ਨੀਂਹ ਪੱਥਰ ਸਮਾਗਮਾਂ ਦੀਆਂ ਤਿਆਰੀਆਂ



  • ਹੁਸ਼ਿਆਰਪੁਰ ਤੇ ਮੁਕੇਰੀਆਂ 'ਚ 16 ਨੂੰ ਰੱਖੇ ਜਾਣਗੇ ਨਵੇਂ ਨਿਆਇਕ ਕੋਰਟ ਕੰਪਲੈਕਸ ਦੇ ਨੀਂਹ ਪੱਥਰ

ਹੁਸ਼ਿਆਰਪੁਰ, 14 ਦਸੰਬਰ:ਹੁਸ਼ਿਆਰਪੁਰ ਅਤੇ ਮੁਕੇਰੀਆਂ ਵਿਖੇ ਨਵੇਂ ਕੋਰਟ ਕੰਪਲੈਕਸਾਂ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ, ਜਿਸ ਲਈ ਨਿਆਇਕ ਅਤੇ ਸਿਵਲ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਮਾਨਯੋਗ    ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਸੁਨੀਲ ਕੁਮਾਰ ਅਰੋੜਾ ਨੇ ਦੱਸਿਆ ਕਿ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਚੇਅਰਮੈਨ ਬਿਲਡਿੰਗ ਕਮੇਟੀ ਮਾਨਯੋਗ ਜਸਟਿਸ ਸ੍ਰੀ ਟੀ.ਪੀ.ਐਸ ਮਾਨ 16 ਦਸੰਬਰ ਨੂੰ ਸਵੇਰੇ 10-30 ਵਜੇ ਬਜਵਾੜਾ-ਬੁਲਾਂਵਾੜੀ ਰੋਡ, ਹੁਸ਼ਿਆਰਪੁਰ ਵਿਖੇ ਨਵੇਂ ਨਿਆਇਕ ਕੋਰਟ ਕੰਪਲੈਕਸ ਦਾ ਨੀਂਹ ਪੱਥਰ ਰੱਖ ਰਹੇ ਹਨ।

           ਉਨ੍ਹਾਂ ਦੱਸਿਆ ਕਿ ਇਸ ਉਪਰੰਤ ਬਾਅਦ ਦੁਪਹਿਰ 2:30 ਵਜੇ ਪਿੰਡ ਬੇਗੋਵਾਲ (ਮੁਕੇਰੀਆਂ-ਤਲਵਾੜਾ ਰੋਡ) ਮੁਕੇਰੀਆਂ ਵਿਖੇ ਵੀ ਉਨ੍ਹਾਂ ਵਲੋਂ ਨਵੇਂ ਨਿਆਇਕ ਕੋਰਟ ਕੰਪਲੈਕਸ ਦਾ ਨੀਂਹ  ਪੱਥਰ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਰੋਹ ਦੀ ਪ੍ਰਧਾਨਗੀ ਮਾਨਯੋਗ ਜਸਟਿਸ ਸ੍ਰੀ ਰਾਜਨ ਗੁਪਤਾ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਪ੍ਰਸ਼ਾਸ਼ਨਿਕ ਜੱਜ ਹੁਸ਼ਿਆਰਪੁਰ, ਸੈਸ਼ਨਜ਼ ਡਵੀਜ਼ਨ ਵਲੋਂ ਕੀਤੀ ਜਾਵੇਗੀ।

ਵਿਦਿਆਰਥੀਆਂ ਦੀ ਰੁੱਚੀ ਅਨੁਸਾਰ ਪੈਰ੍ਹਾਂ ਤੇ ਖੜ੍ਹਾਂ ਹੋਣ ਲਈ ਮਾਰਗ ਦਰਦਸ਼ਨ ਕਰਨ ਗਾਈਡੈਂਸ ਕੌਂਸਲਰ: ਡਿਪਟੀ ਕਮਿਸ਼ਨਰ



  •  ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਵਿਖੇ ਜ਼ਿਲ੍ਹੇ ਦੇ ਸਮੂਹ ਕੈਰੀਅਰ ਗਾਈਡੈਂਸ ਕੌਂਸਲਰਾਂ ਨੂੰ ਕੀਤਾ ਸੰਬੋਧਨ

ਹੁਸ਼ਿਆਰਪੁਰ, 13 ਦਸੰਬਰ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸਕੂਲਾਂ ਦੇ ਬੱਚਿਆਂ ਵਿੱਚ ਇਸ ਤਰ੍ਹਾਂ ਦੇ ਕੋਰਸ ਕਰਨ ਲਈ ਰੁੱਚੀ ਪੈਦਾ ਕੀਤੀ ਜਾਵੇ ਕਿ ਉਹ ਆਪਣਾ ਬਿਜਨੈਸ ਖੋਲ੍ਹ ਕੇ ਰੁਜ਼ਗਾਰ ਹਾਸਲ ਕਰ ਸਕਣ ਅਤੇ ਦੂਜਿਆਂ ਨੂੰ ਵੀ ਰੁਜ਼ਗਾਰ ਦੇ ਮੌਕੇ ਦੇ ਸਕਣ।  ਉਹ ਅੱਜ ਡੀ.ਏ.ਵੀ ਕਾਲਜ
ਆਫ਼ ਐਜੂਕੇਸ਼ਨ ਵਿਖੇ  ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਜ਼ਿਲ੍ਹੇ ਦੇ ਸਮੂਹ ਕੈਰੀਅਰ ਗਾਈਡੈਂਸ ਕੌਂਸਲਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

                       ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲੀ ਜੀਵਨ ਵਿਚ ਅਧਿਆਪਕ ਬੱਚਿਆਂ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਉਹ ਸਮਾਂ ਹੁੰਦਾ ਹੈ, ਜਿਸ ਵਿੱਚ ਅਧਿਆਪਕ ਬੱਚਿਆਂ ਦਾ ਭਵਿੱਖ ਬਣਾਉਣ ਲਈ ਬੇਹੱਦ ਸਹਾਈ ਹੁੰਦੇ ਹਨ। ਉਨ੍ਹਾਂ ਸਮੂਹ ਕੈਰੀਅਰ ਗਾਈਡੈਂਸ ਕੌਂਸਲਰਾਂ ਨੂੰ ਕਿਹਾ ਕਿ ਸਕੂਲੀ ਸਿੱਖਿਆ ਦੇ ਦੌਰਾਨ ਵਿਦਿਆਰਥੀਆਂ ਨੂੰ ਰੁੱਚੀ ਅਨੁਸਾਰ ਇਸ ਤਰ੍ਹਾਂ ਦੇ ਕਿੱਤਾਮੁਖੀ ਕੋਰਸ ਕਰਵਾਏ ਜਾਣ ਕਿ ਉਹ ਆਪਣਾ ਕੰਮ-ਧੰਦਾ ਖੋਲ੍ਹ ਸਕਣ।

ਉਨ੍ਹਾਂ ਕਿਹਾ ਕਿ ਆਪਣਾ ਬਿਜਨੈਸ ਖੋਲ੍ਹਣ ਲਈ ਕਿੱਤਾਮੁਖੀ ਕੋਰਸ ਵੀ ਬੇਹੱਦ ਲਾਹੇਵੰਦ ਸਾਬਤ ਹੁੰਦੇ ਹਨ। ਇਨ੍ਹਾਂ ਕੋਰਸਾਂ ਵਿੱਚ ਸਿੱਖਿਆਰਥੀਆਂ ਨੂੰ ਰੁੱਚੀ ਅਨੁਸਾਰ ਨੌਕਰੀ ਹਾਸਲ ਕਰਨ ਜਾਂ ਕੋਈ ਵੀ ਕੰਮ-ਧੰਦਾਂ ਸ਼ੁਰੂ ਕਰਨ ਸਬੰਧੀ ਮੁਢਲੀ ਜਾਣਕਾਰੀ ਮੁਹੱਈਆਂ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ
ਵੀ ਜ਼ਿਲ੍ਹੇ ਵਿੱਚ ਫੂਡ ਕਰਾਫਟ ਇੰਸਟੀਚਿਊਟ, ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਤੋਂ ਇਲਾਵਾ 5 ਰੂਰਲ ਸਕਿੱਲ ਸੈਂਟਰ ਦਸੂਹਾ, ਭੰਗਾਲਾ, ਬੱਸੀ ਜਲਾਲ, ਹੰਡਵਾਲ ਅਤੇ ਸੰਸਾਰਪੁਰ ਵਿਚ ਚੱਲ ਰਹੇ ਹਨ। ਇਨ੍ਹਾਂ ਵਿੱਚ ਕੁਕਿੰਗ, ਟੇਲਰਿੰਗ, ਵੈਲਡਿੰਗ, ਇਲੈਕਟ੍ਰੀਸ਼ਨ ਤੋਂ ਇਲਾਵਾ ਕਈ ਤਰ੍ਹਾਂ ਦੇ ਕਿੱਤਾਮੁਖੀ ਕੋਰਸ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਕੈਰੀਅਰ ਗਾਈਡੈਂਸ ਕੌਂਸਲਰ ਵਿਦਿਆਰਥੀਆਂ ਦੀ ਰੁੱਚੀ ਨੂੰ ਪਹਿਚਾਨਣ ਕਿ ਉਨ੍ਹਾਂ ਦੀ ਕਿਸ ਖੇਤਰ ਵਿੱਚ ਦਿਲਚਸਪੀ ਹੈ ਅਤੇ ਰੁੱਚੀ ਅਨੁਸਾਰ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਕੇ ਉਨ੍ਹਾਂ ਨੂੰ ਆਪਣੇ ਪੈਰਾਂ ਤੇ ਖੜ੍ਹਾਂ ਹੋਣ ਲਈ ਪ੍ਰੇਰਿਤ ਕਰਨ।

ਇਸ ਮੌਕੇ ਪੀ.ਸੀ.ਐਸ. ਅਧਿਕਾਰੀ (ਅੰਡਰ ਟਰੇਟਿੰਗ) ਸਹਾਇਕ ਕਮਿਸ਼ਨਰ ਸ੍ਰੀ ਅਮਿਤ ਸਰੀਨ ਜ਼ਿਲ੍ਹਾਂ ਅਫ਼ਸਰ ਸ੍ਰੀ ਮੋਹਨ ਸਿੰਘ ਲੇਹਲ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀ ਜਸਵੰਤ ਰਾਏ, ਬਲਵੰਤ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਕੈਰੀਅਰ ਗਾਈਡੈਂਸ ਕੌਂਸਲਰ ਵੀ ਮੌਜੂਦ ਸਨ।

ਬਾਹੋਵਾਲ ਵਿਖੇ ਕੈਂਪ ਲਗਾ ਕਿਸਾਨਾਂ ਨੂੰ ਜੰਗਲਾਤ ਖੇਤੀ ਸਬੰਧੀ ਦਿੱਤੀ ਜਾਣਕਾਰੀ

ਹੁਸ਼ਿਆਰਪੁਰ, 13 ਦਸੰਬਰ:ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿਖੇ ਜੰਗਲਾਤ ਖੇਤੀ ਸਬੰਧੀ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰ ਡਾ. ਅਵਤਾਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

                       ਕੈਂਪ ਨੂੰ ਸੰਬੋਧਨ ਕਰਦੇ ਹੋਏ ਡਾ. ਅਵਤਾਰ ਸਿੰਘ ਨੇ ਕਿਸਾਨਾਂ ਨੂੰ ਜੰਗਲਾਤ ਖੇਤੀ ਸਬੰਧੀ ਵਿਸਥਾਰ ਨਾਲ ਤਕਨੀਕੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਆਧੁਨਿਕ ਯੁੱਗ ਵਿਗਿਆਨ
ਦਾ ਯੁੱਗ ਹੈ। ਕਿਸਾਨਾਂ ਨੂੰ ਨਵੀਆਂ ਤਕਨੀਕਾਂ ਅਨੁਸਾਰ ਸੀਮਤ ਮਾਤਰਾ ਵਿੱਚ ਖਾਦਾਂ ਅਤੇ ਹੋਰ ਕੀਟਨਾਸ਼ਕਾਂ ਦਾ ਪ੍ਰਯੋਗ ਕਰਕੇ ਵੱਧ ਤੋਂ ਵੱਧ ਝਾੜ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਲੋਂ ਸਮੇਂ-ਸਮੇਂ 'ਤੇ ਨਵੀਆਂ ਖੋਜਾਂ ਕਰਕੇ ਫ਼ਸਲਾਂ ਦੀ ਪੈਦਾਵਾਰ ਨੂੰ ਵਧਾਉਣ ਲਈ ਉਪਰਾਲੇ ਕੀਤੇ ਜਾਂਦੇ ਹਨ।

                       ਇਸ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਮਨਿੰਦਰ ਸਿੰਘ ਬੌਂਸ ਨੇ ਕਿਹਾ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਬਹੁਤ ਲਾਹੇਵੰਦ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿੱਚ ਕਿਸਾਨਾਂ ਦੀ ਜ਼ਰੂਰਤ ਅਤੇ ਰੁਚੀ ਅਨੁਸਾਰ ਕਿਸਾਨਾਂ ਨੂੰ ਖੇਤੀ ਸਬੰਧੀ ਸਹਾਇਤਾ ਮੁਹੱਈਆ ਕਰਵਾਉਣ ਦੀਆਂ ਹਰ ਤਰ੍ਹਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਜੰਗਲਾਤ ਖੇਤੀ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਆਪਣੇ ਵਿਚਾਰ ਵੀ ਰੱਖੇ ਗਏ। ਉਨ੍ਹਾਂ ਨੇ ਜੰਗਲਾਤ ਖੇਤੀ ਦੇ ਜ਼ਰੂਰੀ ਪਹਿਲੂ ਜਿਵੇਂ ਨਰਸਰੀ ਤਿਆਰ ਕਰਨਾ, ਬੂਟੇ ਲਗਾਉਣਾ, ਮੰਡੀਕਰਨ ਅਤੇ ਚਾਰਕੋਲ ਤਿਆਰ ਕਰਨ ਸਬੰਧੀ ਵੀ ਆਪਣੇ ਵਿਚਾਰ ਰੱਖ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਮੌਕੇ 'ਤੇ ਡਾ.ਅਰੂਣ ਵੀਰ ਸਿੰਘ, ਡਾ. ਪਵਿੱਤਰ ਸਿੰਘ, ਡਾ. ਪ੍ਰਭਜੋਤ ਕੌਰ ਅਤੇ ਡਾ. ਪ੍ਰਿੰਸੀ ਨੇ ਸਰਦੀਆਂ ਵਿੱਚ ਪਸ਼ੂਆਂ ਦੀ ਸਾਂਭ-ਸੰਭਾਲ, ਭੂਮੀ ਅਤੇ ਪਾਣੀ ਸੰਭਾਲ, ਕਣਕ ਦਾ ਨਦੀਨ ਅਤੇ ਖਾਦ ਪ੍ਰਬੰਧ, ਹਾੜ੍ਹੀ ਦੀਆਂ ਫ਼ਸਲਾਂ ਦੇ ਸਰਵਪੱਖੀ ਕੀਟ ਪ੍ਰਬੰਧ ਅਤੇ ਪੌਸਟਿਕ ਖੁਰਾਕ ਸਬੰਧੀ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਸਿਖਲਾਈ ਕੋਰਸ 'ਚ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਦਿੱਤੀ ਜਾਵੇਗੀ ਸਿਖਲਾਈ


  •  8 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਡੇਅਰੀ ਉਦਮ ਸਿਖਲਾਈ ਲਈ ਕੌਂਸਲਿੰਗ 22 ਦਸੰਬਰ ਤੋਂ

ਹੁਸ਼ਿਆਰਪੁਰ, 13 ਦਸੰਬਰ:ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 6 ਹਫ਼ਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ 8 ਜਨਵਰੀ ਤੋਂ 19 ਫਰਵਰੀ 2018 ਤੱਕ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਕਸ਼ਮੀਰ ਸਿੰਘ ਗੋਰਾਇਆ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜਿਨ੍ਹਾਂ ਦੀ ਯੋਗਤਾ ਘੱਟੋ-ਘੱਟ 10ਵੀਂ ਪਾਸ ਹੋਵੇ, ਉਮਰ 18 ਤੋਂ 45 ਸਾਲ ਦੇ ਦਰਮਿਆਨ ਹੋਵੇ ਅਤੇ ਪੇਂਡੂ ਖੇਤਰ ਨਾਲ ਸਬੰਧਤ ਹੋਣ ਤੋਂ ਇਲਾਵਾ ਉਨ੍ਹਾਂ ਕੋਲ ਘੱਟੋ-ਘੱਟ 5 ਪਸ਼ੂ ਰੱਖੇ ਹੋਣ, ਉਹ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

            ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਡੇਅਰੀ ਫਾਰਮਰਜ਼ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਬੀਮਾਰੀਆਂ, ਮਨਸੂਈ ਗਰਭਦਾਨ ਅਤੇ ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈਡਾਂ ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

                       ਉਨ੍ਹਾਂ ਦੱਸਿਆ ਕਿ ਸਿਖਲਾਈ ਕੋਰਸ ਲਈ ਕੌਂਸਲਿੰਗ 22 ਦਸੰਬਰ 2017 ਨੂੰ ਸਵੇਰੇ 10 ਵਜੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਫਗੜਾਵਾ, ਸਾਹਮਣੇ ਸ੍ਰੀ ਗੁਰੂ ਰਾਮਰਾਏ ਪਬਲਿਕ ਸਕੂਲ, ਹੁਸ਼ਿਆਰਪੁਰ ਰੋਡ, ਫਗਵਾੜਾ ਵਿਖੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਸਿਖਲਾਈ ਲੈਣ ਦੇ ਇਛੁੱਕ ਵਿਅਕਤੀ ਕਿਸੇ ਵੀ ਕੰਮ ਵਾਲੇ ਦਿਨ ਦਫ਼ਤਰ ਡਿਪਟੀ  ਡਾਇਰੈਕਟਰ ਡੇਅਰੀ, ਕਮਰਾ ਨੰ: 435, ਚੌਥੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਪ੍ਰਾਸਪੈਕਟ (ਫਾਰਮ) ਹਾਸਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000/- ਰੁਪਏ ਅਤੇ ਅਨੁਸੂਚਿਤ ਜਾਤੀ ਲਈ 4000/- ਰੁਪਏ ਹੋਵੇਗੀ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰਬਰ 01882-220025 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਨਗਰ ਪੰਚਾਇਤ ਚੋਣਾਂ ਮਾਹਿਲਪੁਰ ਦੇ ਮੱਦੇਨਜ਼ਰ 16 ਦਸੰਬਰ ਤੋਂ ਬੰਦ ਰਹਿਣਗੇ ਸ਼ਰਾਬ ਦੇ ਠੇਕੇ



  • ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਡਰਾਈ ਡੇ ਦੇ ਹੁਕਮ

ਹੁਸ਼ਿਆਰਪੁਰ, 12 ਦਸੰਬਰ: ਨਗਰ ਪੰਚਾਇਤ ਮਾਹਿਲਪੁਰ ਦੀਆਂ 17 ਦਸੰਬਰ ਹੋ ਰਹੀਆਂ ਆਮ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135-ਸੀ ਅਨੁਸਾਰ ਚੋਣਾਂ ਦੌਰਾਨ ਪੋਲਿੰਗ ਏਰੀਏ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਅਤੇ ਸ਼ਰਾਬ ਆਦਿ ਵੇਚਣ 'ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਦੇ ਹੁਕਮ ਸਿਰਫ਼ ਜ਼ਿਲ੍ਹਾ ਹੁਸ਼ਿਆਰਪੁਰ ਦੀ ਨਗਰ ਪੰਚਾਇਤ ਮਾਹਿਲਪੁਰ ਦੀ ਹਦੂਦ ਅੰਦਰ ਚੋਣਾਂ ਦੇ ਖਤਮ ਹੋਣ ਦੇ ਸਮੇਂ ਤੋਂ 48 ਘੰਟੇ ਪਹਿਲਾਂ ਭਾਵ 16 ਦਸੰਬਰ 2017 ਨੂੰ ਸ਼ਾਮ 5 ਵਜੇ ਤੋਂ 17 ਦਸੰਬਰ 2017 ਨੂੰ ਸ਼ਾਮ 5 ਵਜੇ ਤੱਕ ਲਾਗੂ ਹੋਣਗੇ। ਡਰਾਈ ਡੇ ਸਬੰਧੀ ਹਦਾਇਤ ਜਾਰੀ ਕਰਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਕਤ ਸਮੇਂ ਦੌਰਾਨ ਇਹ ਹੁਕਮ ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ 'ਤੇ ਵੀ ਪੂਰਨ ਤੌਰ 'ਤੇ ਲਾਗੂ ਹੋਣਗੇ।                     

ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ 18 ਤੋਂ ਸ਼ੁਰੂ

ਹੁਸ਼ਿਆਰਪੁਰ, 12 ਦਸੰਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਰਿਟਾ:) ਕਰਨਲ ਸ੍ਰੀ ਦਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ 18 ਦਸੰਬਰ ਤੋਂ ਸ਼ੁਰੂ ਹੋ ਰਿਹਾ ਹੈ। ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ, ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸਟਰ ਕਰਵਾਉਣ।

ਲੋੜਵੰਦਾਂ ਤੱਕ ਪਹੁੰਚਾਈਆਂ ਜਾਣਗੀਆਂ ਡਾ. ਅੰਬੇਡਕਰ ਫਾਉਂਡੇਸ਼ਨ ਵਲੋਂ ਸ਼ੁਰੂ ਕੀਤੀਆਂ ਸਕੀਮਾਂ : ਡਿਪਟੀ ਕਮਿਸ਼ਨਰ



  • ਕਿਹਾ, ਸਿਹਤ ਸਹੂਲਤਾਂ ਦੇ ਨਾਲ-ਨਾਲ ਸਿੱਖਿਆ ਦੇ ਖੇਤਰ 'ਚ ਵਰਦਾਨ ਸਾਬਤ ਹੋਣਗੀਆਂ ਯੋਜਨਾਵਾਂ

  • ਫਾਉਂਡੇਸ਼ਨ ਦੇ ਮੈਂਬਰ ਮਨਜੀਤ ਬਾਲੀ ਨੇ ਐਸ.ਸੀ/ਐਸ.ਟੀ ਵਰਗ ਲਈ ਸਿਹਤ, ਸਿੱਖਿਆ, ਅੰਤਰਜਾਤੀ ਵਿਆਹ ਅਤੇ ਮਹਾਨ ਸੰਤਾਂ ਦੇ ਸਮਾਰੋਹ ਸਬੰਧੀ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦਿੱਤੀ ਜਾਣਕਾਰੀ

ਹੁਸ਼ਿਆਰਪੁਰ, 11 ਦਸੰਸਰ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਪਲ ਨੇ ਕਿਹਾ ਕਿ ਡਾ. ਅੰਬੇਡਕਰ ਫਾਉਂਡੇਸ਼ਨ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹ ਅੱਜ ਡਾ. ਅੰਬੇਡਕਰ ਫਾਉਂਡੇਸ਼ਨ ਦੇ ਮੈਂਬਰ ਸ੍ਰੀ ਮਨਜੀਤ ਬਾਲੀ ਦੀ ਅਗਵਾਈ ਵਿੱਚ ਸਵੈ-ਸਹਾਇਤਾ ਗਰੁੱਪਾਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਵੀ ਹਾਜ਼ਰ ਸਨ।

           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਾਉਂਡੇਸ਼ਨ ਵਲੋਂ ਐਸ.ਸੀ. ਐਸ.ਟੀ. ਪਰਿਵਾਰਾਂ ਦੇ ਲੋੜਵੰਦ ਵਿਅਕਤੀਆਂ ਨੂੰ ਗੰਭੀਰ ਬੀਮਾਰੀਆਂ ਤੋਂ ਨਿਜ਼ਾਤ ਦਿਵਾਉਣ ਲਈ ਵਿਸ਼ੇਸ਼ ਸਿਹਤ ਸਹੂਲਤਾਂ ਦਿੱਤੀਆਂ
ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਫਾਉਂਡੇਸ਼ਨ ਵਲੋਂ ਦਿਲ ਦੀ ਸਰਜਰੀ ਲਈ 1.25 ਲੱਖ, ਕਿਡਨੀ ਸਰਜਰੀ/ਡਾਇਲਸਿਜ ਲਈ 3.50 ਲੱਖ, ਕੈਂਸਰ ਸਰਜਰੀ/ਕੀਮੋਥਰੈਪੀ/ਰੀਡੀਓ ਥਰੈਪੀ ਲਈ 1.75 ਲੱਖ, ਦਿਮਾਗ ਦੀ ਸਰਜਰੀ ਲਈ 1.50 ਲੱਖ, ਕਿਡਨੀ/ਅੰਗ ਰਿਲਪੇਸਮੈਂਟ ਲਈ 3.50 ਲੱਖ, ਰੀੜ ਦੀ ਸਰਜਰੀ
ਲਈ 1 ਲੱਖ ਅਤੇ ਹੋਰ ਗੰਭੀਰ ਬੀਮਾਰੀਆਂ ਲਈ 1 ਲੱਖ ਸਬੰਧਤ ਹਸਪਤਾਲ ਨੂੰ ਚੈਕ ਜਾਂ ਡਰਾਫ਼ਟ ਰਾਹੀਂ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 10ਵੀਂ ਅਤੇ 12ਵੀਂ ਕਲਾਸ ਦੇ ਹੋਣਹਾਰ ਵਿਦਿਆਰਥੀਆਂ ਨੂੰ ਨਕਦ ਇਨਾਮ ਵੀ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੇ ਤਿੰਨ ਸਭ ਤੋਂ ਵੱਧ ਨੰਬਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 60 ਹਜ਼ਾਰ, 50 ਹਜ਼ਾਰ ਅਤੇ 40 ਹਜ਼ਾਰ ਦਿੱਤੇ ਜਾਂਦੇ ਹਨ। ਬੋਰਡ ਵਿੱਚੋਂ ਸਭ ਤੋਂ ਵੱਧ ਨੰਬਰ ਲੈਣ ਵਾਲੀ ਲੜਕੀ ਨੂੰ ਉਕਤ ਰਾਸ਼ੀ ਤੋਂ ਇਲਾਵਾ 20 ਹਜ਼ਾਰ ਰੁਪਏ ਵਾਧੂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਵਿਦੇਸ਼ ਵਿਚੋਂ ਉਚੇਰੀ ਵਿੱਦਿਆ ਪ੍ਰਾਪਤ ਕਰਨ ਲਈ ਵੀ ਫਾਉਂਡੇਸ਼ਨ ਵਲੋਂ ਵਿਸ਼ੇਸ਼ ਸਹਾਇਤਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਇਹ ਯੋਜਨਾਵਾਂ ਇਕ ਵਰਦਾਨ ਸਾਬਿਤ ਹੋਣਗੀਆਂ।


      ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਅੰਤਰਜਾਤੀ ਵਿਆਹ ਸਬੰਧੀ ਵੀ ਡਾ. ਅੰਬੇਡਕਰ ਯੋਜਨਾ ਬਣਾਈ ਗਈ ਹੈ ਅਤੇ ਇਸ ਯੋਜਨਾ ਦਾ ਉਦੇਸ਼ ਅੰਤਰਜਾਤੀ ਵਿਆਹ ਨੂੰ ਵਿਸ਼ੇਸ਼ ਮਹੱਤਵ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 2.50 ਲੱਖ ਰੁਪਏ ਦੇਣ ਦੀ ਯੋਜਨਾ ਹੈ, ਜਿਸ ਤਹਿਤ ਯੋਗ ਜੋੜੇ ਨੂੰ ਹੌਸਲਾ ਅਫਜ਼ਾਈ ਰਕਮ ਦਾ 50 ਫੀਸਦੀ ਡਰਾਫਟ ਰਾਹੀਂ ਦਿੱਤਾ ਜਾਵੇਗਾ, ਜਦਕਿ ਬਾਕੀ 50 ਫੀਸਦੀ ਜੋੜੇ ਦੇ ਨਾਂ 'ਤੇ ਫਿਕਸ ਡਿਪਾਜ਼ਿਟ ਕਰਨ ਦੀ ਤਜਵੀਜ਼ ਹੈ। ਉਨ੍ਹਾਂ ਕਿਹਾ ਕਿ ਮਹਾਨ ਸੰਤਾਂ ਦੇ ਜਨਮ ਦਿਹਾੜੇ 'ਤੇ ਵੀ ਵਿਸ਼ੇਸ਼ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਹਾਨ ਸੰਤਾਂ ਦੇ ਜਨਮ ਦਿਨ ਸਮਾਰੋਹ ਮਨਾਉਣ ਹਿੱਤ ਵਿਸ਼ੇਸ਼ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਯੂਨੀਵਰਸਿਟੀਆਂ/ਕਾਲਜਾਂ ਲਈ ਵੱਧ ਤੋਂ ਵੱਧ ਅਨੁਦਾਨ ਰਾਸ਼ੀ 5 ਲੱਖ ਰੁਪਏ ਅਤੇ ਐਨਜੀਓਜ਼ ਲਈ 2 ਲੱਖ ਰੁਪਏ ਰਾਸ਼ੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਐਨ.ਜੀ.ਓਜ਼ ਵੱਧ ਤੋਂ ਵੱਧ ਡਾ.ਅੰਬੇਡਕਰ ਫਾਉਂਡੇਸ਼ਨ ਵਲੋਂ ਚਲਾਈਆਂ
ਜਾ ਰਹੀਆਂ ਯੋਜਨਾਵਾਂ ਐਸ.ਸੀ./ਐਸ.ਟੀ. ਵਰਗ ਤੱਕ ਪਹੁੰਚਾਉਣ, ਤਾਂ ਜੋ ਲੋੜਵੰਦ ਵਿਅਕਤੀ ਇਨ੍ਹਾਂ ਸਹੂਲਤਾਂ ਦਾ ਲਾਹਾ ਲੈ ਸਕਣ। ਉਨ੍ਹਾਂ ਡਾ.ਅੰਬੇਡਕਰ ਫਾਉਂਡੇਸ਼ਨ ਅਤੇ ਇਕੱਤਰ ਐਨ.ਜੀ.ਓਜ਼ ਨੂੰ ਭਰੋਸਾ ਦੁਆਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਐਸ.ਸੀ./ਐਸ.ਟੀ. ਵਰਗ ਤੱਕ ਵੱਖ-ਵੱਖ ਸਕੀਮਾਂ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਕੀਮਾਂ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਭਲਾਈ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।


           ਡਾ. ਅੰਬੇਡਕਰ ਫਾਉਂਡੇਸ਼ਨ ਦੇ ਮੈਂਬਰ ਸ੍ਰੀ ਮਨਜੀਤ ਬਾਲੀ ਨੇ ਕਿਹਾ ਕਿ ਡਾ.ਅੰਬੇਡਕਰ ਸਿਹਤ ਸਹਾਇਤਾ ਸਕੀਮ ਤਹਿਤ ਜਿਸ ਵਿਅਕਤੀ ਦੀ ਪਰਿਵਾਰਕ ਆਮਦਨ ਇਕ ਲੱਖ ਤੋਂ ਘੱਟ ਹੋਵੇ ਅਤੇ ਉਸਨੂੰ ਗੰਭੀਰ ਬੀਮਾਰੀਆਂ ਕਿਡਨੀ, ਗੁਰਦੇ, ਕੈਂਸਰ, ਘੁਟਨੇ ਅਤੇ ਰੀਡ ਦੀ ਸਰਜਰੀ ਸਮੇਤ ਹੋਰ ਖਤਰਨਾਕ ਬੀਮਾਰੀਆਂ ਜਿਸ ਵਿੱਚ ਸਰਜੀਕਲ ਓਪਰੇਸ਼ਨ ਦੀ ਜ਼ਰੂਰਤ ਹੋਵੇ, ਉਹ ਇਸ ਸਹੂਲਤ ਦਾ ਫਾਇਦਾ ਚੁੱਕ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਲਾਭਪਾਤਰੀ ਨੂੰ ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਾਸ਼ਨ ਕਾਰਡ ਦੀ ਫੋਟੋ ਕਾਪੀ ਅਤੇ ਸਬੰਧਤ ਹਸਪਤਾਲ ਵਲੋਂ ਐਸਟੀਮੇਟ ਆਦਿ ਜ਼ਰੂਰੀ ਹੋਣਗੇ। ਉਨ੍ਹਾਂ ਦੱਸਿਆ ਕਿ ਇਲਾਜ ਲਈ ਐਸਟੀਮੇਟ ਲਾਗਤ ਦਾ 100 ਫੀਸਦੀ ਸਰਜਰੀ ਤੋਂ ਪਹਿਲਾਂ ਹੀ ਸਬੰਧਤ ਹਸਪਤਾਲ ਨੂੰ ਇਕ ਕਿਸ਼ਤ ਵਿੱਚ ਜਾਰੀ ਕੀਤਾ ਜਾਂਦਾ ਹੈ। ਉਨ੍ਹਾਂ ਐਨ.ਜੀ.ਓਜ਼ ਨੂੰ ਅਪੀਲ ਕੀਤੀ ਕਿ ਫਾਉਂਡੇਸ਼ਨ ਵਲੋਂ ਸ਼ੁਰੂ ਕੀਤੀਆਂ ਯੋਜਨਾਵਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ, ਤਾਂ ਜੋ ਲੋੜਵੰਦ ਵਿਅਕਤੀ ਇਨ੍ਹਾਂ ਸਕੀਮਾਂ ਤੋਂ ਵਾਂਝੇ ਨਾ ਰਹਿ ਸਕਣ।

                       ਇਸ ਮੌਕੇ ਡੀ.ਐਸ.ਪੀ (ਐਚ) ਸ੍ਰੀ ਜੰਗ ਬਹਾਦਰ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀਮਤੀ ਕਮਲਜੀਤ ਕੌਰ ਰਾਜੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਮੋਹਨ ਸਿੰਘ ਲੇਹਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿਤਰ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਐਨ.ਜੀ.ਓਜ਼ ਹਾਜ਼ਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)