ਵਿਸ਼ਵ ਵਾਤਾਵਰਣ ਦਿਵਸ ਮੌਕੇ 'ਮਿਸ਼ਨ ਤੰਦਰੁਸਤ ਪੰਜਾਬ' ਦੀ ਸ਼ੁਰੂਆਤ 5 ਤੋਂ


  • ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਜ਼ਿਲ੍ਹਾ ਪੱਧਰੀ ਸਮਾਰੋਹ 'ਚ ਕੀਤਾ ਜਾਵੇਗਾ ਆਗਾਜ਼
  • ਵੱਖ ਵੱਖ ਵਿਭਾਗਾਂ ਵਲੋਂ ਲਗਾਏ ਜਾਣਗੇ ਜਾਗਰੂਕਤਾ ਸਟਾਲ
  • ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਮੁਕੰਮਲ
ਹੁਸ਼ਿਆਰਪੁਰ, 4 ਜੂਨ: ਸੂਬੇ ਨੂੰ ਸਿਹਤਮੰਦ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਇਕ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਵਿਸ਼ਵ ਵਾਤਾਵਰਣ ਦਿਵਸ ਮੌਕੇ 5 ਜੂਨ ਨੂੰ ਪੂਰੇ ਪੰਜਾਬ ਵਿੱਚ 'ਮਿਸ਼ਨ ਤੰਦਰੁਸਤ ਪੰਜਾਬ' ਦਾ ਆਗਾਜ਼ ਕੀਤਾ ਜਾ ਰਿਹਾ ਹੈ, ਜਿਸ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ 'ਚ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਇਸ ਮੁਹਿੰਮ ਨੂੰ ਲਾਂਚ ਕਰਨਗੇ। ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਇਸ ਸਮਾਰੋਹ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਦੀ ਜ਼ਿਲ੍ਹੇ ਵਿੱਚ ਸ਼ੁਰੂਆਤ ਕੀਤੀ ਜਾਵੇਗੀ।


                       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਲ, ਸਥਾਨਕ ਸਰਕਾਰਾਂ ਵਿਭਾਗ, ਟਰਾਂਸਪੋਰਟ, ਵਾਤਾਵਰਣ ਦੀ ਸਾਂਭ-ਸੰਭਾਲ ਸਬੰਧੀ ਵਿਭਾਗ, ਖੇਤੀਬਾੜੀ, ਸਹਿਕਾਰਤਾ, ਜੰਗਲਾਤ, ਖੇਡ ਵਿਭਾਗ, ਜਲ ਸਰੋਤ, ਪਬਲਿਕ ਹੈਲਥ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਇਸ ਮਿਸ਼ਨ ਦੀ ਕਾਮਯਾਬੀ ਲਈ 5 ਜੂਨ ਨੂੰ ਹੀ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਜਾਗਰੂਕਤਾ ਸਟਾਲ ਵੀ ਲਗਾਏ ਜਾਣਗੇ, ਜਦਕਿ ਮੁੱਖ ਮਹਿਮਾਨ ਵਲੋਂ ਪੌਦਾ ਲਗਾਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਸੁਨੇਹਾ ਵੀ ਦਿੱਤਾ ਜਾਵੇਗਾ।

                 ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਸਮਾਰੋਹ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਵਲੋਂ ਵੱਖਰੇ ਤੌਰ 'ਤੇ ਇਸ ਮੁਹਿੰਮ ਤਹਿਤ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਸਿਹਤ ਵਿਭਾਗ ਵਲੋਂ ਓਲਡ ਏਜ਼ ਹੋਮ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਉਣ ਤੋਂ ਇਲਾਵਾ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹਰ ਵੀਰਵਾਰ ਅਪਾਹਜ਼ ਵਿਅਕਤੀਆਂ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਕੈਂਪ ਵਿੱਚ ਅੰਗਹੀਣ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਘੰਟਾ ਘਰ ਨਜ਼ਦੀਕ ਮਜ਼ਦੂਰ ਅਤੇ ਕਿਰਤੀਆਂ ਦਾ ਮੈਡੀਕਲ ਕੈਂਪ ਰਾਹੀਂ ਮੁਆਇਨਾ ਕਰਨ ਤੋਂ ਇਲਾਵਾ ਸਲੱਮ ਏਰੀਆ ਸੁੰਦਰ ਨਗਰ ਵਿਖੇ ਵੀ ਮੈਡੀਕਲ ਕੈਂਪ ਲਗਾ ਕੇ ਇਲਾਕਾ ਵਾਸੀਆਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਸਿਹਤ ਸੰਸਥਾਵਾਂ ਅਤੇ ਉਨ੍ਹਾਂ ਅਧੀਨ ਪੈਂਦੇ ਸਲੱਮ ਏਰੀਆ, ਫੈਕਟਰੀ ਅਤੇ ਭੱਠਿਆਂ 'ਤੇ ਵੀ ਸਿਹਤ ਜਾਗਰੂਕਤਾ ਅਤੇ ਮੈਡੀਕਲ ਕੈਂਪ ਲਗਾਏ ਜਾਣਗੇ। ਗੈਰ ਵਿਗਿਆਨੀ ਤਰੀਕਿਆਂ ਨਾਲ ਫ਼ਲਾਂ ਨੂੰ ਪਕਾਉਣ ਸਬੰਧੀ ਛਾਪੇਮਾਰੀ ਅਤੇ ਸੈਂਪਲਿੰਗ ਦੀ ਸਪੈਸ਼ਲ ਮੁਹਿੰਮ ਵੀ ਸ਼ੁਰੂ ਕੀਤੀ ਜਾਵੇਗੀ।

           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹੇ 'ਚ ਮਿੱਟੀ ਦੀ ਪਰਖ ਸਬੰਧੀ ਵੀ ਸੈਂਪਲ ਲਏ ਜਾਣਗੇ, ਕਿਉਂਕਿ ਪੰਜਾਬ ਵਿੱਚ ਰਹਿਣ ਵਾਲੇ ਲੋਕਾਂ ਦੀ ਸਿਹਤ ਤਾਂ ਹੀ ਚੰਗੀ ਹੋਵੇਗੀ ਜੇਕਰ ਮਿੱਟੀ ਦੀ ਸਿਹਤ ਚੰਗੀ ਹੋਵੇ। ਇਸ ਤੋਂ ਇਲਾਵਾ ਵਿਭਾਗ ਵਲੋਂ ਕਿਸਾਨਾਂ ਨੂੰ ਖਾਦ, ਦਵਾਈ, ਬੀਜ ਆਦਿ ਵੀ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਕਣਕ ਦਾ ਨਾੜ, ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਸਬੰਧੀ ਵੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਰੇਲਵੇ ਮੰਡੀ ਵਿਖੇ ਸਵੇਰੇ 7 ਵਜੇ ਤੋਂ 8 ਵਜੇ ਤੱਕ ਯੋਗਾ ਕਰਵਾਇਆ ਜਾ ਰਿਹਾ ਹੈ, ਜਦਕਿ ਸਰਵਿਸ ਕਲੱਬ ਦੇ ਤੈਰਾਕੀ ਪੂਲ ਵਿਖੇ ਤੈਰਾਕੀ ਤੋਂ ਇਲਾਵਾ ਇਨਡੋਰ ਸਟੇਡੀਅਮ ਵਿੱਚ ਬੈਡਮਿੰਟਨ ਆਦਿ ਖੇਡ ਵਿਭਾਗ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹਨ। ਉਨ੍ਹਾ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ, ਜਦਕਿ ਸਾਫ਼ ਪੀਣ ਵਾਲੇ ਪਾਣੀ  ਨੂੰ ਯਕੀਨੀ ਬਣਾਉਣ ਲਈ ਟਿਊਬਵੈਲਾਂ ਦੇ ਸੈਂਪਲ ਟੈਸਟ ਵੀ 5 ਜੂਨ ਨੂੰ ਜਾਣਗੇ। ਇਸ ਤੋਂ ਇਲਾਵਾ ਨਗਰ ਨਿਗਮ ਵਲੋਂ ਕੂੜੇ ਦੀ ਸੈਗਰੀਗੇਸ਼ਨ ਕਰਨ ਸਬੰਧੀ ਮਾਡਲ ਟਾਊਨ ਨੇੜੇ ਰੌਸ਼ਨ ਗਰਾਉਂਡ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਥੇ ਹਰੇ ਅਤੇ ਨੀਲੇ ਡਸਟਬਿਨ ਰੱਖ ਕੇ ਸੈਗਰੀਗੇਸ਼ਨ ਦੇ ਲਾਭਾਂ ਬਾਰੇ ਦੱਸਿਆ ਜਾਵੇਗਾ। ਹਰੇ ਰੰਗ ਦਾ ਡਸਟਬਿਨ ਰਸੋਈ ਦਾ ਕੂੜਾ, ਸਬਜ਼ੀ, ਖਾਣੇ ਦਾ ਸਮਾਨ, ਲੱਕੜੀ ਅਤੇ ਕਾਗਜ਼ ਆਦਿ ਪਾਉਣ ਲਈ ਵਰਤਿਆ ਜਾ ਸਕਦਾ ਹੈ, ਜਦਕਿ ਨੀਲੇ ਰੰਗ ਦਾ ਡਸਟਬਿਨ ਕੱਚ, ਪਲਾਸਟਿਕ, ਪੌਲੀਥਿਨ ਅਤੇ ਲੋਹਾ ਆਦਿ ਪਾਉਣ ਲਈ ਵਰਤਿਆ ਜਾ ਸਕਦਾ ਹੈ।

         ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਰਿਜ਼ੀਨਲ ਟਰਾਂਸਪੋਰਟ ਅਥਾਰਟੀ ਹੁਸ਼ਿਆਰਪੁਰ ਵਲੋਂ 5 ਜੂਨ ਨੂੰ ਅਮਨ ਆਟੋ ਸੈਂਟਰ 'ਤੇ ਮੁਫ਼ਤ ਪ੍ਰਦੂਸ਼ਣ ਸਰਟੀਫਿਕੇਟ ਦੇਣ ਸਬੰਧੀ ਵਿਸ਼ੇਸ਼ ਪ੍ਰਦੂਸ਼ਣ ਕੈਂਪ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਐਸ.ਡੀ.ਐਮ. ਦਫ਼ਤਰ ਤੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਇਕ ਸਾਈਕਲ ਰੈਲੀ ਸਵੇਰੇ 6 ਵਜੇ ਤੋਂ ਕੱਢੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਛੱਪੜਾਂ ਦੀ ਸਫ਼ਾਈ ਸਬੰਧੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਤੋਂ ਇਲਾਵਾ ਗਲੀਆਂ ਨਾਲੀਆਂ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 5 ਜੂਨ ਨੂੰ ਦਾਦੂਪੁਰ ਗਰੋਆ, ਤਨੂਰ, ਗੁਜਰ ਬਸੋਆ, ਖਿਚੀਆਂ, ਝਾਂਅ, ਬੰਬੇਲੀ, ਪਾਹਲੇਵਾਲ, ਸਵਾਰ, ਬਹਿਦਰਿਆ, ਭੰਵਨੌਰ ਅਤੇ ਡਡਿਆਲ ਆਦਿ ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਉੜਮੁੜ ਟਾਂਡਾ ਵਲੋਂ ਵੀ ਸਫ਼ਾਈ ਸਬੰਧੀ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਸਬਜੀ ਮੰਡੀ ਅਤੇ ਸਿਵਲ ਹਸਪਤਾਲ ਦੇ ਪਿਛਲੇ ਪਾਸੇ ਦੇ ਏਰੀਏ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਨਗਰ ਕੌਂਸਲ ਦੇ 9 ਪੀਣ ਵਾਲੇ ਪਾਣੀ ਦੇ ਟਿਊਬਵੈਲਾਂ ਤੋਂ ਪਾਣੀ ਦਾ ਸੈਂਪਲ ਲੈ ਕੇ ਲੈਬਾਰਟਰੀ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਮਾਹਿਲਪੁਰ ਵਲੋਂ ਡਰੇਨੇਜ਼ ਦੀ ਸਫ਼ਾਈ ਕਰਵਾਉਣ ਤੋਂ ਇਲਾਵਾ ਵਾਰਡ ਨੰ: 9 ਅਤੇ 10 ਵਿਚ ਵਿਸ਼ੇਸ਼ ਮਹਿੰਮ ਤਹਿਤ ਸਫ਼ਾਈ ਕਰਵਾਈ ਜਾ ਰਹੀ ਹੈ, ਜਦਕਿ ਕੈਰੀਬੈਗ ਦੀ ਰੋਕਥਾਮ ਸਬੰਧੀ ਜਾਗਰੂਕਤਾ ਫੈਲਾਉਣ ਤੋਂ ਇਲਾਵਾ ਪਲਾਸਟਿਕ ਦੇ ਕੈਰੀਬੈਗ ਵੇਚਣ ਵਾਲਿਆਂ ਦੇ ਚਲਾਨ ਕੱਟੇ ਜਾਣਗੇ। ਇਸ ਤੋਂ ਇਲਾਵਾ ਨਗਰ ਪੰਚਾਇਤ ਦੀਆਂ ਵੱਖ ਵੱਖ ਥਾਵਾਂ 'ਤੇ ਵਾਤਾਵਰਣ ਦਿਵਸ 'ਤੇ ਪੌਦੇ ਵੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ 5 ਜੂਨ ਨੂੰ ਹੀ ਸ਼ਾਮ ਦੇ ਸਮੇਂ ਸਾਰੇ ਸ਼ਹਿਰ ਵਿੱਚ ਫੌਗਿੰਗ ਕਰਵਾਉਣ ਤੋਂ ਇਲਾਵਾ ਨਾਲਿਆਂ ਦੀ ਸਫ਼ਾਈ ਲਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਘਰ ਘਰ ਸੋਲਡ ਵੇਸਟ ਸਬੰਧੀ ਕੂੜੇ ਦੀ ਸੈਗਰੀਗੇਸ਼ਨ ਕਰਨ ਅਤੇ ਇਸ ਦੇ ਲਾਭਾਂ ਸਬੰਧੀ ਜਾਣੂ ਕਰਵਾਇਆ ਜਾਵੇਗਾ। ਨਗਰ ਕੌਂਸਲ ਮੁਕੇਰੀਆਂ ਵਲੋਂ ਵਲ ਵਿਸੇਸ਼ ਸਫਾਈ ਅਭਿਆਨ ਵਿਢਿਆ ਜਾ ਰਿਹਾ ਹੈ, ਜਿਸ ਤਹਿਤ ਪਲਾਸਟਿਕ ਦੀ ਵਰਤੋਂ ਨਾ ਕਰਨ, ਕੂੜੇ ਨੂੰ ਅੱਗ ਨਾ ਲਗਾਉਣ, ਆਪਣਾ ਆਲਾ ਦੁਆਲਾ ਸਾਫ਼ ਰੱਖਣ ਅਤੇ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕਤਾ ਫੈਲਾਈ ਜਾਵੇਗੀ।

           ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਲੋੜਵੰਦਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਤੋਂ ਇਲਾਵਾ ਧੂੰਏ ਕਾਰਨ ਪੈਦਾ ਹੁੰਦੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ। ਸਹਿਕਾਰੀ ਸਭਾਵਾਂ ਵਲੋਂ 5 ਜੂਨ ਨੂੰ ਭਾਈ ਘਨਈਆ ਸਿਹਤ ਸਕੀਮ ਲਾਂਚ ਕੀਤੀ ਜਾ ਰਹੀ ਹੈ, ਜਿਸ ਤਹਿਤ ਇਸ ਸਕੀਮ ਅਧੀਨ 2 ਲੱਖ ਰੁਪਏ ਦਾ ਬੀਮਾ ਅਤੇ ਐਕਸੀਡੈਂਟਲ ਕੇਸ ਵਿੱਚ ਜਾਂ ਜ਼ਰੂਰਤ ਪੈਣ 'ਤੇ ਇਸ ਸਕੀਮ ਅਧੀਨ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਮੈਡੀਕਲ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਜੰਗਲਾਤ ਵਿਭਾਗ ਵਲੋਂ ਵੱਡੇ ਪੱਧਰ 'ਤੇ ਪੌਦੇ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 5 ਜੂਨ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਵਲੋਂ ਡੀ.ਏ.ਵੀ.ਕਾਲਜ ਵਿਖੇ ਪੌਦਾ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਕਿਸਾਨਾਂ ਲਈ ਰੋਲ ਮਾਡਲ ਬਣਕੇ ਉਭਰਿਆ ਸਫਲ ਕਿਸਾਨ ਹਰਬਿੰਦਰ ਸਿੰਘ


  • ਨੈਚੂਰਲੀ ਵੈਂਟੀਲੇਟਡ ਪੋਲੀਹਾਊਸ ਲਗਾਕੇ ਕਰ ਰਿਹੈ ਲੱਖਾਂ ਰੁਪਏ ਦੀ ਕਮਾਈ
  • ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਫਸਲੀ ਚੱਕਰ 'ਚੋਂ ਨਿਕਲ ਕੇ ਫਸਲੀ ਵਿਭਿੰਨਤਾ 'ਤੇ ਦਿੱਤਾ ਜ਼ੋਰ
  • ਕਿਹਾ, ਸਰਕਾਰ ਵਲੋਂ ਪੋਲੀਹਾਊਸ ਅਤੇ ਬਾਗਾਂ ਲਈ ਦਿੱਤੀ ਜਾ ਰਹੀ 50 ਫੀਸਦੀ ਸਬਸਿਡੀ
ਹੁਸ਼ਿਆਰਪੁਰ, 3 ਜੂਨ : ਉਤਰ ਪ੍ਰਦੇਸ਼ ਵਿਚ ਰਵਾਇਤੀ ਖੇਤੀ ਕਰਨ ਤੋਂ ਬਾਅਦ ਅਗਾਂਹਵਧੂ ਕਿਸਾਨ ਸ਼੍ਰੀ ਹਰਬਿੰਦਰ ਸਿੰਘ ਸੰਧੂ ਹੁਸ਼ਿਆਰਪੁਰ ਦੇ ਪਿੰਡ ਭੀਖੋਵਾਲ ਵਿਚ ਨੈਚੂਰਲੀ ਵੈਂਟੀਲੇਟਡ ਪੋਲੀਹਾਊਸ ਲਗਾਉਣ ਵਾਲਾ ਜ਼ਿਲ੍ਹੇ ਦਾ ਪਹਿਲਾ ਸਫਲ ਕਿਸਾਨ ਬਣ ਗਿਆ ਹੈ।
ਸਰਕਾਰ ਤੋਂ ਸਬਸਿਡੀ ਦੀ ਸਹੂਲਤ ਪ੍ਰਾਪਤ ਕਰਕੇ ਪੋਲੀਹਾਊਸ ਲਗਾਉਣ ਵਾਲਾ ਇਹ ਕਿਸਾਨ ਸਫਲ ਹੀ ਨਹੀਂ ਹੋਇਆ, ਬਲਕਿ ਬਾਕੀ ਕਿਸਾਨਾਂ ਲਈ ਵੀ ਇਕ ਰੋਲ ਮਾਡਲ ਬਣਕੇ ਉਭਰਿਆ ਹੈ, ਜਿਸ ਸਦਕਾ ਇਲਾਕੇ ਦੇ ਕਈ ਕਿਸਾਨਾਂ ਵਲੋਂ ਇਸ ਸਫਲ ਕਿਸਾਨ ਤੋਂ ਸੇਧ ਲੈਂਦਿਆਂ ਪੋਲੀਹਾਊਸ ਲਗਾਕੇ ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ ਕੀਤੀ ਜਾ ਰਹੀ ਹੈ। ਫਸਲੀ ਵਿਭਿੰਨਤਾ ਵੱਲ ਕਿਸਾਨਾਂ ਦਾ ਰੁਝਾਨ ਸਾਬਿਤ ਕਰਦਾ ਹੈ ਕਿ ਉਹ ਫਸਲੀ ਚੱਕਰ ਵਿਚੋਂ ਨਿਕਲਕੇ ਆਪਣੀ ਆਰਥਿਕ ਸਥਿਤੀ ਹੋਰ ਸੁਧਾਰਨ ਵੱਲ ਯਤਨ ਕਰ ਰਹੇ ਹਨ।


                 ਬੀ.ਏ. ਪਾਸ ਸਫਲ ਕਿਸਾਨ ਸ਼੍ਰੀ ਹਰਬਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਉਸਨੇ 5 ਏਕੜ ਵਿਚ ਨੈਚੂਰਲੀ ਵੈਂਟੀਲੇਟਡ ਪੋਲੀਹਾਊਸ ਲਗਾਇਆ ਹੋਇਆ ਹੈ, ਜਿਸ ਵਿਚ ਸਬਜ਼ੀਆਂ ਦੀ ਅਗੇਤੀ ਖੇਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੋਲੀਹਾਊਸ ਲਈ ਉਸਨੇ ਸਬਸਿਡੀ ਵੀ ਹਾਸਲ ਕੀਤੀ ਹੈ ਅਤੇ ਮੌਜੂਦਾ ਤੌਰ 'ਤੇ ਕਰੀਬ ਸਾਢੇ 5 ਏਕੜ ਵਿਚ ਰੰਗਦਾਰ ਸ਼ਿਮਲਾ ਮਿਰਚ ਦੇ ਨਾਲ-ਨਾਲ ਬੀਜ ਰਹਿਤ ਖੀਰਾ ਬੀਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਤੀ ਸਾਲ ਇਕ ਏਕੜ ਵਿਚੋਂ ਕਰੀਬ 5 ਲੱਖ ਰੁਪਏ ਉਸਦੀ ਆਮਦਨ ਹੈ ਅਤੇ ਮੰਡੀਕਰਨ ਉਸ ਵਲੋਂ ਖੁਦ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਸਾਲ 2003 ਤੋਂ ਤੁਪਕਾ ਸਿੰਚਾਈ ਸਿਸਟਮ ਵੀ ਅਪਣਾਇਆ ਜਾ ਰਿਹਾ ਹੈ, ਤਾਂ ਜੋ ਧੜਾਧੜ ਪਾਣੀ ਦੀ ਵਰਤੋਂ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਤੁਪਕਾ ਸਿਸਟਮ ਨਾਲ ਪਾਣੀ ਕੇਵਲ ਜੜ੍ਹਾਂ ਨੂੰ ਹੀ ਲੱਗਦਾ ਹੈ, ਜਿਸ ਨਾਲ ਪਾਣੀ ਦੀ ਬਰਬਾਦੀ ਨਹੀਂ ਹੁੰਦੀ। ਸ਼੍ਰੀ ਸੰਧੂ ਨੇ ਕਿਹਾ ਕਿ ਉਸਨੇ ਆਪਣਾ ਹੀ ਨਰਸਰੀ ਯੂਨਿਟ ਵੀ ਲਗਾਇਆ ਹੋਇਆ ਹੈ ਅਤੇ ਉਹ ਐਚ.ਟੀ.ਸੀ (ਹੌਰਟੀਕਲਚਰ ਟ੍ਰੇਨਿੰਗ ਸੈਂਟਰ, ਪੂਨੇ) ਤੋਂ ਗਰੀਨ ਹਾਊਸ ਸਬੰਧੀ, ਜਦਕਿ ਆਈ.ਐਚ.ਬੀ.ਟੀ. (ਇੰਸਟੀਚਿਊਟ ਆਫ ਹਿਮਾਲੀਅਨ ਬਾਇਓ ਰਿਸੋਰਸ ਟੈਕਨਾਲੋਜੀ, ਪਾਲਮਪੁਰ) ਤੋਂ ਫੁੱਲਾਂ ਦੀ ਨਰਸਰੀ ਪ੍ਰੋਡਕਸ਼ਨ ਸਬੰਧੀ ਟ੍ਰੇਨਿੰਗ ਹਾਸਲ ਕਰ ਚੁੱਕਾ ਹੈ।    

                 ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਇਸ ਅਗਾਂਹਵਧੂ ਸਫਲ ਕਿਸਾਨ ਦੀ ਸ਼ਲਾਘਾ ਕਰਦਿਆਂ ਫਸਲੀ ਵਿਭਿੰਨਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲੀ ਚੱਕਰ ਵਿਚੋਂ ਨਿਕਲਕੇ ਬਦਲਵੀਆਂ ਫਸਲਾਂ ਦੀ ਖੇਤੀ ਕਰਨ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਕਰੀਬ 8500 ਹੈਕਟੇਅਰ ਬਾਗਾਂ ਦਾ ਰਕਬਾ ਹੈ, ਜਿਸ ਵਿਚੋਂ ਕਰੀਬ 60 ਫੀਸਦੀ ਰਕਬਾ ਕਿੰਨੂ ਹੇਠ ਹੈ। ਉਨ੍ਹਾਂ ਕਿਹਾ ਕਿ ਬਾਗਾਂ ਵਾਸਤੇ ਕਰੀਬ 40 ਤੋਂ 50 ਫੀਸਦੀ ਸਬਸਿਡੀ ਜਾਂਦੀ ਹੈ, ਜਦਕਿ ਪੋਲੀਹਾਊਸ 'ਤੇ 50 ਫੀਸਦੀ ਸਬਸਿਡੀ (ਕਰੀਬ 19 ਲੱਖ ਰੁਪਏ) ਸਰਕਾਰ ਵਲੋਂ ਕੌਮੀ ਬਾਗਬਾਨੀ ਮਿਸ਼ਨ ਤਹਿਤ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਦੌਰਾਨ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨ ਦੇ ਨਾਲ-ਨਾਲ ਖੇਤਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਫਸਲਾਂ ਲਈ ਦਵਾਈਆਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ।


           ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਸ਼੍ਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਪੋਲੀਹਾਊਸ 'ਤੇ ਸਬਸਿਡੀ ਜਾਂ ਵਿਭਾਗ ਨਾਲ ਸਬੰਧਤ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਦਫ਼ਤਰ ਡਿਪਟੀ ਡਾਇਰੈਕਟਰ ਬਾਗਬਾਨੀ, ਛਾਉਣੀ ਕਲਾਂ ਵਿਖੇ ਨਿੱਜੀ ਤੌਰ 'ਤੇ ਜਾਂ 01882-236675 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਬਸਿਡੀ ਦੀ ਸਹੂਲਤ ਪ੍ਰਾਪਤ ਕਰਨ ਲਈ ਸੈਂਟਰ ਆਫ ਐਕਸੀਲੈਂਸ ਫਾਰ ਵੈਜ਼ੀਟੇਬਲ ਕਰਤਾਰਪੁਰ ਤੋਂ 3 ਦਿਨ ਦੀ ਸਿਖਲਾਈ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਕੇਵਲ 1 ਹਜ਼ਾਰ ਵਿਚ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਸਿਖਲਾਈ ਦੌਰਾਨ ਰਿਹਾਇਸ਼ ਅਤੇ ਖਾਣ-ਪੀਣ ਦੀ ਸਹੂਲਤ ਬਿਲਕੁੱਲ ਮੁਫ਼ਤ ਮਿਲੇਗੀ।

ਕੈਬਨਿਟ ਮੰਤਰੀ ਅਰੋੜਾ ਨੇ 19 ਸਿਖਿਆਰਥੀਆਂ ਨੂੰ ਸੌਂਪੇ ਨਿਯੁਕਤੀ ਪੱਤਰ


  • ਕਿਹਾ, ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਰਹੀ ਹੈ ਪੰਜਾਬ ਸਰਕਾਰ
  • ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਹੋਇਆ ਵਿਸ਼ੇਸ਼ ਸਮਾਗਮ
ਹੁਸ਼ਿਆਰਪੁਰ, 2 ਜੂਨ: ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਜਿਥੇ ਰੋਜ਼ਗਾਰ ਮੇਲਿਆਂ ਰਾਹੀਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ, ਉਥੇ ਸਕਿੱਲ ਡਿਵੈਲਪਮੈਂਟ ਸੈਂਟਰਾਂ ਵਿੱਚ ਉਦਯੋਗਾਂ ਦੀ ਲੋੜ ਅਨੁਸਾਰ ਨੌਜਵਾਨਾਂ ਨੂੰ ਟਰੇਨਿੰਗ ਦੇ ਕੇ ਆਪਣੇ ਪੈਰਾਂ 'ਤੇ ਖੜ੍ਹਾ ਕਰ ਰਹੀ ਹੈ। ਉਹ ਅੱਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਕੋਰਸ ਪੂਰਾ ਕਰਕੇ ਨੌਕਰੀਆਂ 'ਤੇ ਲੱਗਣ ਵਾਲੇ 19 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸ੍ਰੀ ਬਾਵਾ ਹੈਨਰੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਇਸ ਉਪਰੰਤ ਉਨ੍ਹਾਂ ਨੇ ਸੈਂਟਰ ਤੋਂ ਟਰੇਨਿੰਗ ਪਾਸ ਕਰਨ ਵਾਲੇ 5 ਲੜਕਿਆਂ ਅਤੇ 28 ਲੜਕੀਆਂ ਸਮੇਤ ਕੁੱਲ 33 ਸਿਖਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ।


         ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬੇ ਵਿਚ ਚੱਲ ਰਹੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਉਦਯੋਗਿਕ ਖੇਤਰ ਲਈ ਨਿਪੁੰਨਤਾ ਪ੍ਰਾਪਤ ਕਾਮਿਆਂ ਦੀ ਨਰਸਰੀ ਸਾਬਿਤ ਹੋ ਰਹੇ ਹਨ। ਸਰਕਾਰ ਦੇ ਇਸ ਉਪਰਾਲੇ ਨਾਲ ਜਿੱਥੇ ਨੌਜਵਾਨਾਂ ਨੂੰ ਵੱਖ-ਵੱਖ ਕਿੱਤਾਮੁਖੀ ਕੋਰਸ ਕਰਕੇ ਆਪਣੇ ਪੈਰਾਂ-ਸਿਰ ਖੜ੍ਹਾ ਹੋਣ ਦਾ ਮੌਕਾ ਮਿਲ ਰਿਹਾ ਹੈ, ਉਥੇ ਉਦਯੋਗਾਂ ਨੂੰ ਵੀ ਸਿਖਲਾਈ ਪ੍ਰਾਪਤ ਹੁਨਰਮੰਦ ਨੌਜਵਾਨ ਮਿਲ ਰਹੇ ਹਨ। ਸਰਕਾਰ ਦਾ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਉਦਯੋਗਿਕ ਖੇਤਰ ਲਈ ਇਕ ਪੁਲ ਦਾ ਕੰਮ ਕਰ ਰਿਹਾ ਹੈ ਅਤੇ ਇਸ ਮਿਸ਼ਨ ਤਹਿਤ ਪੇਂਡੂ ਅਤੇ ਸ਼ਹਿਰੀ ਲੋੜਵੰਦ ਨੌਜਵਾਨਾਂ ਨੂੰ ਮੁਫ਼ਤ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਏ ਜਾ ਰਹੇ ਹਨ, ਭਾਵੇਂ ਉਹ ਕਿਸੇ ਵੀ ਵਰਗ ਨਾਲ ਸਬੰਧਤ ਹੋਣ।  

         ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਉਦਯੋਗਾਂ ਲਈ ਨਿਪੁੰਨ ਕਾਮਿਆਂ ਦੀ ਲੋੜ ਹੈ ਅਤੇ ਨੌਜਵਾਨਾਂ ਨੂੰ ਵੱਖ-ਵੱਖ ਕਿੱਤਾਮੁਖੀ ਸਿਖਲਾਈ ਦੇ ਕੇ ਨਿਪੁੰਨ ਬਣਾਉਣ ਵਿਚ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸਮੇਤ ਸੂਬੇ ਦੇ 5 ਜ਼ਿਲ੍ਹਿਆਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਬਠਿੰਡਾ ਵਿਖੇ 5 ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਦੋ ਸਕੀਮਾਂ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ (ਡੀ.ਡੀ.ਯੂ.ਜੀ.ਕੇ.ਵਾਈ.) ਤਹਿਤ ਪੇਂਡੂ ਸਿਖਿਆਰਥੀਆਂ, ਜਦਕਿ ਨੈਸ਼ਨਲ ਅਰਬਨ ਲਿਵਲੀਹੁੱਡ ਮਿਸ਼ਨ ਸਕੀਮ (ਐਨ.ਯੂ.ਐਲ.ਐਮ) ਤਹਿਤ ਸ਼ਹਿਰੀ ਨੌਜਵਾਨਾਂ ਨੂੰ ਕਿੱਤਾਮੁੱਖੀ ਕੋਰਸ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਂਟਰਾਂ ਵਿੱਚ ਲੜਕੀਆਂ ਲਈ ਵੀ ਜ਼ਰੂਰਤ ਅਨੁਸਾਰ ਟੇਲਰਿੰਗ ਅਤੇ ਹੋਰ ਕੋਰਸ ਰੱਖੇ ਗਏ ਹਨ, ਤਾਂ ਜੋ ਲੜਕੀਆਂ ਨੌਕਰੀਆਂ ਦੇ ਨਾਲ-ਨਾਲ ਆਪਣਾ ਕੰਮ ਵੀ ਖੋਲ੍ਹ ਸਕਣ।

         ਇਸ ਦੌਰਾਨ ਉਨ੍ਹਾਂ ਨੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਤੋਂ ਟਰੇਨਿੰਗ ਲੈਣ ਤੋਂ ਬਾਅਦ ਗੁਰੂ ਨਾਨਕ ਆਟੋ ਮੋਬਾਇਲ ਵਿੱਚ ਨੌਕਰੀਆਂ ਲਈ ਨਿਯੁਕਤ ਹੋਏ 6 ਅਤੇ ਲੁਮੀਨਸ ਫੈਕਟਰੀ ਗਗਰੇਟ ਵਿਖੇ ਨਿਯੁਕਤ ਹੋਏ 13 ਨੌਜਵਾਨਾਂ ਸਮੇਤ ਕੁੱਲ 19 ਸਿਖਿਆਰਥੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਉਨ੍ਹਾਂ ਨੇ ਰੂਰਲ ਸੈਂਟਰ ਦਸੂਹਾ, ਬਸੀ ਜਲਾਲ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਹੁਸ਼ਿਆਰਪੁਰ ਦੀਆਂ ਸੈਲਫ ਇਮਪਲਾਈ ਅਤੇ ਵੋਮੈਨ ਟੇਲਰਿੰਗ ਕੋਰਸ ਦੀਆਂ 28 ਸਿਖਿਆਰਥਣਾਂ ਅਤੇ ਡਾਟਾ ਐਂਟਰੀ ਦੇ 5 ਸਿਖਿਆਰਥੀਆਂ ਸਮੇਤ ਕੁੱਲ 33 ਸਿਖਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ। ਇਸ ਮੌਕੇ 'ਤੇ ਫਾਊਂਡਰ ਅਤੇ ਮੈਨੇਜਿੰਗ ਡਾਇਰੈਕਟਰ (ਏ.ਵੀ.ਟੀ.ਈ.ਜੀ.) ਸ੍ਰੀ ਪਰਮਜੀਤ ਸਿੰਘ, ਡਾਇਰੈਕਟਰ ਪੁਸ਼ਪਿੰਦਰ ਸਿੰਘ, ਸੈਂਟਰ ਇੰਚਾਰਜ ਗੁਰਪ੍ਰੀਤ ਸਿੰਘ ਸੈਣੀ ਅਤੇ ਜ਼ਿਲ੍ਹਾ ਮੋਬੀਲਾਈਜੇਸ਼ਨ ਹੈਡ ਯਾਦਵਿੰਦਰ ਸਮੇਤ ਸੈਂਟਰ ਦੇ ਸਿਖਿਆਰਥੀ ਮੌਜੂਦ ਸਨ।

ਹੁਸ਼ਿਆਰਪੁਰ ਜ਼ਿਲ੍ਹੇ 'ਚ ਹੁਣ ਸਮਰਪਣ-2 ਦਾ ਆਗਾਜ਼


  •  148 ਪੋਰਟੇਬਲ ਸਮਾਰਟ ਕਲਾਸ ਰੂਮ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਨਾਲ ਜੋੜਨਗੇ
  • ਸਰਕਾਰੀ ਸਕੂਲਾਂ ਨੂੰ ਬਲੈਕ ਬੋਰਡ ਮੁਕਤ ਕਰਕੇ ਲਗਾਏ ਜਾਣਗੇ ਗਰੀਨ ਬੋਰਡ
ਹੁਸ਼ਿਆਰਪੁਰ, 2 ਜੂਨ: ਜ਼ਿਲ੍ਹਾ ਹੁਸ਼ਿਆਰਪੁਰ ਵਿਚ ਜਿੱਥੇ ਦੇਸ਼ ਦੇ ਇਕ ਨਿਵੇਕਲੇ ਉਪਰਾਲੇ 'ਸਮਰਪਣ' ਦੀ ਸ਼ੁਰੂਆਤ ਕੀਤੀ ਗਈ ਹੈ, ਉਥੇ ਪ੍ਰਸ਼ਾਸ਼ਨ ਵਲੋਂ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਦੀ ਅਗਵਾਈ ਵਿਚ ਹੁਣ ਸਮਰਪਣ-2 ਦਾ ਆਗਾਜ਼ ਵੀ ਕਰ ਦਿੱਤਾ ਗਿਆ ਹੈ।
ਸਮਰਪਣ-2 ਤਹਿਤ 148 ਸਕੂਲ ਸੈਂਟਰਾਂ ਵਿਚ ਪੋਰਟੇਬਲ ਸਮਾਰਟ ਕਲਾਸ ਰੂਮ ਬਣਾਏ ਜਾਣਗੇ ਅਤੇ ਇਸ ਪੋਰਟੇਬਲ ਸਮਾਰਟ ਕਲਾਸ ਰਾਹੀਂ ਸੈਂਟਰ ਅਧੀਨ ਪੈਂਦੇ ਸਾਰੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ ਵਿਚ ਜੋੜਿਆ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਸਮੇਂ ਦੇ ਹਾਣ ਦਾ ਬਣਾਇਆ ਜਾ ਸਕੇ।


         ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ 19 ਐਜੂਕੇਸ਼ਨ ਬਲਾਕ ਹਨ ਤੇ ਇਕ ਬਲਾਕ ਵਿਚ ਕਰੀਬ 8 ਸੈਂਟਰ ਪੈਂਦੇ ਹਨ ਅਤੇ ਇਕ ਸੈਂਟਰ ਅਧੀਨ ਕਰੀਬ 12 ਸਕੂਲ ਆਉਂਦੇ ਹਨ, ਜਿਨ੍ਹਾਂ ਵਿਚ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 1252 ਪ੍ਰਾਇਮਰੀ ਸਕੂਲ, 292 ਮਿਡਲ, 136 ਹਾਈ ਸਕੂਲ, ਜਦਕਿ 130 ਸੀਨੀਅਰ ਸੈਕੰਡਰੀ ਸਕੂਲ ਹਨ। ਉਨ੍ਹਾਂ ਦੱਸਿਆ ਕਿ ਸਮਰਪਣ-2 ਤਹਿਤ 148 ਸੈਂਟਰਾਂ ਵਿਚ ਪੋਰਟੇਬਲ ਸਮਾਰਟ ਕਲਾਸ ਰੂਮ ਬਣਾਏ ਜਾ ਰਹੇ ਹਨ, ਜਿਨ੍ਹਾਂ ਜ਼ਰੀਏ ਜ਼ਿਲ੍ਹੇ ਦੇ ਕਰੀਬ ਸਾਢੇ 1700 ਸਕੂਲ ਕਵਰ ਕੀਤੇ ਜਾਣਗੇ। ਸਮਰਪਣ-2 ਤਹਿਤ ਅੱਪਰ ਪ੍ਰਾਇਮਰੀ ਸਕੂਲਾਂ ਨੂੰ ਬਲੈਕ ਬੋਰਡ ਮੁਕਤ ਕਰਕੇ ਗਰੀਨ ਬੋਰਡ ਵੀ ਲਗਾਏ ਜਾਣਗੇ। ਇਸ ਤੋਂ ਇਲਾਵਾ ਸਮਰਪਣ-2 ਤਹਿਤ ਮਿਡ-ਡੇਅ-ਮੀਲ ਵਰਕਰਾਂ ਲਈ ਐਪਰਨ, ਦਸਤਾਨੇ, ਕੈਪ ਪਾਉਣੇ ਯਕੀਨੀ ਬਣਾਏ ਜਾਣਗੇ, ਤਾਂ ਜੋ ਵਿਦਿਆਰਥੀਆਂ ਨੂੰ ਪੌਸ਼ਟਿਕ ਖਾਣਾ ਹੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੋਰਟੇਬਲ ਸਮਾਰਟ ਕਲਾਸ ਰੂਮ ਕਿੱਟ ਵਿਚ ਲੈਪਟਾਪ, ਪ੍ਰੋਜੈਕਟਰ ਅਤੇ ਸਪੀਕਰ ਆਦਿ ਸ਼ਾਮਿਲ ਕੀਤੇ ਗਏ ਹਨ, ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਧੁਨਿਕ ਤਰੀਕੇ ਨਾਲ ਹੀ ਪੜ੍ਹਾਇਆ ਜਾ ਸਕੇ।

       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਰਪਣ-1 ਤਹਿਤ ਸਰਕਾਰੀ ਸਕੂਲਾਂ ਨੂੰ ਜਲਦੀ ਹੀ ਬੁਨਿਆਦੀ ਸਹੂਲਤਾਂ ਨਾਲ ਲੈਸ ਕਰ ਦਿੱਤਾ ਜਾਵੇਗਾ, ਜਿਸ ਲਈ ਵਿਸ਼ੇਸ਼ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗਠਿਤ ਕੀਤੀ ਗਈ 5 ਮੈਂਬਰੀ ਕਮੇਟੀ ਵਲੋਂ ਕਰੀਬ ਦੋ ਮਹੀਨਿਆਂ ਵਿਚ ਜ਼ਰੂਰੀ ਸਮਾਨ ਮੁਹੱਈਆ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਰੀਬ 17 ਹਜ਼ਾਰ ਵਿਅਕਤੀ ਸਮਰਪਣ ਦੇ ਮੈਂਬਰ ਚੁੱਕੇ ਹਨ, ਜਿਨ੍ਹਾਂ ਵਿਚ ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ, ਸ਼੍ਰੀ ਨਵਜੋਤ ਸਿੰਘ ਸਿੱਧੂ, ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸ਼੍ਰੀਮਤੀ ਅਰੁਣਾ ਚੌਧਰੀ ਤੋਂ ਇਲਾਵਾ ਐਮ.ਐਲ.ਏਜ਼ ਸਮੇਤ ਵੱਖ-ਵੱਖ ਪ੍ਰਮੁੱਖ ਸ਼ਖਸ਼ੀਅਤਾਂ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਆਪਣੇ ਪਰਿਵਾਰ ਸਮੇਤ 'ਸਮਰਪਣ' ਦੀ ਮੈਂਬਰਸ਼ਿਪ ਹਾਸਲ ਕਰਦਿਆਂ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਵਲੋਂ ਵੀ 'ਸਮਰਪਣ' ਵਿਚ ਯੋਗਦਾਨ ਪਾਇਆ ਜਾਵੇਗਾ, ਤਾਂ ਜੋ ਇਸ ਪਹਿਲਕਦਮੀ ਨੂੰ ਸੂਬੇ ਵਿਚ ਇਕ ਰੋਲ ਮਾਡਲ ਵਜੋਂ ਉਭਾਰਿਆ ਜਾ ਸਕੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਜ਼ਿਲ੍ਹਾ ਵਾਸੀਆਂ ਨੂੰ ਸਮਰਪਣ ਦਾ ਮੈਂਬਰ ਬਣਨਾ ਚਾਹੀਦਾ ਹੈ, ਤਾਂ ਜੋ ਸਰਕਾਰੀ ਸਕੂਲਾਂ ਨੂੰ ਹੋਰ ਉਚ ਮੁਕਾਮ 'ਤੇ ਪਹੁੰਚਾਇਆ ਜਾ ਸਕੇ।   

      ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਸਮਰਪਣ ਤਹਿਤ ਸਰਕਾਰੀ ਸਕੂਲਾਂ ਵਿਚ ਈ.ਐਮ.ਐਫ ਰਾਹੀਂ ਕਰੀਬ 56 ਲੱਖ ਰੁਪਏ ਦੀ ਲਾਗਤ ਨਾਲ ਕਰੀਬ 3 ਹਜ਼ਾਰ ਬੈਂਚ ਮੁਹੱਈਆ ਕਰਵਾਏ ਜਾਣਗੇ, ਜਦਕਿ 1200 ਪੱਖੇ, 1700 ਟਿਊਬ ਲਾਈਟਾਂ, 154 ਗਰੀਨ ਬੋਰਡ, 17 ਮੇਨ ਗੇਟ, 1252 ਸਕੂਲਾਂ ਵਿਚ ਫਸਟ ਏਡ ਕਿੱਟ ਤੋਂ ਇਲਾਵਾ ਹੋਰ ਬੁਨਿਆਦੀ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜੋ ਕਰੀਬ 2 ਮਹੀਨਿਆਂ ਵਿਚ ਸਾਰੇ ਸਕੂਲਾਂ ਵਿਚ ਪ੍ਰਦਾਨ ਕਰਵਾ ਦਿੱਤਾ ਜਾਵੇਗਾ। ਉਧਰ ਜ਼ਿਲ੍ਹੇ ਦੇ ਅਧਿਆਪਕ ਵਰਗ ਦਾ ਕਹਿਣਾ ਹੈ ਕਿ ਸਮਰਪਣ ਪ੍ਰੋਜੈਕਟ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਕ ਵਧੀਆ ਉਸਾਰੂ ਮਾਹੌਲ ਮਿਲੇਗਾ, ਜਿਸ ਨਾਲ ਪੜ੍ਹਾਈ ਦੇ ਖੇਤਰ ਵਿਚ ਉਹ ਹੋਰ ਰੁਚੀ ਨਾਲ ਅੱਗੇ ਵੱਧ ਸਕਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰੀ ਸਕੂਲਾਂ ਨੂੰ ਸਮੇਂ ਦਾ ਹਾਣ ਦਾ ਬਣਾਉਣ ਦਾ ਇਹ ਯਤਨ ਸ਼ਲਾਘਾਯੋਗ ਹੈ ਅਤੇ ਸਿੱਖਿਆ ਦੇ ਖੇਤਰ ਵਿਚ ਇਹ ਉਪਰਾਲਾ ਇਕ ਨਵੀਂ ਮਿਸਾਲ ਕਾਇਮ ਕਰੇਗਾ।   

ਪ੍ਰੀ ਰਿਕਰੂਟਮੈਟ ਕੇਡਰ 4 ਤੋਂ

ਹੁਸ਼ਆਿਰਪੁਰ, 31 ਮਈ:  ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਰਿਟਾ:) ਕਰਨਲ ਦਲਵਿੰਦਰ ਸਿੰਘ ਨੇ ਦੱਸਆਿ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਤਿ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲਾ ਰੱਖਆਿ ਸੇਵਾਵਾਂ ਭਲਾਈ ਦਫ਼ਤਰ ਹੁਸ਼ਆਿਰਪੁਰ ਵਖੇ ਇਕ ਪ੍ਰੀ-ਰਕਿਰੂਟਮੈਂਟ ਟ੍ਰੇਨੰਿਗ ਕੇਡਰ 4 ਜੂਨ ਤੋਂ ਸ਼ੁਰੂ ਹੋ ਰਹਾ ਹੈ, ਜਸਿ ਵਿੱਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ, ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ. ਅਤੇ ਪੰਜਾਬ ਪੁਲਸਿ ਵਿਚ ਭਰਤੀ ਦੀ ਟ੍ਰੇਨਿੰਗ ਦਿੱਤੀ ਜਾਵੇਗੀ।
           ਉਨ੍ਹਾਂ ਦੱਸਆਿ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਦਿਅਿਕ ਯੋਗਤਾ ਸਰਟੀਫਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਕੇਟ, ਰਿਹਾਇਸ਼ੀ ਸਰਟੀਫਕੇਟ ਅਤੇ ਸਾਬਕਾ ਸੈਨਕਿ ਦੇ ਆਸ਼ਰਤਿ ਹੋਣ ਦੀ ਸੂਰਤ ਵਿੱਚ ਡਸਿਚਾਰਜ ਬੁੱਕ ਜਾਂ ਰਲੇਸ਼ਨਸ਼ਿਪ ਸਰਟੀਫਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਮ ਰਜਿਸਟਰ ਕਰਵਾਉਣ।

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਜ਼ਿਲ੍ਹੇ ਦੇ 117 ਸਕੂਲਾਂ 'ਚ ਸਮਰ ਕੈਂਪਾਂ ਦੀ ਸ਼ੁਰੂਆਤ


  • ਡਿਪਟੀ ਕਮਿਸ਼ਨਰ ਨੇ 'ਸਮਰਪਣ' ਤਹਿਤ ਵਿਦਿਆਰਥੀਆਂ ਦੀ ਸਹੂਲਤ ਅਤੇ ਮੰਨੋਰੰਜਨ ਲਈ ਸੌਂਪੀਆਂ 225 ਵਿਸ਼ੇਸ਼ ਕਿੱਟਾਂ

ਹੁਸ਼ਿਆਰਪੁਰ, 1 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਸਿੱਖਿਆ ਸਕੱਤਰ ਪੰਜਾਬ ਸ਼੍ਰੀ ਕ੍ਰਿਸ਼ਨ ਕਮਾਰ ਦੇ ਨਿਰਦੇਸ਼ਾਂ 'ਤੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਸਮਰ ਕੈਂਪਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ 117 ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ 10 ਜੂਨ ਤੱਕ ਸਮਰ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮਰ ਕੈਂਪਾਂ ਦੌਰਾਨ ਬੱਚਿਆਂ ਦੀਆਂ ਕੋਮਲ ਕਲਾਵਾਂ ਨੂੰ ਵਿਕਸਤ ਕਰਨ ਲਈ ਵੱਖ-ਵੱਖ ਕਿਰਿਆਵਾਂ ਕਰਵਾਈਆਂ ਜਾਣਗੀਆਂ।  

            ਰੇਲਵੇ ਮੰਡੀ ਸਕੂਲ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਕੈਂਪ ਵਿਚ ਭਾਗ ਲੈਣ ਵਾਲੇ ਬੱਚਿਆਂ ਲਈ 'ਸਮਰਪਣ' ਤਹਿਤ 117 ਸਕੂਲਾਂ ਨੂੰ ਵਿਸ਼ੇਸ਼ ਕਿੱਟਾਂ ਵੀ ਮੁਹੱਈਆ ਕਰਵਾਈ ਗਈ ਹੈ, ਜਿਸ ਵਿਚ ਬੱਚਿਆਂ ਦੇ ਖੇਡਣ, ਖਾਣ-ਪੀਣ ਅਤੇ ਚਿੱਤਰਕਾਰੀ ਦੇ ਸਮਾਨ ਤੋਂ ਇਲਾਵਾ ਕਲੇਅ ਵਰਕ, ਆਰਟ ਐਂਡ ਕਰਾਫਟ ਨਾਲ ਸਬੰਧਤ ਸਮਾਨ ਹੈ। ਉਨ੍ਹਾਂ ਕਿਹਾ ਕਿ ਕਰੀਬ 4 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ਨੂੰ 225 ਕਿੱਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਦਿੱਤੀਆਂ ਇਨ੍ਹਾਂ ਕਿੱਟਾਂ ਵਿਚ ਸੈਂਚਰੀ ਪਲਾਈਵੁੱਡ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਪ੍ਰੇਮ ਵਲੋਂ ਵਿਸ਼ੇਸ਼ ਤੌਰ 'ਤੇ ਯੋਗਦਾਨ ਪਾਇਆ ਗਿਆ ਹੈ, ਜਦਕਿ ਏ.ਡੀ.ਸੀ. ਸ਼੍ਰੀ ਹਰਬੀਰ ਸਿੰਘ ਨੇ ਹਰੇਕ ਕਿੱਟ ਵਿਚ ਇਕ ਫੁੱਟਬਾਲ ਮੁਹੱਈਆ ਕਰਵਾਕੇ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਵਿਚ 4300 ਵਿਦਿਆਰਥੀ, 256 ਅਧਿਆਪਕ, 95 ਕਲੱਸਟਰ ਮਾਸਟਰ ਟ੍ਰੇਨਰ ਅਤੇ 19 ਬਲਾਕ ਮਾਸਟਰ ਟ੍ਰੇਨਰ ਭਾਗ ਲੈ ਰਹੇ ਹਨ।

                 ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ਼੍ਰੀ ਸੰਜੀਵ ਗੌਤਮ, ਜ਼ਿਲ੍ਹਾ ਕੋਆਰਡੀਨੇਟਰ ਪ੍ਰੋਜੈਕਟ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਸ਼੍ਰੀ ਹਰਮਿੰਦਰਪਾਲ ਸਿੰਘ, ਸੈਂਚਰੀ ਪਲਾਈਵੁੱਡ ਤੋਂ ਪਲਾਂਟ ਹੈੱਡ ਸ਼੍ਰੀ ਬੀ.ਐਸ. ਸੱਭਰਵਾਲ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਲਲਿਤਾ ਰਾਣੀ ਸ਼ਾਮਿਲ ਸਨ। ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਪਹਿਲੇ ਦਿਨ ਕਰੀਬ ਸਾਰੇ ਸਕੂਲਾਂ ਵਿਚ ਲਗਾਏ ਗਏ ਸਮਰ ਕੈਂਪਾਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਕੈਂਪਾਂ ਦਾ ਆਨੰਦ ਮਾਣਿਆ ਹੈ।

ਪਸ਼ੂ ਧਨ ਦੀ ਸੁਚਾਰੂ ਢੰਗ ਨਾਲ ਸੰਭਾਲ ਲਈ ਸਮਾਜਿਕ ਇਕਜੁੱਟਤਾ ਦੀ ਲੋੜ


  • ਪਸ਼ੂ ਧਨ ਦੇ ਰਖ-ਰਖਾਅ ਲਈ ਹਲਕਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

ਹੁਸ਼ਿਆਰਪੁਰ, 1 ਜੂਨ : ਹਲਕਾ ਵਿਧਾਇਕ ਡਾ. ਰਾਜ ਕੁਮਾਰ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਅੱਜ ਜ਼ਿਲ੍ਹਾ ਪਸ਼ੂ ਭਲਾਈ ਕਮੇਟੀ ਦੀ ਮੀਟਿੰਗ ਦੌਰਾਨ ਕਿਹਾ ਕਿ ਪਸ਼ੂ ਧਨ ਦੇ ਸੁਚਾਰੂ ਢੰਗ ਨਾਲ ਰਖ ਰਖਾਅ ਲਈ ਦਾਨੀ ਸੱਜਣਾਂ, ਗੈਰ-ਸਰਕਾਰੀ ਸੰਸਥਾਵਾਂ ਸਮੇਤ ਸਮਾਜਿਕ ਇਕਜੁੱਟਤਾ ਦੀ ਲੋੜ ਹੈ।


         ਹਲਕਾ ਵਿਧਾਇਕ ਡਾ. ਰਾਜ ਕੁਮਾਰ ਨੇ ਕਿਹਾ ਕਿ ਕੈਟਲ ਪੌਂਡ ਫਲਾਹੀ ਵਿਖੇ 400 ਤੋਂ ਜ਼ਿਆਦਾ ਪਸ਼ੂ ਧਨ ਰੱਖਿਆ ਗਿਆ ਹੈ, ਜਿਸ ਉਤੇ ਸਾਲ ਦਾ ਲੱਖਾਂ ਰੁਪਏ ਖਰਚ ਆ ਰਿਹਾ ਹੈ। ਇਸ ਲਈ ਐਨ.ਜੀ.ਓਜ਼ ਨੂੰ ਵੀ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਪਸ਼ੂ ਧਨ ਲਈ ਉਚਿਤ ਯੋਗ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਨੂੰ ਪਸ਼ੂਆਂ ਨੂੰ ਅਵਾਰਾ ਨਹੀਂ ਛੱਡਣਾ ਚਾਹੀਦਾ, ਕਿਉਂਕਿ ਇਹ ਅਵਾਰਾ ਪਸ਼ੂ ਦੁਰਘਟਨਾਵਾਂ ਦਾ ਕਾਰਨ ਬਣਦੇ ਹਨ।

         ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਕੈਟਲ ਪੌਂਡ ਦੇ ਸੁਧਾਰ ਲਈ ਨਿਯਮਿਤ ਤੌਰ 'ਤੇ ਫੰਡ ਪੈਦਾ ਕਰਨ ਦੀ ਲੋੜ ਹੈ, ਇਸ ਲਈ ਇਕ ਕਮੇਟੀ ਬਣਾਕੇ ਬੈਂਕ ਅਕਾਊਂਟ ਖੁੱਲ੍ਹਵਾਇਆ ਜਾਵੇ, ਤਾਂ ਜੋ ਦਾਨੀ-ਸੱਜਣ ਆਸਾਨੀ ਨਾਲ ਦਾਨ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਬੈਂਕ ਅਕਾਊਂਟ ਨੂੰ ਕੈਟਲ ਪੌਂਡ ਵਿਚ ਬਕਾਇਦਾ ਤੌਰ 'ਤੇ ਡਿਸਪਲੇਅ ਵੀ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਦਾਨੀ-ਸੱਜਣਾਂ ਦੀ ਪਛਾਣ ਕੀਤੀ ਜਾਵੇ, ਜੋ ਹਰ ਰੋਜ਼ 10 ਰੁਪਏ ਪਸ਼ੂ ਧਨ ਲਈ ਦਾਨ ਕਰ ਸਕਣ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਦਾਨੀ ਸੱਜਣ ਇਸ ਕਾਰਜ ਲਈ ਅੱਗੇ ਆਉਣ, ਕਿਉਂਕਿ ਸਮਾਜਿਕ ਇਕਜੁੱਟਤਾ ਨਾਲ ਹੀ ਪਸ਼ੂ ਧਨ ਦੀ ਸੰਭਾਲ ਕੀਤੀ ਜਾ ਸਕਦੀ ਹੈ।

         ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਜਿਤੇਂਦਰ ਜ਼ੋਰਵਾਲ, ਐਸ.ਡੀ.ਐਮ. ਦਸੂਹਾ ਸ਼੍ਰੀ ਹਿੰਮਾਸ਼ੂ ਅਗਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ਼੍ਰੀ ਹਰਦੀਪ ਸਿੰਘ ਧਾਲੀਵਾਲ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਬੀ.ਐਸ.ਟੰਡਨ, ਵੈਟਰਨਰੀ ਅਫ਼ਸਰ-ਕਮ-ਨੋਡਲ ਅਫ਼ਸਰ ਕੈਟਲ ਪੌਂਡ ਫਲਾਹੀ ਡਾ. ਮਨਮੋਹਨ ਸਿੰਘ ਦਰਦੀ, ਡਾ. ਚਰਨਜੀਤ ਸਿੰਘ ਤੋਂ ਇਲਾਵਾ ਸ਼੍ਰੀ ਅਸ਼ਵਨੀ ਗੈਂਦ ਅਤੇ ਸ਼੍ਰੀ ਅਸ਼ੋਕ ਕੁਮਾਰ ਹਾਜ਼ਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)