ਛਾਏ ਰਹੇ ਬਾਦਲ ਸਾਹਿਬ ਦੇ ਟੋਟਕੇ

ਤਲਵਾੜਾ, 31 ਜੁਲਾਈ : ਆਪਣੇ ਸੰਬੋਧਨ ਦੌਰਾਨ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਵੱਲੋਂ ਬੋਲੇ ਗਏ ਟੋਟਕੇ ਤਲਵਾੜਾ ਦੀਆਂ ਹਵਾਵਾਂ ਵਿਚ ਛਾਏ ਰਹੇ। ਰਾਮਗੜ੍ਹ ਸੀਕਰੀ ਵਿਖੇ ਜਰਾ ਦੇਰੀ ਨਾਲ ਪੁੱਜਣ ਲਈ ਹੈਲੀਕਾਪਟਰ ਦੀ ਉਡਾਨ ਵਿਚ ਮੌਸਮ ਦੀ ਖ਼ਰਾਬੀ ਦਾ ਜਿਕਰ ਕਰਦਿਆਂ ਉਨ੍ਹਾਂ ਵਿਅੰਗ ਕੱਸਿਆ ਕਿ ‘ਅੱਜ ਪਹਿਲੀ ਵਾਰ ਹੈ ਜਦੋਂ ਬਾਦਲ ਨੂੰ ਬਾਦਲਾਂ ਂਨੇ ਘੇਰ ਲਿਆ ...!’ ਹੇਠਾਂ ਭੀੜ ਵਿਚੋਂ ਕਿਸੇ ਨੇ ਦਬਵੀਂ ਜੁਬਾਨ ਵਿਚ ਕਿਹਾ ‘ਕਿਤੇ ਬਾਦਲ ਸਾਹਿਬ ਦਾ ਇਸ਼ਾਰਾ ਮਨਪ੍ਰੀਤ ਬਾਦਲ ਵੱਲ ਤਾਂ ਨਹੀਂ !’ ਇਸੇ ਤਰਾਂ ਉਨ੍ਹਾਂ ਕਿਹਾ ਕਿ ਉਹ ਸਵੈ ਰੁਜਗਾਰ ਲਈ ਪੰਜਾਹ ਫੀਸਦੀ ਸਬਸਿਡੀ ਅਤੇ ਦਿਲ ਖੋਲ੍ਹ ਕੇ ਵਿੱਤੀ ਸਹਾਇਤਾ ਦੇਣਗੇ ਪਰ ਲੋਕੋ ਕਿਤੇ ਕੱਲ੍ਹ ਨੂੰ ਸ਼ਰਾਬ ਦੀਆਂ ਭੱਠੀਆਂ ਲਾਉਣ ਸਹਾਇਤਾ ਨਾ ਮੰਗਣ ਤੁਰ ਪਿਓ ! ਉਨ੍ਹਾਂ ਬੜੇ ਰੌਚਕ ਅੰਦਾਜ ਵਿਚ ਦੱਸਿਆ ਕਿ ਉਨ੍ਹਾਂ ਨੂੰ ਦੇਸ਼ ਵਿਚ ਸਭ ਤੋਂ ਛੋਟੀ ਉਮਰ ਦਾ ਸਰਪੰਚ, ਸੰਮਤੀ ਮੈਂਬਰ, ਵਿਧਾਇਕ ਅਤੇ ਫ਼ਿਰ ਮੁੱਖ ਮੰਤਰੀ ਬਣਨ ਦਾ ਮਾਣ ਹਾਸਲ ਹੈ ਸਭ ਤੋਂ ਵੱਡੀ ਉਮਰ ਦਾ ਮੁੱਖ ਮੰਤਰੀ ਬਣਨ ਦਾ ਸੁਭਾਗ ਵੀ ਮਿਲਿਆ ਹੈ ਅਤੇ ਕਾਮਯਾਬੀ ਦਾ ਕੋਈ ਸ਼ਾਰਟਕੱਟ ਰਾਹ ਨਹੀਂ ਹੁੰਦਾ। ਅੱਜ ਸਵੇਰੇ ਤਲਵਾੜਾ ਨੇੜੇ ਭਟੋਲੀ ਵਿਖੇ ਖੇਤਰੀ ਖੋਜ ਤੇ ਸਿਖਲਾਈ ਕੇਂਦਰ ਦੇ ਉਦਘਾਟਨ ਮੌਕੇ ਉਨ੍ਹਾਂ ਚੁਟਕੀ ਲਈ ਕਿ ਹਲਕਾ ਮੁਕੇਰੀਆਂ ਦੇ ਲੋਕਾਂ ਨੇ ਪਤਾ ਨਹੀਂ ਕਿਉਂ ਇਸ ਵਾਰ ਅਰੁਣੇਸ਼ ਸ਼ਾਕਰ ਦੀ ਲੱਤ ਖਿੱਚ ਦਿੱਤੀ ਨਹੀਂ ਤਾਂ ਉਨ੍ਹਾਂ ਐਤਕੀ ਵਜੀਰ ਬਣ ਜਾਣਾ ਸੀ !

ਸੰਗਤ ਦਰਸ਼ਨ ਦੇ ਚੌਥੇ ਦਿਨ 41 ਪਿੰਡਾਂ ਨੂੰ 5 ਕਰੋੜ ਦੀਆਂ ਗਰਾਂਟਾਂ ਜਾਰੀ

  • ਮੁੱਖ ਮੰਤਰੀ ਨੇ ਏ ਸੀ ਤੇ ਪਾਬੰਦੀ ਨੂੰ ਸਹੀ ਠਹਿਰਾਇਆ 

  • ਦੇਸ਼ ਦੇ ਅੰਨ ਭੰਡਾਰ ਦੇ ਹਿੱਤ ਵਿੱਚ ਕੇਂਦਰ ਫਿਰਾਕਦਿਲੀ ਵਿਖਾਉਂਦਿਆਂ 1000 ਮੈਗਾਵਾਟ ਬਿਜਲੀ ਪੰਜਾਬ ਨੂੰ ਤੁਰੰਤ ਦੇਵੇ : ਬਾਦਲ
  •  ਦਸੂਹਾ ਹਲਕੇ ਦੇ ਚਾਰ ਰੋਜ਼ਾ ਸੰਗਤ ਦਰਸ਼ਨ ਵਿੱਚ 231 ਪੰਚਾਇਤਾਂ ਨੂੰ 18 ਕਰੋੜ ਦੀ ਰਾਸ਼ੀ ਵੰਡੀ
ਸੰਗਤ ਦਰਸ਼ਨ ਦਸੂਹਾ
ਦਸੂਹਾ, 30 ਜੁਲਾਈ: ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਤੁਰੰਤ ਕੇਂਦਰੀ ਪੂਲ ਵਿੱਚੋਂ 1000 ਮੈਗਾਵਾਟ ਵਾਧੂ ਬਿਜਲੀ ਪੰਜਾਬ ਨੂੰ ਦੇਵੇ ਤਾਂ ਜੋ ਪੰਜਾਬ ਦੇ ਕਿਸਾਨ ਦੇਸ਼ ਦਾ ਢਿੱਡ ਭਰਨ ਲਈ ਝੋਨੇ ਦੀ ਫ਼ਸਲ ਪੈਦਾ ਕਰ ਸਕਣ। ਮੁੱਖ ਮੰਤਰੀ ਪੰਜਾਬ ਅੱਜ ਇਥੇ ਦਸੂਹਾ ਵਿਧਾਨ ਸਭਾ ਹਲਕੇ ਵਿੱਚ ਸਥਾਨਕ ਦਾਣਾ ਮੰਡੀ ਵਿਖੇ ਆਯੋਜਿਤ ਚੌਥੇ ਦਿਨ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੇ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

                ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਕੇਂਦਰੀ ਪੂਲ ਵਿੱਚ ਸਭ ਤੋਂ ਵੱਧ ਝੋਨਾ ਪੈਦਾ ਕਰਕੇ ਆਪਣਾ ਯੋਗਦਾਨ ਪਾਉਂਦਾ ਹੈ ਅਤੇ ਕੇਂਦਰ ਸਰਕਾਰ ਨੂੰ ਆਪਣੀ ਫਿਰਾਕਦਿਲੀ ਦਿਖਾਉਂਦਿਆਂ ਸੋਕੇ ਦੀ ਸਥਿਤੀ ਵਿੱਚ ਪੰਜਾਬ ਨੂੰ ਵੱਧ ਬਿਜਲੀ ਸਪਲਾਈ ਦੇਵੇ ਤਾਂ ਜੋ ਪੰਜਾਬ ਦਾ ਕਿਸਾਨ ਸੋਕੇ ਦੀ ਸਥਿਤੀ ਵਿੱਚ ਵੀ ਵੱਧ ਤੋਂ ਵੱਧ ਝੌਨਾ ਪੈਦਾ ਕਰਕੇ ਦੇਸ਼ ਦੀਆਂ ਲੋੜਾਂ ਨੂੰ ਪੂਰਾ ਕਰ ਸਕੇ। ਬਿਜਲੀ ਦੀਆਂ ਦਰਾਂ ਵਿੱਚ ਕੀਤੇ ਵਾਧੇ ਸਬੰਧੀ ਪੁ¤ਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਬਿਜਲੀ ਦੀਆਂ ਦਰਾਂ ਵਿਚ ਵਾਧਾ ਸਰਕਾਰ ਵੱਲੋਂ ਨਹੀਂ ਸਗੋਂ ਰੈਗੂਲੇਟਰੀ ਅਥਾਰਟੀ ਵੱਲੋਂ ਕੀਤਾ ਗਿਆ ਹੈ ਅਤੇ ਪੰਜਾਬ ਵਿੱਚ ਰੈਗੂਲੇਟਰੀ ਵੱਲੋਂ ਵਧਾਈਆਂ ਦਰਾਂ ਦੇਸ਼ ਦੇ ਦੂਸਰਿਆਂ ਸੂਬਿਆਂ ਤੋਂ ਬਹੁਤ ਘੱਟ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ 34 ਪ੍ਰਤੀਸ਼ਤ ਬਿਜਲੀ ਦੀਆਂ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ ਜਦ ਕਿ ਪੰਜਾਬ ਵਿੱਚ ਇਹ ਵਾਧਾ 12 ਪ੍ਰਤੀਸ਼ਤ ਹੀ ਕੀਤਾ ਗਿਆ ਹੈ।

                ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਘਾਟ ਸਰਕਾਰ ਦੀ ਪਾਵਰ ਨੀਤੀ ਕਰਕੇ ਨਹੀਂ ਬਲਕਿ ਬਿਜਲੀ ਦੀ ਕਿੱਲਤ ਵਰਖਾ ਨਾ ਪੈਣ ਕਰਕੇ ਹੈ। ਦਫ਼ਤਰਾਂ ਵਿੱਚ ਸਮੇਂ ਦੀ ਤਬਦੀਲੀ ਅਤੇ ਏ ਸੀ ਬੰਦ ਕਰਨ ਸਬੰਧੀ ਪੁ¤ਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਬਿਜਲੀ ਦੀ ਬੱਚਤ ਵਾਸਤੇ ਸਰਕਾਰ ਨੂੰ ਅਜਿਹੇ ਫੈਸਲੇ ਲੈਣ ਤੋਂ ਸਿਵਾਏ ਹੋਰ ਕੋਈ ਚਾਰਾ ਨਹੀਂ ਹੈ। ਪੰਜਾਬ ਵਿੱਚ ਪੈਟਰੋਲ ਉਤੇ ਸਭ ਤੋਂ ਵੱਧ ਵੈਟ ਸਬੰਧੀ ਪੁ¤ਛੇ ਸਵਾਲ ਦੇ ਜਵਾਬ ਵਿੱਚ ਮੁ¤ਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪੈਟਰੋਲ ਦੀ ਵੱਧ ਕੀਮਤ ਵੈਟ ਕਰਕੇ ਨਹੀਂ ਬਲਕਿ ਕੇਂਦਰ ਸਰਕਾਰ ਵੱਲੋਂ ਤੇਲ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਪੈਟਰੋਲ ਦੀਆਂ ਕੀਮਤਾਂ ਵਿੱਚ  ਵਾਰ ਵਾਰ ਕੀਤਾ ਜਾ ਰਿਹਾ ਵਾਧਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧੇ ਨਾਲ ਇੱਕ ਪਾਸੇ ਆਮ ਵਿਅਕਤੀ ਦਾ ਕਚੂਮਰ ਨਿਕਲਿਆ ਪਿਆ ਹੈ ਦੂਜੇ ਪਾਸੇ ਖੇਤੀ ਲਾਗਤਾਂ ਨਾਲ ਕਿਸਾਨ ਦੀ ਆਰਥਿਕ ਹਾਲਤ ਬਦਤਰ ਹੋ ਪਈ ਹੈ ਅਤੇ ਦੂਸਰੇ ਪਾਸੇ ਤੇਲ ਕੰਪਨੀਆਂ ਵਾਰ ਵਾਰ ਕੀਮਤਾਂ ਵਧਾ ਕੇ ਮੁਨਾਫ਼ਾ ਕੁਟ ਰਹੀਆਂ ਹਨ।

                 ਉਲੰਪਿਕ ਖੇਡਾਂ ਵਿੱਚ ਪੰਜਾਬ ਦੇ ਜੇਤੂ ਰਹਿਣ ਵਾਲੇ ਖਿਡਾਰੀਆਂ ਦੇ ਸਨਮਾਨ ਸਬੰਧੀ ਉਨ੍ਹਾਂ ਕਿਹਾ ਕਿ ਉਲੰਪਿਕ ਖੇਡਾਂ ਵਿੱਚ ਪੰਜਾਬ ਦੇ ਜੇਤੂ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੀ ਖੇਡ ਨੀਤੀ ਦੇ ਅਨੁਸਾਰ ਆਰਥਿਕ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪੰਜਾਬ ਸਰਕਾਰ ਨੇ ਸੂਬੇ ਦੇ 10 ਕੌਮਾਂਤਰੀ ਖਿਡਾਰੀਆਂ ਨੂੰ ਪੰਜਾਬ ਪੁਲਿਸ ਵਿੱਚ ਡੀ ਐਸ ਪੀ ਰੈਂਕ ਨਾਲ ਸਨਮਾਨਿਤ ਕੀਤਾ ਹੈ। ਦਸੂਹਾ ਅਤੇ ਪੰਜਾਬ ਵਿੱਚ ਹੋਰ ਜ਼ਿਲ੍ਹੇ ਬਣਾਉਣ ਸਬੰਧੀ ਪੁ¤ਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਫੈਸਲਾ ਪੰਜਾਬ ਸਰਕਾਰ ਦੀ ਸਟੇਟ ਨੀਤੀ ਦੇ ਅਨੁਸਾਰ ਕੀਤਾ ਜਾਵੇਗਾ।

                ਮੁ¤ਖ ਮੰਤਰੀ ਪੰਜਾਬ ਨੇ ਦਾਣਾ ਮੰਡੀ ਦਸੂਹਾ ਵਿੱਚ ਸੰਗਤ ਦਰਸ਼ਨ ਦੇ ਚੌਥੇ ਅਤੇ ਆਖਰੀ ਦਿਨ ਦਸੂਹਾ ਬਲਾਕ ਦੇ 41 ਪਿੰਡਾਂ ਦੀਆਂ ਪੰਚਾਇਤਾਂ ਦੀਆਂ ਵਿਕਾਸ ਸਬੰਧੀ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਵਿਕਾਸ ਸਬੰਧੀ ਲਗਭਗ 5 ਕਰੋੜ ਰੁਪਏ ਦੇ ਚੈਕ ਜਾਰੀ ਕੀਤੇ। ਇਸ ਮੌਕੇ ਤੇ ਆਪਣੇ ਸੰਬੋਧਨ ਵਿੱਚ ਮੁ¤ਖ ਮੰਤਰੀ ਨੇ ਕਿਹਾ ਕਿ ਦਸੂਹਾ ਦੇ ਚਾਰ ਰੋਜ਼ਾ ਸੰਗਤ ਦਰਸ਼ਨ ਦੌਰਾਨ ਹਲਕੇ ਦੀਆਂ 231 ਪੰਚਾਇਤਾਂ ਨੂੰ 18 ਕਰੋੜ ਰੁਪਏ ਦੀ ਰਾਸ਼ੀ ਦੇ ਚੈਕ ਵਿਕਾਸ ਕਾਰਜਾਂ ਲਈ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ  ਜਦੋਂ ਵੀ ਅਕਾਲੀ ਭਾਜਪਾ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਹੀ ਲੋਕਾਂ ਦੇ ਵਿਕਾਸ ਸਬੰਧੀ ਮਸਲੇ ਹੱਲ ਕਰਨ ਲਈ ਸੰਗਤ ਦਰਸ਼ਨ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੀਆਂ ਗਰਾਂਟਾਂ ਦੀ ਵਰਤੋਂ ਨਿਰਧਾਰਤ ਸਮੇਂ ਵਿੱਚ ਖਰਚ ਕਰਕੇ ਇਨ੍ਹਾਂ ਦਾ ਲੋਕਾਂ ਨੂੰ ਲਾਭ ਦਿੱਤਾ ਜਾਵੇ।

                  ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਬੇਰੁਜ਼ਗਾਰੀ ਦੇ ਖਾਤਮੇ ਵਾਸਤੇ ਸਰਕਾਰ ਵੱਲੋਂ ਤਕਨੀਕੀ ਸਿੱਖਿਆ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਤਕਨੀਕੀ ਸਿੱਖਿਆ ਪ੍ਰਾਪਤ ਕਰਕੇ ਰੁਜ਼ਗਾਰ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਨੌਕਰੀਆਂ ਦੇ ਸੀਮਤ ਹੋ ਰਹੇ ਯੁ¤ਗ ਵਿੱਚ ਨੌਜਵਾਨ ਤਕਨੀਕੀ ਸਿੱਖਿਆ ਰਾਹੀਂ ਸਵੈਰੁਜ਼ਗਾਰ ਪ੍ਰਾਪਤ ਕਰਨ ਦੇ ਯੋਗ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤੀ ਅਧਾਰਤ ਧੰਦਿਆਂ ਜਿਨ੍ਹਾਂ ਵਿੱਚ ਡੇਅਰੀ ਫਾਰਮਿੰਗ, ਮੱਛੀ ਪਾਲਣ, ਮੂਰਗੀ ਪਾਲਣ, ਇਮੂ ਪਾਲਣ ਅਤੇ ਖੇਤੀ ਅਧਾਰਤ ਹੋਰ ਪ੍ਰੋਸੈਸਿੰਗ ਦੇ ਖੇਤਰ ਵਿੱਚ ਨੌਜਵਾਨਾਂ ਅਤੇ ਘਰਾਂ ਦੀਆਂ ਸੁਆਣੀਆਂ ਨੂੰ ਟਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਨਾਲ ਉਨ੍ਹਾਂ ਨੂੰ ਸਬਸਿਡੀ ਅਧਾਰਤ ਕਰਜ਼ੇ ਅਤੇ ਉਨ੍ਹਾਂ ਦੀ ਮਾਰਕਿਟਿੰਗ ਲਈ ਵੀ ਮਾਹਿਰਾਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। 

                ਇਸ ਮੌਕੇ ਤੇ ਸਰਵਸ੍ਰੀ ਅਵਿਨਾਸ਼ ਰਾਏ ਖੰਨਾ ਐਮ ਪੀ, ਬੀਬੀ ਸੁਖਜੀਤ ਕੌਰ ਸਾਹੀ ਵਿਧਾਇਕ ਹਲਕਾ ਦਸੂਹਾ, ਗੁਰਕਿਰਤ ਕ੍ਰਿਪਾਲ ਸਿੰਘ ਸਪੈਸ਼ਲ ਪ੍ਰਿੰਸੀਪਲ ਸਕੱਤਰ ਮੁ¤ਖ ਮੰਤਰੀ ਪੰਜਾਬ, ਗੁਰਚਰਨ ਸਿੰਘ ਵਿਸ਼ੇਸ਼ ਕਾਰਜ ਅਫਸ਼ਰ ਮੁ¤ਖ ਮੰਤਰੀ, ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ, ਲੋਕ ਨਾਥ ਆਂਗਰਾ ਡੀ ਆਈ ਜੀ ਜਲੰਧਰ ਰੇਂਜ, ਬਲਕਾਰ ਸਿੰਘ ਸਿੱਧੂ ਐਸ ਐਸ ਪੀ, ਬੀ ਐਸ ਧਾਲੀਵਾਲ ਵਧੀਕ ਡਿਪਟੀ ਕਮਿਸ਼ਨਰ (ਜ) ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਰਾਹੁਲ ਚਾਬਾ ਐਸ ਡੀ ਐਮ ਦਸੂਹਾ, ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ ਅਤੇ ਪਤਵੰਤੇ ਹਾਜ਼ਰ ਸਨ।

ਬਿਜਲੀ ਦਾ ਘਾਟ ਪੂਰੀ ਕਰਨ ਲਈ ਤਿੰਨ ਪਾਵਰ ਪਲਾਂਟ ਅਗਲੇ ਸਾਲ ਤੱਕ ਚਾਲੂ ਹੋਣਗੇ: ਬਾਦਲ

  • ਕਾਂਗਰਸ ਸਰਕਾਰਾਂ ਦੀ ਖਿਤਾ ਵਿਤਕਰੇਬਾਜੀ ਕਰਕੇ ਕੰਢੀ ਅਤੇ ਬਾਰਡਰ ਖੇਤਰ ਦਾ ਵਿਕਾਸ ਪੱਛੜਿਆ
  • ਮੁੱਖ ਮੰਤਰੀ ਵੱਲੋਂ ਸੰਗਤ ਦਰਸ਼ਨ ਵਿੱਚ 74 ਪੰਚਾਇਤਾਂ ਨੂੰ 5 ਕਰੋੜ ਦੇ ਚੈਕ ਜਾਰੀ ।
  • ਧੁੱਸੀ ਬੰਧ ਦੀ ਮੁਰੰਮਤ ਲਈ 46 ਕਰੋੜ ਮਨਜੂਰ ।
PS Badal in Sangat Darshan ( Alampur )
ਆਲਮਪੁਰ  (ਟਾਂਡਾ ਦਸੂਹਾ), 29 ਜੁਲਾਈ: ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁ¤ਖ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰਾਂ ਦੀ ਖਿਤਾ ਵਿਤਕਰੇਬਾਜੀ ਕਰਕੇ ਕੰਢੀ ਅਤੇ ਬਾਰਡਰ ਏਰੀਏ  ਵਿਕਾਸ ਪੱਖੋਂ  ਪਿੱਛੇ ਰਹੇ ਹਨ। ਪੰਜਾਬ ਵਿੱਚ ਲੰਬਾ ਸਮਾਂ ਕਾਂਗਰਸ ਪਾਰਟੀ ਨੇ ਰਾਜ ਕਰਕੇ ਸੂਬੇ ਦੇ  ਕੰਢੀ ਅਤੇ ਬਾਰਡਰ ਏਰੀਏ ਨੂੰ ਲਵਾਰਸ ਸਮਝਦਿਆਂ ਇਨ੍ਹਾਂ ਖੇਤਰਾਂ ਵਿੱਚ ਲੋਕਾਂ ਦੀਆਂ ਮੁਢਲੀਆਂ ਲੋੜਾਂ ਅਤੇ ਜੀਵਨ ਪੱਧਰ ਨੂੰ ਉਚਾ ਚੁਕਣ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਜਦਕਿ ਅਕਾਲੀ ਭਾਜਪਾ ਸਰਕਾਰ ਨੇ ਕੰਢੀ ਅਤੇ ਬਾਰਡਰ ਏਰੀਏ ਦੇ ਇਲਾਕਿਆਂ ਵਾਸਤੇ ਵਿਕਾਸ ਸਬੰਧੀ ਵਿਸ਼ੇਸ਼ ਸਕੀਮਾਂ ਲਾਗੂ ਕੀਤੀਆਂ ਹਨ। ਸਰਕਾਰ ਨੇ ਇਸ ਖੇਤਰ ਵਿੱਚ ਸਿੱਖਿਆ ਦੇ ਮਿਆਰ ਨੂੰ ਉਚਾ ਚੁਕਣ ਲਈ ਕੰਢੀ ਅਤੇ ਬਾਰਡਰ ਏਰੀਏ ਵਿੱਚ ਅਧਿਆਪਕਾਂ ਦਾ ਇੱਕ ਵੱਖਰਾ ਕੇਡਰ ਬਣਾਇਆ ਹੈ ਜਿਸ ਤਹਿਤ ਇਸ ਖੇਤਰ ਦੇ ਪਿੰਡਾਂ ਦੇ ਪੜੇ ਲਿਖੇ ਨੌਜਵਾਨਾਂ ਨੂੰ ਹੀ ਇਨ੍ਹਾਂ ਪਿੰਡਾਂ ਦੇ ਸਕੂਲਾਂ ਵਿੱਚ ਅਧਿਆਪਕ ਨਿਯੁਕਤ ਕੀਤਾ ਜਾ ਰਿਹਾ ਹੈ ਕਿਉਂਕਿ ਸ਼ਹਿਰੀ ਅਤੇ ਹੋਰ ਖੇਤਰਾਂ ਨਾਲ ਸਬੰਧਤ ਅਧਿਆਪਕ ਇਨ੍ਹਾਂ ਖੇਤਰਾਂ ਵਿੱਚ ਜਿੰਮੇਵਾਰੀ ਨਾਲ ਨੌਕਰੀ ਨਾ ਕਰਨ ਕਰਕੇ ਇਹ ਖੇਤਰ ਸਿੱਖਿਆ ਦੇ ਖੇਤਰ ਵਿੱਚ ਪੱਛੜਦੇ ਜਾ ਰਹੇ ਸਨ। ਮੁ¤ਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਅੱਜ ਇਥੇ ਦਸੂਹਾ ਵਿਧਾਨ ਸਭਾ ਹਲਕੇ ਵਿੱਚ ਆਯੋਜਿਤ ਤੀਸਰੇ ਦਿਨ ਦੇ ਆਯੋਜਿਤ ਸੰਗਤ ਦਰਸ਼ਨ ਦੌਰਾਨ ਪਿੰਡ ਆਲਮਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੰਢੀ ਖੇਤਰ ਨੂੰ ਐਗਰੋ ਪ੍ਰੋਸੈਸਿੰਗ ਇੰਡਸਟਰੀ ਹੱਬ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਇਸ ਖੇਤਰ ਵਿੱਚ ਪੈਦਾ ਹੋਣ ਵਾਲੇ ਫ਼ਲਾਂ ਅਤੇ ਜੜੀ ਬੂਟੀਆਂ ਦੀ ਖੋਜ ਵਾਸਤੇ ਖੋਜ ਕੇਂਦਰ ਖੋਲਿਆ ਜਾ ਰਿਹਾ ਹੈ ਅਤੇ ਇਸ ਖੇਤਰ ਵਿੱਚ ਦੇਸੀ ਗਊ ਦੀ ਬਰੀਡ ਦੇ ਸੁਧਾਰ ਵਾਸਤੇ ਵੀ ਗੁਰੂ ਅੰਗਦ ਦੇਵ ਯੂਨੀਵਰਸਿਟੀ ਦਾ ਖੋਜ ਕੇਂਦਰ ਸ਼ੁਰੂ ਕੀਤਾ ਜਾਵੇਗਾ।

                   ਮੁੱਖ ਮੰਤਰੀ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਸਰਹੱਦੀ ਸੂਬਾ ਸਮਝਦਿਆਂ ਇਥੋਂ ਦੇ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਦੀ ਵੱਧ ਪ੍ਰਤੀਨਿਧਤਾ ਦੇਣੀ ਚਾਹੀਦੀ ਹੈ ਜਦ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਫੌਜ ਵਿੱਚ ਆਬਾਦੀ ਦੇ ਆਧਾਰ ਤੇ ਢਾਈ ਪ੍ਰਤੀਸ਼ਤ ਹੀ ਪ੍ਰਤੀਨਿੱਧਤਾ ਦੇ ਕੇ ਸੂਬੇ ਨਾਲ ਵਿਤਕਰੇਬਾਜੀ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਲਗਾਏ ਜਾ ਰਹੇ ਬਿਜਲੀ ਕੱਟ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਉਤਪਾਦਨ ਵਾਸਤੇ ਪਿਛਲੇ ਟਰਮ ਦੌਰਾਨ ਸ਼ੁਰੂ ਕੀਤੇ ਤਿੰਨ ਥਰਮਲ ਪਲਾਂਟ ਅਗਲੇ ਸਾਲ ਤੱਕ ਮੁਕੰਮਲ ਹੋ ਜਾਣਗੇ ਜਿਸ ਨਾਲ ਬਿਜਲੀ ਪੱਖੋਂ ਪੰਜਾਬ ਆਤਮ ਨਿਰਭਰ ਸੂਬਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਗਰਮੀ ਦੇ ਮੌਸਮ ਵਿੱਚ ਲਗ ਰਹੇ ਬਿਜਲੀ ਦੇ ਕੱਟ ਬਰਸਾਤ ਨਾ ਹੋਣ ਕਰਕੇ, ਦੇਸ਼ ਵਿੱਚ ਪੈਦਾ ਹੋਈ ਸੋਕੇ ਵਰਗੀ ਸਥਿਤੀ ਕਰਕੇ ਹੈ। ਇਸ ਦੇ ਬਾਵਜੂਦ ਸਰਕਾਰ ਵੱਲੋਂ ਬਾਹਰਲੇ ਸੂਬਿਆਂ ਤੋਂ ਬਿਜਲੀ ਖਰੀਦ ਕੇ ਕਿਸਾਨਾਂ  ਅਤੇ ਲੋਕਾਂ ਦੀ ਘਰੇਲੂ ਬਿਜਲੀ ਦੀਆਂ ਲੋੜਾਂ ਦੀ ਪੂਰਤੀ ਕੀਤੀ ਜਾ ਰਹੀ ਹੈ। ਪੰਜਾਬ ਦੇ ਸਮੁੱਚੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਦੇ ਮੁ¤ਖ ਮੰਤਰੀ ਕਦੇ ਵੀ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਜਾਣੂ ਨਹੀਂ ਹੋਏ ਅਤੇ ਉਹ ਹਮੇਸ਼ਾਂ ਆਪਣਾ ਸਮਾਂ ਐਸ਼ਪ੍ਰਸਤੀ ਵਿੱਚ ਹੀ ਗੁਜ਼ਾਰਦੇ ਰਹੇ ਹਨ ਜਦ ਕਿ ਅਸੀਂ ਪਿਛਲੇ ਅਕਾਲੀ ਭਾਜਪਾ ਸਰਕਾਰ ਦੇ ਅਰਸੇ ਦੌਰਾਨ ਹਰ ਹਲਕੇ ਵਿੱਚ  ਸੰਗਤ ਦਰਸ਼ਨ ਕਰਕੇ ਲੋਕਾਂ ਦੀਆਂ ਵਿਕਾਸ ਸਬੰਧੀ ਸਮੱਸਿਆਵਾਂ ਨੂੰ ਦੂਰ ਕੀਤਾ ਹੈ ਅਤੇ ਇਹ ਸੰਗਤ ਦਰਸ਼ਨ ਹਲਕਾਵਾਰ ਜਾਰੀ ਰਹਿਣਗੇ। 

                   ਮੁ¤ਖ ਮੰਤਰੀ ਨੇ ਦਸੂਹਾ ਹਲਕੇ ਵਿੱਚ ਤੀਸਰੇ ਦਿਨ ਪਿੰਡ ਆਲਮਪੁਰ ਵਿਖੇ ਆਯੋਜਿਤ ਸੰਗਤ ਦਰਸ਼ਨ ਦੌਰਾਨ ਬਲਾਕ ਦਸੂਹਾ ਅਤੇ ਟਾਂਡਾ ਦੇ 74 ਪਿੰਡਾਂ ਦੀਆਂ ਪੰਚਾਇਤਾਂ ਦੀਆਂ ਵਿਕਾਸ ਸਬੰਧੀ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ 5 ਕਰੋੜ ਰੁਪਏ ਦੀ ਰਾਸ਼ੀ ਦੇ ਚੈਕ ਵਿਕਾਸ ਕਾਰਜਾਂ ਲਈ ਜਾਰੀ ਕੀਤੇ। ਇਸ ਮੌਕੇ ਤੇ ਬੋਲਦਿਆਂ ਸ੍ਰ: ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਦਰਿਆ ਬਿਆਸ ਦੇ ਧੁ¤ਸੀ ਬੰਨ ਨੂੰ ਮਜ਼ਬੂਤ ਕਰਨ ਲਈ 46 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਦਰਿਆ ਦੇ ਆਸ ਪਾਸ ਪਿੰਡਾਂ ਦੇ ਮਾਲੀ ਤੇ ਜਾਨੀ ਨੁਕਸਾਨ ਨੂੰ ਰੋਕਿਆ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਨੇ ਕੰਢੀ ਖੇਤਰ ਵਿੱਚ ਸਿੰਚਾਈ ਸਹੂਲਤਾਂ ਦੇ ਸੁਧਾਰ ਵਾਸਤੇ ਕੰਢੀ ਨਹਿਰ ਅਤੇ ਇਸ ਦੇ ਖਾਲਿਆਂ ਦੀ ਮੁਰੰਮਤ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਨਾਲ ਫੈਲਣ ਵਾਲੀਆਂ ਪੀਲੀਏ, ਹੈਜੇ ਅਤੇ ਮੁਲੇਰੀਏ ਵਰਗੀਆਂ ਬੀਮਾਰੀਆਂ ਪ੍ਰਤੀ ਸਰਕਾਰ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਇਸ ਸਬੰਧੀ ਡਾਇਰੈਕਟਰ ਸਿਹਤ ਸੇਵਾਵਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ ਪੰਜਾਬ ਵਿੱਚ ਜਿਥੇ ਕੋਈ ਇਸ ਤਰ੍ਹਾਂ ਦਾ ਕੇਸ ਸਾਹਮਣੇ ਆਉਂਦਾ ਹੈ, ਉਥੇ ਰੋਕਥਾਮ ਲਈ ਤੁਰੰਤ ਲੋੜੀਂਦੇ ਕਦਮ ਚੁਕਣ।

                   ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਨੇ ਆਪਣੀਆਂ ਸਮੱਸਿਆਵਾਂ ਵਿੱਚ ਵਧੇਰੇ ਕਰਕੇ ਪਿੰਡਾਂ ਦੇ ਗੰਦੇ ਪਾਣੀ ਦੇ ਨਿਕਾਸ ਦੀਆਂ ਸਮੱਸਿਆਵਾਂ ਨੂੰ ਸਾਹਮਣੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇੱਕ ਵਿਸ਼ੇਸ਼ ਯੋਜਨਾ ਬਣਾਈ ਗਈ ਹੈ ਕਿ ਪਿੰਡਾਂ ਵਿੱਚ ਪੂਰੇ ਜਾ ਚੁਕੇ ਛੱਪੜਾਂ ਨੂੰ ਮੁੜ ਸੁਰਜੀਤ ਕੀਤਾ ਜਾਵੇ ਜਿਸ ਵਾਸਤੇ ਛੱਪੜਾਂ ਦੀ ਖੁਦਾਈ ਦਾ ਕੰਮ ਕੀਤਾ ਜਾਵੇਗਾ ਤਾਂ ਜੋ ਪਿੰਡਾਂ ਦੇ ਗੰਦੇ ਪਾਣੀ ਨੂੰ ਇਨ੍ਹਾਂ ਛੱਪੜਾਂ ਵਿੱਚ ਸੰਭਾਲਿਆ ਜਾ ਸਕੇ ਅਤੇ ਇਸ ਪਾਣੀ ਨੂੰ ਸਾਫ਼ ਕਰਕੇ ਸਿੰਚਾਈ ਲਈ ਵਰਤਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਵਿੱਚ ਬੇਘਰੇ ਲੋਕਾਂ ਨੂੰ ਮਕਾਨਾਂ ਵਾਸਤੇ ਪਲਾਟ ਦੇਣ ਲਈ ਪਿੰਡਾਂ ਦੀਆਂ ਪੰਚਾਇਤਾਂ ਮਤੇ ਪਾ ਕੇ ਸਬੰਧਤ ਵਿਭਾਗ ਨੂੰ ਭੇਜਣ ਅਤੇ ਡਿਪਟੀ ਕਮਿਸ਼ਨਰ ਨੂੰ ਪਲਾਟ ਦੇਣ ਦੀ ਪ੍ਰਵਾਨਗੀ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਤੇ ਮੁ¤ਖ ਮੰਤਰੀ ਨੇ ਮੁਹੱਲਾ ਕੈਂਥਾਂ     ਦੇ ਹੈਜੇ ਨਾਲ ਮਰਨ ਵਾਲੇ ਪਵਨ ਕੁਮਾਰ ਦੀ ਵਿਧਵਾ ਗੀਤਾ ਰਾਣੀ ਨੂੰ 1.5 ਲੱਖ ਰੁਪਏ ਦਾ ਚੈਕ ਭੇਂਟ ਕੀਤਾ।  

                   ਇਸ ਮੌਕੇ ਸਰਵਸ੍ਰੀ ਦੇਸ ਰਾਜ ਸਿੰਘ ਧੁ¤ਗਾ ਮੁ¤ਖ ਪਾਰਲੀਮਾਨੀ ਸਕੱਤਰ, ਸੁਖਜੀਤ ਕੌਰ ਸਾਹੀ ਵਿਧਾਇਕ ਹਲਕਾ ਦਸੂਹਾ, ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਵਿਧਾਇਕ ਗੜ੍ਹਸ਼ੰਕਰ, ਸੇਵਾ ਸਿੰਘ ਸੇਖਵਾਂ ਸਾਬਕਾ ਮੰਤਰੀ ਪੰਜਾਬ, ਜਤਿੰਦਰ ਸਿੰਘ ਲਾਲੀ ਬਾਜਵਾ ਚੇਅਰਮੇਨ ਜੈਨਕੋ ਪੰਜਾਬ, ਲਖਵਿੰਦਰ ਸਿੰਘ ਲੱਖੀ ਯੂਥ ਆਗੂ, ਕੇ ਜੇ ਐਸ ਚੀਮਾ, ਗੁਰਕੀਰਤ ਕ੍ਰਿਪਾਲ ਸਿੰਘ ਸਪੈਸ਼ਲ ਪ੍ਰਿੰਸੀਪਲ ਸਕੱਤਰ ਮੁੱਖ ਮੰਤਰੀ ਪੰਜਾਬ, ਗੁਰਚਰਨ ਸਿੰਘ ਵਿਸ਼ੇਸ਼ ਕਾਰਜ ਅਫ਼ਸਰ ਮੁੱਖ ਮੰਤਰੀ ਪੰਜਾਬ, ਲੋਕ ਨਾਥ ਆਂਗਰਾ ਡੀ ਆਈ ਜੀ ਜਲੰਧਰ ਰੇਂਜ,  ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ, ਬਲਕਾਰ ਸਿੰਘ ਸਿੱਧੂ ਐਸ ਐਸ ਪੀ, ਹੋਰ ਪਤਵੰਤੇ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਹਾਜ਼ਰ ਸਨ।

ਪੱਤਰਕਾਰ ਤੇ ਕਾਤਲਾਨਾ ਹਮਲੇ ਦੀ ਨਿਖੇਧੀ

ਤਲਵਾੜਾ, 29 ਜੁਲਾਈ : ਇੱਥੇ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਦੀਪਕ ਠਾਕੁਰ ਉੱਤੇ ਕਥਿਤ ਤੌਰ ਤੇ ਕਾਤਿਲਾਨਾ ਹਮਲੇ ਦੀ ਪੱਤਰਕਾਰ ਯੂਨੀਅਨ ਤਲਵਾੜਾ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਪਕ ਠਾਕੁਰ ਨੇ ਦੱਸਿਆ ਕਿ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੇ ਤਲਵਾੜਾ ਸੰਗਤ ਦਰਸ਼ਨ ਪ੍ਰੋਗਰਾਮ ਉਪਰੰਤ ਸ਼ਾਮ ਨੂੰ ਜਦੋਂ ਉਹ ਦੌਲਤਪੁਰ ਚੌਂਕ ਵਿਚ ਜੈ ਮਾਂ ਸਟੂਡੀਓ ਵਿਚ ਰੁਕੇ ਤਾਂ ਉੱਥੇ ਮਨੋਜ ਕੁਮਾਰ ਉਰਫ਼ ਰਿੰਕੂ ਨਾਮਕ ਵਿਅਕਤੀ ਨੇ ਆ ਕੇ ਪਹਿਲਾਂ ਕਿਸੇ ਖ਼ਬਰ ਆਦਿ ਨੂੰ ਲੈ ਕੇ ਬਹਿਸ ਕੀਤੀ ਅਤੇ ਮਗਰੋਂ ਉੱਥੇ ਹੀ ਜਾਨਲੇਵਾ ਹਮਲਾ ਕਰਕੇ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਅਸਲ ਵਿਚ ਪਿਛਲੇ ਕੁਝ ਦਿਨਾਂ ਤੋਂ ਉਹ ਨਾਜਾਇਜ਼ ਮਾਈਨਿੰਗ ਆਦਿ ਤੇ ਸਟੋਰੀ ਕਰ ਰਹੇ ਸਨ ਤੇ ਜਿਸ ਵਿਚ ਉਕਤ ਵਿਅਕਤੀ ਸਿੱਧੇ ਤੌਰ ਤੇ ਸ਼ਾਮਿਲ ਹੈ ਅਤੇ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਵੀ ਮਿਲ ਰਹੀਆਂ ਸਨ। ਇਸ ਦੌਰਾਨ ਪੱਤਰਕਾਰ ਯੂਨੀਅਨ ਤਲਵਾੜਾ ਦੇ ਪ੍ਰਧਾਨ ਸ਼੍ਰੀ ਰਕੇਸ਼ ਘਈ ਨੇ ਦੱਸਿਆ ਕਿ ਇਹ ਬੇਹੱਦ ਨਿੰਦਣਯੋਗ ਘਟਨਾ ਹੈ ਅਤੇ ਤਲਵਾੜਾ ਦੇ ਸਮੂਹ ਪੱਤਰਕਾਰਾਂ ਵੱਲੋਂ ਮੀਟਿੰਗ ਕਰਕੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ ਅਤੇ ਥਾਣਾ ਮੁਖੀ ਤਲਵਾੜਾ ਨੂੰ ਇਸ ਸਬੰਧੀ ਪੱਤਰਕਾਰਾਂ ਦੇ ਵਫ਼ਦ ਨੇ ਮਿਲ ਕੇ ਕਥਿਤ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕਰਕੇ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿਚ ਤਿੱਖੇ ਸੰਘਰਸ਼ ਦੀ ਚੇਤਾਵਨੀ ਵੀ ਦਿੱਤੀ।

ਮੁੱਖ ਮੰਤਰੀ ਵੱਲੋਂ ਅਧਿਆਪਕਾਂ ਦੇ ਮਸਲੇ ਹੱਲ ਕਰਨ ਦਾ ਭਰੋਸਾ

ਤਲਵਾੜਾ, 29 ਜੁਲਾਈ: ਤਲਵਾੜਾ ਦੇ ਵੱਖ ਵੱਖ ਸਕੂਲਾਂ ਵਿਚ ਤਾਇਨਾਤ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਅਧਿਆਪਕਾਂ ਦਾ ਇਕ ਵਫ਼ਦ ਸ਼੍ਰੀਮਤੀ ਨਰੇਸ਼ ਠਾਕੁਰ ਮੈਂਬਰ ਬਲਾਕ ਸੰਮਤੀ ਦੀ ਅਗਵਾਈ ਹੇਠ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੂੰ ਮਿਲਿਆ। ਇਸ ਮੌਕੇ ਸ਼੍ਰੀਮਤੀ ਠਾਕੁਰ ਨੇ ਦੱਸਿਆ ਕਿ ਬੀ. ਬੀ. ਐਮ. ਬੀ. ਤਲਵਾੜਾ ਪ੍ਰਸ਼ਾਸ਼ਨ ਵੱਲੋਂ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਹੈ ਅਤੇ ਮਹਿਕਮੇ ਦੀਆਂ ਤਾਨਾਸ਼ਾਹੀ ਨੀਤੀਆਂ ਕਾਰਨ ਅਧਿਆਪਕਾਂ ਨੂੰ ਵੱਡੀ ਆਰਥਿਕ ਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।  ਉਨ੍ਹਾਂ ਕਿਹਾ ਕਿ ਤਲਵਾੜਾ ਵਿਚ ਅਧਿਆਪਕਾਂ ਨੂੰ ਐਚ. ਆਰ. ਏ. (ਮਕਾਨ ਕਿਰਾਇਆ ਭੱਤਾ) ਨਹੀਂ ਦਿੱਤਾ ਜਾਂਦਾ ਅਤੇ ਨਾ ਹੀ ਟਾਉਨਸ਼ਿਪ ਕਲੌਨੀ ਵਿਚ ਅਹੁਦੇ ਅਤੇ ਤਨਖਾਹ ਸਕੇਲਾਂ ਮੁਤਾਬਕ ਰਿਹਾਇਸ਼ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸ. ਬਾਦਲ ਨੇ ਇਸ ਸਬੰਧੀ ਮਸਲਾ ਜਿਲ੍ਹਾ ਸਿੱਖਿਆ ਅਧਿਕਾਰੀ ਨੂੰ ਸੌਪ ਕੇ ਜਾਂਚ ਕਰਨ ਦੇ ਹੁਕਮ ਦੇ ਦਿੱਤੇ ਹਨ ਅਤੇ ਛੇਤੀ ਹੀ ਇਸਦਾ ਹੱਲ ਕਰ ਦਿੱਤਾ ਜਾਵੇਗਾ ਜਿਸ ਨਾਲ ਬੀ ਬੀ ਐਮ ਬੀ ਅਤੇ ਹੋਰ ਮਹਿਕਮਿਆਂ ਵਿਚਾਲੇ ਆਪਸੀ ਸਾਂਝ ਮਜਬੂਤ ਹੋਵੇਗੀ।

ਸੋਕੇ ਵਰਗੇ ਹਾਲਾਤ ਨਾਲ ਨਿਪਟਣ ਲਈ ਕੇਂਦਰ ਆਰਥਿਕ ਪੈਕੇਜ ਦੇਵੇ: ਬਾਦਲ

  • ਘੱਗਰ ਡੈਮ ਵਿਚ ਦੇਰੀ ਲਈ ਕੇਂਦਰ ਜਿੰਮੇਵਾਰ : ਬਾਦਲ
  • ਸੰਗਤ ਦਰਸ਼ਨ ਦੇ ਦੂਜੇ ਦਿਨ ਇਤਿਹਾਸਿਕ ਕਸਬਾ ਕਮਾਹੀ ਦੇਵੀ ਵਿਚ ਸੁਣੀਆਂ ਸ਼ਿਕਾਇਤਾਂ
ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ

ਤਲਵਾੜਾ, 28 ਜੁਲਾਈ  : ਦੇਸ਼ ਦੇ ਅੰਨਦਾਤਾ ਅਖਵਾਉਂਦੇ ਪੰਜਾਬ ਵਿਚ ਨਾਮਾਤਰ ਬਾਰਿਸ਼ ਕਾਰਨ ਪੈਦਾ ਹੋਏ ਸੋਕੇ ਵਰਗੇ ਹਾਲਾਤ ਵਿਚ ਆਰਥਿਕ ਸੰਕਟ ਦੇ ਹਾਲਾਤ ਬਣ ਚੁੱਕੇ ਹਨ ਅਤੇ ਕੇਂਦਰ  ਨੂੰ ਤੁਰੰਤ ਪੰਜਾਬ ਲਈ ਵਿਸ਼ੇਸ਼ ਆਰਥਿਕ ਪੈਕੇਜ ਦੇਣਾ ਚਾਹੀਦਾ ਹੈ। ਪੰਜਾਬ ਸਰਕਾਰ ਦੇ ਮੁਲਾਜਮਾਂ ਦੀ ਸੇਵਾ ਮੁਕਤੀ ਦੀ ਉਮਰ ਹੱਦ 60 ਸਾਲ ਕਰਨ ਬਾਰੇ ਹਾਲੇ ਤੱਕ ਕੋਈ ਫ਼ੈਸਲਾ ਨਹੀਂ ਕੀਤਾ ਗਿਆ ਅਤੇ ਦਫ਼ਤਰੀ ਕੰਮ ਕਾਜ  ਨੂੰ ਸੁਚਾਰੂ ਢੰਗ ਚਲਾਉਣ ਲਈ ਰਾਜ ਦੇ ਅਦਾਰਿਆਂ ਵਿਚ ਰੈਸ਼ਨੇਲਾਈਜ਼ੇਸਨ ਤੇ ਪੂਰੀ ਤਰਾਂ ਅਮਲ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਬਲਾਕ ਤਲਵਾੜਾ ਦੇ ਇਤਿਹਾਸਕ ਕਸਬਾ ਕਮਾਹੀ ਦੇਵੀ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਵਿਚ ਜੁੜੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ।
ਰੁੱਖ ਲਗਾਉਂਦੇ ਹੋਏ
ਪੰਜਾਬ ਵਿਚ ਬਿਜਲੀ ਸੰਕਟ ਬਾਰੇ ਬੋਲਦਿਆਂ ਸ. ਬਾਦਲ ਨੇ ਕਿਹਾ ਕਿ ਕੇਂਦਰੀ ਪੂਲ ਵਿਚੋਂ 1000 ਮੈਗਾਵਾਟ ਬਿਜਲੀ ਹੋਰ ਜਾਰੀ ਕਰਨੀ ਚਾਹੀਦੀ ਹੈ ਅਤੇ ਬਿਜਲੀ ਦੀ ਕਮੀ ਨਾਲ ਨਜਿੱਠਣ ਲਈ ਕੇਂਦਰ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜ ਵਿਚ ਸਹਿਕਾਰਤਾ ਲਹਿਰ ਨੂੰ ਮਜਬੂਤ ਕਰਨ ਲਈ ਸਰਕਾਰ ਵੱਲੋਂ ਵਿਆਪਕ ਯਤਨ ਕੀਤੇ ਜਾ ਰਹੇ ਹਨ ਅਤੇ ਅਜਿਹੇ ਉੱਦਮੀਆਂ ਨੂੰ ਆਰਥਿਕ ਹੁਲਾਰਾ ਦੇਣ ਲਈ 50 ਫੀਸਦੀ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸੂਬਿਆਂ ਪ੍ਰਤੀ ਨੀਤੀਆਂ ਨਾਲ ਜਿਆਦਾਤਰ ਸੂਬਿਆਂ ਦੀ ਹਾਲਤ ਭਿਖਾਰੀਆਂ ਵਰਗੀ ਹੋ ਗਈ ਹੈ ਅਤੇ ਦੇਸ਼ ਵਿਚ ਕੇਂਦਰੀ ਪੂਲ ਵਿਚ ਟੈਕਸਾਂ ਰਾਹੀ ਇਕੱਠੇ ਹੁੰਦੇ ਪੈਸੇ ਵਿਚੋਂ 68 ਫੀਸਦੀ ਆਮਦਨ ਕੇਂਦਰ ਕੋਲ ਰਹਿ ਜਾਂਦੀ ਹੈ ਅਤੇ ਸੂਬਿਆਂ ਨੂੰ ਮਹਿਜ 32 ਫੀਸਦੀ ਸੂਬਿਆਂ ਦਿੱਤੇ ਜਾਂਦੇ ਹਨ ਪਰੰਤੂ ਸੂਬਿਆਂ ਨੂੰ ਵਧੇਰੇ ਹਿੱਸਾ ਮਿਲਣਾ ਚਾਹੀਦਾ ਹੈ ਜਿਸ ਨਾਲ ਦੇਸ਼ ਦਾ ਸੰਘੀ ਢਾਂਚਾ ਵਧੇਰੇ ਮਜਬੂਤ ਹੋਵੇਗਾ।
ਬਹਿਦੂਲੋ ਵਿਚ ਦਸਤਕਲਾ ਵੇਖਦੇ ਹੋਏ

        ਘੱਗਰ ਦਰਿਆ ਸਬੰਧੀ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਘੱਗਰ ਦਰਿਆ ਵੱਲੋਂ ਸੂਬੇ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਪਹੁੰਚਾਏ ਜਾ ਰਹੇ ਨੁਕਸਾਨ ਲਈ ਕੇਂਦਰ ਸਰਕਾਰ ਜਿੰਮੇਵਾਰ ਹੈ ਕਿਉਂਕਿ ਪੰਜਾਬ ਸਰਕਾਰ ਨੇ ਘੱਗਰ ਦਰਿਆ ਤੇ ਡੈਮ ਦਾ  ਆਪਣੇ ਹਿੱਸੇ ਦੇ ਕੰਮ ਨੂੰ ਪੂਰਾ ਕੀਤਾ ਜਾ  ਚੁਕਾ ਹੈ ਪਰ ਬਾਕੀ ਰਹਿੰਦੇ ਹਿੱਸੇ ਦੇ ਕੰਮ ਦੀ ਮਨਜੂਰੀ ਨਾ ਦੇਣ ਇਹ ਕੰਮ ਅਧੂਰਾ ਪਿਆ ਹੈ ਜਿਸ ਨਾਲ ਇਸ ਖੇਤਰ ਦੇ ਲੋਕਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਹੁਣ ਤੱਕ ਕੇਂਦਰ ਸਰਕਾਰ ਵੱਲੋਂ  ਸੂਬਿਆਂ ਦੇ ਸਾਂਝੇ ਮਸਲਿਆਂ ਦਾ ਨਿਪਟਾਰਾ ਨਾ ਕਰਨ ਕਰਕੇ ਸੂਬਿਆਂ ਦਾ ਆਪਸੀ ਟਕਰਾਓ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵੰਡ ਤੋਂ ਬਾਅਦ ਹੁਣ ਤੱਕ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦਰਿਆਈ ਪਾਣੀਆਂ ਦੇ ਮਸਲਿਆਂ, ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਨਾ ਦੇ ਕੇ ਅਤੇ ਉਦਯੋਗ ਅਤੇ ਖੇਤੀਬਾੜੀ ਦੇ ਖੇਤਰ ਵਿੱਚ ਵੀ ਪੰਜਾਬ ਨਾਲ ਵਿਤਕਰੇਬਾਜੀ ਕੀਤੀ ਗਈ ਹੈ।
        ਮੁ¤ਖ ਮੰਤਰੀ ਨੇ ਇਸ ਤੋਂ ਪਿੰਡ  ਕਮਾਹੀ ਦੇਵੀ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਆਧੁਨਿਕ ਤਿੰਨ ਮੰਜ਼ਲੀ ਕਮਿਉਨਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ ਅਤੇ ਹੈਲਥ ਸੈਂਟਰ ਵਿੱਚ ਹਰ ਬੀਮਾਰੀ ਦੇ ਮਾਹਿਰ ਡਾਕਟਰ, ਓਪਰੇਸ਼ਨ ਥੀਏਟਰ, ਐਕਸਰੇ, ਲਿਬਾਟਰੀ ਆਦਿ ਸਹੂਲਤਾਂ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਇਸ ਮੌਕੇ ਤੇ ਆਯੋਜਿਤ ਸੰਗਤ ਦਰਸ਼ਨ ਵਿੱਚ ਤਲਵਾੜਾ ਅਤੇ ਦਸੂਹਾ ਬਲਾਕ ਦੇ 56 ਪਿੰਡਾਂ ਦੀਆਂ ਪੰਚਾਇਤਾਂ ਨੂੰ ਲਗਭਗ 3 ਕਰੋੜ ਰੁਪਏ ਦੇ ਚੈਕ ਵਿਕਾਸ ਕੰਮਾਂ ਲਈ ਜਾਰੀ ਕੀਤੇ। ਸੰਗਤ ਦਰਸ਼ਨ ਨੂੰ ਸੰਬੋਧਨ ਕਰਦਿਆਂ ਮੁ¤ਖ ਮੰਤਰੀ ਨੂੰ ਕਿਹਾ ਕਿ ਇਸ ਖੇਤਰ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਉਪਲਬੱਧ ਕਰਵਾਈਆਂ ਜਾਣਗੀਆਂ ਅਤੇ ਇਸ ਖੇਤਰ ਦੇ ਨੌਜਵਾਨਾਂ ਨੂੰ ਹੁਨਰ ਟਰੇਨਿੰਗ ਲਈ ਪੌਲੀਟੈਕਨਿਕ ਕਾਲਜ ਅਤੇ ਹੋਰ ਟਰੇਨਿੰਗ ਸੈਂਟਰ ਸ਼ੁਰੂ ਕੀੇਤੇ ਜਾਣਗੇ ਅਤੇ ਇਸ ਖੇਤਰ ਵਿੱਚ ਪੈਦਾ ਹੋਣ ਵਾਲੇ ਫ਼ਲਾਂ, ਜੜੀ-ਬੂਟੀਆਂ ਦੀ ਪ੍ਰੋਸੈਸਿੰਗ ਵਾਸਤੇ ਸਰਕਾਰ ਵੱਲੋਂ 50 ਪ੍ਰਤੀਸ਼ਤ ਸਬਸਿਡੀ ਤੇ ਆਰਥਿਕ ਮੱਦਦ ਮੁਹੱਈਆ ਕਰਵਾਈ ਜਾਵੇਗੀ।
        ਮੁ¤ਖ ਮੰਤਰੀ ਨੇ ਇਸ ਤੋਂ ਪਿੰਡ  ਕਮਾਹੀ ਦੇਵੀ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਆਧੁਨਿਕ ਤਿੰਨ ਮੰਜ਼ਲੀ ਕਮਿਉਨਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ ਅਤੇ ਹੈਲਥ ਸੈਂਟਰ ਵਿੱਚ ਹਰ ਬੀਮਾਰੀ ਦੇ ਮਾਹਿਰ ਡਾਕਟਰ, ਓਪਰੇਸ਼ਨ ਥੀਏਟਰ, ਐਕਸਰੇ, ਲਿਬਾਟਰੀ ਆਦਿ ਸਹੂਲਤਾਂ ਦੇਣ ਦਾ ਐਲਾਨ ਕੀਤਾ। ਮੁ¤ਖ ਮੰਤਰੀ ਨੇ ਇਸ ਮੌਕੇ ਤੇ ਆਯੋਜਿਤ ਸੰਗਤ ਦਰਸ਼ਨ ਵਿੱਚ ਤਲਵਾੜਾ ਅਤੇ ਦਸੂਹਾ ਬਲਾਕ ਦੇ 56 ਪਿੰਡਾਂ ਦੀਆਂ ਪੰਚਾਇਤਾਂ ਨੂੰ ਲਗਭਗ 3 ਕਰੋੜ ਰੁਪਏ ਦੇ ਚੈਕ ਵਿਕਾਸ ਕੰਮਾਂ ਲਈ ਜਾਰੀ ਕੀਤੇ। ਸੰਗਤ ਦਰਸ਼ਨ ਨੂੰ ਸੰਬੋਧਨ ਕਰਦਿਆਂ ਮੁ¤ਖ ਮੰਤਰੀ ਨੂੰ ਕਿਹਾ ਕਿ ਇਸ ਖੇਤਰ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਉਪਲਬੱਧ ਕਰਵਾਈਆਂ ਜਾਣਗੀਆਂ ਅਤੇ ਇਸ ਖੇਤਰ ਦੇ ਨੌਜਵਾਨਾਂ ਨੂੰ ਹੁਨਰ ਟਰੇਨਿੰਗ ਲਈ ਪੌਲੀਟੈਕਨਿਕ ਕਾਲਜ ਅਤੇ ਹੋਰ ਟਰੇਨਿੰਗ ਸੈਂਟਰ ਸ਼ੁਰੂ ਕੀੇਤੇ ਜਾਣਗੇ ਅਤੇ ਇਸ ਖੇਤਰ ਵਿੱਚ ਪੈਦਾ ਹੋਣ ਵਾਲੇ ਫ਼ਲਾਂ, ਜੜੀ-ਬੂਟੀਆਂ ਦੀ ਪ੍ਰੋਸੈਸਿੰਗ ਵਾਸਤੇ ਸਰਕਾਰ ਵੱਲੋਂ 50 ਪ੍ਰਤੀਸ਼ਤ ਸਬਸਿਡੀ ਤੇ ਆਰਥਿਕ ਮੱਦਦ ਮੁਹੱਈਆ ਕਰਵਾਈ ਜਾਵੇਗੀ।
ਸ. ਬਾਦਲ ਨੇ ਇਸ ਮੌਕੇ ਬਲਾਕ ਤਲਵਾੜਾ ਦੀਆਂ 56 ਪੰਚਾਇਤਾਂ ਨੂੰ 3 ਕਰੋੜ ਰੁਪਏ ਦੇ ਵਿਕਾਸ ਚੈੱਕ ਤਕਸੀਮ ਕੀਤੇ ਅਤੇ ਪਿੰਡ ਬਹਿ ਦੂਲੋ ਦੇ ਬਾਂਸਾਂ ਦੀਆਂ ਟੋਕਰੀਆਂ ਬਣਾਉਣ ਵਾਲੇ ਗੁਰੂ ਗੋਲਕਨਾਥ ਸੈਲਫ ਹੈਲਪ ਗਰੁੱਪ ਨੂੰ ਸ਼ਾਨਦਾਰ ਹਸਤਕਲਾ ਲਈ 5 ਲੱਖ ਰੁਪਏ ਦੀ ਗਰਾਂਟ ਦਿੱਤੀ।
ਕਮਿਊਨਿਟੀ ਹੈਲਥ ਸੈਂਟਰ ਕਮਾਹੀ ਦੇਵੀ  ਦਾ ਉਦਘਾਟਨ


ਇਸ ਮੌਕੇ ਬੀਬੀ ਸੁਖਜੀਤ ਕੌਰ ਸਾਹੀ ਵਿਧਾਇਕ ਹਲਕਾ ਦਸੂਹਾ, ਪ੍ਰਿੰਸੀਪਲ ਸਕੱਤਰ ਸ਼੍ਰੀ ਕੇ. ਜੀ. ਐਸ. ਚੀਮਾ, ਸ. ਗੁਰਕੀਰਤ ਕਿਰਪਾਲ ਸਿੰਘ, ਦੀਪਇੰਦਰ ਸਿੰਘ ਡੀ. ਸੀ. ਹੁਸ਼ਿਆਰਪੁਰ, ਸ. ਅਵਤਾਰ ਸਿੰਘ ਭੁੱਲਰ, ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ, ਜਤਿੰਦਰ ਸਿੰਘ ਲਾਲੀ ਬਾਜਵਾ ਚੇਅਰਮੈਨ ਜੈਨਕੋ, ਰਵਿੰਦਰ ਸਿੰਘ ਚੱਕ ਮੈਂਬਰ ਐਸ. ਜੀ. ਪੀ. ਸੀ., ਜਥੇਦਾਰ ਜੋਗਿੰਦਰ ਸਿੰਘ ਮਿਨਹਾਸ ਸਰਕਲ ਪ੍ਰਧਾਨ, ਲੋਕ ਨਾਥ ਆਂਗਰਾ ਡੀ. ਆਈ. ਜੀ., ਪੀ. ਐਸ. ਗਿੱਲ, ਬਲਕਾਰ ਸਿੰਘ ਸਿੱਧੂ ਜਿਲ•ਾ ਪੁਲਿਸ ਮੁਖੀ, ਰਮਨ ਗੋਲਡੀ, ਪੂਰਨਾ ਦੇਵੀ ਨੱਥੂਵਾਲ, ਲਵਇੰਦਰ ਸਿੰਘ, ਦਵਿੰਦਰ ਸਿੰਘ ਸੇਠੀ, ਡਾ. ਸੁਭਾਸ਼, ਮਾਸਟਰ ਮੋਹਨ ਲਾਲ ਸਾਬਕਾ ਮੰਤਰੀ, ਡਾ. ਹਰਸਿਮਰਤ ਸਿੰਘ ਸਾਹੀ, ਰਾਹੁਲ ਚਾਬਾ ਐਸ .ਡੀ. ਐਮ.  ਆਦਿ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ, ਆਗੂ ਤੇ ਪਤਵੰਤੇ ਹਾਜਰ ਸਨ।

ਹਰਿਆਵਲ ਲਹਿਰ ਨਾਲ ਹੋਵੇਗਾ ਕਾਇਆਕਲਪ: ਜਗਪ੍ਰੀਤ ਸਾਹੀ

ਜਗਪ੍ਰੀਤ ਸਿੰਘ ਸਾਹੀ ਤਲਵਾੜਾ ਵਿਚ ਬੂਟਾ ਲਾਉਂਦੇ ਹੋਏ
ਤਲਵਾੜਾ, 28 ਜੁਲਾਈ : ਪੀਣ ਵਾਲੇ ਪਾਣੀ, ਸਿੰਚਾਈ, ਹਵਾ ਪ੍ਰਦੂਸ਼ਨ ਅਤੇ ਅਨੇਕਾਂ ਮੁਸ਼ਕਿਲਾਂ ਨਾਲ ਜੂਝ ਰਹੇ ਸੂਬੇ ਪੰਜਾਬ ਲਈ ਪੰਜਾਬ ਦੀ ਆਵਾਜ਼ ‘ਅਜੀਤ’ ਵੱਲੋਂ ਆਰੰਭੀ ‘ਅਜੀਤ ਹਰਿਆਵਲ ਲਹਿਰ’ ਨਾਲ ਪੰਜਾਬ ਦਾ ਕਾਇਆਕਲਪ ਹੋ ਜਾਵੇਗਾ ਅਤੇ ਲੋਕ ਇਸ ਲਹਿਰ ਦਾ ਆਪ ਮੁਹਾਰੇ ਹਿੱਸਾ ਬਣ ਰਹੇ ਹਨ। ਇਹ ਪ੍ਰਗਟਾਵਾ ਉੱਘੇ ਸਮਾਜ ਸੇਵੀ ਤੇ ਉਦਯੋਗਪਤੀ ਸ. ਜਗਪ੍ਰੀਤ ਸਿੰਘ ਸਾਹੀ ਨੇ ਇੱਥੇ ਇਸ ਲਹਿਰ ਤਹਿਤ ਬੂਟਾ ਲਾਉਂਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪਦਮਸ਼੍ਰੀ ਡਾ. ਬਰਜਿੰਦਰ ਸਿੰਘ ਹਮਦਰਦ ਦੀ ਅਗਵਾਈ ਹੇਠ ਅਦਾਰੇ ਵੱਲੋਂ ਹਮੇਸ਼ਾ ਸਮੇਂ ਦੀ ਨਜਾਕਤ ਨੂੰ ਵੇਖਦਿਆਂ ਖੁੱਲ੍ਹ ਕੇ ਲੋਕ ਸੇਵਾ ਵਿਚ ਨਿੱਠ ਕੇ ਯੋਗਦਾਨ ਪਾਇਆ ਹੈ ਅਤੇ ਇਸ ਅਹਿਮ ਲਹਿਰ ਵੀ ਇਸੇ ਲੜੀ ਦਾ ਕਾਮਯਾਬ ਹਿੱਸਾ ਹੈ। ਇਸ ਮੌਕੇ ਬੀ. ਬੀ. ਐਮ. ਬੀ. ਹਸਪਤਾਲ ਤਲਵਾੜਾ ਵਿਚ ਬਤੌਰ ਡੈਂਟਲ ਸਰਜਨ ਡਾ. ਹਰਮੇਸ਼ ਨੇ ਬੂਟਾ ਲਾਉਣ ਉਪਰੰਤ ਲਹਿਰ ਦੀ ਭਰਪੂਰ ਸ਼ਲਾਘਾ ਕਰਦਿਆਂ ਇਸ ਨੂੰ ਸਮੇਂ ਦੀ ਲੋੜ ਆਖਿਆ। ਇਸੇ ਤਰਾਂ ਅਕਾਲੀ ਆਗੂ ¦ਬੜਦਾਰ ਸਰਬਜੀਤ ਸਿੰਘ ਡਡਵਾਲ ਨੇ ਵੀ ਪੌਦਾ ਲਗਾਇਆ ਅਤੇ ਕਿਹਾ ਕਿ ਮੌਜੂਦਾ ਸਮੇਂ ਵਿਚ ਰੁੱਖ ਮਨੁੱਖ ਦੀਆਂ ਜਿਆਦਾਤਰ ਮੁਸ਼ਕਿਲਾਂ ਦਾ ਹੱਲ ਬਣਨ ਦੀ ਸਮਰੱਥਾ ਰੱਖਦੇ ਹਨ। ਇਸ ਮੌਕੇ ਸਤੀਸ਼ ਠਾਕੁਰ, ਜਤਿੰਦਰ ਸਿੰਘ ਕੰਵਰ, ਗੌਰਵ ਠਾਕੁਰ, ਮਹਿੰਦਰ ਸਿੰਘ ਆਦਿ ਸਮੇਤ ਕਈ ਹੋਰ ਪਤਵੰਤੇ ਹਾਜਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)