ਸਟੇਟ ਬੈਂਕ ਏ. ਟੀ. ਐੱਮ. ਦਾ ਉਦਘਾਟਨ

ਤਲਵਾੜਾ, 14 ਅਪ੍ਰੈਲ: ਭਾਰਤੀ ਸਟੇਟ ਬੈਂਕ ਦੀ ਤਲਵਾੜਾ ਸ਼ਾਖਾ ਵਿਚ ਨਵੇਂ ਏ. ਟੀ. ਐਮ. ਦਾ ਉਦਘਾਟਨ ਚੀਫ਼ ਇੰਜੀਨੀਅਰ ਬਿਆਸ ਡੈਮ ਤਰਲੋਚਨ ਸਿੰਘ ਵੱਲੋਂ ਕੀਤਾ ਗਿਆ।
ਬੈਂਕ ਦੇ ਚੀਫ਼ ਮੈਨੇਜਰ ਨਾਗੇਸ਼ ਆਰ. ਕੇਲਕਰ ਨੇ ਦੱਸਿਆ ਕਿ ਇਸ ਏ. ਟੀ. ਐਮ. ਬੂਥ ਵਿੱਚ ਹਾਈਟੈਕ ਡੈਬਿਟ ਅਤੇ ਕਰੈਡਿਟ ਮਸ਼ੀਨਾਂ ਲਗਾਈਆਂ ਗਈਆਂ ਹਨ ਜਿਸ ਨਾਲ ਬੈਂਕ ਦੇ ਗ੍ਰਾਹਕਾਂ ਨੂੰ ਬਿਹਤਰ ਸੁਵਿਧਾਵਾਂ ਮਿਲਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੇ. ਕੇ. ਸ਼ਰਮਾ ਐੱਸ. ਈ. ਹੈੱਡਕੁਆਟਰ, ਇੰਜ. ਸੁਰੇਸ਼ ਮਾਨ, ਸਤਨਾਮ ਸਿੰਘ, ਮਨਦੀਪ ਸੋਖੀ, ਆਰ. ਸੀ. ਚੌਧਰੀ, ਏ. ਪੀ. ਐੱਸ ਉੱਭੀ ਆਦਿ ਸਮੇਤ ਵੱਡੀ ਗਿਣਤੀ ਅਧਿਕਾਰੀ ਤੇ ਹੋਰ ਪਤਵੰਤੇ ਹਾਜਰ ਸਨ।

ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ: ਵਿਧਾਇਕ ਅਰੋੜਾ

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਦਾਣਾ ਮੰਡੀ ਵਿਖੇ ਕਰਵਾਈ ਕਣਕ ਖਰੀਦ ਦੀ ਸ਼ੁਰੂਆਤ

ਹੁਸ਼ਿਆਰਪੁਰ, 13 ਅਪ੍ਰੈਲ: ਵਿਧਾਇਕ ਹਲਕਾ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਕਣਕ ਦੇ ਖਰੀਦ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਮੰਡੀ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਬੰਧਾਂ ਸਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ ਅਤੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜ਼ੋਰਵਰ ਵੀ ਉਨ੍ਹਾਂ ਦੇ ਨਾਲ ਸਨ।

                  ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿੱਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆਂ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇੱਕ ਯੋਜਨਾਬੱਧ ਤਰੀਕੇ ਨਾਲ ਕਣਕ ਦੀ ਖਰੀਦ ਤੋਂ ਲੈ ਕੇ ਲਿਫਟਿੰਗ ਤੱਕ ਸਾਰੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਪੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਨਮੀ ਦੀ ਵਧੇਰੇ ਮਾਤਰਾ ਹੋਣ ਕਾਰਨ, ਕਣਕ ਦੇ ਸੁੱਕਣ ਲਈ ਮੰਡੀਆਂ ਵਿੱਚ ਉਡੀਕ ਨਾ ਕਰਨੀ ਪਵੇ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿੱਚ ਕਣਕ ਲੈ ਕੇ ਆਏ ਜਿੰਮੀਦਾਰਾਂ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਵਿਸ਼ਵਾਸ਼ ਦੁਆਇਆ ਕਿ ਮੰਡੀ ਵਿੱਚ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

                  ਇਸ ਮੌਕੇ 'ਤੇ ਜ਼ਿਲ੍ਹਾ ਮੰਡੀ ਅਫ਼ਸਰ ਰਾਜ ਕੁਮਾਰ ਬਸਰਾ, ਸਕੱਤਰ ਮਾਰਕੀਟ ਕਮੇਟੀ ਪ੍ਰਵੀਨ ਕੁਮਾਰ ਖੁੱਲਰ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸੁਧੀਰ ਸੂਦ, ਰਜਿੰਦਰ ਸਿੰਘ ਕੇਸਰ, ਨਰਿੰਦਰ ਮੋਹਨ, ਮਹਿੰਦਰ ਸਿੰਘ, ਤਰਸੇਮ ਮੋਦਗਿਲ, ਅਨੰਦ ਬਾਂਸਲ, ਪੰਡਤ ਓਂਕਾਰ ਨਾਥ, ਬਲਬੀਰ ਸਿੰਘ, ਮਨਮੋਹਨ ਸਿੰਘ ਕਪੂਰ, ਕੌਂਸਲਰ ਕੁਲਵਿੰਦਰ ਸਿੰਘ ਹੁੰਦਲ ਅਤੇ ਸਰਬਜੀਤ ਸਿੰਘ ਧੂਤ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਨੌਜਵਾਨ ਸਵੈਰੋਜ਼ਗਾਰ ਅਪਨਾ ਕੇ ਬਣ ਸਕਦੇ ਨੇ ਆਤਮ ਨਿਰਭਰ : ਡਿਪਟੀ ਕਮਿਸ਼ਨਰ

-ਕਿਹਾ, ਪੇਂਡੂ ਸਵੈਰੋਜ਼ਗਾਰ ਸਿਖਲਾਈ ਸੰਸਥਾ ਵਲੋਂ ਕਰਵਾਏ ਜਾ ਰਹੇ ਨੇ ਵੱਖ-ਵੱਖ ਕਿੱਤਿਆਂ ਦੇ ਕੋਰਸ
-ਪੰਜਾਬ ਨੈਸ਼ਨਲ ਬੈਂਕ ਦੇ ਸਥਾਪਨਾ ਦਿਵਸ 'ਤੇ ਕੋਰਸ ਪੂਰਾ ਕਰਨ ਵਾਲੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਹੁਸ਼ਿਆਰਪੁਰ, 12 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਨੌਜਵਾਨ 'ਪੇਂਡੂ ਸਵੈਰੋਜ਼ਗਾਰ ਸਿਖਲਾਈ ਸੰਸਥਾ' ਰਾਹੀਂ ਸਿਖਲਾਈ ਪ੍ਰਾਪਤ ਕਰਕੇ ਆਤਮ ਨਿਰਭਰ ਬਣ ਸਕਦੇ ਹਨ। ਉਨ੍ਹਾਂ ਇਹ ਗੱਲ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਪੰਜਾਬ ਨੈਸ਼ਨਲ ਬੈਂਕ ਦੇ 123ਵੇਂ ਸਥਾਪਨਾ ਦਿਵਸ 'ਤੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਸਿਖਿਆਰਥੀਆਂ ਨੂੰ ਬਿਊਟੀ ਪਾਰਲਰ ਮੈਨੇਜਮੈਂਟ ਅਤੇ ਪੀ.ਐਮ.ਈ.ਜੀ. ਪ੍ਰੋਗਰਾਮ ਦੇ ਕੋਰਸ ਪੂਰਾ ਹੋਣ 'ਤੇ ਸਰਟੀਫਿਕੇਟ ਵੰਡਣ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵਲੋਂ ਕੀਤੇ ਜਾਂਦੇ ਉਪਰਾਲੇ ਨੌਜਵਾਨਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਵੈਰੋਜ਼ਗਾਰ ਅਪਨਾ ਕੇ ਜਿਥੇ ਨੌਜਵਾਨ ਆਪਣੇ ਪੈਰ੍ਹਾਂ 'ਤੇ ਖੜ੍ਹੇ ਹੋ ਰਹੇ ਹਨ, ਉਥੇ ਦੇਸ਼ ਦੀ ਤਰੱਕੀ ਵਿੱਚ ਵੀ ਇਨ੍ਹਾਂ ਨੌਜਵਾਨਾਂ ਵਲੋਂ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਇਸ ਸੰਸਥਾ ਵਲੋਂ ਦਿੱਤੀ ਜਾਂਦੀ ਸਿਖਲਾਈ ਦਾ ਲਾਹਾ ਲੈ ਕੇ ਆਤਮ ਨਿਰਭਰ ਬਣਨਾ ਚਾਹੀਦਾ ਹੈ।

                  ਸ੍ਰੀ ਵਿਪੁਲ ਉਜਵਲ ਨੇ ਪੀ.ਐਨ.ਬੀ. ਬੈਂਕ ਦੇ 123ਵੇਂ ਸਥਾਪਨਾ ਦਿਵਸ 'ਤੇ ਵਧਾਈ ਦਿੰਦੇ ਹੋਏ ਆਰਸੇਟੀ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਸਿਖਿਆਰਥੀਆਂ ਨੂੰ ਪੂਰੀ ਮਿਹਨਤ ਨਾਲ ਆਪਣੇ ਕਿੱਤੇ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਖੇਤਰ ਕੋਈ ਵੀ ਹੋਵੇ, ਸਖ਼ਤ ਮਿਹਨਤ ਦਾ ਲੜ ਨਹੀਂ ਛੱਡਣਾ ਚਾਹੀਦਾ। ਉਨ੍ਹਾਂ ਕਿਹਾ ਕਿ ਆਰਸੇਟੀ ਵਲੋਂ ਹੁਣ ਤੱਕ 2912 ਸਿਖਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਦਿੱਤੀ ਗਈ ਹੈ, ਜਦਕਿ 1642 ਨੌਜਵਾਨਾਂ ਵਲੋਂ ਆਪਣੇ ਵੱਖ-ਵੱਖ ਕਾਰੋਬਾਰ ਸ਼ੁਰੂ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਨਾਲ ਕੋਈ ਵੀ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਆਪਣੇ-ਆਪ ਨੂੰ ਸਮੇਂ ਅਨੁਸਾਰ ਬਦਲਣਾ, ਆਪਣੇ ਵਪਾਰ ਵਿੱਚ ਨਵੀਂ ਤਕਨੀਕ ਅਪਨਾਉਣਾ ਅਤੇ ਆਪਣੇ-ਆਪ ਨੂੰ ਸਹੀ ਦਿਸ਼ਾ ਦੇਣਾ ਚੰਗੇ ਉਦਮੀ ਦੇ ਗੁਣ ਹਨ। ਉਨ੍ਹਾਂ ਕਿਹਾ ਕਿ ਪੇਂਡੂ ਸਵੈਰੋਜ਼ਗਾਰ ਟਰੇਨਿੰਗ ਸੰਸਥਾ ਵਲੋਂ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ ਅਤੇ ਬੈਂਕ ਵਲੋਂ ਸਿਖਿਆਰਥੀਆਂ ਨੂੰ ਆਰਥਿਕ ਸਹਾਇਤਾ ਵੀ ਮੁਹੱਈਆ ਕਰਵਾਈ ਜਾਂਦੀ ਹੈ।
                  ਪੰਜਾਬ ਨੈਸ਼ਨਲ ਬੈਂਕ ਦੇ ਡੀ.ਜੀ.ਐਮ. ਸ੍ਰੀ ਸ੍ਰੀਕਾਂਤ ਸ਼ਰਮਾ ਨੇ ਕਿਹਾ ਕਿ ਪੀ.ਐਨ.ਬੀ. ਬੈਂਕ ਦੀ ਸਥਾਪਨਾ 1894 ਵਿੱਚ ਹੋਈ ਸੀ, ਜਦਕਿ ਪੀ.ਐਨ.ਬੀ. ਦੀ ਪਹਿਲੀ ਬਰਾਂਚ ਦੀ ਸਥਾਪਨਾ 12 ਅਪ੍ਰੈਲ 1895 ਵਿੱਚ ਲਾਹੌਰ ਵਿੱਚ ਹੋਈ ਸੀ। ਉਨ੍ਹਾਂ ਕਿਹਾ ਕਿ ਇਹ ਪਹਿਲਾ ਸਵਦੇਸ਼ੀ ਬੈਂਕ ਸੀ ਜਿਸ ਦੀ ਸਥਾਪਨਾ ਲਾਲਾ ਲਾਜਪਤ ਰਾਏ, ਸਰਦਾਰ ਦਿਆਲ ਸਿੰਘ ਮਜੀਠੀਆ ਅਤੇ ਹੋਰ ਦੇਸ਼ ਭਗਤਾਂ ਵਲੋਂ ਕੀਤੀ ਗਈ। ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸ੍ਰੀ ਅਰਵਿੰਦ ਸਰੋਚ ਅਤੇ ਡਾਇਰੈਕਟਰ ਆਰਸੇਟੀ ਸ੍ਰੀ ਬਲਵਿੰਦਰ ਪਾਲ ਨੇ ਸੰਬੋਧਨ ਕਰਦਿਆਂ ਸੰਸਥਾ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਡਿਜੀਟਲ ਬੈਕਿੰਗ ਬਾਰੇ ਵੀ ਬਾਰੀਕੀ ਨਾਲ ਦੱਸਿਆ। ਉਨ੍ਹਾਂ ਸੰਸਥਾ ਵਲੋਂ ਕਰਵਾਏ ਜਾਂਦੇ ਵੱਖ-ਵੱਖ ਕੋਰਸਾਂ, ਫੈਸ਼ਨ ਡਿਜ਼ਾਈਨਿੰਗ, ਏ.ਸੀ. ਰਿਪੇਅਰ, ਕੰਪਿਊਟਰ ਹਾਰਡਵੇਅਰ, ਨੈਟਵਰਕਿੰਗ, ਡੇਅਰੀ ਫਾਰਮਿੰਗ, ਕੈਂਡਲ ਮੇਕਿੰਗ ਅਤੇ ਫਾਸਟ ਫੂਡ ਬਣਾਉਣ ਸਬੰਧੀ ਕਰਵਾਏ ਜਾਂਦੇ ਕੋਰਸਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕੋਰਸ ਬਿਲਕੁਲ ਮੁਫ਼ਤ ਕਰਵਾਏ ਜਾਂਦੇ ਹਨ। ਇਸ ਦੌਰਾਨ ਮਾਹਿਰਾਂ ਵਲੋਂ 'ਭੀਮ ਐਪ' ਸਾਫ਼ਟ ਵੇਅਰ ਰਾਹੀਂ ਨਵੀਂ ਤਕਨੀਕ ਅਨੁਸਾਰ ਇਕ ਖਾਤੇ ਤੋਂ ਦੂਜੇ ਖਾਤੇ ਵਿੱਚ ਰੁਪਏ ਟਰਾਂਸਫਰ ਕਰਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਸੰਸਥਾ ਦੇ ਫੈਕਲਟੀ ਸਾਕਸ਼ੀ ਜੋਸ਼ੀ, ਗੁਰਜੀਤ ਕੌਰ, ਨਵਨੀਤ ਕੌਰ ਅਤੇ ਰਣਜੀਤ ਕੌਰ ਵੀ ਮੌਜੂਦ ਸਨ।

ਨੈਸ਼ਨਲ ਲੋਕ ਅਦਾਲਤ 'ਚ 425 ਕੇਸਾਂ ਦੀ ਸੁਣਵਾਈ ਦੌਰਾਨ 123 ਕੇਸਾਂ ਦਾ ਨਿਪਟਾਰਾ

- ਸਬੰਧਤ ਧਿਰਾਂ ਨੂੰ 1,77,48,495 ਰੁਪਏ ਦੀ ਰਾਸ਼ੀ ਦੇ ਕਲੇਮ ਦੁਆਏ ਗਏ

ਹੁਸ਼ਿਆਰਪੁਰ, 8 ਅਪ੍ਰੈਲ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਜਸਟਿਸ ਐਸ.ਐਸ. ਸਾਰੋ. ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿੱਚ ਸਾਲ 2017 ਦੀ ਦੂਜੀ ਮਾਸਿਕ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਲੋਕ ਅਦਾਲਤ ਵਿੱਚ ਮਾਨਯੋਗ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੁਨੀਲ ਕੁਮਾਰ ਅਰੋੜਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 6 ਬੈਂਚਾਂ ਦਾ ਅਤੇ ਦਸੂਹਾ, ਮੁਕੇਰੀਆਂ ਤੇ ਗੜ੍ਹਸ਼ੰਕਰ ਵਿਖੇ 1-1 ਬੈਂਚਾਂ ਦਾ ਗਠਨ ਕੀਤਾ ਗਿਆ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ. ਸ੍ਰੀ ਰਵੀ ਗੁਲਾਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਸੈਕਸ਼ਨ 138 ਐਨ.ਆਈ ਐਕਟ ਕੇਸ, ਬੈਂਕ ਰਿਕਵਰੀ, ਲੇਬਰ, ਕਰੀਮੀਨਲ ਕੰਪਾਊਂਡ ਓਫੈਂਸ ਕੇਸ, ਵਿਆਹ-ਸ਼ਾਦੀ ਦੇ ਕੇਸ, ਬਿਜਲੀ ਤੇ ਪਾਣੀ ਦੇ ਬਿੱਲਾਂ ਸਬੰਧੀ, ਸਰਵਿਸ ਮੈਂਟਰ ਰਿਲੇਟਡ ਪੇ ਅਤੇ ਅਲਾਊਂਸ ਅਤੇ ਸਿਵਲ ਕੇਸਾਂ ਦੀ ਸੁਣਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਕੌਮੀ ਮਾਸਿਕ ਲੋਕ ਅਦਾਲਤ ਵਿੱਚ 425 ਕੇਸਾਂ ਦੀ ਸੁਣਵਾਈ ਹੋਈ, ਜਿਨਾਂ ਵਿੱਚੋਂ 123 ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਅਤੇ ਧਿਰਾਂ ਨੂੰ 1,77,48,495 ਰੁਪਏ ਦੀ ਰਾਸ਼ੀ ਦੇ ਕਲੇਮ ਦੁਆਏ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 27 ਟਰੈਫਿਕ ਚਲਾਨ ਵੀ ਭੁਗਤਾਏ ਗਏ ਅਤੇ 66 ਪੀ ਲਿਟਿਗੇਟਿਵ ਕੇਸਾਂ ਦਾ ਵੀ ਨਿਪਟਾਰਾ ਕੀਤਾ ਗਿਆ। ਇਸ ਕੌਮੀ ਨੈਸ਼ਨਲ ਲੋਕ ਅਦਾਲਤ ਦੇ ਤਹਿਤ ਪ੍ਰੀ ਲੋਕ ਅਦਾਲਤਾਂ ਵੀ ਸਮੇਂ-ਸਮੇਂ 'ਤੇ ਲਗਾਈਆਂ ਗਈਆਂ ਸਨ, ਜਿਨ੍ਹਾਂ ਵਿੱਚ 385 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਸੀ।

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 16 ਵਾਹਨਾਂ ਦੇ ਕੱਟੇ ਚਲਾਨ

-ਟਰੈਫਿਕ ਨਿਯਮਾਂ ਬਾਰੇ ਜਾਗਰੂਕਤ ਜ਼ਰੂਰੀ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 11 ਅਪ੍ਰੈਲ:  ਜ਼ਿਲ੍ਹਾ ਟਰਾਂਸਪੋਰਟ ਵਿਭਾਗ ਵਲੋਂ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 16 ਵਾਹਨਾਂ ਦੇ ਚਲਾਨ ਕੱਟੇ ਗਏ, ਜਿਨ੍ਹਾਂ ਵਿੱਚ 4 ਟਰੱਕ, 5 ਸਕੂਲੀ ਬੱਸਾਂ, 4 ਟਰੈਕਟਰ-ਟਰਾਲੀਆਂ ਅਤੇ 3 ਪਿਕਅੱਪ ਗੱਡੀਆਂ ਸਨ। ਵਾਹਨਾਂ ਦੀ ਚੈਕਿੰਗ ਦੌਰਾਨ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਖੁਦ ਸ਼ਾਮਲ ਸਨ।
             
    ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਟਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਬਹੁਤ ਜ਼ਰੂਰੀ ਹੈ, ਇਸ ਲਈ ਵਾਹਨ ਚਾਲਕਾਂ ਨੂੰ ਨਿਯਮਾਂ ਬਾਰੇ ਗਿਆਨ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਟਰੈਫ਼ਿਕ ਜਾਗਰੂਕਤਾ ਸਬੰਧੀ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ 'ਸੇਫ਼ ਸਕੂਲ ਵਾਹਨ ਸਕੀਮ' ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ ਅਤੇ ਜਿਹੜੇ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ, ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਆਪਣੇ ਵਾਹਨ ਸੜਕ 'ਤੇ ਲਿਆਉਣ ਤੋਂ ਪਹਿਲਾਂ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਅਤੇ ਇਸ ਦੀ ਪਾਲਣਾ ਨਾਲ ਸੜਕ ਹਾਦਸੇ ਘੱਟ ਸਕਦੇ ਹਨ ਅਤੇ ਹਰੇਕ ਵਿਅਕਤੀ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ, ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਓਵਰ ਲੋਡਿਡ ਵਾਹਨਾਂ 'ਤੇ ਵੀ ਸਖ਼ਤੀ ਵਰਤੀ ਜਾਵੇਗੀ, ਤਾਂ ਜੋ ਇਨ੍ਹਾਂ ਕਾਰਨ ਹੁੰਦੇ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ।
                  ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਨੇ ਦੱਸਿਆ ਕਿ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਗਈ ਸੀ, ਜਿਸ ਦੌਰਾਨ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ 5 ਸਕੂਲੀ ਬੱਸਾਂ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤੋਂ ਇਲਾਵਾ 4 ਟਰੱਕ, 4 ਟਰੈਕਟਰ-ਟਰਾਲੀਆਂ ਅਤੇ 3 ਪਿਕਅੱਪ ਵਾਹਨਾਂ ਦੇ ਵੀ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਚੈਕਿੰਗ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ।

ਸਿੱਖਿਆ ਮੰਤਰੀ ਨੇ ਮ੍ਰਿਤਕ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

-ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੇਣ ਦਾ ਐਲਾਨ
-ਸੜਕ ਹਾਦਸੇ 'ਚ ਤਿੰਨ ਸਕੂਲੀ ਵਿਦਿਆਰਥੀਆਂ ਅਤੇ ਸਕੂਲੀ ਬੱਸ ਡਰਾਈਵਰ ਦੀ ਹੋਈ ਸੀ ਮੌਤ

ਤਲਵਾੜਾ/ਹੁਸ਼ਿਆਰਪੁਰ, 11 ਅਪ੍ਰੈਲ : ਹੁਸ਼ਿਆਰਪੁਰ ਵਿਖੇ ਹਾਦਸੇ ਦਾ ਸ਼ਿਕਾਰ ਹੋਈ ਪ੍ਰਾਈਵੇਟ ਸਕੂਲ ਦੀ ਬੱਸ ਵਿੱਚ ਸਵਾਰ 3 ਵਿਦਿਆਰਥੀਆਂ ਅਤੇ ਇਕ ਡਰਾਈਵਰ ਦੇ ਦਿਹਾਂਤ 'ਤੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਸਿੱਖਿਆ ਮੰਤਰੀ, ਪੰਜਾਬ ਸ਼੍ਰੀਮਤੀ ਅਰੁਣਾ ਚੌਧਰੀ ਅੱਜ ਹੁਸ਼ਿਆਰਪੁਰ ਜਿਲ੍ਹੇ ਦੇ ਕਸਬਾ ਤਲਵਾੜਾ ਵਿਖੇ ਪੁੱਜੇ। ਸਿੱਖਿਆ ਮੰਤਰੀ ਨੇ ਜਿਥੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਉਥੇ ਮ੍ਰਿਤਕ ਸਕੂਲੀ ਤਿੰਨ ਵਿਦਿਆਰਥੀਆਂ ਤੇ ਡਰਾਈਵਰ ਦੇ ਪਰਿਵਾਰ ਨੂੰ ਇਕ-ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ, ਜਦਕਿ ਮ੍ਰਿਤਕ ਬੱਸ ਡਰਾਈਵਰ ਦੀ ਪਤਨੀ ਨੂੰ ਕਿਸੇ ਪ੍ਰਾਈਵੇਟ ਸਕੂਲ ਵਿਚ ਨੌਕਰੀ ਤੇ ਵਿਧਵਾ ਪੈਨਸ਼ਨ ਦੇਣ ਦਾ ਐਲਾਨ ਵੀ ਕੀਤਾ।

          ਉਚੇਰੀ ਅਤੇ ਸਕੂਲ ਸਿੱਖਿਆ ਪੰਜਾਬ ਮੰਤਰੀ, ਸ਼੍ਰੀਮਤੀ ਅਰੁਣਾ ਚੌਧਰੀ ਨੇ ਸਭ ਤੋਂ ਪਹਿਲਾਂ ਤਲਵਾੜਾ ਵਿਖੇ ਅਧਿਕਾਰੀਆਂ ਕੋਲੋਂ ਵਾਪਰੇ ਦਰਦਨਾਕ ਹਾਦਸੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ, ਉਪਰੰਤ ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਖੁਦ ਇਸ ਹਾਦਸੇ ਕਾਰਨ ਡਾਹਢੀ ਪੀੜਾ ਵਿਚ ਹਨ ਅਤੇ ਮੁੱਖ ਮੰਤਰੀ ਜੀ ਨੇ ਵੀ ਆਪਣਾ ਸ਼ੋਕ ਸੁਨੇਹਾ ਭੇਜਿਆ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸੜਕ ਹਾਦਸੇ ਵਿਚ ਤਿੰਨ ਫੁੱਲ ਖਿੜਨ ਤੋਂ ਪਹਿਲਾਂ ਹੀ ਮੁਰਝਾ ਗਏ। ਉਨ੍ਹਾਂ ਕਿਹਾ ਕਿ ਪਰਿਵਾਰਾਂ ਨਾਲ ਵਾਪਰਿਆ ਇਹ ਦੁੱਖ ਅਸਿਹ ਹੈ ਅਤੇ ਪਰਿਵਾਰਾਂ ਨੂੰ ਜੋ ਘਾਟਾ ਪਿਆ ਹੈ, ਉਸਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਪਰ ਪੰਜਾਬ ਸਰਕਾਰ ਵਲੋਂ ਤਿੰਨ ਮ੍ਰਿਤਕ ਵਿਦਿਆਰਥੀਆਂ ਦੇ ਪਰਿਵਾਰਾਂ ਅਤੇ ਬੱਸ ਡਰਾਈਵਰ ਦੇ ਪਰਿਵਾਰ ਨੂੰ ਇਕ-ਇਕ ਲੱਖ ਰੁਪਏ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਡਰਾਈਵਰ ਦੀ ਪਤਨੀ ਨੂੰ ਵਿਧਵਾ ਪੈਨਸ਼ਨ ਤੋਂ ਇਲਾਵਾ ਕਿਸੇ ਪ੍ਰਾਈਵੇਟ ਸਕੂਲ ਵਿਚ ਨੌਕਰੀ ਵੀ ਦਿਵਾਈ ਜਾਵੇਗੀ। ਉਨ੍ਹਾਂ ਪਿੰਡ ਦੇਪਰ, ਪਿੰਡ ਸਾਂਡਪੁਰ ਅਤੇ ਤਲਵਾੜਾ (ਨਗਰ) ਵਿਖੇ ਮ੍ਰਿਤਕ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਦਿਆਂ ਕਿਹਾ ਕਿ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਜ਼ਖਮੀ ਵਿਦਿਆਰਥੀਆਂ ਦੀ ਜਲਦ ਸਿਹਤਯਾਬ ਹੋਣ ਦੀ ਅਰਦਾਸ ਵੀ ਕੀਤੀ।
     ਜ਼ਿਕਰਯੋਗ ਹੈ ਕਿ 7 ਅਪ੍ਰੈਲ ਸਵੇਰੇ ਹੁਸ਼ਿਆਰਪੁਰ ਜ਼ਿਲੇ ਦੇ ਪਿੰਡ ਸਿੰਘਪੁਰ ਨੇੜੇ ਕੈਬ੍ਰਿਜ ਇੰਟਰੈਨਸ਼ਨਲ ਪਬਲਿਕ ਸਕੂਲ ਦਸੂਹਾ ਦੀ ਬੱਸ ਦਾ ਮਹਿੰਦਰਾ ਬਲੈਰੋ ਕੈਂਟਰ ਨਾਲ ਟੱਕਰ ਹੋਣ ਕਰ ਕੇ ਹਾਦਸਾ ਵਾਪਰ ਗਿਆ, ਜਿਸ ਵਿੱਚ ਤਿੰਨ ਵਿਦਿਆਰਥੀਆਂ ਸੁਰਭੀ, ਅਨਿਰੁੱਧ (ਭੈਣ-ਭਰਾ), ਤਨਿਸ਼ ਅਤੇ ਬੱਸ ਡਰਾਈਵਰ ਰਣਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਇਸ ਮੌਕੇ ਹਲਕਾ ਵਿਧਾਇਕ ਦਸੂਹਾ ਸ਼੍ਰੀ ਅਰੁਣ ਕੁਮਾਰ ਡੋਗਰਾ, ਐਸ.ਡੀ.ਐਮ. ਮੁਕੇਰੀਆਂ ਸ਼੍ਰੀ ਅਮਿਤ ਮਹਾਜਨ, ਪੰਜਾਬ ਪ੍ਰਧਾਨ ਯੂਥ ਕਾਂਗਰਸ ਸ਼੍ਰੀ ਅਮਨਪ੍ਰੀਤ ਸਿੰਘ ਮੋਂਟੀ ਲਾਲੀ, ਸ਼੍ਰੀਮਤੀ ਅਵਿਨਾਸ਼ ਡੋਗਰਾ ਧਰਮ ਪਤਨੀ ਅਰੁਣ ਕੁਮਾਰ ਡੋਗਰਾ, ਸ਼੍ਰੀ ਰਮਨ ਕੌਸ਼ਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਦਿਨੇਸ਼ ਕੁਮਾਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਉਧਰ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਾਈਮਰੀ ਸਿੱਖਿਆ ਨੂੰ ਬੜਾਵਾ ਦਿੱਤਾ ਜਾਵੇਗਾ ਅਤੇ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਕੇ ਇਨ੍ਹਾਂ ਦੀ ਦਿੱਖ ਬਦਲੀ ਜਾਵੇਗੀ। ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਫੀਸਾਂ ਵਿਚ ਵਾਧਾ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਫੀਸਾਂ ਵਿਚ ਵਾਧਾ ਕਰਨ ਲਈ ਨਿਯਮਾਂ ਦੀ ਪਾਲਣਾ ਬਹੁਤ ਜ਼ਰੂਰੀ ਹੈ, ਜੇਕਰ ਨਿਯਮਾਂ ਦੇ ਉਲਟ ਕੋਈ ਫੀਸ ਵਧਾਉਂਦਾ ਹੈ ਤਾਂ ਉਸ 'ਤੇ ਕਾਰਵਾਈ ਕੀਤੀ ਜਾਵੇਗੀ। ਰੈਸ਼ਨੇਲਾਈਜੇਸ਼ਨ ਸਬੰਧੀ ਪੁੱਛੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਰੈਸ਼ਨੇਜਾਈਜੇਸ਼ਨ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਬੱਸਾਂ ਨੂੰ ਸਾਵਧਾਨੀ ਨਾਲ ਚਲਾਉਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ।

ਗ੍ਰਾਮੀਣ ਡਾਕ ਸੇਵਕਾਂ ਦੀ ਭਰਤੀ ਲਈ ਆਨ ਲਾਈਨ ਕੀਤਾ ਜਾ ਸਕਦਾ ਹੈ ਅਪਲਾਈ

ਹੁਸ਼ਿਆਰਪੁਰ, 11 ਅਪ੍ਰੈਲ:ਸੀਨੀਅਰ ਸੁਪਰਡੰਟ, ਪੋਸਟ ਆਫਿਸ ਹੁਸ਼ਿਆਰਪੁਰ ਨੇ ਦੱਸਿਆ ਕਿ ਭਾਰਤੀ ਡਾਕ ਵਿਭਾਗ ਅਧੀਨ ਗ੍ਰਾਮੀਣ ਡਾਕ ਸੇਵਕਾਂ ਦੀਆਂ 71 ਖਾਲੀ ਪਈਆਂ ਪੋਸਟਾਂ ਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੋਸਟਾਂ ਦੀ ਭਰਤੀ ਲਈ ਡਾਕ ਵਿਭਾਗ ਦੀ ਵੈਬ ਸਾਈਟ http://appost.in/gdsonline ਜਾਂ ”RL appost.in/gdsonline ਰਾਹੀਂ ਆਨ ਲਾਈਨ ਬਿਨੈ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨੋਟੀਫਿਕੇਸ਼ਨ ਡਾਕ ਵਿਭਾਗ ਦੀ ਵੈਬ ਸਾਈਟ 'ਤੇ ਉਪਲਬੱਧ ਹੈ ਅਤੇ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 11 ਮਈ 2017 ਹੈ। ਉਨ੍ਹਾਂ ਦੱਸਿਆ ਕਿ ਭਰਤੀ ਸਬੰਧੀ ਵਧੇਰੇ ਜਾਣਕਾਰੀ ਉਕਤ ਵੈਬ ਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। 

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)