ਐਸ.ਸੀ. ਕਮਿਸ਼ਨ ਨੇ ਕੀਤੀ ਵੱਖ-ਵੱਖ ਯੋਜਨਾਵਾਂ ਦੀ ਸਮੀਖਿਆ

ਹੁਸ਼ਿਆਰਪੁਰ, 10 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਸ੍ਰੀਮਤੀ ਭਾਰਤੀ ਕੈਨੇਡੀ ਨੇ ਦੱਸਿਆ ਕਿ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਅਨੁਸੂਚਿਤ ਜਾਤੀ ਦੀ ਭਲਾਈ ਲਈ ਲਾਗੂ ਕੀਤੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਭਲਾਈ ਵਿਭਾਗ ਪੰਜਾਬ ਵਲੋਂ ਦੱਸਿਆ ਗਿਆ ਹੈ ਕਿ ਸਰਕਾਰ ਵਲੋਂ ਆਸ਼ੀਰਵਾਦ ਸਕੀਮ ਤਹਿਤ ਗਰਾਂਟ ਦੀ ਰਾਸ਼ੀ 15 ਹਜ਼ਾਰ ਤੋਂ ਵਧਾ ਕੇ 21 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਯੋਜਨਾ ਦਾ ਲਾਭ ਅਨੁਸੂਚਿਤ ਜਾਤੀ ਅਤੇ ਸਮਾਜ ਦੇ ਹੋਰ ਕਮਜ਼ੋਰ ਵਰਗ, ਜਿਨ੍ਹਾਂ ਦੀ ਸਲਾਨਾ ਆਮਦਨ 32,790 ਰੁਪਏ ਹੈ, ਨੂੰ ਵੀ ਉਪਲਬੱਧ ਕਰਵਾਇਆ ਜਾਂਦਾ ਹੈ। ਸ੍ਰੀਮਤੀ ਭਾਰਤੀ ਕੈਨੇਡੀ ਨੇ ਦੱਸਿਆ ਕਿ ਕਮਿਸ਼ਨ ਵਲੋਂ ਭਲਾਈ ਵਿਭਾਗ, ਪੰਜਾਬ ਨੂੰ ਨਿਰਦੇਸ਼ ਦਿੱਤੇ ਗਏ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਇਕ ਨਾਮ ਦੀ ਯੂਨੀਵਰਸਿਟੀ ਦੀਆਂ ਬਾਕੀ ਬਰਾਂਚਾ ਇਕੋ ਜਿਹੀ ਫੀਸ ਨੂੰ ਅਮਲ ਵਿੱਚ ਲਿਆਉਣ। ਉਨ੍ਹਾਂ ਦੱਸਿਆ ਕਿ 2 ਜਾਂ 2 ਤੋਂ ਵੱਧ ਬਰਾਂਚਾ ਵਾਲੀ ਯੂਨੀਵਰਸਿਟੀ ਵਿੱਚ ਅਜਿਹਾ ਨਹੀਂ ਹੋਣਾ ਚਾਹੀਦਾ ਕਿ ਇੱਕ ਕੈਂਪਸ ਸਰਕਾਰੀ ਫੀਸਾਂ ਲੈ ਰਿਹਾ ਹੈ ਅਤੇ ਬਾਕੀ ਬਰਾਂਚਾ ਪ੍ਰਾਈਵੇਟ ਜਿੰਨੀਆਂ ਫੀਸਾਂ ਲੈ ਰਹੀਆਂ ਹੋਣ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੇ ਪੁਲਿਸ ਅਧਿਕਾਰੀਆਂ ਨਾਲ ਪੈਡਿੰਗ ਕੇਸਾਂ ਨੂੰ ਮਹੀਨਾਵਾਰ ਰੀਵਿਊ ਕਰਨ ਲਈ ਵੀ ਕਿਹਾ, ਤਾਂ ਜੋ ਪੈਡਿੰਗ ਪਏ ਕੇਸਾਂ ਦਾ ਜਲਦੀ ਨਿਪਟਾਰਾ ਹੋ ਸਕੇ।

ਨੈਸ਼ਨਲ ਲੋਕ ਅਦਾਲਤ 'ਚ 826 ਕੇਸਾਂ ਦੀ ਸੁਣਵਾਈ ਦੌਰਾਨ 545 ਕੇਸਾਂ ਦਾ ਨਿਪਟਾਰਾ

ਹੁਸ਼ਿਆਰਪੁਰ, 8 ਜੁਲਾਈ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਜਸਟਿਸ ਐਸ.ਐਸ. ਸਾਰੋਂ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿੱਚ ਸਾਲ 2017 ਦੀ ਤੀਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਮਾਨਯੋਗ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੁਨੀਲ ਕੁਮਾਰ ਅਰੋੜਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 6 ਬੈਂਚਾਂ ਦਾ ਅਤੇ ਦਸੂਹਾ, ਮੁਕੇਰੀਆਂ ਤੇ ਗੜ੍ਹਸ਼ੰਕਰ ਵਿਖੇ 1-1 ਬੈਂਚਾਂ ਦਾ ਗਠਨ ਕੀਤਾ ਗਿਆ। 
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ. ਸ੍ਰੀ ਰਵੀ ਗੁਲਾਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਸੈਕਸ਼ਨ 138 ਐਨ.ਆਈ ਐਕਟ ਕੇਸ, ਬੈਂਕ ਰਿਕਵਰੀ, ਲੇਬਰ, ਬਿਜਲੀ ਤੇ ਪਾਣੀ ਦੇ ਬਿੱਲਾਂ ਸਬੰਧੀ, ਕਰੀਮੀਨਲ ਕੰਪਾਊਂਡਏਬਲ ਕੇਸ, ਵਿਆਹ-ਸ਼ਾਦੀ ਦੇ ਕੇਸ,ਐਮ ਏ ਸੀ ਟੀ ਕੇਸ, ਜਮੀਨਾਂ ਸਬੰਧੀ, ਸਰਵਿਸ ਮੈਂਟਰ ਰਿਲੇਟਿੰਗ ਟੂ ਪੇ ਤੇ ਅਲਾਊਂਸ, ਪੈਨਸ਼ਨਰੀ ਲਾਭ ਸਬੰਧੀ ਕੇਸ, ਰੈਵੀਨਿਊ ਕੇਸ ਅਤੇ ਹੋਰ ਸਿਵਲ ਕੇਸਾਂ ਦੀ ਸੁਣਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਕੌਮੀ ਮਾਸਿਕ ਲੋਕ ਅਦਾਲਤ ਵਿੱਚ 826 ਕੇਸਾਂ ਦੀ ਸੁਣਵਾਈ ਹੋਈ, ਜਿਨਾਂ ਵਿੱਚੋਂ 545 ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਅਤੇ 4,34,43,446 ਰੁਪਏ ਦੀ ਰਾਸ਼ੀ ਦੇ ਕਲੇਮ ਸੈਟਲ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 87 ਪ੍ਰੀਲਿਟਿਗੇਟਿਵ ਕੇਸਾਂ ਦਾ ਵੀ ਨਿਪਟਾਰਾ ਕੀਤਾ ਗਿਆ ਜਿਨ੍ਹਾਂ ਵਿੱਚ 1,03,08,345 ਰੁਪਏ ਦੇ ਕਲੇਮ ਸੈਟਲ ਕੀਤੇ ਗਏ।  

ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ 27 ਜੂਨ ਤੋਂ

ਹੁਸ਼ਿਆਰਪੁਰ, 22 ਜੂਨ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਰਿਟਾ:) ਕਰਨਲ ਦਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ 27 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਇਸ ਵਿੱਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ, ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਲਈ ਟ੍ਰੇਨਿੰਗ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੇ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸਟਰ ਕਰਵਾਉਣ।

ਨੌਜਵਾਨਾਂ ਨੂੰ ਕਿੱਤਾਮੁਖੀ ਕੋਰਸ ਕਰਵਾ ਕੇ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ : ਵਧੀਕ ਡਿਪਟੀ ਕਮਿਸ਼ਨਰ

- ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਏ.ਡੀ.ਸੀ. ਨੇ ਲਿਆ ਸੈਂਟਰਾਂ ਦੀ ਪ੍ਰਗਤੀ ਦਾ ਜਾਇਜ਼ਾ
ਹੁਸ਼ਿਆਰਪੁਰ, 22 ਜੂਨ:ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਨੌਜਵਾਨਾਂ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਵਿੱਚ ਕਿੱਤਾਮੁਖੀ ਕੋਰਸਾਂ ਦੀ ਵੱਧ ਤੋਂ ਵੱਧ ਟਰੇਨਿੰਗ ਦੇ ਕੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ ਅਤੇ  ਜ਼ਿਲ੍ਹੇ ਵਿੱਚ ਖੋਲ੍ਹੇ ਜਾ ਰਹੇ ਬਾਕੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਨੂੰ ਅਗਲੇ ਹਫ਼ਤੇ ਤੱਕ ਤਿਆਰ ਕਰਕੇ ਟਰੇਨਿੰਗ ਕਲਾਸਾਂ ਸ਼ੁਰੂ ਕੀਤੀਆਂ ਜਾਣ। ਉਹ ਅੱਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਵੱਖ-ਵੱਖ ਅਧਿਕਾਰੀਆਂ ਨਾਲ ਆਯੋਜਿਤ ਬੈਠਕ ਨੂੰ ਸੰਬੋਧਨ ਕਰ ਰਹੇ ਸਨ l ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਵਿੱਚ 5 ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ ਅਤੇ ਬਠਿੰਡਾ ਵਿਖੇ ਖੋਲ੍ਹੇ ਗਏ ਹਨ।
ਇਸ ਤੋਂ ਇਲਾਵਾ ਹੁਸ਼ਿਆਰਪੁਰ ਜਿਲ੍ਹੇ ਵਿੱਚ 13 ਰੂਰਲ ਸੈਂਟਰ ਵੀ ਖੋਲ੍ਹੇ ਗਏ ਹਨ। ਇਨ੍ਹਾਂ ਵਿੱਚੋਂ 5 ਸੈਂਟਰਾਂ ਵਿੱਚ ਕਿੱਤਾਮੁਖੀ ਕੋਰਸ ਕਰਵਾਏ ਜਾ ਰਹੇ ਹਨ ਅਤੇ ਬਾਕੀ ਰਹਿੰਦੇ ਸੈਂਟਰਾਂ ਵਿੱਚ ਤੇਜ਼ੀ ਨਾਲ ਕੰਮ ਪੂਰਾ ਕਰਕੇ ਨੌਜਵਾਨਾਂ ਨੂੰ ਕਿੱਤਾਮੁਖੀ ਕੋਰਸ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਕਿੱਤਾਮੁਖੀ ਕੋਰਸਾਂ ਦੀ ਵਿਸ਼ੇਸ਼ ਮਹੱਤਤਾ ਹੈ। ਕਿੱਤਾਮੁਖੀ ਕੋਰਸਾਂ ਵਿੱਚ ਸਕਿੱਲ ਹਾਸਲ ਕਰਕੇ ਨਾ ਕੇਵਲ ਨੌਜਵਾਨ ਰੁਜ਼ਗਾਰ ਹਾਸਲ ਕਰ ਸਕਦੇ ਹਨ, ਬਲਕਿ ਆਪਣਾ ਕੰਮ ਸ਼ੁਰੂ ਕਰਕੇ ਵੀ ਆਪਣੇ ਪੈਰ੍ਹਾਂ 'ਤੇ ਖੜ੍ਹੇ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕਿੱਲ ਸੈਂਟਰਾਂ ਵਿੱਚ ਨੌਜਵਾਨਾਂ ਦੀ ਯੋਗਤਾ ਅਤੇ ਰੁਚੀ ਨੂੰ ਧਿਆਨ ਵਿੱਚ ਰੱਖ ਕੇ ਕਿੱਤਾਮੁਖੀ ਕੋਰਸ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਇੰਡਸਟਰੀ ਦੀ ਲੋੜ ਅਨੁਸਾਰ ਟਰੇਨਿੰਗ ਮੁਹੱਈਆ ਕਰਵਾ ਕੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਮੁਹੱਇਆ ਕਰਵਾਇਆ ਜਾਂਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਕੈਂਪ ਲਗਾ ਕੇ ਇਨ੍ਹਾਂ ਸਕਿੱਲ ਸੈਂਟਰਾਂ ਵਿੱਚ ਚੱਲ ਰਹੇ ਕੋਰਸਾਂ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਨ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਨ੍ਹਾਂ ਸਕਿੱਲ ਸੈਂਟਰਾਂ ਰਾਹੀਂ ਕਿੱਤਾਮੁਖੀ ਕੋਰਸ ਅਪਨਾ ਕੇ ਰੁਜ਼ਗਾਰ ਹਾਸਲ ਕਰ ਸਕਣ। ਇਸ ਦੌਰਾਨ ਸਕਿੱਲ ਡਿਵੈਲਪਮੈਂਟ ਅਫ਼ਸਰ ਨੇਹਾ ਮਹਾਜਨ ਨੇ ਵੀ ਜ਼ਿਲ੍ਹਾ ਪੱਧਰ 'ਤੇ ਵੱਧ ਤੋਂ ਵੱਧ ਕੈਂਪ ਲਗਾ ਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਕਿਹਾ ਅਤੇ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਮੁਫ਼ਤ ਟਰੇਨਿੰਗ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ। ਇਸ ਮੌਕੇ 'ਤੇ ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰੀ ਰਜਿੰਦਰ ਸਿੰਘ ਗੋਤਰਾ, ਪ੍ਰੋਜੈਕਟ ਹੈਡ ਐਸ. ਕੇ. ਰਤਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਜੀ.ਐਸ.ਟੀ. ਦੇ ਲਾਗੂ ਹੋਣ ਨਾਲ ਪੰਜਾਬ ਦੀ ਅਰਥ ਵਿਵਸਥਾ ਨੂੰ ਮਿਲੇਗੀ ਮਜ਼ਬੂਤੀ : ਏ.ਡੀ.ਸੀ. ਹਰਬੀਰ ਸਿੰਘ

- ਗੁਬਾਰੇ ਛੱਡ ਕੇ ਜ਼ਿਲ੍ਹੇ 'ਚ ਕੀਤਾ ਜੀ.ਐਸ.ਟੀ. ਦਾ ਆਗਾਜ਼-ਆਬਕਾਰੀ ਤੇ ਕਰ ਵਿਭਾਗ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਇਆ ਵਿਸ਼ੇਸ਼ ਸਮਾਗਮ             
ਹੁਸ਼ਿਆਰਪੁਰ, 1 ਜੁਲਾਈ: ਆਬਕਾਰੀ ਤੇ ਕਰ ਵਿਭਾਗ ਹੁਸ਼ਿਆਰਪੁਰ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਕਮਿਸ਼ਨਰ ਮਿਸ ਹਰਦੀਪ ਭਾਂਵਰਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਡਾ. ਭੀਮ ਰਾਓ ਅੰਬੇਦਕਰ ਜੀ ਦੇ ਯਾਦਗਾਰੀ ਸਥਾਨ 'ਤੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕਰਕੇ ਜੀ.ਐਸ.ਟੀ. ਦਾ ਸਵਾਗਤ ਕੀਤਾ ਗਿਆ। ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਨੇ ਗੁਬਾਰੇ ਛੱਡ ਕੇ ਜੀ.ਐਸ.ਟੀ. ਦੇ ਲਾਗੂ ਹੋਣ ਦਾ ਰਸਮੀ ਤੌਰ 'ਤੇ ਆਗਾਜ਼ ਕੀਤਾ। ਇਸ ਤੋਂ ਬਾਅਦ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਵਿਸ਼ੇਸ਼ ਤੌਰ 'ਤੇ ਕੇਕ ਕੱਟ ਕੇ ਜੀ.ਐਸ.ਟੀ. ਦਾ ਸਵਾਗਤ ਵੀ ਕੀਤਾ ਅਤੇ ਇਹ ਵੀ ਪ੍ਰਣ ਲਿਆ ਗਿਆ ਕਿ ਜੀ.ਐਸ.ਟੀ ਦਾ ਵੱਧ ਤੋਂ ਵੱਧ ਪ੍ਰਚਾਰ ਕਰਕੇ ਵਪਾਰੀਆਂ ਨੂੰ ਇਸ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਨੇ ਕਿਹਾ ਕਿ ਜੀ.ਐਸ.ਟੀ. ਦੇ ਲਾਗੂ ਹੋਣ ਨਾਲ ਪੰਜਾਬ ਦੀ ਆਰਥਿਕਤਾ ਹੋਰ ਵੀ ਮਜ਼ਬੂਤ ਹੋਵੇਗੀ।
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਵੈਟ, ਸਰਵਿਸ ਟੈਕਸ ਅਤੇ ਕੇਂਦਰੀ ਉਤਪਾਦਨ ਕਰ ਹੁਣ ਸਮਾਪਤ ਹੋ ਜਾਣਗੇ ਅਤੇ ਪੂਰੇ ਦੇਸ਼ ਵਿੱਚ ਇੱਕੋ ਜੀ.ਐਸ.ਟੀ. ਕਰ ਲਾਗੂ ਹੋਣ ਨਾਲ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਦੇ ਲਾਗੂ ਹੋਣ ਨਾਲ ਸਰਕਾਰ ਤੇ ਵਿਭਾਗ ਦੀ ਅਰਥ ਵਿਵਸਥਾ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਕਰ ਵਿਵਸਥਾ ਵਿੱਚ ਵੀ ਸੁਧਾਰ ਲਿਆਵੇਗੀ ਅਤੇ ਆਮ ਜਨਤਾ ਨੂੰ ਵੀ ਇਸ ਦਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਲਾਗੂ ਹੋਣ ਨਾਲ ਦੇਸ਼ ਵਿੱਚ ਕੋਈ ਸਮਾਨ ਖਰੀਦਣ 'ਤੇ ਕੇਵਲ ਇੱਕ ਹੀ ਕਰ ਜੀ.ਐਸ.ਟੀ. ਦੇਣਾ ਹੋਵੇਗਾ। ਉਨ੍ਹਾਂ ਨੇ ਜੀ.ਐਸ.ਟੀ. ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਸੁਧਾਰ ਦੱਸਦੇ ਹੋਏ ਕਿਹਾ ਕਿ ਵਪਾਰੀਆਂ ਨੂੰ ਇਸ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ ਅਤੇ ਜਿਵੇਂ-ਜਿਵੇਂ ਵਪਾਰੀਆਂ ਨੂੰ ਜੀ.ਐਸ.ਟੀ. ਸਬੰਧੀ ਸਾਰੀ ਜਾਣਕਾਰੀ ਹੋ ਜਾਵੇਗੀ, ਤਾਂ ਸਭ ਕੁਝ ਆਸਾਨ ਲੱਗਣ ਲੱਗ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਨਿਮਨ ਅਤੇ ਮੱਧ ਵਰਗ ਦੇ ਇਸਤੇਮਾਲ ਦੀਆਂ ਜ਼ਿਆਦਾਤਰ ਚੀਜਾਂ 'ਤੇ ਜੀ.ਐਸ.ਟੀ. ਦੀ ਦਰ ਬੇਹੱਦ ਘੱਟ ਰੱਖੀ ਗਈ ਹੈ। ਇਸ ਦੌਰਾਨ ਸਹਾਇਕ ਕਮਿਸ਼ਨਰ ਆਬਕਾਰੀ ਤੇ ਕਰ ਵਿਭਾਗ ਮਿਸ ਹਰਦੀਪ ਭਾਂਵਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਅਤੇ ਪੰਜਾਬ ਸਰਕਾਰ ਵਲੋਂ ਸਵੀਕਾਰ ਕੀਤੇ ਗਏ ਜੀ.ਐਸ.ਟੀ. ਦਾ ਜ਼ਿਲ੍ਹੇ ਵਿੱਚ ਆਗਾਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਕੰਜਿਊਮਿੰਗ ਰਾਜ ਹੈ ਅਤੇ ਜੀ.ਐਸ.ਟੀ. ਦੇ ਲਾਗੂ ਹੋਣ ਨਾਲ ਨਿਸ਼ਚਿਤ ਤੌਰ 'ਤੇ ਰਾਜ ਦੀ ਅਰਥ ਵਿਵਸਥਾ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਸਮੇਂ-ਸਮੇਂ 'ਤੇ ਜੀ.ਐਸ.ਟੀ. ਸਬੰਧੀ ਸੈਮੀਨਾਰ ਕਰਵਾ ਕੇ ਵਪਾਰੀਆਂ ਨੂੰ ਜਾਗਰੂਕ ਕੀਤਾ ਗਿਆ ਹੈ ਅਤ ਹੁਣ ਜੀ.ਐਸ.ਟੀ. ਸਬੰਧੀ ਰਜਿਸਟਰ ਕਰਨ, ਬਿੱਲ ਕੱਟਣ ਅਤੇ ਪੁਰਾਣੇ ਆਈ.ਟੀ.ਸੀ. ਦਾ ਵਾਧਾ ਲੈਣ ਲਈ ਜ਼ਿਲ੍ਹੇ ਵਿੱਚ 12 ਘੰਟੇ ਸੇਵਾਵਾਂ ਦੇਣ ਲਈ ਵਿਸ਼ੇਸ਼ ਅਫ਼ਸਰ ਤਾਇਨਾਤ ਕੀਤੇ ਗਏ ਹਨ, ਤਾਂ ਕਿ ਨਵੇਂ ਐਕਟ ਦੀ ਪ੍ਰਣਾਲੀ ਨੂੰ ਸਮਝਣ ਅਤੇ ਲਾਗੂ ਕਰਨ ਵਿੱਚ ਕਿਸੇ ਦੀ ਕੋਈ ਸਮੱਸਿਆ ਨਾ ਆ ਸਕੇ।  ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਸਬੰਧੀ ਪਹਿਲ ਦੇ ਆਧਾਰ 'ਤੇ ਸਾਰੀਆਂ ਸਮੱਸਿਆਵਾਂ ਦਾ ਹੱਲ ਕੱਢਿਆ ਜਾਵੇਗਾ।ਇਸ ਮੌਕੇ ਆਬਕਾਰੀ ਤੇ ਕਰ ਅਫ਼ਸਰ ਅਮਿਤ ਸਰੀਨ, ਨਵਜੋਤ ਸ਼ਰਮਾ, ਪਰਮਜੀਤ ਸਿੰਘ, ਅਰਸ਼ਦੀਪ ਸਿੰਘ, ਹਨੂਮੰਤ ਸਿੰਘ, ਆਬ ਦਰੋਗਾ ਦੇ ਇੰਸਪੈਕਟਰ, ਰਾਈਸ ਸ਼ੈਲਰ ਸੁਭਾਸ਼ ਸੋਂਧੀ, ਵਪਾਰ ਮੰਡਲ ਗੁਰਸ਼ਰਨ ਸਿੰਘ ਧੀਰ, ਟਿੰਬਰ ਐਸੋਸੀਏਸ਼ਨ ਤੋਂ ਰਵਤਾਸ਼ ਜੈਨ, ਅਮਿਤ ਡੋਗਰਾ, ਸੋਨਾਲੀਕਾ ਇੰਟਰ ਨੈਸ਼ਨਲ ਟਰੈਕਟਰ ਤੋਂ ਵੀ.ਕੇ. ਬੇਦੀ, ਜੇ ਸੀ ਟੀ ਤੋਂ ਪਰਮਜੀਤ, ਰਿਲਾਇੰਸ ਤੋਂ ਭੁਪਿੰਦਰ ਕੁਕਰੇਜਾ, ਅਕਾਉਟੈਂਟ ਯੂਨੀਅਨ ਤੋਂ ਪ੍ਰੇਮ ਕੁਮਾਰ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ, ਸੁਪਰੀਆ ਐਰੀ ਤੇ ਸਚਿਨ ਮਲਹੋਤਰਾ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਵਪਾਰੀ ਵੀ ਮੌਜੂਦ ਸਨ।

ਦੁਕਾਨਦਾਰ ਜਾਂ ਮਾਲਕ ਨੂੰਤਿੰਨ ਸਾਲ ਦੀ ਸਜ਼ਾ ਹੋ ਸਕਦੀ ਹੈ------- ਸੁਖਰਾਓ ਸਿੰਘ

ਹੁਸ਼ਿਆਰਪੁਰ, 6 ਜੁਲਾਈ 2017:ਫੂਡ ਸੇਫਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਕੇ ਆਮ ਲੋਕਾਂ ਦੀ ਸਿਹਤ ਨਾਲ ਕਿਸੇ ਤਰਾ ਦੀ ਕੋਈ ਖਿਲਵਾੜ ਨਾ ਹੋਣ ਦੀਆ ਅਲੈਨੀਆ ਕਰਵਾਈ ਕਰਦਿਆ ਫੂਡ ਸੇਫਟੀ ਸਹਾਇਕ ਕਮਿਸ਼ਨਰ ਸੁਖਰਾਓ ਸਿੰਘ ਨੇ ਜਿਲੇ ਦੇ ਵੱਖੋ ਵੱਖ ਥਾਂਵਾਂ ਦੇ 20 ਸੈਮਲ ਭਰੇ ਇਸ ਦੋਰਾਨ ਉਹਨਾ ਚੇਤਵਾਨੀ ਦਿੱਤੀ ਕਿ ਖਾਣਯੋਗ ਵਸਤੂਆਂ ਦੀ ਕੁਆਲਟੀ ਵਿੱਚ ਕਿਸੇ ਕਿਸਮ ਦੀ ਕੋਤਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ ।
ਉਹਨਾ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਨਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਂ ਜ਼ਿਲ੍ਹੇ ਦੇ ਵੱਡੇ-ਵੱਡੇ ਮਾਲ, ਹਲਵਾਈਆਂ ਦੀਆਂ ਦੁਕਾਨਾਂ ਅਤੇ ਫਲਾਂ ਸਬਜ਼ੀਆਂ ਦੀਆਂ ਦੁਕਾਨਾਂ ਅਤੇ ਰੇਹੜੀਆਂ ਆਦਿ ਦੀ ਛਾਪੇਮਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਛਾਪੇਮਾਰੀ ਦੌਰਾਨ  ਫਲਾਂ, ਮਠਿਆਈਆਂ ਅਤੇ ਕਰਿਆਨੇ ਨਾਲ ਸਬੰਧਤ ਹੋਰ ਖਾਦ-ਪਦਾਰਥਾਂ ਦੇ ਵੱਡੀ ਮਾਤਰਾ ਵਿੱਚ ਸੈਂਪਲ ਭਰੇ ਗਏ। ਇਨ੍ਹਾਂ ਸੈਂਪਲਾਂ ਨੂੰ ਅਗਲੇਰੀ ਜਾਂਚ ਲਈ ਚੰਡੀਗੜ ਵਿਖੇ ਭੇਜਿਆ ਗਿਆ ਹੈ। ਜਾਂਚ ਦੌਰਾਨ ਕੋਈ ਵੀ ਸਮਾਨ ਮਿਲਾਵਟੀ ਜਾਂ ਉਚਿਤ ਗੁਣਵੱਤਾ ਵਾਲਾ ਨਹੀਂ ਪਾਇਆ ਜਾਂਦਾ ਤਾਂ ਸਬੰਧਤ ਦੁਕਾਨਦਾਰ ਜਾਂ ਮਾਲਕ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤਹਿਤ ਤਿੰਨ ਸਾਲ ਦੀ ਸਜ਼ਾ ਤੇ ਜ਼ੁਰਮਾਨਾ ਹੀ ਹੋ ਸਕਦਾ ਹੈ। ਇਸ ਅਵਸਰ ਤੇ ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਖਾਦ ਪਦਾਰਥਾਂ ਨਾਲ ਸਬੰਧਤ ਕਿਸੇ ਵੀ ਸਮੱਗਰੀ ਦੀ ਖਰੀਦੋ ਫਰੋਖ਼ਤ ਕਰਨ ਵੇਲੇ ਖਾਦ ਪਦਾਰਥਾਂ ਦੀ ਕਵਾਲਿਟੀ ਦਾ ਖਾਸ ਖਿਆਲ ਰੱਖਿਆ ਜਾਵੇ। ਗਲੇ ਸੜੇ ਅਤੇ ਬਾਸੀ ਫਲਾਂ ਸਬਜ਼ੀਆਂ ਦੀ ਖਰੀਦ ਤੋਂ ਪਰਹੇਜ਼ ਕੀਤਾ ਜਾਵੇ ਤਾਂ ਜੋ ਬਦਲਦੇ ਮੌਸਮ ਵਿੱਚ ਇਨ੍ਹਾਂ ਦੇ ਸੇਵਨ ਕਾਰਣ ਉਲਟੀ ਦਸਤ ਤੇ ਹੋਰ ਪੇਟ ਦੇ ਵਿਕਾਰਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤਾਂ ਸਬੰਧੀ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਪਾਏ ਜਾਣ ਤੇ ਇਸਦੀ ਸੂਚਨਾ ਦਫਤਰ ਸਿਵਲ ਸਰਜਨ ਵਿਖੇ ਕੀਤੀ ਜਾ ਸਕਦੀ ਹੈ। ਛਾਪੇਮਾਰੀ ਦੌਰਾਨ ਟੀਮ ਵਿੱਚ ਨਸੀਬ, ਅਸ਼ੋਕ ਵੀ ਮੌਜੂਦ ਸਨ।

ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ

ਹੁਸ਼ਿਆਰਪੁਰ, 01 ਜੁਲਾਈ 2017:ਪ੍ਰਵਾਸੀ ਪੰਜਾਬੀ ਆਬਾਦੀ ਵਾਲੇ ਪਰਿਵਾਰਾਂ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਏ ਜਾਣ ਲਈ ਸਿਹਤ ਵਿਭਾਗ ਹੁਸ਼ਿਆਰਪੁਰ 2 ਜੁਲਾਈ ਤੋਂ 4 ਜੁਲਾਈ ਦਿਨ ਐਤਵਾਰ, ਸੋਮਵਾਰ ਅਤੇ ਮੰਗਲਵਾਰ ਤੱਕ ਵਿਸ਼ੇਸ਼ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਉਲੀਕੀ ਗਈ ਹੈ। ਸਿਵਲ ਸਰਜਨ ਹੁਸ਼ਿਆਰਪੁਰ ਡਾ. ਨਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਣ ਅਧਿਕਾਰੀ ਡਾ. ਗੁਰਦੀਪ ਸਿੰਘ ਕਪੂਰ ਦੀ ਸਰਪ੍ਰਸਤੀ ਹੇਠ ਚਲਾਈ ਜਾ ਰਹੀ ਇਸ ਮੁਹਿੰਮ ਦੇ ਅਗੇਤਰੇ ਪ੍ਰਚਾਰ ਅਤੇ ਪ੍ਰਸਾਰ ਲਈ ਅੱਜ ਦਫਤਰ ਸਿਵਲ ਸਰਜਨ ਹੁਸ਼ਿਆਰਪੁਰ       ਤੋਂ ਪ੍ਰਵਾਸੀ ਪਰਿਵਾਰਾਂ ਵਾਲੇ ਇਲਾਕਿਆਂ ਵਿੱਚ ਮਾਈਕਿੰਗ ਕਰਵਾਉਣ ਲਈ ਰਿਕਸ਼ੇ ਰਵਾਨਾ ਕੀਤੇ ਗਏ। ਇਨ੍ਹਾਂ ਰਿਕਸ਼ਿਆਂ ਨੂੰ ਡਾ. ਗੁਰਦੀਪ ਸਿੰਘ ਤੇ ਹੋਰਨਾਂ ਸਿਹਤ ਅਧਿਕਾਰੀਆਂ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪ੍ਰਵਾਸੀ ਆਬਾਦੀ ਵਾਲੇ ਪਰਿਵਾਰਾਂ ਦੇ 0 ਤੋਂ 5 ਸਾਲ ਤੱਕ ਦੇ ਕੁੱਲ 23,435 ਬੱਚਿਆਂ ਨੂੰ ਸਿਹਤ ਕਾਮਿਆਂ ਵੱਲੋਂ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।  ਇਸ ਮੁਹਿੰਮ ਲਈ ਕੁੱਲ 1636 ਟੀਮਾਂ ਦਾ ਗਠਨ ਕੀਤਾ ਗਿਆ ਹੈ।
ਇਨ੍ਹਾਂ ਟੀਮਾਂ ਦੇ ਕੁੱਲ 171 ਮੈਂਬਰਾਂ ਵੱਲੋਂ ਜ਼ਿਲ੍ਹੇ ਦੀਆਂ ਕੁੱਲ 17,981 ਝੁੱਗੀਆਂ ਵਿੱਚ ਰਹਿਣ ਵਾਲੇ ਅਤੇ 122 ਭੱਠਿਆਂ ਵਿੱਚ ਕੰਮ ਕਰਨ ਵਾਲੇ ਪ੍ਰਵਾਸੀ ਪਰਿਵਾਰਾਂ ਦੇ ਬੱਚਿਆਂ ਨੂੰ ਪੋਲੀਓ ਦੀ ਵੈਕਸੀਨ ਦਿੱਤੀ ਜਾਵੇਗੀ ਤਾਂ ਜੋ ਕੋਈ ਵੀ ਬੱਚਾ ਪੋਲੀਓ ਕਾਰਣ ਹੋਣ ਵਾਲੀ ਅਪੰਰਗਤਾ ਤੋਂ ਪੀੜਤ ਨਾਂ ਹੋ ਸਕੇ। ਟੀਮਾਂ ਵੱਲੋ ਤਿੰਨ ਰੋਜ਼ਾ ਮੁਹਿੰਮ ਦੌਰਾਨ ਕੀਤੇ ਜਾ ਰਹੇ ਕੰਮਾਂ ਦਾ ਨਿਰੀਖਣ ਕਰਨ ਲਈ 41 ਸੁਪਰਵਾਈਜ਼ਰ ਤੈਨਾਤ ਕੀਤੇ ਗਏ ਹਨ।ਡਾ. ਗੁਰਦੀਪ ਨੇ ਦੱਸਿਆ ਕਿ ਸਾਲ ਵਿੱਚ ਪਲਸ ਪੋਲੀਓ ਮੁਹਿੰਮ ਦੇ ਦੋ ਵੱਡੇ ਗੇੜ ਤੋਂ ਬਾਅਦ ਮਾਈਗ੍ਰੇਟਰੀ ਪਰਿਵਾਰਾਂ ਦੇ ਬੱਚਿਆਂ ਲਈ ਉਚੇਚੇ ਤੌਰ ਤੇ ਦੋ ਗੇੜ ਉਲੀਕੇ ਗਏ ਹਨ। ਪ੍ਰਵਾਸੀ ਆਬਾਦੀ ਵਾਲੇ ਇਹ ਪਰਿਵਾਰ ਰੋਜ਼ੀ ਰੋਟੀ ਦੀ ਤਲਾਸ਼ ਵਿੱਚ ਅਕਸਰ ਆਪਣਾ ਕੰਮ ਅਤੇ ਰਿਹਾਇਸ਼ ਬਦਲ ਲੈਂਦੇ ਹਨ ਜਿਸ ਕਾਰਣ ਕਈ ਵਾਰ ਇਨ੍ਹਾਂ ਦੇ ਬੱਚੇ ਪੋਲੀਓ ਵੈਕਸੀਨੇਸ਼ਨ ਤੋਂ ਵਾਂਝੇ ਰਹਿ ਜਾਂਦੇ ਹਨ। ਪ੍ਰਵਾਸੀ ਆਬਾਦੀ ਦਾ ਕੋਈ ਵੀ ਬੱਚਾ ਪੋਲੀਓ ਵੈਕਸੀਨ ਤੋਂ ਵਾਂਝਾ ਨਾਂ ਰਹੇ ਇਸੇ ਲਈ ਸਿਹਤ ਕਾਮਿਆਂ ਵੱਲੋਂ ਘਰ-ਘਰ ਜਾ ਕੇ ਮਿਤੀ 2, 3 ਅਤੇ 4 ਦਿਨ ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਇਨ੍ਹਾਂ ਬੱਚਿਆਂ ਨੂੰ 2 ਬੂੰਦ ਜਿੰਦਗੀ ਦੀਆਂ ਪਿਲਾਈਆਂ ਜਾਣਗੀਆਂ। ਇਸ ਮੌਕੇ ਮਾਸ ਮੀਡੀਆ ਅਧਿਕਾਰੀ ਸ਼੍ਰੀਮਤੀ ਸੁਖਵਿੰਦਰ ਕੌਰ ਢਿੱਲੋਂ ਵੱਲੋਂ ਰਿਕਸ਼ਾ ਚਾਲਕਾਂ ਨੂੰ ਉਨ੍ਹਾਂ ਦੇ ਰੂਟ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਇਲਾਕੇ ਦੇ ਸਮੂਹ ਪ੍ਰਵਾਸੀ ਪਰਿਵਾਰਾਂ ਨੂੰ ਅਪੀਲ ਕੀਤੀ ਕਿ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਵਿੱਚ ਘਰ ਆਉਣ ਵਾਲੇ ਸਿਹਤ ਕਾਮਿਆਂ ਨੂੰ ਆਪਣਾ ਸਹਿਯੋਗ ਜਰੂਰ ਦੇਣ। ਇਸ ਅਵਸਰ ਤੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਬਲਬੀਰ ਸਿੰਘ, ਐਲ.ਐਚ.ਵੀ. ਮਨਜੀਤ ਕੌਰ, ਜ਼ਿਲ੍ਹਾ ਬੀ.ਸੀ.ਸੀ. ਫਸੀਲੀਟੇਟਰ ਰੀਨਾ ਸੰਧੂ, ਕੋਲਡ ਚੇਨ ਤਕਨੀਸ਼ੀਅਨ ਭੁਪਿੰਦਰ ਸਿੰਘ ਤੋਂ ਇਲਾਵਾ ਮਲਟੀ ਪਰਪਜ਼ ਹੈਲਥ ਵਰਕਰ ਫੀਮੇਲ ਸਕੂਲ ਦੀਆਂ ਸਿੱਖਿਆਰਥਣਾਂ ਤੇ ਵਿਦਿਆਰਥਣਾਂ ਹਾਜ਼ਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)