕੜੀ ਹੈ ਜੋ ਇਨ੍ਹਾਂ ਦੋਨਾਂ ਵਿਚਕਾਰ ਪੁੱਲ ਦਾ ਕੰਮ ਕਰਦੀ ਹੈ। ਸ਼੍ਰੀ ਵਸ਼ਿਸ਼ਟ ਨੇ ਕਿਹਾ ਕਿ ਸਿ¤ਖਿਆ ਦਾ ਮੁੱਖ ਮੰਤਵ ਇਨਸਾਨ ਦੀ ਸੋਚ ਵਿਚ ਇੱਕ ਧਨਾਮਤਕ ਬਦਲਾਅ ਲਿਆਉਣਾਂ ਹੈ ਤਾਂ ਜੋ ਉਹ ਸਮਾਜ ਦਾ ਉਪਯੋਗੀ ਅੰਗ ਬਣ ਕੇ ਉਸਦੇ ਵਿਕਾਸ ਲਈ ਆਪਣਾ ਬਣਦਾ ਯੋਗਦਾਨ ਪਾ ਸਕੇ। ਸ਼੍ਰੀ ਵਸ਼ਿਸ਼ਟ ਨੇ ਸਿ¤ਖਿਆ ਨੂੰ ਸਮਾਜਿਕ ਬਦਲਾਅ ਦਾ ਸੱਭ ਤੋਂ ਮਜ਼ਬੂਤ ਅਤੇ ਕਾਰਗਰ ਹਥਿਆਰ ਐਲਾਨਦਿਆਂ ਕਿਹਾ ਕਿ ਇਸਦੀ ਠੀਕ ਅਤੇ ਅਚੂਕ ਵਰਤੋਂ ਦਾ ਹੁਨਰ ਮਾਤਰ ਇੱਕ ਕਾਬਿਲ ਅਤੇ ਚੇਤਨ ਦਿਮਾਗ ਅਧਿਆਪਕ ਹੀ ਸਿਖਾ ਸਕਦਾ ਹੈ।
    ਪੰਜਾਬ ਜੈਨਕੋਂ ਦੇ ਚੇਅਰਮੈਨ ਜਤਿੰਦਰ ਸਿੰਘ ਬਾਜਵਾ ਨੇ ਨੌਜਵਾਨ ਵਰਗ ਨੂੰ ਭਾਰਤ ਦੀ ਸ਼ਕਤੀ ਐਲਾਨਦਿਆਂ ਕਿਹਾ ਕਿ ਇੱਕ ਅਦਰਸ਼ ਅਧਿਆਪਕ ਹੀ ਇਸ ਯੁਵਾ ਸ਼ਕਦੀ ਨੂੰ ਮਿਆਰੀ ਸਿੱਖਿਆ ਦੇ ਕੇ ਭਾਰਤ ਦੀ ਸੁਪਰ ਸ਼ਕਤੀ ਦੇ ਰੂਪ ਵਿਚ ਸਥਾਪਤੀ ਨੂੰ ਯਕੀਨੀ ਬਣਾ ਸਕਦਾ ਹੈ। ਸਕੱਤਰ ਜ਼ਿਲ੍ਹਾ ਪਰਿਸ਼ਦ ਮੁਹੰਮਦ ਇਕਬਾਲ ਭੱਟੀ ਨੇ ਉਸਤਾਦ ਅਤੇ ਸ਼ਾਗਿਰਦ ਦੇ ਰਿਸ਼ਤੇ ਵਿੱਚ ਆ ਰਹੀ ਭਾਵਨਾਤਮਕ ਗਿਰਾਵਟ ’ਤੇ ਚਿੰਤਾ ਪ੍ਰਗਟਾਉਦਿਆਂ ਇਸਨੂੰ ਮੁੜ ਪਰਿਭਾਸ਼ਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਡੀ. ਡੀ. ਪੀ. ਓ. ਸੁਖਦੇਵ ਸਿੰਘ ਨੇ ਆਧੁਨਿਕ ਸਮਾਜ ਦੀਆਂ ਲੋੜਾਂ ਅਤੇ ਸਿੱਖਿਆ ਦੇ ਉਦੇਸ਼ਾਂ ਵਿ¤ਚ ਵੱਡੇ ਪਾੜੇ ’ਤੇ ਫ਼ਿਕਰ ਜ਼ਾਹਿਰ ਕਰਦਿਆਂ ਸਿ¤ਖਿਆ ਨੂੰ ਸਮੇਂ ਦੀ ਹਾਣ ਦੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਕਾਰਜ ਸਾਧਕ ਅਫ਼ਸਰ ਸੰਦੀਪ ਤਿਵਾੜੀ ਦੇ ਕਦਰਾਂ-ਕੀਮਤਾਂ ਤੇ ਆਧਾਰਿਤ ਸਿ¤ਖਿਆ ਤੇ ਜ਼ੋਰ ਦਿੰਦਿਆ ਕਿਹਾ ਕਿ ਇਸ ਕਾਰਜ ਲਈ ਇੱਕ ਚਿੰਤਕ ਅਤੇ ਅਧਿਆਪਕ ਹੀ ਸਹੀ ਅਗਵਾਈ ਦੇ ਸਕਦਾ ਹੈ। ਪ੍ਰਾਜੈਕਟ ਪੜ੍ਹੋ ਪੰਜਾਬ ਦੇ ਜ਼ਿਲ੍ਹਾ ਕੋ-ਆਰਡੀਨੇਟਰ ਦੀਪਕ ਕੇ. ਵਸ਼ਿਸ਼ਟ ਨੇ ਸਿੱਖਿਆ, ਅਧਿਆਪਕ ਅਤੇ ਸਮਾਜ ਨੂੰ ਤ੍ਰਿਵੈਣੀ ਦਾ ਦਰਜ਼ਾ ਦਿੰਦਿਆਂ, ਇਨ੍ਹਾਂ ਤਿੰਨਾਂ ਧਿਰਾਂ ਨੂੰ ਸਵੈ - ਪੜਚੋਲ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਸ਼੍ਰੀ ਵਸ਼ਿਸ਼ਟ ਨੇ ਕਿਹਾ ਕਿ ਸਿ¤ਖਿਆ ਆਪਣੇ ਉਦੇਸ਼ ਸਮਾਜ ਤੋਂ ਲੈਂਦੀ ਹੈ ਤੇ ਉਨ੍ਹਾਂ ਉਦੇਸ਼ਾਂ ਦੀ ਰੌਸ਼ਨੀਂ ਵਿ¤ਚ ਸਮਾਜ ਨੂੰ ਵਿਚਾਰਕ ਅਗਵਾਈ ਅਤੇ ਦਿਸ਼ਾ ਦਿੰਦੀ ਹੈ। ਇਸ ਕਾਰਜ਼ ਨੂੰ ਅੰਜਾਮ ਤੱਕ ਪਹੁੰਚਾਉਣ ਦਾ ਜ਼ਰੀਆ, ਮਾਤਰ ਅਧਿਆਪਕ ਹੀ ਹੁੰਦਾ ਹੈ। ਪ੍ਰਿੰ. ਏ.ਕੇ. ਦੱਤਾ ਨੇ ਕਿਹਾ ਕਿ ਭੂਗੋਲਿਕ ਸਥਿਤੀਆਂ ਅਤੇ ਲੋੜਾਂ ਅਨੁਸਾਰ ਆਪਣੇ ਆਪ ਨੂੰ ਢਾਲਣ ਵਾਲਾ ਵਿਅਕਤੀ ਹੀ ਸਮਾਜ ਨੂੰ ਦਿਸ਼ਾ ਦੇ ਸਕਦਾ ਹੈ। ਐਡਵੋਕੇਟ ਨਵੀਨ ਜੈਰਥ ਨੇ ਕਿਹਾ ਕਿ ਅੱਜ ਸਮਾਜਿਕ ਤਬਦੀਲੀ ਦੀ ਲੋੜ ਸ਼ਿੱਦਤ ਨਾਲ ਮਹਿਸੂਸ ਕੀਤੀ ਜਾ ਰਹੀ ਹੈ ਤੇ ਇਸਦੀ ਪੂਰਤੀ ਅਧਿਆਪਕ ਹੀ ਕਰ ਸਕਦਾ ਹੈ। ਇਸ ਤੋਂ ਇਲਾਵਾ ਇਸ ਸੈਮੀਨਾਰ ਵਿ¤ਚ ਪ੍ਰਾਜੈਕਟ ਅਫ਼ਸਰ ਭੁਸ਼ਣ ਸ਼ਹਮਾਂ, ਵਿੱਤ ਸਕੱਤਰ ਸੰਜੀਵ ਵਸ਼ਿਸ਼ਟ, ਪ੍ਰਿੰ. ਅਕਵਿੰਦਰ ਕੌਰ, ਕੁਲਦੀਪ ਸਿੰਘ, ਅਜੈ ਕੁਮਾਰ, ਰੇਸ਼ਮ ਸਿੰਘ, ਰਮਨ ਕੁਮਾਰ, ਵਿਜੇ ਕੁਮਾਰ, ਸੁਨਿੰਦਰ ਪਾਲ ਸਿੰਘ, ਰਜਿੰਦਰ ਪਾਲ ਸਿੰਘ ਨੇ ਵੀ ਸਬੰਧਿਤ ਵਿਸ਼ੇ ਤੇ ਆਪਣੇ ਵੱਡੇਮੁੱਲੇ ਵਿਚਾਰ ਪੇਸ਼ ਕੀਤੇ। ਅੰਤ ਵਿੱਚ ਫ਼ੋਰਮ ਦੇ ਜਨਰਲ ਸਕੱਤਰ ਕਮਲ ਵਰਮਾਂ ਨੇ ਫ਼ੋਰਮ ਵੱਲੋਂ ਹੋਰ ਸਮਾਜਿਕ ਸਰੋਕਾਰਾਂ ਦੇ ਕਾਰਜ਼ਾਂ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ ਲਈ ਫ਼ੋਰਮ ਦੇ ਮੈਂਬਰਾਂ ਨੂੰ ਵੱਧ-ਚੱੜ ਕੇ ਕੰਮ ਕਰਨ ਦੀ ਅਪੀਲ ਕਰਦਿਆਂ ਸਾਰਿਆਂ ਦਾ ਧੰਨਵਾਦ ਕੀਤਾ।

ਚੋਣਾਂ ਦੌਰਾਨ ਅਸਲਾ ਲੈ ਕੇ ਘੁੰਮਣ ਤੇ ਪਾਬੰਦੀ

ਹੁਸ਼ਿਆਰਪੁਰ, 16 ਸਤੰਬਰ:  ਸ੍ਰ: ਦੀਪਇੰਦਰ ਸਿੰਘ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਵੱਲੋਂ ਜ਼ਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਸਬੰਧ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਕੋਈ ਵੀ ਵਿਅਕਤੀ ਕਿਸੇ ਪਬਲਿਕ ਥਾਂ ਤੇ ਕੋਈ ਵੀ ਹਥਿਆਰ ਜਿਨ੍ਹਾਂ ਵਿੱਚ ਲਾਇਸੰਸੀ ਹਥਿਆਰ / ਅਸਲਾ, ਗੋਲੀ ਸਿੱਕਾ, ਗੰਡਾਸਾ, ਚਾਕੂ-ਟਕੂਏ, ਬਰਸ਼ੇ, ਲੋਹੇ ਦੀਆਂ ਸਲਾਖਾਂ, ਲਾਠੀਆਂ, ਛਵੀਆ ਅਤੇ ਧਮਾਕਾ ਖੋਜ ਪਦਾਰਥ, ਅਗਨੀਸ਼ੀਲ ਪਦਾਰਥ ਜਾਂ ਕੋਈ ਵੀ ਐਸੀ ਚੀਜ ਜੋ ਜੁਰਮ ਕਰਨ ਲਈ ਹਥਿਆਰ ਵਜੋਂ ਵਰਤੀ ਜਾ ਸਕਦੀ ਹੋਵੇ, ਨੂੰ ਲੈ ਕੇ ਨਹੀਂ ਚਲੇਗਾ। ਇਹ ਹੁਕਮ ਪੁਲਿਸ, ਮਿਲਟਰੀ ਜਾਂ ਪੈਰਾ ਮਿਲਟਰੀ, ਬੀ ਐਸ ਐਫ ਅਤੇ ਹੋਮ ਗਾਰਡ ਦੇ ਜਵਾਨਾਂ ਦੇ ਵਰਦੀਆਂ ਵਿੱਚ ਡਿਊਟੀ ਸਮੇਂ ਦੌਰਾਨ ਲਾਗੂ ਨਹੀਂ ਹੋਵਗਾ। ਇਹ ਹੁਕਮ ਕਾਰਜਕਾਰੀ ਮੈਜਿਸਟਰੇਟਾਂ ਅਤੇ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਤੇ ਵੀ ਲਾਗੂ ਨਹੀਂ ਹੋਵੇਗਾ ਅਤੇ ਨਾ ਹੀ ਉਨ੍ਹਾਂ ਸੁਰੱਖਿਆ ਗਾਰਡਾਂ ਤੇ ਲਾਗੂ ਮੰਨਿਆ ਜਾਵੇਗਾ ਜੋ ਸੁਰੱਖਿਆ ਲਈ ਵਿਸ਼ੇਸ਼ ਵਿਅਕਤੀ ਅਤੇ ਚੋਣਾਂ ਵਿੱਚ ਖੜ੍ਹੇ ਉਮੀਦਵਾਰਾਂ ਨੂੰ ਸਰਕਾਰ ਵੱਲੋਂ ਮਿਲੇ ਹਨ। ਇਹ ਹੁਕਮ ਉਨ੍ਹਾਂ ਅਸਲਾਧਾਰੀ ਵਿਅਕਤੀਆਂ ਤੇ ਵੀ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਪਾਸ ਜ਼ਿਲ੍ਹਾ ਮੈਜਿਸਟਰੇਟ, ਵਧੀਕ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਅਤੇ ਮੁਤਲਕਾ ਉਪ ਮੰਡਲ ਮੈਜਿਸਟਰੇਟਾਂ ਵੱਲੋਂ ਜਾਰੀ ਮਨਜ਼ੂਰੀ ਹੋਵੇ।
        ਇਹ ਹੁਕਮ 17 ਸਤੰਬਰ 2011 ਤੋਂ ਲੈ ਕੇ 25 ਸਤੰਬਰ 2011 ਤੱਕ ਲਾਗੂ ਰਹੇਗਾ।

ਗੁਰਦੁਆਰਾ ਚੋਣਾਂ ਸਬੰਣੀ ਪ੍ਰਬੰਧਾਂ ਦਾ ਜਾਇਜ਼ਾ

ਹੁਸ਼ਿਆਰਪੁਰ, 16 ਸਤੰਬਰ:  ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਲਈ ਲਗਾਏ ਗਏ ਚੋਣ ਅਬਜ਼ਰਵਰ ਸ੍ਰੀ ਬਲਬੀਰ ਸਿੰਘ ਮਲਿਕ ਆਈ ਏ ਐਸ ਡਾਇਰੈਕਟਰ ਅਰਬਨ ਲੋਕਲ ਬਾਡੀਜ਼ ਹਰਿਆਣਾ ਅੱਜ ਇਥੇ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਉਸ ਵਿਖੇ ਪਹੁੰਚ ਗਏ ਹਨ। ਜਿਥੇ ਉਨ੍ਹਾਂ ਦਾ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਸਵਾਗਤ ਕੀਤਾ । 
        ਸ੍ਰੀ ਬਲਬੀਰ ਸਿੰਘ ਮਲਿਕ ਨੇ ਮਿੰਨੀ ਸਕੱਤਰੇਤ ਦੇ ਕਾਨਫਰੰਸ ਹਾਲ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਉਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਅੰਦਰ ਕੀਤੇ ਗਏ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ।  ਉਨ੍ਹਾਂ ਕਿਹਾ ਕਿ ਗੁਰਦੁਆਰਾ ਚੋਣਾਂ ਨੂੰ ਅਮਨ-ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜਿਹੜੇ ਸੰਵੇਦਨਸ਼ੀਲ ਪੋਲਿੰਗ ਬੂਥ ਹਨ, ਉਨ੍ਹਾਂ ਤੇ ਲਗਾਤਾਰ ਨਜ਼ਰਸਾਨੀ ਕੀਤੀ ਜਾਵੇ ਅਤੇ ਪੁਲਿਸ ਗਸ਼ਤ ਪਾਰਟੀਆਂ ਵੱਲੋਂ ਨਿਰੰਤਰ ਨਿਗਰਾਨੀ ਰੱਖੀ ਜਾਵੇ।  ਉਨ੍ਹਾਂ ਕਿਹਾ ਕਿ ਹਰੇਕ ਪੋਲਿੰਗ ਬੂਥ ਤੋਂ ਦੋ-ਦੋ ਘੰਟੇ ਬਾਅਦ ਪੋਲ ਹੋਈਆਂ ਵੋਟਾਂ ਦੀ ਪ੍ਰਤੀਸ਼ਤਤਾ ਪ੍ਰੀਜਾਇਡਿੰਗ ਅਫ਼ਸਰ ਤੋਂ  ਪ੍ਰਾਪਤ ਕੀਤੀ ਜਾਵੇ ਅਤੇ  ਵੋਟਾਂ ਪੈਣ ਉਪਰੰਤ ਹਰੇਕ ਪੋਲਿੰਗ ਬੂਥ ਉਪਰ ਹੋਈ ਵੋਟਾਂ ਦੀ ਗਿਣਤੀ ਦੀ ਇੱਕ ਸੂਚੀ ਉਨ੍ਹਾਂ ਨੂੰ ਭੇਜੀ ਜਾਵੇ।
          ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਚੋਣ ਆਬਜ਼ਰਵਰ ਨੂੰ ਦੱਸਿਆ ਕਿ ਸ੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਸਮੂਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 5 ਗੁਰਦੁਆਰਾ ਬੋਰਡ ਚੋਣ ਹਲਕੇ ਮੁਕੇਰੀਆਂ, ਦਸੂਹਾ, ਸ਼ਾਮਚੁਰਾਸੀ, ਹੁਸ਼ਿਆਰਪੁਰ ਅਤੇ ਗੜ੍ਹਸ਼ੰਕਰ ਹਨ ਜਿਨ੍ਹਾਂ ਵਿੱਚੋਂ 93 ਸੰਵੇਦਨਸ਼ੀਲ ਹਨ। ਜਿਨ੍ਹਾਂ ਤੇ ਪੁਲਿਸ ਸੁਰੱਖਿਆ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ  ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਪੋਲਿੰਗ ਬੂਥਾਂ ਤੇ ਗਸ਼ਤ ਕਰਨ ਲਈ 48 ਮੋਬਾਇਲ ਪੁਲਿਸ ਪਾਰਟੀਆਂ ਬਣਾਈਆਂ ਗਈਆਂ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਜੇਕਰ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਉਸ ਹੁਸ਼ਿਆਰਪੁਰ ਵਿਖੇ ਠਹਿਰੇ ਆਬਜ਼ਰਵਰ ਸ਼੍ਰੀ ਬਲਬੀਰ ਸਿੰਘ ਮਲਿਕ ਨਾਲ ਮੋਬਾਇਲ ਨੰਬਰ 75893-85455  ਅਤੇ ਕੰਟਰੋਲ ਰੂਮ ਨੰਬਰ 01882-240174 ਤੇ ਸੰਪਰਕ ਕਰ ਸਕਦੇ ਹਨ। 
        ਇਸ ਮੌਕੇ ਤੇ ਵਿਨੇ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਐਸ ਡੀ ਐਮ ਹੁਸ਼ਿਆਰਪੁਰ ਨੇ ਹੁਸ਼ਿਆਰਪੁਰ ਚੋਣ ਹਲਕੇ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਐਸ ਐਸ ਪੀ ਹੁਸ਼ਿਆਰਪੁਰ ਵੱਲੋਂ ਰਾਜੇਸ਼ਵਰ ਸਿੰਘ ਸਿੱਧੂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਕੀਤੇ ਗਏ ਪੁਖਤਾ ਸੁਰੱਖਿਆ ਪ੍ਰਬੰਧਾਂ ਬਾਰੇ ਦੱਸਿਆ। ਇਸੇ ਤਰਾਂ ਰਾਹੁਲ ਚਾਬਾ ਐਸ ਡੀ ਐਮ ਮੁਕੇਰੀਆਂ, ਪਰਵਿੰਦਰਪਾਲ ਸਿੰਘ ਐਸ ਡੀ ਐਮ ਦਸੂਹਾ, ਸ੍ਰੀਮਤੀ ਰਣਜੀਤ ਕੌਰ ਐਸ ਡੀ ਐਮ ਗੜ੍ਹਸੰਕਰ ਨੇ ਆਪਣੇ-ਆਪਣੇ ਚੋਣ ਹਲਕਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਤੇ ਕਰਨੈਲ ਸਿੰਘ ਤਹਿਸੀਲਦਾਰ (ਚੋਣਾਂ) ਅਤੇ ਹਰੀਸ਼ ਕੁਮਾਰ ਕਾਨੂੰਗੋ (ਚੋਣਾਂ) ਹਾਜ਼ਰ ਸਨ।

ਫੈਂਸੀ ਨੰਬਰਾਂ ਨਾਲ 2 ਲੱਖ 36 ਹਜਾਰ ਦੀ ਆਮਦਨ ਹੋਈ : ਗਿੱਲ

ਹੁਸ਼ਿਆਰਪੁਰ, 16 ਸਤੰਬਰ: ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਪੀ ਬੀ 07 ਏ ਸੀ ਸੀਰੀਜ਼ ਦੇ ਬਾਕੀ ਰਹਿੰਦੇ ਫੈਂਸੀ ਨੰਬਰਾਂ ਦੀ ਬੋਲੀ ਵਿੱਚ ਟਰਾਂਸਪੋਰਟ ਵਿਭਾਗ ਨੂੰ 2 ਲੱਖ 36 ਹਜ਼ਾਰ ਰੁਪਏ ਦੀ ਆਮਦਨ ਹੋਈ ਹੈ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀ ਪੀ ਐਸ ਗਿੱਲ ਨੇ ਦਿੰਦਿਆਂ ਦੱਸਿਆ ਕਿ  ਬੋਲੀ ਵਿੱਚ ਫੈਂਸੀ ਨੰਬਰ ਖਰੀਦਣ ਵਾਲੇ ਵਿਅਕਤੀਆਂ ਨੂੰ ਬਣਦੀ ਰਕਮ ਇੱਕ ਹਫ਼ਤੇ ਦੇ ਅੰਦਰ-ਅੰਦਰ ਜਮ੍ਹਾਂ ਕਰਵਾ ਕੇ ਰਜਿਸਟਰੇਸ਼ਨ ਪ੍ਰਾਪਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।  ਇਸ ਬੋਲੀ ਦੇ ਮੌਕੇ ਤੇ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਮਨਜੀਤ ਸਿੰਘ, ਰਜਿਸਟਰੇਸ਼ਨ ਸਹਾਇਕ ਹਰੀ ਓਮ ਅਤੇ ਹਰਮੇਸ਼ ਕੁਮਾਰ ਵੀ ਹਾਜ਼ਰ ਸਨ।
        ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਹੋਰ ਦੱਸਿਆ ਕਿ ਫੈਂਸੀ ਨੰਬਰਾਂ ਦੀ ਬੋਲੀ ਵਿੱਚ ਪੀ ਬੀ 07 ਏ ਸੀ ਸੀਰੀਜ਼ ਦਾ 0008 ਨੰਬਰ ਰਾਜੇਸ਼ ਓਹਰੀ ਨੇ 50 ਹਜ਼ਾਰ ਰੁਪਏ ਵਿੱਚ ਖਰੀਦ ਕੀਤਾ। ਇਸੇ ਤਰਾਂ 0011 ਨੰਬਰ ਦਿਓਲ ਫਾਰਮ ਨਸਰਾਲਾ ਹੁਸ਼ਿਆਰਪੁਰ ਨੇ 32000 ਰੁਪਏ ਵਿੱਚ ਅਤੇ 0030 ਨੰਬਰ ਸਚਦੇਵਾ ਫਰੂਟ ਕੰਪਨੀ ਹੁਸ਼ਿਆਰਪੁਰ ਨੇ 20500 ਰੁਪਏ ਵਿੱਚ ਖਰੀਦ ਕੀਤਾ।

17 ਅਤੇ 18 ਸਤੰਬਰ ਨੂੰ ਸ਼ਰਾਬ ਦੀਆਂ ਦੁਕਾਨਾਂ ਬੰਦ

ਹੁਸ਼ਿਆਰਪੁਰ, 16 ਸਤੰਬਰ: ਜ਼ਿਲ੍ਹਾ ਮੈਜਿਸਟਰੇਟ ਸ੍ਰ: ਦੀਪਇੰਦਰ ਸਿੰਘ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਤਹਿਤ ਮਿਤੀ 17 ਅਤੇ 18 ਸਤੰਬਰ 2011 ਨੂੰ ਜ਼ਿਲ੍ਹੇ ਅੰਦਰ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਦੋਨਾਂ ਦਿਨਾਂ ਨੂੰ ਡਰਾਈ ਡੇ ਘੋਸ਼ਿਤ ਕੀਤਾ ਹੈ। ਇਹ ਹੁਕਮ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਕਰਾਉਣ ਲਈ ਲਾਗੂ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਹੁਕਮ ਵਿੱਚ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਦਿਨਾਂ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਕੋਈ ਵੀ ਠੇਕਾ/ ਹੋਟਲ/ ਕਲੱਬ ਅਤੇ ਹੋਰ ਸੰਸਥਾਵਾਂ ਜਾਂ ਕੋਈ ਵੀ ਵਿਅਕਤੀ ਸ਼ਰਾਬ ਦਾ ਭੰਡਾਰ ਨਹੀਂ ਕਰੇਗਾ ਅਤੇ ਨਾ ਹੀ ਸ਼ਰਾਬ ਵੇਚੇਗਾ।

ਬੇਰੁਜਗਾਰ ਨੌਜਵਾਨਾਂ ਲਈ ਸੁਰੱਖਿਆ ਗਾਰਡ ਟ੍ਰੇਨਿੰਗ

ਹੁਸ਼ਿਆਰਪੁਰ, 15 ਸਤੰਬਰ: ਪੰਜਾਬ ਪੁਲਿਸ ਸਕਿਉਰਟੀ ਕਾਰਪੋਰੇਸ਼ਨ ਲਿਮਟਿਡ ਚੰਡੀਗੜ੍ਹ ਅਤੇ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਪੇਂਡੂ ਗਰੀਬ ਪ੍ਰੀਵਾਰਾਂ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਸੁਰੱਖਿਆ ਖੇਤਰ, ਪ੍ਰਾਈਵੇਟ ਸੁਰੱਖਿਆ ਏਜੰਸੀਆਂ ਵਿੱਚ ਰੋਜ਼ਗਾਰ ਪ੍ਰਾਪਤ ਕਰਨ ਲਈ ਸਵਰਨ ਜਯੰਤੀ ਸਵੈ ਰੋਜ਼ਗਾਰ ਯੋਜਨਾ ਅਤੇ ਐਸ ਡੀ ਆਈ ਸਕੀਮ ਤਹਿਤ ਸਕਿਉਰਟੀ ਗਾਰਡ ਦੀ 2 ਮਹੀਨੇ ਦੀ ਮੁਫ਼ਤ ਟਰੇਨਿੰਗ ਪੰਜਾਬ ਸਕਿਉਰਟੀ ਸਿਖਲਾਈ ਸੰਸਥਾ ਜਹਾਨਖੇਲਾਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਦਿੱਤੀ ਜਾਵੇਗੀ। ਇਹ ਜਾਣਕਾਰੀ ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦਿੰਦੇ ਹੋਏ ਦੱਸਿਆ ਕਿ ਪੰਜਾਬ ਪੁਲਿਸ ਸਕਿਉਰਟੀ ਕਾਰਪੋਰੇਸ਼ਨ ਵੱਲੋਂ  ਰਾਜ ਦੇ 10ਵੀਂ ਪਾਸ ਬੇਰੋਜ਼ਗਾਰ ਨੌਜਵਾਨਾਂ ਖਾਸ ਕਰਕੇ ਬੀ.ਪੀ.ਐਲ. ਕੈਟਾਗਰੀ ਦੇ ਉਮੀਦਵਾਰਾਂ ਨੂੰ ਟਰੇਨਿੰਗ ਦੇਣ ਲਈ ਚੁਣਿਆ ਜਾਵੇਗਾ।  ਉਨ੍ਹਾਂ ਹੋਰ ਦੱਸਿਆ ਕਿ ਹੁਸ਼ਿਆਰਪੁਰ,  ਪਠਾਨਕੋਟ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਗੁਰਦਾਸਪੁਰ ਅਤੇ ਐਸ ਬੀ ਐਸ ਨਗਰ ਦੇ ਉਮੀਦਵਾਰ 10 ਅਕਤੂਬਰ 2011 ਨੂੰ ਸਵੇਰੇ 10-00 ਵਜੇ ਪੁਲਿਸ ਲਾਈਨਜ਼ ਗੁਰਦਾਸਪੁਰ ਵਿਖੇ ਹਾਜ਼ਰ ਹੋ ਸਕਦੇ ਹਨ।  ਉਨ੍ਹਾਂ ਦੱਸਿਆ ਕਿ ਚਾਹਵਾਨ ਯੋਗ ਉਮੀਦਵਾਰ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਤੱਕ ਬਣਦੀ ਹੈ, ਉਹ ਆਪਣੇ ਬਿਨੈ ਪੱਤਰ 30 ਸਤੰਬਰ ਤੱਕ 2011 ਤੱਕ ਪ੍ਰਬੰਧਕ ਨਿਰਦੇਸ਼ਕ, ਪੰਜਾਬ ਪੁਲਿਸ ਸਕਿਉਰਟੀ ਕਾਰਪੋਰੇਸ਼ਨ, ਐਸ ਸੀ ਓ ਨੰਬਰ 171-72, ਸੈਕਟਰ 8 ਸੀ , ਮੱਧਿਆ ਮਾਰਗ , ਚੰਡੀਗੜ੍ਹ ਨੂੰ ਭੇਜ ਸਕਦੇ ਹਨ ਜਾਂ ਚੋਣ ਪ੍ਰਕ੍ਰਿਆ ਵਾਲੇ ਦਿਨ ਦਸਤੀ ਪੇਸ਼ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਕਾਰਪੋਰੇਸ਼ਨ ਦੀ ਵੈਬ ਸਾਈਟ www.pphcl.org ਵੇਖੀ ਜਾ ਸਕਦੀ ਹੈ।

ਹਾਈ ਕੋਰਟ ਨੇ ਕੀਤਾ ਪ੍ਰੇਮੀ ਜੋੜੇ ਨੂੰ ਬਾਇੱਜ਼ਤ ਬਰੀ

ਤਲਵਾੜਾ, 14 ਸਤੰਬਰ: ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਮਾਪਿਆਂ ਦੀ ਇੱਛਾ ਵਿਰੁੱਧ ਪ੍ਰੇਮ ਵਿਆਹ ਕਰਵਾਉਣ ਕਾਰਨ ਜੇਲ੍ਹ ਦੀ ਸਜ਼ਾ ਕੱਟ ਰਹੇ ਪ੍ਰੇਮੀ ਜੋੜੇ ਨੂੰ ਰਾਹਤ ਦਿੰਦਿਆਂ ਬਾਇੱਜਤ ਬਰੀ ਕਰਨ ਦਾ ਹੁਕਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਬਰਿਆਣਾ ਨੇ ਦੱਸਿਆ ਕਿ ਉਸ ਨੂੰ ਆਪਣੇ ਹੀ ਪਿੰਡ ਦੀ ਵਸਨੀਕ ਮਨਪ੍ਰੀਤ ਕੌਰ ਨਾਲ ਪਿਆਰ ਹੋ ਗਿਆ ਅਤੇ ਜਿਸ ਤੇ ਉਨ੍ਹਾਂ ਨੇ ਲੜਕੀ ਦੇ ਪਰਿਵਾਰ ਦੀ ਮਰਜੀ ਦੇ ਵਿਰੁੱਧ ਵਿਆਹ ਕਰਵਾ ਲਿਆ ਪਰੰਤੂ ਇਸ ਤੇ ਨਾਰਾਜ਼ ਲੜਕੀ ਦੇ ਪਰਿਵਾਰ ਵੱਲੋਂ ਹੋਰਨਾਂ ਦੋਸ਼ਾਂ ਤੋਂ ਇਲਾਵਾ ਇਸ ਆਧਾਰ ਤੇ ਪੁਲਿਸ ਕੋਲ ਐਫ. ਆਈ. ਆਰ. ਦਰਜ ਕਰਵਾਈ ਗਈ ਕਿ ਲੜਕੀ ਦੀ ਉਮਰ ਸਾਢੇ ਸਤਾਰਾਂ ਸਾਲ ਭਾਵ ਨਾਬਾਲਗ ਹੈ। ਸਿੱਟੇ ਵਜੋਂ ਲੜਕੇ ਨੂੰ ਬਲਾਤਕਾਰ ਆਦਿ ਧਾਰਾਵਾਂ ਤਹਿਤ ਜੇਲ੍ਹ ਦੀ ਸਜ਼ਾ ਹੋ ਗਈ। ਓਧਰ ਲੜਕੀ ਨੇ ਆਪਣੇ ਪਰਿਵਾਰ ਵਿਚ ਵਾਪਸ ਜਾਣ ਤੋਂ ਇਨਕਾਰ ਕਰ ਦਿੱਤਾ ਜਿਸ ਤੇ ਉਸਨੂੰ ਨਾਰੀ ਨਿਕੇਤਨ ਭੇਜ ਦਿੱਤਾ ਗਿਆ ਹਾਲਾਕਿ ਮਗਰੋਂ ਉਸਦੀ ਹਾਲਤ ਵੇਖਦਿਆਂ ਉਸਦੀ ਅਰਜ਼ੀ ਤੇ ਉਸਨੂੰ ਆਪਣੇ ਸਹੁਰੇ ਘਰ ਭੇਜ ਦਿੱਤਾ ਗਿਆ। ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਕਿਉਂਕਿ ਲੜਕੀ ਵੱਲੋਂ ਦਿੱਤੇ ਬਿਆਨਾਂ ਵਿਚ ਦ੍ਰਿੜਤਾ ਨਾਲ ਕਿਹਾ ਕਿ ਇਸ ਵਿਆਹ ਉਸ ਦੀ ਸਹਿਮਤੀ ਨਾਲ ਹੋਇਆ ਹੈ ਅਤੇ ਕਿਸੇ ਵੱਲੋਂ ਕੋਈ ਜਬਰਦਸਤੀ ਨਹੀ ਕੀਤੀ ਗਈ ਜਿਸ ਦੇ ਬਾਵਜੂਦ ਪੁਲਿਸ ਰਿਪੋਰਟ ਕਾਰਨ ਫਿਰ ਵੀ ਲੜਕੇ ਨੂੰ ਕਰੀਬ ਪੰਜ ਮਹੀਨੇ ਜੇਲ੍ਹ ਵਿਚ ਗੁਜਾਰਨੇ ਪਏ। ਇਸ ਲਈ ਅਦਾਲਤ ਨੇ ਦੋਹਾਂ ਦੇ ਵਿਆਹ ਨੂੰ ਕਾਨੂੰਨੀ ਮਾਨਤਾ ਦਿੰਦੇ ਹੋਏ ਬਾਇੱਜਤ ਬਰੀ ਕਰਨ ਦਾ ਹੁਕਮ ਦੇ ਦਿੱਤਾ। ਉਨ੍ਹਾਂ ਕਿਹਾ ਕਿ ਉਹ ਮਾਨਯੋਗ ਅਦਾਲਤ ਦੇ ਫੈਸਲੇ ਤੋਂ ਪੂਰੀ ਤਰਾਂ ਸੰਤੁਸ਼ਟ ਹਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)