ਪੰਜਾਬ ਵਿਚ ਬਹੁਪੱਖੀ ਵਿਕਾਸ ਜੋਰਾਂ ਤੇ ਜਾਰੀ : ਸਾਹੀ

ਤਲਵਾੜਾ, 29 ਨਵੰਬਰ: ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਅਤਿਅੰਤ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਮੁਹੱਈਆ ਕਰਨ ਲਈ ਸਕੂਲਾਂ ਤੇ ਕਾਲਜਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਇਹ ਪ੍ਰਗਟਾਵਾ ਇੱਥੇ ਲਾਗਲੇ ਪਿੰਡ ਰਜਵਾਲ ਵਿਖੇ ਸ. ਅਮਰਜੀਤ ਸਿੰਘ ਸਾਹੀ ਮੁੱਖ ਪਾਰਲੀਮਾਨੀ ਸਕੱਤਰ ਵਿੱਤ ਵਿਭਾਗ ਨੇ ਸਰਕਾਰੀ ਮਿਡਲ ਸਕੂਲ ਨੂੰ ਹਾਈ ਸਕੂਲ ਬਣਾਉਣ ਅਤੇ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਣ ਮੌਕੇ ਜੁੜੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ ਅਤੇ ਕਿਹਾ ਕਿ ਰਜਵਾਲ ਸਕੂਲ ਅਪਗਰੇਡ ਹੋਣ ਨਾਲ ਪਿੰਡ ਦੇ ਬੱਚਿਆਂ ਲਈ ਵੱਡੀ ਸਹੂਲਤ ਮਿਲ ਗਈ ਹੈ। ਸ. ਸਾਹੀ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਰਾਜ ਦੀ ਵਾਗਡੋਰ ਸਾਂਭਣ ਦੇ ਪਹਿਲੇ ਦਿਨ ਤੋਂ ਹੀ ਆਪਣੇ ਚੋਣ ਮਨੋਰਥ ਪੱਤਰ ਵਿਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਿਆਪਕ ਪੱਧਰ ਤੇ ਕਾਰਜ ਸ਼ੁਰੂ ਕਰ ਦਿੱਤੇ ਅਤੇ ਮਿੱਥੇ ਟੀਚਿਆਂ ਨੂੰ ਲੋਕਾਂ ਦੇ ਸਹਿਯੋਗ ਨਾਲ ਸਿਰੇ ਚੜ੍ਹਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਕਾਂਗਰਸੀ ਆਗੂਆਂ ਵੱਲੋਂ ਜਿਸ ਬਲਾਕ ਤਲਵਾੜਾ ਵਿਚ ਬੀਤੇ ¦ਮੇ ਸਮੇਂ ਤੋਂ ਵਿਕਾਸ ਨੂੰ ਅੱਖੋਂ ਪਰੋਖੇ ਕਰਕੇ ਕੇਵਲ ਸਿਆਸੀ ਰੋਟੀਆਂ ਸੇਕਣ ਦਾ ਅਖਾੜਾ ਹੀ ਬਣਾਈ ਰੱਖਿਆ ਗਿਆ ਉੱਥੇ ਵੀ ਸਰਕਾਰੀ ਕਾਲਜ ਦੀ ਆਪਣੀ ਨਵੀਂ ਬਿਲਡਿੰਗ ਤਿਆਰ ਕਰਨਾ, ਤਲਵਾੜਾ ਨੋਟੀਫਾਇਡ ਏਰੀਆ ਕਮੇਟੀ ਦੀ ਮੰਗ ਪੂਰੀ ਕਰਨਾ, ਜੰਗਲਾਤ ਦੀਆਂ ਧਾਰਾਵਾਂ ਚ ਛੋਟ ਦੇਣਾ, ਬੀ. ਬੀ. ਐਮ. ਬੀ. ਕਲੌਨੀ ਦੇ ਮਕਾਨਾਂ ਨੂੰ ਨਾ ਢਾਹੁਣ ਦੇਣਾ ਆਦਿ ਅਨੇਕਾਂ ਵਾਅਦੇ ਪੂਰੇ ਕੀਤੇ ਅਤੇ ਇੱਥੇ ਅਨੇਕਾਂ ਨਵੀਆਂ ਰੁਜਗਾਰ ਮੁਖੀ ਯੋਜਨਾਵਾਂ ਤੇ ਸਿਖਲਾਈ ਕੇਂਦਰ ਸਥਾਪਿਤ ਕੀਤੇ ਗਏ ਹਨ।
ਸ. ਅਮਰਜੀਤ ਸਿੰਘ ਸਾਹੀ ਨੇ ਇਸ ਉਪਰੰਤ ਕਬੀਰਪੰਥੀ ਮੁਹੱਲੇ ਤੋਂ ਭੰਬੋਤਾੜ ਤੱਕ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ ਅਤੇ ਕੰਮ ਤੁਰੰਤ ਸ਼ੁਰੂ ਕਰਨ ਲਈ 25 ਲੱਖ ਰੁ. ਦਾ ਚੈ¤ਕ ਦਿੱਤਾ ਅਤੇ ਇਸ ਉਪਰੰਤ ਪਿੰਡ ਢੁਲਾਲ ਵਿਖੇ 86 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਟਿਊਬਵੈ¤ਲ ਦਾ ਉਦਘਾਟਨ ਕੀਤਾ। ਇਸ ਤਰਾਂ ਕੱਚੇ ਕੋਠਿਆਂ ਲਈ 7 ਪਿੰਡਾਂ ਦੇ 30 ਵਿਅਕਤੀਆਂ ਨੂੰ 24500 ਰੁਪਏ ਦੇ ਚੈ¤ਕ ਤਕਸੀਮ ਕੀਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਉਨ੍ਹਾਂ ਦੇ ਨਾਲ ਸ਼੍ਰੀ ਅਸ਼ੋਕ ਸੱਭਰਵਾਲ ਬਲਾਕ ਪ੍ਰਧਾਨ ਭਾਜਪਾ, ਦਲਜੀਤ ਸਿੰਘ ਜੀਤੂ ਚੇਅਰਮੈਨ ਬਲਾਕ ਸੰਮਤੀ ਤਲਵਾੜਾ, ਮਾਸਟਰ ਸ਼ਮਸ਼ੇਰ ਸਿੰਘ, ਸੂਰਮ ਸਿੰਘ, ਮੇਲਾ ਸਿੰਘ, ਕੇ. ਕੇ. ਖਾਨ, ਭੁਪੇਸ਼ ਕੁਮਾਰ ਬਲਾਕ ਸਿੱਖਿਆ ਅਧਿਕਾਰੀ, ਸੁਖਦੇਵ ਸਿੰਘ ਰਜਵਾਲ, ਬੰਦਨਾ ਸਰਪੰਚ ਰਜਵਾਲ, ਜਸਵਿੰਦਰ ਸਿੰਘ ਸਰਪੰਚ ਢੁਲਾਲ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

ਸਤਲੁਜ ਤੇ ਬਿਆਸ ਉੱਪਰ ਚਾਰ ਨਵੇਂ ਪੁਲਾਂ ਦੀ ਉਸਾਰੀ ਹੋਵੇਗੀ: ਬਾਦਲ

ਹੁਸ਼ਿਆਰਪੁਰ, 28 ਨਵੰਬਰ: ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ 210 ਕਰੋੜ ਰੁਪਏ ਦੀ ਲਾਗਤ ਨਾਲ ਸਤਲੁਜ ਅਤੇ ਬਿਆਸ ਦਰਿਆਵਾਂ ਉਪਰ ਚਾਰ ਨਵੇਂ ਉਚ ਪੱਧਰੀ ਪੁੱਲ ਬਣਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਧਨੋਆ ਪੱਤਣ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਝੰਡਾ ਲੁਬਾਣਾ ਵਿਚਕਾਰ ਬਿਆਸ ਦਰਿਆ ਉਪਰ 67 ਕਰੋੜ  ਦੀ ਲਗਤ ਨਾਲ ਬਣਨ ਵਾਲੇ ਪੁੱਲ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਨ ਉਪਰੰਤ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
        ਬ੍ਰ: ਬਾਦਲ ਨੇ ਕਿਹਾ ਕਿ ਪੰਜਾਬ ਦੇ ਦਰਿਆਵਾਂ ਦੇ ਪਾਣੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਅਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ ਲਈ 2500 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸ਼ੇਸ਼ ਪਹਿਲ ਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਜਿਨ੍ਹਾਂ ਵਿਕਾਸ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਕੀਤਾ ਹੈ, ਏਨਾ ਵਿਕਾਸ ਕਾਂਗਰਸ ਪਾਰਟੀ ਨੇ ਪਿਛਲੇ 50 ਸਾਲਾਂ ਵਿੱਚ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਬਿਆਸ ਦਰਿਆ ਉਪਰ ਧਨੋਆ ਪੱਤਣ, ਲੁਧਿਆਣਾ ਜ਼ਿਲ੍ਹੇ ਵਿੱਚ ਸਤਲੁਜ ਦਰਿਆ  ਉਪਰ ਰਾਹੋਂ, ਕਪੂਰਥਲਾ ਜ਼ਿਲ੍ਹੇ ਵਿੱਚ ਬਿਆਸ ਦਰਿਆ ਉਪਰ ਸੁਲਤਾਨਪੁਰ ਲੋਧੀ ਨੂੰ ਚੋਹਲਾ ਸਾਹਿਬ ਨਾਲ ਜੋੜਨ ਲਈ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਨੂੰ ਮੀਰਥਲ ਨਾਲ ਜੋੜਨ ਲਈ ਚੱਕੀ ਦਰਿਆ ਉਪਰ ਪੁੱਲਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁੱਲਾਂ ਦੇ ਬਣਨ ਨਾਲ ਇਨ੍ਹਾਂ ਇਲਾਕਿਆਂ ਦਾ ਸਰਵਪੱਖੀ ਵਿਕਾਸ ਹੋਵੇਗਾ ਅਤੇ ਧਨੋਆ ਪੱਤਣ ਤੇ ਪੁੱਲ ਬਣਨ ਨਾਲ ਮਾਝੇ ਦਾ  ਇਲਾਕਾ ਦੁਆਬੇ ਨਾਲ ਜੁੜ ਜਾਵੇਗਾ ਅਤੇ ਇਸ ਪੱਛੜੇ ਖੇਤਰ ਵਿੱਚ ਆਰਥਿਕ ਵਿਕਾਸ ਦੀ ਨਵੀਂ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਪੁੱਲ 24 ਅਪ੍ਰੈਲ 2013 ਤੱਕ 18 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ ਅਤੇ ਇਸ ਪੁੱਲ ਨੂੰ ਦੇਸ਼ ਦੀ ਪ੍ਰਸਿੱਧ ਕੰਪਨੀ ਟਾਂਟੀਆਂ ਅਤੇ ਸੈਕ ਵੱਲੋਂ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪੁੱਲ ਨੂੰ ਜਾਂਦੀ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਲਈ  ਮੁਕੇਰੀਆਂ ਉਪ ਮੰਡਲ ਦੀ 57 ਏਕੜ ਜਮੀਨ ਐਕੁਆਇਰ ਕੀਤੀ ਗਈ ਹੈ ਜਿਸ ਦਾ ਬਣਦਾ ਮੁਆਵਜ਼ਾ 18 ਤੋਂ 21 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ 10 ਕਰੋੜ ਰੁਪਏ ਦਾ ਮੁਆਵਜ਼ਾ ਜਮੀਨ ਮਾਲਕਾਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪੁੱਲ ਗੁਰਦਾਸਪੁਰ ਜ਼ਿਲ੍ਹੇ ਤੋਂ ਹੁਸ਼ਿਆਰਪੁਰ- ਚੰਡੀਗੜ੍ਹ ਜਾਣ ਵਾਲੇ ਲੋਕਾਂ ਲਈ ਫਾਇਦੇਮੰਦ ਹੋਵੇਗਾ ਅਤੇ ਲੋਕਾਂ ਨੂੰ ਘੱਟ ਦੂਰੀ ਤੈਅ ਕਰਨੀ ਪਵੇਗੀ। 
        ਇਸ ਮੌਕੇ ਤੇ ਇਲਾਕੇ ਦੇ ਲੋਕਾਂ ਵੱਲੋਂ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੂੰ ਸਨਮਾਨਿਤ ਕੀਤਾ ਗਿਆ ਅਤੇ ਪੁੱਲ ਦਾ ਕੰਮ ਸ਼ੁਰੂ ਕਰਨ ਤੇ ਉਨ੍ਹਾਂ ਦਾ ਧੰਨਵਾਦ ਕੀਤਾ।  ਇਸ ਮੌਕੇ ਤੇ ਜਥੇਦਾਰ ਸੇਵਾ ਸਿੰਘ ਸੇਖਵਾਂ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ, ਗੁਰਬਚਨ ਸਿੰਘ ਬੱਬੇਹਾਲੀ ਵਿਧਾਇਕ ਗੁਰਦਾਸਪੁਰ, ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਮਹਿੰਦਰ ਸਿੰਘ ਕੈਂਥ ਡਿਪਟੀ ਕਮਿਸ਼ਨਰ ਗੁਰਦਾਸਪੁਰ, ਬਲਕਾਰ ਸਿੰਘ ਸਿੱਧੂ ਐਸ ਐਸ ਪੀ ਹੁਸ਼ਿਆਰਪੁਰ,  ਹਰਬੰਸ ਸਿੰਘ ਮੰਝਪੁਰ, ਰਵਿੰਦਰ ਸਿੰਘ ਚੱਕ, ਸਤਨਾਮ ਸਿੰਘ ਬਟਾਲਾ, ਜਨਕ ਸਿੰਘ ਬਗੜੋਈ, ਲਖਵਿੰਦਰ ਸਿੰਘ, ਸਵਿੰਦਰ ਸਿੰਘ ਭਾਗੋਵਾਲੀਆ, ਸਤਨਾਮ ਸਿੰਘ ਧਨੋਆ, ਹਰਮੀਤ ਸਿੰਘ ਕੋਲਪੁਰ ਅਤੇ ਇਲਾਕੇ ਦੇ ਪਤਵੰਤੇ ਤੇ ਅਕਾਲੀ-ਭਾਜਪਾ ਆਗੂ ਹਾਜ਼ਰ ਸਨ।

ਸੇਵਾ ਅਧਿਕਾਰ ਕਾਨੂੰਨ ਤੇ ਵਿਚਾਰ ਗੋਸ਼ਠੀ ਕਰਵਾਈ

ਹੁਸ਼ਿਆਰਪੁਰ, 18 ਨਵੰਬਰ: ਪੰਜਾਬ ਸਰਕਾਰ ਵੱਲੋਂ ਸੇਵਾ ਦਾ ਅਧਿਕਾਰ ਕਾਨੂੰਨ-2011 ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਮੁਲਾਂਕਣ ਕਰਨ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਅੱਜ ਇਥੇ ਪੰਜਾਬ ਯੂਨੀਵਰਸਿਟੀ ਰਿਜਨਲ ਕੈਂਪਸ ਬਜਵਾੜਾ ਵਿਖੇ ਵਿਚਾਰ ਗੋਸ਼ਠੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਸੀ.ਅਗਰਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਤੇ ਉਨ੍ਹਾਂ ਦੀਪ ਜਲਾ ਕੇ ਵਿਚਾਰ ਗੋਸ਼ਠੀ ਦਾ ਸ਼ੁੱਭ ਅਰੰਭ ਕੀਤਾ।
        ਸ੍ਰੀ ਅਗਰਵਾਲ ਨੇ ਇਸ ਵਿਚਾਰ ਗੋਸ਼ਠੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਦੇ ਅਧਿਕਾਰ ਕਾਨੂੰਨ ਰਾਹੀਂ ਲੋਕਾਂ ਨੂੰ ਆਪਣੇ ਕੰਮ ਨਿਸ਼ਚਿਤ ਸਮੇਂ ਵਿੱਚ ਕਰਵਾਉਣ ਲਈ 67 ਸੇਵਾਵਾਂ ਅਧਿਕਾਰ ਦੇ ਤੌਰ ਤੇ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਲੋਕਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਸੁਲਝਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਵਿਚਾਰ ਗੋਸ਼ਠੀ ਦਾ ਮੁੱਖ ਮੰਤਵ ਇਹ ਹੈ ਕਿ ਸੇਵਾ ਅਧਿਕਾਰ ਕਾਨੂੰਨ-2011 ਬਾਰੇ ਲੋਕਾਂ ਨੂੰ ਕਿੰਨੀ ਜਾਣਕਾਰੀ ਹੈ ਅਤੇ ਕਾਨੂੰਨ ਲਾਗੂ ਹੋਣ ਉਪਰੰਤ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਆ ਰਹੀ ਹੈ ਜਾਂ ਨਹੀਂ। ਇਸੇ ਤਰਾਂ ਪੰਜਾਬ ਸਰਕਾਰ ਵੱਲੋਂ ਇਸ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ 67 ਸੇਵਾਵਾਂ ਤੋਂ ਇਲਾਵਾ ਹੋਰ ਕਿਹੜੀਆਂ-ਕਿਹੜੀਆਂ ਸੇਵਾਵਾਂ ਹਨ ਜਿਹੜੀਆਂ ਇਸ ਕਾਨੂੰਨ ਦੇ ਦਾਇਰੇ ਵਿੱਚ ਸ਼ਾਮਲ ਕੀਤੀਆਂ ਜਾ ਸਕਣ।  ਸ੍ਰੀ ਅਗਰਵਾਲ ਨੇ ਦੱਸਿਆ ਕਿ ਸੇਵਾ ਅਧਿਕਾਰ ਕਾਨੂੰਨ ਨੂੰ ਹੇਠਲੇ ਪੱਧਰ ਤੋਂ ਲੈ ਕੇ ਉਪਰਲੇ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਦਫ਼ਤਰਾਂ ਵਿੱਚ ਸਟਾਫ਼ ਦੀ ਘਾਟ ਦੀ ਸਮੱਸਿਆ ਦਾ ਹੱਲ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਫਿਰ ਵੀ ਜਿਥੇ ਕਿਤੇ ਸਟਾਫ਼ ਦੀ ਸਮੱਸਿਆ ਗੰਭੀਰ ਹੋਵੇਗੀ, ਉਥੇ ਸੇਵਾਵਾਂ ਦੇਣ ਦਾ ਸਮਾਂ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੇਵਾ ਅਧਿਕਾਰ ਸਬੰਧੀ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਕਰਨ ਬਾਰੇ ਸਰਕਾਰ ਵੱਲੋਂ ਕਮਿਸ਼ਨ ਬਣਾਇਆ ਗਿਆ ਹੈ ਜੋ ਲਗਾਤਾਰ ਇਨ੍ਹਾਂ ਸੇਵਾਵਾਂ ਦੀ ਨਜ਼ਰਸਾਨੀ ਕਰ ਰਿਹਾ ਹੈ।
           ਇਸ ਮੌਕੇ ਤੇ ਜ਼ਿਲ੍ਹੇ ਭਰ ਤੋਂ ਆਏ ਵੱਖ-ਵੱਖ ਪੰਚਾਂ-ਸਰਪੰਚਾਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਇਸ ਵਿਚਾਰ ਗੋਸ਼ਠੀ ਵਿੱਚ ਭਾਗ ਲੈਂਦਿਆਂ ਦੱਸਿਆ ਕਿ ਸੇਵਾ ਅਧਿਕਾਰ ਕਾਨੂੰਨ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਲਈ ਸੈਮੀਨਾਰ, ਵਿਚਾਰ-ਗੋਸ਼ਠੀਆਂ ਰਾਹੀਂ ਪਿੰਡ ਪੱਧਰ ਤੇ ਜਾਗਰੂਕਤਾ ਪੈਦਾ ਕੀਤੀ ਜਾਵੇ ਅਤੇ ਇਸ ਸੇਵਾ ਅਧਿਕਾਰ ਕਾਨੂੰਨ ਸਬੰਧੀ ਸਰਕਾਰ ਵੱਲੋਂ ਛਪਾਏ ਗਏ ਪੈਂਫਲਟ ਲੋਕਾਂ ਤੱਕ ਪੰਹੁਚਾਏ ਜਾਣ। ਇਸੇ ਤਰਾਂ ਕੁਝ ਲੋਕਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਅਤੇ ਲੋਕਾਂ ਨੂੰ ਦਿੱਤੇ ਜਾਂਦੇ ਜਾਗ੍ਰਤੀ ਰਸਾਲੇ ਰਾਹੀਂ ਵੀ ਸੇਵਾ ਦੇ ਅਧਿਕਾਰ ਸਬੰਧੀ ਹੋਰ ਜਾਗਰੂਕਤਾ ਪੈਦਾ ਕੀਤੀ ਜਾਵੇ । ਉਨ੍ਹਾਂ ਦੱਸਿਆ ਕਿ ਪੰਚਾਇਤਾਂ ਨੂੰ ਜਾਗ੍ਰਤੀ ਰਸਾਲਾ ਨਿਰੰਤਰ ਮਿਲ ਰਿਹਾ ਹੈ।  ਇਸ ਮੌਕੇ ਤੇ ਪ੍ਰਮੁੱਖ ਸਕੱਤਰ ਸ੍ਰੀ ਅਗਰਵਾਲ ਨੇ ਸ਼ਹਿਰ ਦੀ ਇੰਦਰਾ ਕਲੌਨੀ ਦਾ ਦੌਰਾ ਕੀਤਾ ਅਤੇ ਉਹ ਕਲੌਨੀ ਦੀ ਸਫ਼ਾਈ ਅਤੇ ਹਰਿਆਲੀ ਤੋਂ ਬਹੁਤ ਪ੍ਰਭਾਵਿਤ ਹੋਏ। 
        ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰ: ਦੀਪਇੰਦਰ ਸਿੰਘ ਨੇ ਸ੍ਰੀ ਐਸ.ਸੀ. ਅਗਰਵਾਲ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਦਾ ਵਿਚਾਰ ਗੋਸ਼ਠੀ ਵਿੱਚ ਪਹੁੰਚਣ ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਗਰਵਾਲ ਦੇ ਯਤਨਾਂ ਸਦਕਾ ਸੇਵਾ ਅਧਿਕਾਰ ਕਾਨੂੰਨ-2011 ਹੋਂਦ ਵਿੱਚ ਆਇਆ ਹੈ ਅਤੇ ਇਸ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉਹ ਖੁਦ ਨਿੱਜੀ ਦਿਲਚਸਪੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਪ੍ਰਸ਼ਾਸ਼ਨਿਕ ਸੁਧਾਰਾਂ ਦੇ ਖੇਤਰ ਵਿੱਚ ਇੱਕ ਇਨਕਲਾਬੀ ਪਰਿਵਰਤਨ ਆਇਆ ਹੈ ਅਤੇ ਲੋਕਾਂ ਦਾ ਇਸ ਸਬੰਧੀ ਹਾਂ ਪੱਖੀ ਹੁੰਗਾਰਾ ਮਿਲਿਆ ਹੈ।
        ਇਸ ਮੌਕੇ ਤੇ ਬਾਂਕੇ ਬਿਹਾਰੀ ਰਿਸੋਰਸ ਪਰਸਨ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਨੇ ਸੇਵਾ ਅਧਿਕਾਰ ਐਕਟ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਸਰਕਾਰੀ ਵਿਭਾਗਾਂ ਦੇ ਅੰਦਰ ਕੰਮ ਕਰ ਰਹੇ ਅਫ਼ਸਰਾਂ ਅਤੇ ਅਧਿਕਾਰੀਆਂ ਨੂੰ ਸੇਵਾ ਅਧਿਕਾਰ ਕਾਨੂੰਨ ਸਬੰਧੀ ਜਾਣਕਾਰੀ ਦੇਣ ਲਈ ਵੱਖ-ਵੱਖ ਵਰਕਸ਼ਾਪਾਂ ਲਗਾਈਆਂ ਜਾ ਰਹੀਆਂ ਹਨ।  ਇਸ ਮੌਕੇ ਤੇ ਸੁਰਜੀਤ ਸਿੰਘ ਜ਼ਿਲ੍ਹਾ ਕੁਆਰਡੀਨੇਟਰ ਮਗਸੀਪਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
        ਇਸ ਮੌਕੇ ਤੇ ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਸ੍ਰੀ ਵਿਨੇ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਰਾਹੁਲ ਚਾਬਾ ਐਸ ਡੀ ਐਮ ਮੁਕੇਰੀਆਂ, ਸ੍ਰੀਮਤੀ ਰਣਜੀਤ ਕੌਰ ਐਸ ਡੀ ਐਮ ਗੜ੍ਹਸ਼ੰਕਰ,  ਪੀ ਐਸ ਗਿੱਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ,  ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਡੀ. ਕੇ. ਮਿੱਤਰ ਚੇਅਰਮੈਨ ਕਲੀਨ ਐਂਡ ਗਰੀਨ ਐਸੋਸੀਏਸ਼ਨ ਹੁਸ਼ਿਆਰਪੁਰ, ਐਸ ਕੇ ਪੋਮਰਾ,  ਇੰਦੂ ਚੰਦੇਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਵੱਖ-ਵੱਖ ਪਿੰਡਾਂ ਤੋਂ ਆਏ ਪੰਚ-ਸਰਪੰਚ ਤੇ ਪਤਵੰਤੇ ਹਾਜ਼ਰ ਸਨ।

ਫਸਲਾਂ ਦੀ ਰਹਿੰਦ ਖੂੰਦ੍ਹ ਨੂੰ ਅੱਗ ਲਾਉਣ ਤੇ ਪਾਬੰਦੀ

ਹੁਸ਼ਿਆਰਪੁਰ, 18 ਨਵੰਬਰ:  ਸ੍ਰ: ਦੀਪਇੰਦਰ ਸਿੰਘ  ਜ਼ਿਲਾ  ਮੈਜਿਸਟਰੇਟ  ਹੁਸ਼ਿਆਰਪੁਰ ਵਲੋਂ  ਧਾਰਾ 144 ਅਧੀਨ  ਫਸਲਾਂ  ਦੀ  ਰਹਿੰਦ-ਖੂੰਦ ਨੂੰ ਅੱਗ ਲਗਾਉਣ ਅਤੇ 18-ਅਮੂਨੀਸ਼ਨ  ਡਿਪੂ ਉਚੀ  ਬੱਸੀ, ਤਹਿਸੀਲ: ਦਸੂਹਾ,ਜ਼ਿਲਾ ਹੁਸਿਆਰਪੁਰ ਦੀ  ਬਾਹਰਲੀ ਚਾਰ-ਦੀਵਾਰੀ ਦੇ 1000  ਗਜ਼  ਦੇ  ਘੇਰੇ  ਅੰਦਰ  ਆਮ  ਲੋਕਾਂ  ਵਲੋਂ ਕਿਸੇ  ਵੀ ਤਰਾਂ ਦੀ ਉਸਾਰੀ (ਸਿਵਾਏ  ਸਰਕਾਰੀ  ਉਸਾਰੀ )  ਕਰਨ  ਤੇ  ਪੂਰਨ ਤੌਰ ਤੇ ਪਾਬੰਦੀ  ਲਗਾ  ਦਿਤੀ ਗਈ ਹੈ।
        ਇਹ  ਹੁਕਮ  5 ਜਨਵਰੀ 2012  ਤਕ  ਲਾਗੂ  ਰਹੇਗਾ। 

ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀ ਦੇ ਹੁਕਮ ਜਾਰੀ

ਹੁਸ਼ਿਆਰਪੁਰ, 18 ਨਵੰਬਰ: ਜ਼ਿਲ੍ਹਾ ਮੈਜਿਸਟਰੇਟ ਸ੍ਰ: ਦੀਪਇੰਦਰ ਸਿੰਘ  ਨੇ ਧਾਰਾ 144 ਤਹਿਤ ਜ਼ਿਲ੍ਹੇ ਦੀ ਹੱਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਪਾਬੰਦੀ ਤਹਿਤ ਕੋਈ ਵੀ ਆਵਾਜ਼ੀ ਪ੍ਰਦੂਸ਼ਣ / ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤਕ ਯੰਤਰਾਂ, ਢੋਲ, ਡਰੱਮ ਆਦਿ ਵਜਾਉਣ/ ਚਲਾਉਣ, ਸ਼ੋਰ / ਧਮਾਕੇ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ਤੇ ਲਾਗੂ ਨਹੀਂ ਹੋਵੇਗੀ। ਇਸੇ ਤਰਾਂ ਗੱਡੀਆਂ ਆਦਿ ਵਿੱਚ ਕਿਸੇ ਤਰਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿਤੀ ਹੈ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਨ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।

        ਜ਼ਿਲ੍ਹਾ ਮੈਜਿਸਟਰੇਟ ਨੇ ਇਸੇ ਹੁਕਮ ਰਾਹੀਂ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ ਅਤੇ ਅਸ਼ਲੀਲ ਗੀਤ ਚਲਾਏ ਜਾਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿਤੀ ਹੈ। ਜ਼ਿਲਾ ਮੈਜਿਸਟਰੇਟ ਨੇ  ਸਾਇਲੈਂਸ ਜ਼ੌਨ ਜਿਵੇਂ ਕਿ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੌਈ ਇਲਾਕਾ ਜਿਹੜਾ ਕਿ ਸਮਰਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਕਿਆਂ /ਲਾਉਡ ਸਪੀਕਰਾਂ/ਪ੍ਰੈਸ਼ਰ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ਤੇ ਪੂਰਨ ਪਾਬੰਦੀ ਲਗਾਈ  ਹੈ। ਇਸੇ ਤਰਾਂ ਖਾਸ ਹਾਲਾਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਉਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲਸਾਂ ਵਿਚ ਡੀ ਜੇ/ ਆਰਕੈਸਟਰਾ ,ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ)ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਉਣਗੇ। ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਮਾਨਯੋਗ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੱਲੋਂ ਵੀ ਕਿਸੇ ਵੀ ਥਾਂ ਤੇ ਚਲਾਉਂਦੇ ਜਾ ਰਹੇ ਲਾਊਡ ਸਪੀਕਰਾਂ/ ਡੀ. ਜੇ. / ਸੰਗੀਤਕ ਯੰਤਰ / ਐਡਰੈਸ ਸਿਸਟਮ ਆਦਿ ਦੀ ਆਵਾਜੀ ਸੀਮਾ ਸਬੰਧਤ ਜਗ੍ਹਾ ਦੇ ਆਵਾਜੀ ਸਟੈਂਡਰਡ ਸੀਮਾ ਤੋਂ 10 ਡੀ.ਬੀ.ਏ. ਜਾਂ 75 ਡੀ.ਬੀ.ਏ (ਦੋਨਾਂ ਵਿੱਚੋ ਜਿਹੜਾ ਘੱਟ ਹੋਵੇ) ਤੋਂ ਵੱਧ ਨਹੀਂ ਹੋਵੇਗੀ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ।   
        ਇਹ ਹੁਕਮ 5 ਜਨਵਰੀ 2012 ਤਕ ਲਾਗੂ ਰਹੇਗਾ।

ਵੋਟਿੰਗ ਮਸ਼ੀਨਾਂ ਦਾ ਜਾਇਜ਼ਾ ਲਿਆ

ਹੁਸ਼ਿਆਰਪੁਰ 17, ਨਵੰਬਰ : ਪੰਜਾਬ ਅੰਦਰ ਸਾਲ 2012 ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਇਲੈੱਕਟ੍ਰੋਨਿਕ ਵੋਟਿੰਗ ਮਸ਼ੀਨਾਂ ਪੱਛਮੀ ਬੰਗਾਲ ਤੋਂ ਪੰਜਾਬ ਰਾਜ ਵਿੱਚ ਪਹੁੰਚ ਚੁੱਕੀਆਂ ਹਨ ਜਿਨ੍ਹਾਂ ਵਿੱਚੋਂ 1650 ਈ.ਵੀ.ਐੱਮ. ਮਸ਼ੀਨਾਂ ਪੰਜਾਬ ਦੇ ਜ਼ਿਲ੍ਹਾਂ ਹੁਸ਼ਿਆਰਪੁਰ ਵਿੱਚ ਆਈਆਂ ਹਨ। ਇਨ੍ਹਾਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦੀ ਚੈਕਿੰਗ ਦੇ ਪਹਿਲੇ ਪੜਾਅ ਅਧੀਨ ਅੱਜ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਦੀਪਇੰਦਰ ਸਿੰਘ ਵਲੋ ਜਾਇਜ਼ਾ ਲਿਆ ਗਿਆ ਅਤੇ ਚੋਣ ਕਮਿਸ਼ਨ ਦੇ ਇੰਜੀਨੀਅਰਾਂ ਵਲੋਂ ਈ.ਵੀ.ਐੱਮ. ਦੀ ਜਾਂਚ ਪੜਤਾਲ ਕੀਤੀ ਗਈ। 
        ਸ਼੍ਰੀ ਦੀਪਇੰਦਰ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ  ਆਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਜਿਨ੍ਹਾਂ ਦੇ ਚਲਦਿਆਂ ਚੋਣ ਅਮਲੇ ਅਤੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ  ਸਬੰਧੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ।  ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ਼੍ਰੀ ਵਿਨੈ ਬੁਬਲਾਨੀ, ਵਧੀਕ ਡਿਪਟੀ ਕਮਿਸ਼ਨਰ (ਜ), ਹਰਦੇਵ ਸਿੰਘ, ਚੋਣ ਤਹਿਸੀਲਦਾਰ, ਹਰਮਿੰਦਰ ਸਿੰਘ ਅਤੇ ਰਜਿੰਦਰ ਸਿੰਘ ਚੋਣ ਕਾਨੂੰਗੋ ਹਾਜ਼ਰ ਸਨ।

ਰੈੱਡ ਕਰਾਸ ਮੇਲੇ ਦੀ ਤਿਆਰੀ ਸਬੰਧੀ ਮੀਟਿੰਗ


ਹੁਸ਼ਿਆਰਪੁਰ 17, ਨਵੰਬਰ  ਸ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖ਼ਾ ਵਲੋਂ  19 ਨਵੰਬਰ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਰੋਸ਼ਨ ਗਰਾਊਂਡ, ਹੁਸ਼ਿਆਰਪੁਰ ਵਿਖੇ ਰੈੱਡ ਕਰਾਸ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਰੈੱਡ ਕਰਾਸ ਦਫ਼ਤਰ ਕੰਪਲੈਕਸ ਵਿਖੇ ਸ਼੍ਰੀ ਹਰਮਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਰੈੱਡ ਕਰਾਸ ਮੇਲੇ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਇੱਕ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਤੇ ਸ਼੍ਰੀ ਵਿਨੈ ਬੁਬਲਾਨੀ, ਵਧੀਕ ਡਿਪਟੀ ਕਮਿਸ਼ਨਰ (ਜ), ਰਾਹੁਲ ਚਾਬਾ, ਐੱਸ.ਡੀ.ਐੱਮ. ਮੁਕੇਰੀਆਂ, ਪੀ. ਪੀ. ਸਿੰਘ, ਐੱਸ. ਡੀ. ਐੱਮ. ਦਸੂਹਾ, ਰਣਜੀਤ ਕੌਰ, ਐੱਸ. ਡੀ. ਐੱਮ. ਗੜ੍ਹਸ਼ੰਕਰ, , ਆਰ.ਐੱਸ. ਬੈਂਸ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ, ਭੂਪਿੰਦਰਜੀਤ ਸਿੰਘ, ਸੈਕਟਰੀ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ, ਦਰਵੀਰ ਰਾਜ ਕੌਰ, ਸਹਾਇਕ ਕਰ ਅਤੇ ਆਬਕਾਰੀ ਅਫ਼ਸਰ, ਯਸ਼ਮਿਤਰਾ, ਸਿਵਲ ਸਰਜਨ ਅਤੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਰੈੱਡ ਕਰਾਸ ਸੋਸਾਇਟੀ ਦੇ ਮੈਂਬਰ ਹਾਜ਼ਰ ਸਨ। 
        ਸ਼੍ਰੀ ਹਰਮਿੰਦਰ ਸਿੰਘ ਨੇ ਇਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੈੱਡ ਕਰਾਸ ਮੇਲੇ ਵਿੱਚ ਹਸਪਤਾਲ ਭਲਾਈ ਸ਼ਾਖਾ ਦੇ ਮੈਂਬਰਾਂ ਅਤੇ ਵੱਖ ਵੱਖ ਵਿਭਾਗਾਂ ਵਲੋਂ ਖਾਣ ਪੀਣ ਦੇ ਸਟਾਲ ਅਤੇ ਜਾਣਕਾਰੀ ਭਰਪੂਰ ਪ੍ਰਦਰਸ਼ਣੀਆਂ ਲਗਾਈਆਂ ਜਾਣਗੀਆਂ। ਇਸ ਮੌਕੇ ਤੇ ਸਕੂਲਾਂ ਦੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ ਅਤੇ ਰੈੱਡ ਕਰਾਸ ਸੋਸਾਇਟੀ ਵਲੋਂ ਮੌਕੇ ਤੇ ਹੀ ਫੈਂਸੀ ਡਰੈੱਸ, ਪੈਂਟਿੰਗ ਮੁਕਾਬਲੇ ਅਤੇ ਫਲਵਾਰ ਸ਼ੋਅ ਵੀ ਕਰਵਾਏ ਜਾਣਗੇ। ਇਸ ਮੌਕੇ ਤੇ ਰੈੱਡ ਕਰਾਸ ਵਲੋਂ ਇੱਕ ਲੱਕੀ ਡਰਾਅ ਵੀ ਕੱਢਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਮੇਲੇ ਨੂੰ ਦੇਖਣ ਲਈ ਪਹੁੰਚਣ। ਉਨ੍ਹਾਂ ਕਿਹਾ ਕਿ ਇਸ ਮੇਲੇ ਦੀ ਆਮਦਨ ਨੂੰ ਜ਼ਰੂਰਤਮੰਦ ਅਤੇ ਗਰੀਬ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)